ਮਾਲਵਾ

ਪੀ.ਏ.ਯੂ. ਨੇ ਕਿਸਾਨਾਂ ਨੂੰ ਆਲੂ/ਕਣਕ-ਗਰਮੀ ਰੁੱਤ ਦੀ ਮੂੰਗੀ/ਮਾਂਹ-ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦਾ ਫ਼ਸਲੀ ਚੱਕਰ ਅਪਣਾਉਣ ਦੀ ਸਿਫ਼ਾਰਸ਼ ਕੀਤੀ
ਲੁਧਿਆਣਾ 9 ਅਪ੍ਰੈਲ : ਜਨ ਸੰਖਿਆ ਦੇ ਵਾਧੇ ਦੇ ਨਾਲ, ਖੁਰਾਕ ਦੀ ਮੰਗ ਵਧਦੀ ਜਾ ਰਹੀ ਹੈ, ਇਸਦੇ ਨਾਲ ਹੀ ਪੰਜਾਬ ਰਾਜ ਦੇ ਕੁਦਰਤੀ ਸਰੋਤ (ਖਾਸ ਕਰਕੇ ਧਰਤੀ ਹੇਠਲਾ ਪਾਣੀ) ਚਿੰਤਾਜਨਕ ਦਰ ਨਾਲ ਵਿਗੜ ਰਹੇ ਹਨ| ਝੋਨਾ- ਕਣਕ ਪੰਜਾਬ ਦੀ ਪ੍ਰਮੁੱਖ ਫਸਲੀ ਪ੍ਰਣਾਲੀ ਹੈ ਜੋ ਕਿ 30 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਅਪਣਾਈ ਜਾਂਦੀ ਹੈ | ਹਰ ਸਾਲ ਕਾਸ਼ਤਕਾਰੀ ਲਾਗਤਾਂ ਵਿੱਚ ਵਾਧੇ ਕਾਰਨ ਇਸ ਪ੍ਰਣਾਲੀ ਤੋਂ ਮੁਨਾਫਾ ਘਟ ਰਿਹਾ ਹੈ| ਇਸ ਲਈ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ, ਉਹਨਾਂ ਬਹੁ ਫਸਲੀ ਪ੍ਰਣਾਲੀਆਂ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ਚੋਣ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) 'ਚ ਸਵੀਪ ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 9 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਅੱਗੇ ਆਉਣ। ਸਵੀਪ ਮੁਹਿੰਮ ਤਹਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) ਵਿਖੇ ਕਰਵਾਏ ਗਏ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ....
023 ਬੈਚ ਦੀ ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਯੂ.ਟੀ.) ਵਜੋਂ ਸੰਭਾਲਿਆ ਅਹੁੱਦਾ
ਲੁਧਿਆਣਾ, 9 ਅਪ੍ਰੈਲ : ਕ੍ਰਿਤਿਕਾ ਗੋਇਲ, 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਨੇ ਅੱਜ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ) ਵਜੋਂ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸਹਾਇਕ ਕਮਿਸ਼ਨਰ (ਯੂਟੀ) ਗੋਇਲ ਨੇ ਕਿਹਾ ਕਿ ਆਮ ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ ਅਤੇ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ....
ਨੌਜਵਾਨ ਵੋਟਰਾਂ 'ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ
ਲੁਧਿਆਣਾ, 9 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਕੈਂਪਸ ਅੰਬੈਸਡਰਾਂ ਨੂੰ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ ਜਿਸਦੇ ਤਹਿਤ ਉਹ ਆਪਣੇ ਆਪ ਨੂੰ ਵੋਟਰ ਵਜੋਂ ਕਿਵੇਂ ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਸਵੀਪ ਨੋਡਲ ਅਫਸਰ (ਲੁਧਿਆਣਾ ਪੱਛਮੀ) ਮੀਨੂੰ ਆਦਿਆ ਵੱਲੋਂ....
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ
ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ 'ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਕੀਤਾ ਦੌਰਾ ਖੰਨਾ, 9 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ....
ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਦਿਓਰ-ਭਾਬੀ ਦੀ ਮੌਤ
ਅਬੋਹਰ, 08 ਅਪ੍ਰੈਲ : ਅਬੋਹਰ ਦੇ ਬੱਲੂਆਣਾ ਤੋਂ ਏਲਨਾਬਾਦ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਸੀਤੋ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਿਓਰ ਤੇ ਭਾਬੀ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂ ਕਿ ਇੱਕ ਤਿੰਨ ਸਾਲਾ ਬੱਚਾ ਵਾਲ ਵਾਲ ਬਚ ਗਿਆ। ਇਹ ਹਾਦਸਾ ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪਿੰਡ ਢਾਣੀ ਦੇਸਰਾਜ ਦਾ ਵਸਨੀਕ ਭੋਲਾ ਸਿੰਘ ਤੇ ਉਸਦੀ ਭਾਬੀ ਰਾਜ ਕੌਰ ਪਤਨੀ ਫੁਲਾਰਾਮ ਤੇ ਇੱਕ ਤਿੰਨ ਸਾਲਾ ਬੱਚਾ ਅਮਨਜੋਤ ਤਿੰਨੋ ਮੋੇਟਰਸਾਈਕਲ....
ਮੱਖੂ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ 
ਮੱਖੂ, 08 ਅਪ੍ਰੈਲ : ਮੱਖੂ ਦੇ ਨੇੜੇ ਪਿੰਡ ਲਹਿਰਾ ਬੇਟ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਰਿਸ਼ਤੇਦਾਰ ਛਿੰਦਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਬੂਲੇ ਨੇ ਦੱਸਿਆ ਕਿ ਇਹ ਦੋਵੇਂ ਪਿਓ-ਪੁੱਤ ਬਲਵਿੰਦਰ ਸਿੰਘ (35) ਪੁੱਤਰ ਮਹਿੰਦਰ ਸਿੰਘ ਤੇ ਉਸ ਦਾ ਲੜਕਾ ਗੁਰਵਿੰਦਰ ਸਿੰਘ (18)....
ਪੰਜਾਬ ’ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 8 ਅਪਰੈਲ : ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਪੰਜਾਬ ’ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ। ਹੋਰ ਤਾਂ ਹੋਰ ਇੰਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਦੀ ਰਾਜਧਾਨੀ ਬਣਾਉਣ ਵਿਚ ਵੀ ਅਸਫਲ ਰਹੀਆਂ ਹਨ। ਇਹ ਵਿਚਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭੁੱਚੋ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਅਤੇ....
ਡੇਰਾਬੱਸੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ 
ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਡੇਰਾਬੱਸੀ, 08 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੇਰਾਬੱਸੀ ਦੇ ਬੇਹੜਾ ਰੋਡ ਸਥਿਤ ਇੱਕ ਕੈਮੀਕਲ ਫੈਕਟਰੀ ਚ ਦੇਰ ਸ਼ਾਮ (7:55 ਵਜੇ) ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਅਤੇ ਆਸ-ਪਾਸ ਦੇ ਲੋਕਾਂ ਨੂੰ ਖਤਰੇ ਭਿਆਨਕ ਅੱਗ ਦੇ ਖ਼ਤਰੇ ਤੋਂ ਸੁਰੱਖਿਅਤ ਕਰ ਲਿਆ।....
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਮਾਤਾ ਸਮੇਤ ਪਰਿਵਾਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਤਪਾ, 8 ਅਪ੍ਰੈਲ : " ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ। ਇਹ ਚੇਤਨਾ ਮਾਰਚ ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈ ਕੇ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਤੇ....
ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ 
ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ ਸਮਰਾਲਾ/ਬੱਸੀ ਪਠਾਣਾ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ....
ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਕੇਜਰੀਵਾਲ ਦੀ ਫੋਟੋ ਲਗਾਉਣ ਭਾਜਪਾ ਨੇ ਕੀਤੀ ਨਿਖੇਧੀ
ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ ਫਤਹਿਗੜ੍ਹ ਸਾਹਿਬ, 8 ਅਪ੍ਰੈਲ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਆਮ ਆਦਮੀ ਪਾਰਟੀ ਨਿਖੇਧੀ ਕਰਦਿਆ ਦੋਸ਼ ਲਗਾਇਆ ਕਿ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਨੂੰ ਲੈ ਕੇ....
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ....
ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ....
ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ....