ਬਠਿੰਡਾ 'ਚ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਮੌਤ

ਬਠਿੰਡਾ, 7 ਜਨਵਰੀ : ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ਤੇ ਬੀਤੀ ਰਾਤ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਹੋਈ ਮੌਤ ਮਾਮਲੇ ਦਰਜ ਹੋਣ ਵਾਲੇ ਇਨਸਾਫ਼ ਲੈਣ ਲਈ ਪਰਿਵਾਰ ਨੇ ਜਿਲ੍ਹਾ ਪੁਲਿਸ ਮੁੱਖੀ ਬਠਿੰਡਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ, ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਇਹ ਹਾਦਸਾ ਨਹੀਂ ਉਸ ਨੂੰ ਤਿੰਨ-ਚਾਰ ਵਾਰ ਟੱਕਰ ਮਾਰ ਕੇ ਮਾਰਿਆ ਗਿਆ ਹੈ, ਪਰਿਵਾਰ ਨੇ ਇਨਸਾਫ਼ ਨਾ ਮਿਲਣ ਤੇ ਲਾਸ਼ ਦਾ ਸਸਕਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ, ਜਦੋਂ ਕਿ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦੇ ਰਹੇ ਹਨ। ਦੱਸਣਾ ਬਣਦਾ ਹੈ ਕਿ ਬੀਤੇ ਰਾਤ ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ਤੇ ਇਕ ਮੋਟਰਸਾਈਕਲ ਕਾਰ ਦੀ ਟੱਕਰ ਨਾਲ 32 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ ਬੀਤੀ ਰਾਤ ਬਲਵਿੰਦਰ ਨਾਂ ਦਾ ਨੌਜਵਾਨ ਜੋ ਕਿ ਇਕ ਕੱਪੜੇ ਦੀ ਦੁਕਾਨ ਤੇ ਕੰਮ ਕਰਦਾ ਹੈ ਆਪਣੇ ਦੋ ਸਾਥੀਆਂ ਨਾਲ ਘਰ ਜਾ ਰਿਹਾ ਸੀ ਤਾਂ ਉਹ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਇਕਲ ਵਿੱਚ ਟੱਕਰ ਮਾਰ ਦਿੱਤੀ ਜਿਸ ਨਾਲ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦੇ 2 ਸਾਥੀ ਗੰਭੀਰ ਜ਼ਖਮੀ ਹੋ ਗਏ, ਪਰਿਵਾਰਿਕ ਮੈਂਬਰਾਂ ਨੇ ਇਨਸਾਫ ਨਾ ਮਿਲਦਾ ਦੇਖ ਜਿਲ੍ਹਾ ਪੁਲੀਸ ਮੁੱਖੀ ਦੇ ਦਫਤਰ ਅੱਗੇ ਹੰਗਾਮਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਾਰ ਚਲਾਉਣ ਵਾਲਾ ਰਾਜਨੀਤਿਕ ਆਗੂਆਂ ਦਾ ਖ਼ਾਸਾ ਹੈ ਜਿਸ ਕਰਕੇ ਉਸ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ, ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਵਿਚ ਕਾਰ ਸਵਾਰ ਨੇ ਤਿੰਨ ਵਾਰ ਟੱਕਰ ਮਾਰ ਕੇ ਨੌਜਵਾਨ ਨੂੰ ਮਾਰਿਆ ਹੈ ਇਸ ਕਰਕੇ ਉਸ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ, ਮ੍ਰਿਤਕ ਦੇ ਰਿਸ਼ਤੇਦਾਰ ਆਰਤਾ ਨੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਇਹ ਬਦਲਾਅ ਵਾਲੀ ਸਰਕਾਰ ਹੈ ਜਿੱਥੇ ਉਨ੍ਹਾਂ ਦੀ ਸ਼ਹਿ ਤੇ ਕਤਲ ਹੋ ਰਹੇ ਹਨ ਉਧਰ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਕੇ ਆਪਣਾ ਪੱਲਾ ਝਾੜ ਲਿਆ।