ਮਾਲਵਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ
ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਵੱਲੋਂ ਸਮੂਹ ਐਨ.ਜੀ.ਓਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਆਦਿ ਨਾਲ ਮੀਟਿੰਗ ਮੋਗਾ, 18 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕੰਟਰੋਲ ਰੂਮ ਨੰਬਰ 01652-292253 ’ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ....
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਮੀਟਿੰਗ ਕੀਤੀ 
ਮਾਨਸਾ, 18 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ....
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ 
ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ....
ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ
ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ। ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ....
ਲੋਕ ਸਭਾ ਚੋਣਾਂ 2024, ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
ਉਮੀਦਵਾਰ 7 ਮਈ ਤੋਂ 14 ਮਈ, 2024 ਤੱਕ ਦਾਖਲ ਕਰ ਸਕਦੇ ਹਨ ਨਾਮਜ਼ਦਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਫ਼ਰੀਦਕੋਟ, 18 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ....
ਲੋਕ ਸਭਾ ਚੋਣਾਂ 2024, ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਕੀਤੀ ਮੀਟਿੰਗ
ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਕਰਨ ਇੰਨ-ਬਿੰਨ ਪਾਲਣਾ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ....
ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸਹਿਯੋਗ ਦੀ ਕੀਤੀ ਮੰਗ- ਡਿਪਟੀ ਕਮਿਸ਼ਨਰ
ਲੋਕ ਸਭਾ ਚੋਣਾਂ-2024 ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਕੀਤੀ ਹਦਾਇਤ ਫ਼ਰੀਦਕੋਟ 18 ਮਾਰਚ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਿਥੇ ਉਨ੍ਹਾਂ ਨੂੰ ਅਮਨ ਅਮਾਨ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਉਥੇ ਨਾਲ ਹੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ....
ਪੁਲਿਸ ਨੇ ਮੁੱਲਾਂਪੁਰ ਦੇ ਵਪਾਰੀ ਤੋਂ ਦਸ ਲੱਖ ਦੀ ਫਿਰੌਤੀ ਮੰਗਣ ਵਾਲਾ ਕੀਤਾ ਕਾਬੂ
ਜਗਰਾਉਂ, 17 ਮਾਰਚ : ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲਿਸ ਨੇ ਮਹੀਨਾ ਪਹਿਲਾਂ ਮੁੱਲਾਂਪੁਰ ਦੇ ਇੱਕ ਵਪਾਰੀ ਤੋਂ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਦਸ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰ ਮਿਲਣੀ ਦੌਰਾਨ ਐੱਸਐੱਸਪੀ ਨਵਨੀਤ ਸਿੰਘ ਬੈਂਸ, ਸੀਆਈਏ ਸਟਾਫ ਦੇ ਇੰਚਾਰਜ ਕਿੱਕਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਮਹੀਨਾ ਪਹਿਲਾਂ ਮੁੱਲਾਂਪੁਰ ਦੇ ਇੱਕ....
ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਿਆ. ਟੀਮਾਂ ਨੇ ਸਤਲੁਜ ਦੇ ਨਾਲ ਲੱਗਦੇ ਤਿੰਨ ਪਿੰਡਾਂ 'ਚ 24000 ਕਿਲੋ ਲਾਹਣ ਜ਼ਬਤ ਕੀਤੀ
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਦਾ ਦਿੱਤਾ ਭਰੋਸਾ ਲੁਧਿਆਣਾ, 17 ਮਾਰਚ : ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ ਲਾਹਣ ਜ਼ਬਤ ਕੀਤੀ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਹਰਜੀਤ ਸਿੰਘ, ਹਰਸ਼ਪਿੰਦਰ ਸਿੰਘ, ਗੁਰਦੀਪ ਸਿੰਘ....
ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ
ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ ਸਮਰਪਿਤ ਟੀਮ ਮਹੱਤਵਪੂਰਨ ਸ਼ਿਕਾਇਤਾਂ/ਸੁਝਾਵਾਂ ਦੀ ਰਿਪੋਰਟ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ
ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਨਿਗਰਾਨੀ ਕਰਨਗੀਆਂ। ਲੁਧਿਆਣਾ ਕਮਿਸ਼ਨਰੇਟ ਪੁਲਿਸ ਖੇਤਰ ਲਈ, ਸਕਰੀਨਿੰਗ ਕਮੇਟੀ ਦੀ ਅਗਵਾਈ ਜੁਆਇੰਟ ਪੁਲਿਸ....
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ ਦੇ ਕਿਰਨਦੀਪ ਸਿੰਘ ਸਿੱਧੂ ਜਨਰਲ ਸਕੱਤਰ ਬਣੇ
ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਗੌਰਵਮਈ ਇਤਿਹਾਸ ਸਿਰਜਿਆ- ਸਿੱਧੂ ਲੁਧਿਆਣਾ, 17 ਮਾਰਚ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ ਦੇ ਕਿਰਨਦੀਪ ਸਿੰਘ ਸਿੱਧੂ ਰਕਬਾ ਜਨਰਲ ਸਕੱਤਰ ਬਣੇ। ਉਹਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਫਾਊਂਡੇਸ਼ਨ ਦੇ ਵਾਈਸ ਪ੍ਰਧਾਨ ਯੁਵਰਾਜ ਸਿੰਘ ਸਿੱਧੂ, ਫਾਊਂਡੇਸ਼ਨ ਦੇ ਆਸਟਰੇਲੀਆ ਦੇ....
ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ  ਲੈਣ - ਜ਼ਿਲ੍ਹਾ ਚੋਣ ਅਫ਼ਸਰ
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸੰਪੂਰਨ ਸਹਿਯੋਗ ਦੀ ਵੀ ਮੰਗ ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ....
ਪੰਜਾਬ ਟੈਕਸੇਸ਼ਨ ਵਿਭਾਗ ਨੇ 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ
ਪਟਿਆਲਾ, 17 ਮਾਰਚ : ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਪੰਜਾਬ ਟੈਕਸੇਸ਼ਨ ਵਿਭਾਗ ਨੇ ਸੜਕਾਂ ਨਿਰੀਖਣ ਵਿੱਚ ਕੀਤੇ ਵਾਧੇ ਦੇ ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਕਰੀਬ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਖੁਲਾਸਾ ਕੀਤਾ ਕਿ, ਵਧੀਕ ਮੁੱਖ ਸਕੱਤਰ (ਟੈਕਸੇਸ਼ਨ), ਪੰਜਾਬ ਸ਼੍ਰੀ ਵਿਕਾਸ ਪ੍ਰਤਾਪ ਸਿੰਘ ਤੇ ਕਰ ਕਮਿਸ਼ਨਰ....