ਮਾਲਵਾ

ਪੀ ਏ ਯੂ ਨੇ ਭੋਜਨ ਦੇ ਨੁਕਸਾਨ ਬਾਰੇ ਜਾਗਰੂਕਤਾ ਦਾ ਪ੍ਰਸਾਰ ਕੀਤਾ
ਲੁਧਿਆਣਾ 1 ਅਕਤੂਬਰ,2024 : ਬੀਤੇ ਦਿਨੀਂ ਪੀ ਏ ਯੂ ਵਿਚ ਭੋਜਨ ਦੇ ਨੁਕਸਾਨ ਅਤੇ ਖਰਾਬੇ ਬਾਰੇ ਜਾਗਰੂਕਤਾ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੁਆਰਾ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਪ੍ਰਾਯੋਜਿਤ ਵਢਾਈ ਉਪਰੰਤ ਤਕਨਾਲੋਜੀ ਦੇ ਸਰਬ ਭਾਰਤੀ ਸਾਂਝੇ ਖੋਜ ਪ੍ਰਾਜੈਕਟ ਤਹਿਤ ਖੇਤੀ ਇੰਜਨੀਅਰਾਂ ਦੀ ਭਰਤੀ ਸੁਸਾਇਟੀ ਦੇ ਪੰਜਾਬ ਚੈਪਟਰ ਦੇ ਸਹਿਯੋਗ ਨਾਲ ਇਹ ਦਿਹਾੜਾ ਮਨਾਇਆ ਗਿਆ। ਇਹ ਸਮਾਗਮ ਖੇਤੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਜੈਕਬ ਹਾਲ ਵਿੱਚ ਆਯੋਜਿਤ....
ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੰਭਾਲ ਲਈ ਹੁਕਮ ਕੀਤੇ ਜਾਰੀ
ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ ਰੇਟਾਂ ਤੇ ਮੁਹੱਈਆ ਕਰਵਾਉਣ ਲਈ ਅਧਿਕਾਰੀ ਨਿਯੁਕਤ ਸਹਿਕਾਰੀ ਸਭਾਵਾਂ, ਪੰਚਾਇਤਾਂ ਪਾਸ ਮਸ਼ੀਨਰੀ ਸਾਂਝੀਆਂ ਥਾਵਾਂ ਤੇ ਰੱਖਣ ਦੇ ਆਦੇਸ਼ ਫਰੀਦਕੋਟ 1 ਅਕਤੂਬਰ 2024 : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਕੇ ਜਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਰੇਟਾਂ ਤੇ ਮੁਹੱਈਆ....
ਫਰੀਦਕੋਟ ਵਿਖੇ ਰਾਜ ਪੱਧਰੀ ਖੇਡਾਂ ਲਈ ਟਰਾਇਲ 3 ਅਕਤੂਬਰ ਨੂੰ
ਫਰੀਦਕੋਟ 1 ਅਕਤੂਬਰ 2024 : ਪੰਜਾਬ ਸਰਕਾਰ ਖੇਡ ਵਿਭਾਗ ਵਲੋ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਗੇਮਾਂ ਵਿੱਚ ਕਰਵਾਈਆ ਜਾ ਰਹੀਆਂ ਹਨ। ਜਿਸ ਵਿੱਚ ਬਲਾਕ ਅਤੇ ਜਿਲ੍ਹਾ ਪੱਧਰੀ ਖੇਡਾਂ ਸਮਾਪਤ ਹੋ ਚੁੱਕੀਆਂ ਹਨ। ਹੁਣ ਰਾਜ ਪੱਧਰੀ ਖੇਡਾਂ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਕਰਵਾਈਆ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਖੇਡ ਅਫਸਰ ਫਰੀਦਕੋਟ ਸ.ਬਲਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਰਾਜ....
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਬਰਨਾਲਾ, 1 ਅਕਤੂਬਰ 2024 : ਸ਼੍ਰੀ ਬੀ ਬੀ ਐੱਸ ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ਼੍ਰੀ ਮਨਿੰਦਰ ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ....
ਸਿਵਲ ਸਰਜਨ ਵੱਲੋਂ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ ਪ੍ਰੋਗਰਾਮ ਦਾ ਜਾਇਜ਼ਾ
ਬਰਨਾਲਾ, 1 ਅਕਤੂਬਰ 2024 : ਸਿਹਤ ਵਿਭਾਗ ਬਰਨਾਲਾ ਵਲੋਂ ਹਰ ਉਮਰ ਵਰਗ ਦੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਨ ਲਈ ਹਰ ਢੁਕਵਾਂ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਿਹਤ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਹੋ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦਾ ਆਰ.ਬੀ.ਐਸ.ਕੇ....
ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਮੁਫਤ ਸਿਹਤ ਸਹੂਲਤਾਂ : ਡਾ. ਤਪਿੰਦਰਜੋਤ ਕੌਸ਼ਲ
ਅੰਤਰਰਾਸ਼ਟਰੀ ਬਜ਼ੁਰਗ ਦਿਵਸ ‘ਤੇ ਕਿਹਾ, ਬੁਢਾਪੇ ਵਿੱਚ ਸਮੇਂ-ਸਮੇਂ ਕਰਾਉਣਾ ਚਾਹੀਦਾ ਹੈ ਮੈਡੀਕਲ ਚੈੱਕਅਪ ਬਰਨਾਲਾ, 1 ਅਕਤੂਬਰ 2024 : ਪੰਜਾਬ ਸਰਕਾਰ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ' ਵਿਸ਼ੇ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ 'ਤੇ ਸਿਹਤ ਸੇਵਾਵਾਂ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ....
ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ
ਮੁਕੰਮਲ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ ਬਰਨਾਲਾ, 1 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲੀ ਹੈਂਡੀਕੈਪਡ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਨਿਰਧਾਰਿਤ ਪ੍ਰਫਾਰਮੇ ਦਫ਼ਤਰ ਜ਼ਿਲ੍ਹਾ....
ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਪਿੰਡਵਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ
ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪਿੰਡ ਪੱਧਰੀ ਕਮੇਟੀਆਂ ਰਹਿਣਗੀਆਂ ਸਰਗਰਮ ਮਨਰੇਗਾ ਵਰਕਰਾਂ ਤੇ ਹੋਰ ਧਿਰਾਂ ਨੇ ਮੁਹਿੰਮ ਵਿੱਚ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਬਰਨਾਲਾ, 1 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਪਿੰਡਵਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਸੇਖਾ....
ਡਿਪਟੀ ਕਮਿਸ਼ਨਰ ਨੇ ਜਾਗਰੂਕਤਾਂ ਵੈਨਾਂ ਨੂੰ  ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨਾਂ ਬਲਾਕ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਸਾਰੇ ਪਿੰਡਾਂ ਵਿੱਚ ਪਹਿਲਾਂ ਤੋਂ ਤਿਆਰ ਕੀਤੇ ਗਏੇ ਪ੍ਰੋਗਰਾਮ ਅਨੁਸਾਰ ਦੌਰਾ ਕਰਨਗੀਆਂ ਅਤੇ ਸਪੀਕਰ ਰਾਹੀਂ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਪਰਾਲੀ ਨਾ....
ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ  ਲਗਾਈ ਰੋਕ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਜਿ਼ਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਹਾਰਵੈਸਟਰ ਜੋ....
ਜਿ਼ਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਜਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਨੁਕਸਾਨ ਦੀ ਸੰਭਾਵਨਾ ਬਣੀ....
ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਲਈ ਅੰਤਰਾਸ਼ਟਰੀ ਦਿਵਸ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਪ੍ਰੋਗਰਾਮ ਅਧੀਨ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਵੱਧ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਬਜੁਰਗਾਂ ਲਈ ਅੰਤਰਾਸ਼ਟਰੀ ਦਿਵਸ ਦੇ ਸਬੰਧ ਵਿਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਜਿਲ੍ਹੇ ਦੇ ਸਮੂਹ ਮ.ਪ.ਹ.ਸ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ....
ਮਾਨਵ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ, ਡੀ.ਬੀ.ਸੀ.ਟੀ ਟਰੱਸਟ ਦਾ ਕੰਮ ਹੈ ਮਿਸਾਲੀ : ਰਾਜਪਾਲ ਕਟਾਰੀਆ
ਰਾਜਪਾਲ ਕਟਾਰੀਆ, ਅਚਾਰੀਆ ਲੋਕੇਸ਼ਜੀ ਅਤੇ ਅਨਿਲ ਮੋਂਗਾ ਨੇ ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਡੇ ਨੂੰ ਸੰਬੋਧਨ ਕੀਤਾ ਅਨਿਲ ਮੋਂਗਾ ਬਜ਼ੁਰਗ ਨਾਗਰਿਕਾਂ ਅਤੇ ਅਨਾਥ ਬੱਚਿਆਂ ਦੀ ਸੇਵਾ ਲਈ ਵਧਾਈ ਦੇ ਹੱਕਦਾਰ ਹਨ - ਅਚਾਰੀਆ ਲੋਕੇਸ਼ ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਸਮਾਜ ਭਲਾਈ ਲਈ ਨਿਰੰਤਰ ਕੰਮ ਕਰੇਗਾ- ਚੇਅਰਮੈਨ ਅਨਿਲ ਮੋਂਗਾ ਲੁਧਿਆਣਾ, 1 ਅਕਤੂਬਰ 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ, ਅਹਿੰਸਾ ਵਿਸ਼ਵ ਭਾਰਤੀ ਅਤੇ ਵਿਸ਼ਵ....
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ : ਡਿਪਟੀ ਕਮਿਸ਼ਨਰ
ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ ਫਰੀਦਕੋਟ 30 ਸਤੰਬਰ 2024 : ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ....
ਡੇਰਾਬੱਸੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨਾਂ ਨੂੰ ਕੀਤਾ ਕਾਬੂ 
ਡੇਰਾ ਬੱਸੀ 30 ਸਤੰਬਰ 2024 : ਐਸ.ਏ.ਐਸ ਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਡੇਰਾਬੱਸੀ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਤੀਸ ਕੁਮਾਰ ਉਰਫ ਨਿੱਕੂ ਰਾਣਾ ਵਾਸੀ ਲਾਲੜੂ ਅਤੇ ਗੁਰਕੀਰਤ ਸਿੰਘ ਬੰਦੀ ਵਾਸੀ ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਟੀਮ ਨੇ 02 ਪਿਸਤੌਲ (ਇੱਕ 32 ਕੈਲੀਬਰ ਅਤੇ ਇੱਕ 315 ਕੈਲੀਬਰ) ਸਮੇਤ 5 ਜਿੰਦਾ ਕਾਰਤੂਸ ਸਮੇਤ ਇੱਕ ਮਹਿੰਦਰਾ ਬਲੈਰੋ ਵੀ ਬਰਾਮਦ....