ਮਾਲਵਾ

1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ - ਜ਼ਿਲ੍ਹਾ ਚੋਣ ਅਫ਼ਸਰ ਸਾਹਨੀ
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜ਼ਦਗੀ ਪ੍ਰਕਿਰਿਆ ਬਾਰੇ ਦਿੱਤੀ ਗਈ ਜਾਣਕਾਰੀ ਲੁਧਿਆਣਾ, 27 ਮਾਰਚ : ਲੋਕ ਸਭਾ ਚੋਣਾਂ-2024 ਦੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿੱਥੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ....
ਫਾਜ਼ਿਲਕਾ ‘ਚ ਵਾਪਰੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਫਾਜ਼ਿਲਕਾ, 26 ਮਾਰਚ : ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਪਿੰਡ ਲਾਲੋ ਵਾਲੀ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ 'ਚ 3 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਜਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਵੈਗਨਾਰ ਕਾਰ....
ਫਾਜ਼ਿਲਕਾ ਪੁਲਿਸ ਵੱਲੋਂ ਇੱਕ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਦੋ ਵਿਅਕਤੀ ਕਾਬੂ
ਫਾਜ਼ਿਲਕਾ, 26 ਮਾਰਚ : ਥਾਣਾ ਸਦਰ ਜਲਾਲਾਬਾਦ ਅਧੀਨ ਪੈਂਦੀ ਚੌਕੀ ਘੁਬਾਇਆ ਦੇ ਇੰਚਾਰਜ ASI ਗੁਰਨਾਮ ਸਿੰਘ ਵੱਲੋਂ ਅੱਜ ਗੁਪਤ ਸੂਚਨਾ ਮਿਲਣ ਤੇ ਪਿੰਡ ਟਾਹਲੀ ਵਾਲਾ ਵਾਸੀ ਚੜ੍ਹਤ ਸਿੰਘ ਪੁੱਤਰ ਦਲੀਪ ਸਿੰਘ ਦੇ ਘਰ ਛਾਪਾ ਮਾਰੀ ਕਰਕੇ ਮੁਲਜ਼ਮ ਚੜ੍ਹਤ ਸਿੰਘ ਨੂੰ 1 ਚਾਲੂ ਭੱਠੀ, 50 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 350 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਜਿਸਦੇ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ....
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ....
ਸਤਲੁਜ ਕਲੱਬ ਵਿਖੇ ਲੁਧਿਆਣਾ ਫਸਟ ਕਲੱਬ ਵੱਲੋਂ ਗੁਲਾਬ ਦੀਆਂ ਪੱਤੀਆਂ ਨਾਲ ਅਤੇ ਮਿਠਾਈਆਂ ਵੰਡ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਮਨਾਈ ਹੋਲੀ
ਰੰਗਾਂ ਦਾ ਤਿਉਹਾਰ ਹੋਲੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦਾ ਸੰਦੇਸ਼ ਦਿੰਦਾ ਹੈ- ਬਾਵਾ ਲੁਧਿਆਣਾ, 26 ਮਾਰਚ : ਅੱਜ ਸਤਲੁਜ ਕਲੱਬ ਲੁਧਿਆਣਾ ਵਿਖੇ ਲੁਧਿਆਣਾ ਫਸਟ ਕਲੱਬ ਦੇ ਮੈਂਬਰਾਂ ਨੇ ਗੁਲਾਬ ਦੀਆਂ ਪੱਤੀਆਂ ਨਾਲ ਅਤੇ ਮਿਠਾਈਆਂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਸਮੇਂ ਕਲੱਬ ਮੈਂਬਰਾਂ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਸਾਬਕਾ ਚੇਅਰਮੈਨ, ਰੋਹਿਤ ਦੱਤਾ, ਗੁਰਿੰਦਰ ਕੈਰੋਂ ਸਾਬਕਾ ਜਨਰਲ ਸਕੱਤਰ ਸਤਲੁਜ ਕਲੱਬ, ਅਸ਼ਵਨੀ ਅਰੋੜਾ ਪ੍ਰਬੰਧਕ ਸਕੱਤਰ, ਮਹਿੰਦਰ ਸਿੰਘ ਈਰੋਜ, ਉੱਘੇ ਸਨਅਤਕਾਰ ਵਿਨੋਦ....
ਆਬਕਾਰੀ ਵਿਭਾਗ ਅਤੇ ਕਮਿਸ਼ਨਰੇਟ ਪੁਲਿਸ ਨੇ 6000 ਲੀਟਰ ਬਰਾਮਦ ਕੀਤੀ ਲਾਹਣ
ਲੁਧਿਆਣਾ, 26 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਬਕਾਰੀ ਵਿਭਾਗ ਅਤੇ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਇਲਾਕਿਆਂ ਵਿੱਚ 6000 ਲੀਟਰ ਲਾਹਣ ਬਰਾਮਦ ਕੀਤੀ। ਏ.ਸੀ.ਪੀ. ਪੂਰਬੀ ਸੰਦੀਪ ਸਿੰਘ, ਆਬਕਾਰੀ ਅਧਿਕਾਰੀ ਪ੍ਰੀਤ ਭੁਪਿੰਦਰ ਸਿੰਘ, ਆਬਕਾਰੀ ਇੰਸਪੈਕਟਰ ਗੁਰਪ੍ਰੀਤ ਢੀਂਡਸਾ, ਨਵਦੀਪ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਦੀ ਸਾਂਝੀ ਟੀਮ ਨੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ....
ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ
ਲੁਧਿਆਣਾ, 26 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋਂ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀ.ਐਸ.ਪੀ. ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ....
ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਆਨੰਦਪੁਰ ਸਾਹਿਬ, 24 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ ਤੋਂ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ। ਇਸ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ....
ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ : ਡੀ.ਆਈ.ਜੀ ਭੁੱਲਰ
ਸੰਗਰੂਰ, 24 ਮਾਰਚ : ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ. (ਡੀ.ਸੀ.), ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰਾਂ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।....
ਭਗਵੰਤ ਮਾਨ ਸਿਰਫ ਇਸ ਲਈ ਆਏ, ਕਿਉਂਕਿ ਮੈਂ ਅੱਜ ਸੰਗਰੂਰ ਆ ਰਿਹਾ ਸੀ : ਸੁਨੀਲ ਜਾਖੜ
ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਅਹੁਦੇ ਤੇ ਬਣੇ ਰਹਿਣ ਦਾ ਸਾਰਾ ਨੈਤਿਕ ਅਧਿਕਾਰ ਗੁਆ ਲਿਆ ਹੈ ਚੋਣ ਕਮਿਸ਼ਨ ਨੂੰ ਅਪੀਲ ਕਿ ਆਦਰਸ਼ ਚੋਣ ਜਾਬਤੇ ਵਿਚੋਂ ਛੋਟ ਦਿੰਦੇ ਹੋਏ ਮ੍ਰਿਤਕਾਂ ਨੂੰ ਮੁਆਵਜਾ ਦੇਣ ਦੀ ਆਗਿਆ ਦਿੱਤੀ ਜਾਵੇ ਕਿਹਾ ਮੁੱਖ ਮੰਤਰੀ ਨੂੰ ਆਪਣੇ ਆਕਾ ਕੇਜਰੀਵਾਲ ਦਾ ਵਧੇਰੇ ਫਿਕਰ, ਆਪਣੇ ਸੂਬੇ ਦੇ ਮਰ ਰਹੇ ਲੋਕ ਮੁੱਖ ਮੰਤਰੀ ਨੂੰ ਵਿਖਾਈ ਨਹੀਂ ਦਿੰਦੇ ਅਮਨ ਅਰੋੜਾ ਦੀ ਟਿੱਪਣੀ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਇਹ ਆਪ ਆਗੂਆਂ ਦੀ ਮਾਨਸਿਕਤਾ ਦੀ ਅਸਲ....
ਡੀ.ਆਈ.ਜੀ ਹਰਚਰਨ ਭੁੱਲਰ,ਡਿਪਟੀ ਕਮਿਸ਼ਨਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ
ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ ਸੰਗਰੂਰ, 24 ਮਾਰਚ : ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ....
ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ
ਲੁਧਿਆਣਾ, 23 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ ਦੀ ਦੇਖ-ਰੇਖ ਹੇਠ ਈ.ਟੀ.ਓ ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਦੇਸੀ ਸ਼ਰਾਬ ਸਮੇਤ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ। ਏ.ਈ.ਟੀ.ਸੀ....
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ
ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ ਲੁਧਿਆਣਾ, 23 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ। ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਸਾਹਨੀ ਨੇ....
ਲੋੜ ਹੈ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸੋਚ 'ਤੇ ਪਹਿਰਾ ਦੇਣ ਸਿਆਸੀ ਪਾਰਟੀਆਂ ਅਤੇ ਦੇਸ਼ ਦੇ ਲੋਕ- ਬਾਵਾ
ਵੋਟਾਂ ਦਾ ਮੁੱਲ ਨਾ ਵੱਟਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਲੁਧਿਆਣਾ, 23 ਮਾਰਚ : ਅੰਗਰੇਜ਼ ਹਕੂਮਤ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਲਈ ਗੁਲਾਮੀ ਦੀਆਂ ਜੰਜੀਰਾਂ ਤੋੜਨ ਵਾਲੇ ਭਾਰਤ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸੋਚ 'ਤੇ ਸਿਆਸੀ ਪਾਰਟੀਆਂ ਅਤੇ ਦੇਸ਼ ਦੇ ਲੋਕ ਪਹਿਰਾ ਦੇਣ ਜਿਨਾਂ ਦੀ ਆਜ਼ਾਦੀ ਲਈ ਉਹਨਾਂ ਫਾਂਸੀਆਂ ਦੇ ਰੱਸੇ ਚੁੰਮੇ। ਇਹ ਸ਼ਬਦ ਅੱਜ ਇੱਕ ਬਿਆਨ ਰਾਹੀਂ ਦੇਸ਼ ਭਗਤੀ ਯਾਦਗਾਰ ਸੁਸਾਇਟੀ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ....
ਹੋਲਾ ਮੁਹੱਲਾ ਲਈ ਜਾ ਰਹੀ ਸ਼ਰਧਾਲੂਆਂ ਦੀ ਟਰਾਲੀ ਨੇ ਦੋ ਲੜਕੀਆਂ ਨੂੰ ਕੁਚਲਿਆ, ਇੱਕ ਦੀ ਮੌਤ
ਜਗਰਾੳਂ, 23 ਮਾਰਚ : ਹੋਲਾ ਮੁਹੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਨੇ ਪਿੰਡ ਸਿੱਧਵਾਂ ਬੇਟ ਦੇ ਵਿਖੇ ਦੋ ਲੜਕੀਆਂ ਨੂੰ ਦਰੜ ਦਿੱਤਾ। ਇਸ ਹਾਦਸੇ ਦੌਰਾਨ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਹਾਦਸੇ ਤੋਂ ਬਾਅਦ ਟਰਾਲੀ ਵੀ ਪਲਟ ਗਈ। ਇਸ ਦੌਰਾਨ ਟਰਾਲੀ ਵਿੱਚ ਸਵਾਰ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕਾ ਦੀ ਪਛਾਣ ਪਲਕ (10) ਵਜੋਂ ਹੋਈ ਹੈ। ਜ਼ਖਮੀ ਲੜਕੀ ਦੀ ਪਛਾਣ ਅਰਸ਼ਦੀਪ ਕੌਰ (11) ਵਾਸੀ ਪਿੰਡ ਖੁਰਸ਼ੀਦ ਪੁਰ ਵਜੋਂ ਹੋਈ ਹੈ। ਜਿਸ ਨੂੰ ਲੋਕਾਂ ਦੀ....