ਛਾਪਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਸੜਕ ਹਾਦਸੇ ਵਿੱਚ ਮੌਤ 

ਮਹਿਲ ਕਲਾਂ, 10 ਸਤੰਬਰ (ਧਨੇਰ) : ਨੇੜੇ ਪਿੰਡ ਛਾਪਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਪਰਥ ਅਤੇ ਐਡੀਲੇਡ ਵਿੱਚਕਾਰ ਮੁੱਖ ਸੜਕ ਤੇ ਵਾਪਰਿਆ, ਹਾਦਸਾ ਐਨਾ ਭਿਆਨਕ ਸੀ ਕਿ ਨੌਜਵਾਨ ਮਨਪ੍ਰੀਤ ਸਿੰਘ (30) ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੱਚੇ ਨਾਲ ਆਸਟ੍ਰੇਲੀਆ ਵਿਖੇ ਰਹਿ ਕੇ ਜ਼ਿੰਦਗੀ ਬਸਰ ਕਰ ਰਿਹਾ ਸੀ। ਇਸ ਦੁੱਖਦਾਈ ਘਟਨਾਂ ਬਾਰੇ ਜਦੋਂ ਦਾ ਪਰਿਵਾਰਿਕ ਮੈਂਬਰਾਂ ਨੂੰ ਪਿੰਡ ਛਾਪਾ ਪਤਾ ਲੱਗਾ ਹੈ ਉਸ ਸਮੇਂ ਤੋਂ ਉਨ੍ਹਾਂ ਦਾ ਰੋ ਰੋ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਮ੍ਰਿਤਕ ਮਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਦੀ ਖਬਰ ਤੋਂ ਬਾਅਦ ਮਾਂ-ਬਾਪ ਆਸਟ੍ਰੇਲੀਆ ਲਈ ਰਵਾਨਾ ਹੋ ਗਏ ਹਨ। ਇਸ ਘਟਨਾਂ ਬਾਰੇ ਪਰਿਵਾਰ ਨੂੰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਫੋਨ ਤੇ ਦੱਸਿਆ ਸੀ।