ਮਾਲਵਾ

ਬਠਿੰਡਾ 'ਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢਿਆ, ਹਾਲਤ ਸਥਿਰ 
ਬਠਿੰਡਾ, 9 ਅਪ੍ਰੈਲ : ਬਠਿੰਡਾ 'ਚ ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ, ਕਿ ਕਿਸੇ ਹੋਟਲ 'ਚ ਇਕ ਮੁੰਡਾ ਗੰਭੀਰ ਹਾਲਤ 'ਚ ਜ਼ਖਮੀ ਪਿਆ ਹੋਇਆ ਹੈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਮੁੰਡਾ ਲਹੂ-ਲੂਹਾਨ ਹਾਲਤ 'ਚ ਬੈੱਡ ਤੋਂ ਹੇਠਾਂ ਜ਼ਮੀਨ 'ਤੇ ਬੇਹੋਸ਼ ਪਿਆ ਹੋਇਆ ਸੀ। ਉਸ....
ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ 
ਲੁਧਿਆਣਾ, 9 ਅਪ੍ਰੈਲ : ਪੰਜਾਬ ਦੇ ਮੌਸਮ ਅੰਦਰ ਕਾਫੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਗਰਮੀ ਪੂਰੇ ਉਤਰ ਭਾਰਤ ਦੇ ਵਿੱਚ ਲਗਾਤਾਰ ਵਧਦੀ ਜਾ ਰਹੀ ਹੈ। ਉਥੇ ਹੀ ਆਉਂਦੇ ਦਿਨਾਂ ਚ ਲੋਕਾਂ ਨੂੰ ਕੁਝ ਰਾਹਤ ਜਰੂਰ ਮਿਲ ਸਕਦੀ ਹੈ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਇਨ੍ਹਾਂ ਦਿਨਾਂ ਦੇ ਦੌਰਾਨ ਮੌਸਮ ਬਦਲਵਾਈ ਵਾਲਾ ਬਣਿਆ ਰਹੇਗਾ ਜਿਸ ਕਰਕੇ ਟੈਂਪਰੇਚਰ ਵਿੱਚ ਵੀ ਕੁਝ ਕਮੀ ਜਰੂਰ ਵੇਖਣ ਨੂੰ....
ਆਪ ਨੂੰ ਵੋਟਾਂ ਪਾਉਣ ਦਾ ਮਤਲਬ ''ਕਾਂਗਰਸ'' ਨੂੰ ਵੋਟਾਂ ਪਾਉਣਾ ਤੇ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ''ਆਪ'' ਨੂੰ ਵੋਟਾਂ ਪਾਉਣਾ ਹੈ :  ਮਜੀਠੀਆ  
ਕੱਟੜ ਮੌਕਾਪ੍ਰਸਤ ਭਗਵੰਤ ਮਾਨ ਦੀ ਕਾਂਗਰਸ ਤੇ ਭਾਜਪਾ ਨਾਲ ਸਾਂਝ: ਬਿਕਰਮ ਮਜੀਠੀਆ ਪੰਜਾਬੀਆਂ ਨੂੰ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫੈਸਲਾਕੁੰਨ ਫਤਵਾ ਦੇਣ ਦੀ ਕੀਤੀ ਅਪੀਲ ਪਾਇਲ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕਾਂਗਰਸ ਤੇ ਭਾਜਪਾ ਨਾਲ ਰਲ ਗਏ ਹਨ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਉਹਨਾਂ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਅਕਾਲੀ ਆਗੂ....
ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ....
ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਪਟਾਖੇ ਚਲਾਉਣ ‘ਤੇ ਪਾਬੰਦੀ ਹੁਕਮ ਜਾਰੀ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2024 ਤੱਕ ਲਾਗੂ ਰਹਿਣਗੇ।....
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 5 ਜੂਨ 2024 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ....
ਸਵੀਪ ਪ੍ਰੋਜੈਕਟ ਅਧੀਨ ਵੱਖ -ਵੱਖ ਐਜੂਕੇਸ਼ਨ ਕਾਲਜਾਂ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ
ਫਾਜ਼ਿਲਕਾ 09 ਅਪ੍ਰੈਲ : ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਫਾਜ਼ਿਲਕਾ ਦੀ ਟੀਮ....
ਲੋਕ ਸਭਾ ਚੋਣਾਂ-2024: ਜ਼ਿਲ੍ਹਾ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਏਗਾ ਲੋਕ ਸਭਾ ਚੋਣਾ : ਡਾ ਪੱਲਵੀ
ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ- ਜ਼ਿਲ੍ਹਾ ਚੋਣ ਅਫ਼ਸਰ ਚੋਣਾ ਦੌਰਾਨ ਜ਼ਿਲ੍ਹੇ ਦੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ – ਡਾ ਸਿਮਰਤ ਕੌਰ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ’ਤੇ ਚੌਕਸੀ ਰੱਖਣ ਲਈ ਜ਼ਿਲ੍ਹੇ ਦੇ ਆਗਮਨ ਪੁਆਇੰਟਾਂ ’ਤੇ ਲਗਾਏ ਜਾ ਰਹੇ ਨੇ ਵਿਸ਼ੇਸ ਨਾਕੇ ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ....
ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੀ ਸਭ ਤੋਂ ਵੱਡੀ ਰੰਗੋਲੀ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਨੇ ਬਣਾਈ
ਰੰਗੋਲੀ ਮੇਕਿੰਗ ਵਿੱਚ ਕਾਲਜ ਦੀਆਂ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਅਧੀਨ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਵਿਮਨ ਵਿਖੇ ਜ਼ਿਲ੍ਹਾ ਮਾਲੇਰਕੋਟਲਾ ਦੇ ਮਹਿਲਾ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ....
ਜ਼ਿਲ੍ਹਾ ਪ੍ਰਸ਼ਾਸਨ ਦੀ ਸਮੇਂ ਸਿਰ ਕਾਰਵਾਈ ਡੇਰਾਬੱਸੀ ਵਿੱਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ਵਿੱਚ ਮਦਦਗਾਰ ਸਾਬਿਤ ਹੋਈ
15 ਫਾਇਰ ਟੈਂਡਰਾਂ ਸਮੇਤ 100 ਤੋਂ ਵੱਧ ਫਾਇਰ ਕਰਮੀਆਂ ਨੂੰ ਅੱਗ ਬੁਝਾਉਣ ਵਿੱਚ ਲਗਾਇਆ ਗਿਆ ਦੇਰ ਸ਼ਾਮ ਤੱਕ ਆਪਰੇਸ਼ਨ ਮੁਕੰਮਲ ਹੋਣ ਨੇੜੇ ਪੁੱਜਾ ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਏ ਡੀ ਸੀ ਵਿਰਾਜ ਐਸ ਤਿੜਕੇ,ਐਸ ਡੀ ਐਮ ਹਿਮਾਂਸ਼ੂ ਗੁਪਤਾ ਤੇ ਏ ਐਸ ਪੀ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਡੇਰਾਬੱਸੀ, 09 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ....
ਚੌਂਕੀਦਾਰ ਨੂੰ ਬੰਦੀ ਬਣਾ ਕੇ ਫਾਰਮ ਚੋਂ ਬੱਕਰੇ ਚੋਰੀ
ਰਾਏਕੋਟ, 9 ਅਪ੍ਰੈਲ (ਬਿੱਟੂ ਹਲਵਾਰਾ) : ਇਥੋਂ ਨੇੜਲੇ ਪਿੰਡ ਕਾਲਸਾਂ ਦੇ ਇਕ ਪੋਲਟਰੀ ਫਾਰਮ ਤੋਂ ਬੀਤੀ ਰਾਤ ਚੋਰਾਂ ਵਲੋਂ ਚੌਂਕੀਦਾਰ ਨੂੰ ਬੰਦੀ ਬਣਾ ਕੇ ਬੱਕਰੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਹਿਕ ਪੋਲਟਰੀ ਫਾਰਮ ਧੂਰਕੋਟ ਰੋਡ ਕਾਲਸਾਂ ਦੇ ਮਾਲਕ ਤਰਲੋਚਨ ਸਿੰਘ ਸੂਮਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਦੀ ਤਰਾਂ ਬੀਤੀ ਰਾਤ ਮੇਰਾ ਨੌਕਰ ਰਾਤ ਦਾ ਖਾਣਾ ਖਾਣ ਬਾਅਦ ਮੇਰੇ ਫਾਰਮ ਤੇ ਮੌਜੂਦ ਸੀ ਤਾਂ ਦੋ ਨੌਜਵਾਨਾਂ ਨੇ ਰਾਤ ਦੇ ਕਰੀਬ 11 ਵਜੇ ਫਾਰਮ ਤੇ ਮੇਰੇ....
ਡਾ.ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਵਿਸ਼ਾਲ ਸ਼ੋਭਾ ਯਾਤਰਾ  
ਲੁਧਿਆਣਾ, 09 ਅਪ੍ਰੈਲ : ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਵਸ ਦੇ ਸੰਦਰਭ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14 ਅਪ੍ਰੈਲ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਈ ਇੱਕ ਮੀਟਿੰਗ ਸੰਗਠਨ ਦੇ ਚੇਅਰਮੈਨ ਰਾਜੀਵ ਕੁਮਾਰ.ਲਵਲੀ ਅਤੇ ਪ੍ਰਧਾਨ ਬੰਸੀਲਾਲ ਪ੍ਰੇਮੀ ਦੀ ਪ੍ਰਧਾਨਗੀ ਹੇਠ ਇਸ ਨਗਰੀ ਪੁਲੀ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਰਾਜੀਵ ਕੁਮਾਰ ਲਵਲੀ ਅਤੇ ਬੰਸੀ....
ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ
ਬੈਰਾਗੀ, ਵੈਸ਼ਨਵ ਸਮਾਜ ਦੀ ਸੁਪਰੀਮ ਕਮੇਟੀ ਦੇ ਸਰਪ੍ਰਸਤ ਮਨੋਹਰ ਬੈਰਾਗੀ, ਸੁਆਮੀ, ਟਿਲਾਵਤ, ਪੁਜਾਰੀ, ਨਿਰੰਕਾਰ ਵੀ ਪਹੁੰਚੇ ਸੁਖਵਿੰਦਰ ਸੁੱਖੀ, ਸਤਵਿੰਦਰ ਬਿੱਟੀ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਚਾਰ ਚੰਨ ਲਗਾਏ ਲੁਧਿਆਣਾ, 09 ਅਪ੍ਰੈਲ : ਸਮਾਜ ਦੇ ਸਭ ਵਰਗਾਂ ਵਿੱਚ ਵੱਖਰੀ ਪਹਿਚਾਣ ਤੇ ਸਤਿਕਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਜਿਨਾਂ ਨੇ ਧਾਰਮਿਕ, ਸਿਆਸੀ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਜਗਦੇਵ ਸਿੰਘ ਜੱਸੋਵਾਲ ਦੀ ਉਂਗਲ ਫੜ ਕੇ ਜ਼ਿੰਮੇਵਾਰਾਨਾ ਰੋਲ ਅਦਾ ਕੀਤਾ....
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਲੂਮਨੀ ਮੀਟ ਧੂਮ ਧੜੱਕੇ ਨਾਲ ਮੁਕੰਮਲ
ਲੁਧਿਆਣਾ 9 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿੱਚ ਸਥਾਪਿਤ ਸੀਨੀਅਰ ਸੈਕੰਡਰੀ ਸਕੂਲ ਦੀ ਚੌਥੀ ਅਲੂਮਨੀ ਮੀਟ ਬੜੇ ਧੂਮ ਧੜੱਕੇ ਨਾਲ ਮੁਕੰਮਲ ਹੋਈ। ਇਸ ਅਲੂਮਨੀ ਮੀਟ ਵਿਚ 300 ਤੋਂ ਵੱਧ ਸਾਬਕਾ ਅਤੇ ਅਜੋਕੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਅਲੂਮਨੀ ਮੀਟ ਦੇ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਬਾਘਾ ਪੁਰਾਣਾ ਦੇ ਐੱਸ ਡੀ ਐੱਮ ਸ. ਹਰਕੰਵਲਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮਿਲਣੀ ਬਾਰੇ ਜਾਣਕਾਰੀ ਦਿੰਦਿਆਂ....
ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ  ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ
ਲੁਧਿਆਣਾ 9 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਵਿੱਚ ਕੁੱਲ 13 ਖੇਤੀਬਾੜੀ ਵਿਕਾਸ ਅਧਿਕਾਰੀ ਖੇਤੀਬਾੜੀ ਪਸਾਰ ਅਧਿਕਾਰੀ ਖੇਤੀਬਾੜੀ ਸਬ ਇੰਸਪੈਕਟਰ ਜ਼ਿਲ੍ਹਾ ਪਸਾਰ ਮਾਹਿਰ ਅਤੇ ਕੇ.ਵੀ.ਕੇ ਦੇ ਵਿਗਿਆਨੀਆਂ ਨੇ ਭਾਗ ਲਿਆ। ਸਕਿਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ....