ਮਾਲਵਾ

ਵਿਧਾਇਕ ਪਰਾਸ਼ਰ ਨੇ 1.13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 
ਲੁਧਿਆਣਾ, 12 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈਲ ਲਗਾਉਣ ਲਈ ਲਗਭਗ 1.13 ਕਰੋੜ ਰੁਪਏ ਦੇ ਚਾਰ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਪਰਾਸ਼ਰ ਨੇ ਪੁਰਾਣੀ ਸਬਜ਼ੀ ਮੰਡੀ ਨੇੜੇ ਕਿਲਾ ਮੁਹੱਲਾ ਅਤੇ ਕੋਹਲੂ ਵਾਲੀ ਗਲੀ ਵਿੱਚ ਪਾਣੀ ਦੀ ਸਪਲਾਈ ਦੀਆਂ ਨਵੀਆਂ ਲਾਈਨਾਂ ਪਾਉਣ ਦੇ ਪ੍ਰੋਜੈਕਟਾਂ ਦੀ....
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਕਰਵਾਈ ਮੋਗਾ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ....
ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਨਵ-ਜਨਮੇਂ ਬੱਚਿਆਂ ਦੀ ਕੀਤੀ ਸਕਰੀਨਿੰਗ
ਬਰਨਾਲਾ, 12 ਮਾਰਚ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਂਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ 2024 ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਨਵ-ਜਨਮੇਂ ਬੱਚਿਆਂ ਵਿੱਚ ਪਾਏ ਜਾਂਦੇ ਨੌਂ ਤਰ੍ਹਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ ਨਿਊਰਲ ਟਿਊਬ ਨੁਕਸ, ਡਾਊਨ ਸਿਨਡਰੋਮ, ਖਡੂੰ ਸਮੇਤ ਤਾਲੂ/ ਇਕੱਲਾ ਖਡੂੰ, ਟੇਡੇ ਮੇਢੇ ਪੈਰ, ਡਿਵਲਮੈਂਟ ਡਿਸਪਲਾਜੀਆ ਆਫ ਹਿੱਪ, ਜਮਾਂਦਰੂ ਬੋਲਾਪਣ....
ਸਮੇਂ ਸਿਰ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ – ਡਾ. ਹਰਿੰਦਰ ਸ਼ਰਮਾ
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਗੁਲੋਕੋਮਾ ਹਫ਼ਤਾ” ਬਰਨਾਲਾ, 12 ਮਾਰਚ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਮਿਤੀ 10 ਤੋਂ 16 ਮਾਰਚ ਤੱਕ ਆਯੋਜਿਤ ਕੀਤੇ ਜਾਣ ਵਾਲੇ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਹਸਪਤਾਲ , ਸਬ....
ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਚੈਕ ਤਕਸੀਮ ਕੀਤੇ ਗਏ
ਫ਼ਰੀਦਕੋਟ 12 ਮਾਰਚ : ਸ਼੍ਰੀ ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ, ਫਰੀਦਕੋਟ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਕਿਸਾਨ ਮਜਦੂਰ ਹਾਦਸਾ ਭਲਾਈ ਯੋਜਨਾ ਤਹਿਤ ਵੱਖ-ਵੱਖ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਦੇਣ ਯੋਗ ਵਿੱਤੀ ਸਹਾਇਤਾ ਦੇ ਚੈਕ ਤਕਸੀਮ ਕੀਤੇ ਗਏ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਟੀਚਾ ਰਿਹਾ ਹੈ ਕਿ ਪੰਜਾਬ ਦੇ ਹਰ ਵਰਗ ਦੀ ਹਰ ਪੱਖ ਤੋਂ ਸਹਾਇਤਾ ਕੀਤੀ ਜਾਵੇ। ਉਸ ਦੇ ਲਈ ਪੰਜਾਬ ਸਰਕਾਰ....
ਅਬੋਹਰ ਨੂੰ ਮਿਲੀ ਵੱਡੀ ਸੌਗਾਤ, ਲਾਈਬ੍ਰੇਰੀ ਦਾ ਹੋਇਆ ਉਦਘਾਟਨ, 3.41 ਕਰੋੜ ਰੁਪਏ ਆਇਆ ਹੈ ਖਰਚ
ਅਬੋਹਰ 12 ਮਾਰਚ : ਅਬੋਹਰ ਸ਼ਹਿਰ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਜਦ ਇੱਥੇ ਆਭਾ ਸੁਕੇਅਰ ਵਿੱਚ ਬਣੀ ਡਾ ਬੀ ਆਰ ਅੰਬੇਡਕਰ ਪਬਲਿਕ ਲਾਈਬ੍ਰੇਰੀ ਦਾ ਉਦਘਾਟਨ ਹੋ ਗਿਆ। ਇਸ ਤੇ 3 ਕਰੋੜ 41 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਅਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਸਰਕਾਰ ਵੱਲੋਂ 13.74 ਕਰੋੜ ਰੁਪਏ ਨਾਲ ਬਣੀਆਂ 4 ਜਲ ਸਪਲਾਈ ਸਕੀਮਾਂ ਲੋਕਾਂ ਨੂੰ ਸਮਰਪਿਤ
ਅਬੋਹਰ (ਫਾਜ਼ਿਲਕਾ) 12 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਉਪਮੰਡਲ ਦੇ ਚਾਰ ਪਿੰਡਾਂ ਵਿੱਚ ਬਣਾਈਆਂ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਅੱਜ ਲੋਕ ਸਮਰਪਿਤ ਕੀਤਾ ਗਿਆ। ਇਹ ਪ੍ਰੋਜੈਕਟ ਜਲ ਸਪਲਾਈ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਜੀ ਦੀ ਗਤੀਸ਼ੀਲ ਅਗਵਾਈ ਹੇਠ ਮੁਕੰਮਲ ਹੋਏ ਹਨ। ਇਸ ਸਬੰਧੀ ਕਰਵਾਏ ਸਮਾਗਮਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੀਤਾ ਦਰਸ਼ੀ ਅਤੇ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿਨਾਂ ਨੇ ਇਹ....
ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ
ਫਾਜ਼ਿਲਕਾ, 12 ਮਾਰਚ : ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ ਪਿੰਡਾਂ ਵਿੱਚ ਕੋਟਪਾ ਤਹਿਤ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ, ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ....
ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ : ਖੁੱਡੀਆਂ
ਲੋਕਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਲੈਣ ਦੀ ਅਪੀਲ ਫਾਜ਼ਿਲਕਾ, 12 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸਿ਼ਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ—ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਕੇ ਰਾਜ ਦੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਕੀਮ ਦਾ....
ਰਾਸ਼ਟਰੀਯ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਲੋਕਾ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 12 ਮਾਰਚ : ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਅਧੀਨ ਜਿਲ੍ਹੇ ਭਰ ਦੇ ਸਮੂਹ ਜਣੇਪਾ ਸੰਸ਼ਥਾਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀਯ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ 2024 ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਨਵ-ਜਨਮੇਂ ਬੱਚਿਆਂ ਵਿੱਚ ਪਾਏ ਜਾਂਦੇ ਨੌ ਤਰਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ ਨਿਊਰਲ ਟਿਊਬ ਨੁਕਸ, ਡਾਊਨ ਸਿਨਡਰੋਮ, ਖਡੂੰ ਸਮੇਤ ਤਾਲੂ/ ਇਕੱਲਾ ਖਡੂੰ, ਟੇਡੇ ਮੇਢੇ ਪੈਰ, ਡਿਵਲਮੈਂਟ ਡਿਸਪਲਾਜੀਆ ਆਫ ਹਿੱਪ....
ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹੈ
ਫਾਜ਼ਿਲਕਾ, 12 ਮਾਰਚ : ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਫਾਜਿਲਕਾ ਦੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਆਰ ਬੀ ਐਸ ਦੇ ਡਾਕਟਰ ਅਤੇ ਟੀਮ ਲਗਾਤਾਰ ਫੀਲਡ ਵਿੱਚ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਬਚਿਆਂ ਦੀ ਸਕਰੀਨਿੰਗ ਕਰ ਕੇ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਬਚਿਆਂ ਦਾ ਇਲਾਜ ਮੁਫਤ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਿਹਤ....
ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ 'ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ
ਲੁਧਿਆਣਾ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ ਇਮਾਰਤਾਂ ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੀਆਂ ਹਨ। ਬੀਤੀ ਸ਼ਾਮ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ-ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਵਿੱਚ ਚਾਈਲਡ ਹਾਰਟ ਡੇਅ ਬੋਰਡਿੰਗ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 'ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 12 ਮਾਰਚ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ 'ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ ਜਾਵੇਗਾ ਜਿਸ 'ਤੇ ਕਰੀਬ 90 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ....
ਜ਼ਿਲ੍ਹੇ ਭਰ 'ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ - ਡਾ. ਔਲਖ
ਲੁਧਿਆਣਾ, 12 ਮਾਰਚ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸਾ਼ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਦਾ ਵਿਸ਼ੇਸ ਪੰਦਰਵਾੜਾ ਮਨਾਇਆ ਜਾ ਰਿਹਾ ਹੈ। 14 ਤੋ 28 ਮਾਰਚ ਤੱਕ ਚੱਲਣ ਵਾਲੇ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਨਸਬੰਦੀ ਕੈਪਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਕੇਦਰ ਸਾਹਨੇਵਾਲ ਵਿੱਚ 14 ਮਾਰਚ, ਕੂੰਮਕਲਾ 15 ਮਾਰਚ, ਸਮਰਾਲਾ 16 ਮਾਰਚ....
ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ
ਮੁੱਲਾਂਪੁਰ,11 ਮਾਰਚ : ਮੁੱਲਾਂਪੁਰ ਦਾਖਾ ਥਾਣਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡ੍ਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।....