ਮਾਲਵਾ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਖੁੱਡੀਆਂ
ਬਠਿੰਡਾ, 08 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕਾਂਗੜ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ....
ਮਹਿਲ ਖੁਰਦ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ 
ਮਹਿਲ ਕਲਾਂ, 8 ਮਾਰਚ : ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਨੌਜਵਾਨ ਸਵਰਨ ਸਿੰਘ (37) ਦੀ ਬੀਤੀ ਰਾਤ ਇਟਲੀ ਵਿੱਚ ਮੌਤ ਹੋ ਗਈ। ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ, ਜੋ ਕਰੀਬ 7 ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ....
ਅਬੋਹਰ ‘ਚ ਭੇਡਾਂ ਦੇ ਵਾੜੇ ‘ਤੇ ਜੰਗਲੀ ਜਾਨਵਰ ਵੱਲੋਂ ਹਮਲਾ, 53 ਭੇਡਾਂ ਦੀ ਮੌਤ 
ਅਬੋਹਰ, 7 ਮਾਰਚ : ਅਬੋਹਰ ਦੇ ਪਿੰਡ ਸੀਤੋ ਗੁੰਨੋ ਵਿੱਚ ਅਣਪਛਾਤੇ ਜੰਗਲੀ ਜਾਨਵਰ ਨੇ ਇੱਕ ਵਿਅਕਤੀ ਦੇ ਭੇਡਾਂ ਦੇ ਸ਼ੈੱਡ 'ਚ ਦਰਜਨਾਂ ਭੇਡਾਂ ਅਤੇ ਉਨ੍ਹਾਂ ਦੇ ਬੱਚਿਆਂ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ 53 ਭੇਡਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਈਆਂ। ਸੂਚਨਾ ਮਿਲਦੇ ਹੀ ਵੈਟਰਨਰੀ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਭੇਡਾਂ ਦਾ ਇਲਾਜ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਅਮਿਤ ਕੁਮਾਰ ਨੇ ਦੱਸਿਆ ਕਿ ਉਸ ਦੇ ਘਰ ਤੋਂ ਕੁਝ ਦੂਰੀ 'ਤੇ ਗੈਸ ਏਜੰਸੀ ਨੇੜੇ ਭੇਡਾਂ ਦਾ....
ਅਦਾਲਤ ਨੇ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ 
ਲੁਧਿਆਣਾ, 06 ਮਾਰਚ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਚਾਰੇ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ਲੁਧਿਆਣਾ....
ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ : ਬਿਕਰਮ ਮਜੀਠੀਆ
ਪਟਿਆਲਾ, 6 ਮਾਰਚ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ....
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ
ਪ੍ਰੋਗਰਾਮ ਤਹਿਤ ਨੌਜਵਾਨਾਂ ਦੀ ਪੇਸ਼ੇਵਰਾਂ ਨਾਲ ਹੋਵੇਗੀ ਮੁਲਾਕਾਤ ਚਾਹਵਾਨ ਵਿਦਿਆਰਥੀ 77400-01682 'ਤੇ ਕਰਨ ਸੰਪਰਕ ਜਾਂ ਵੈਬਸਾਈਟ https://tinyurl.com/IAlprogram 'ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਜਿਸਦੇ ਤਹਿਤ 8ਵੀਂ ਤੋਂ 12ਵੀਂ ਜਮਾਤ ਤੱਕ ਦੇ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡੈਸ਼ਬੋਰਡ ਸਥਾਪਿਤ 
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਾਰੇ ਵਿਭਾਗਾਂ ਨੂੰ ਚੱਲ ਰਹੇ ਕਾਰਜ਼ਾਂ ਦੇ ਵੇਰਵੇ ਭਰਨ ਦੇ ਨਿਰਦੇਸ਼ ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਨਿਗਰਾਨੀ ਕਰਨ ਲਈ }ਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਡੈਸ਼ਬੋਰਡ ਬਣਾਇਆ ਗਿਆ ਹੈ ਜਿੱਥੇ ਮਾਊਸ ਦੇ ਇੱਕ ਕਲਿੱਕ 'ਤੇ ਕੰਮਾਂ ਨਾਲ ਸਬੰਧਤ ਅੱਪਡੇਟ ਜਾਣਕਾਰੀ ਉਪਲਬਧ ਹੋਵੇਗੀ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਵਿਭਾਗਾਂ....
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 250 ਔਰਤਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ 
ਲੁਧਿਆਣਾ, 6 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ, ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਅਤੇ ਜੀ.ਟੀ. ਭਾਰਤ ਵੱਲੋਂ ਆਈ.ਸੀ.ਏ.ਆਰ-ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ) ਲੁਧਿਆਣਾ ਦੇ ਸਹਿਯੋਗ ਨਾਲ, ਲੁਧਿਆਣਾ ਅਤੇ ਨੇੜਲੇ ਪਿੰਡਾਂ ਦੀਆਂ 250 ਤੋਂ ਵੱਧ ਔਰਤਾਂ ਲਈ ਇੱਕ ਮਹੱਤਵਪੂਰਨ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਭਾਰਤ ਸਰਕਾਰ ਦੀ ਅਨੁਸੂਚਿਤ ਜਾਤੀ ਉਪ-ਯੋਜਨਾ (ਐਸ.ਸੀ.ਐਸ.ਪੀ.) ਤਹਿਤ ਇਸ ਪਹਿਲਕਦਮੀ ਦਾ ਉਦੇਸ਼ 'ਮੁੰਗਫਲੀ-ਅਧਾਰਤ....
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ 'ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਸਾਹਨੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ* ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦਾ ਮੁਆਇਨਾ ਕੀਤਾ। ਟੀਮ ਨੇ ਹਸਪਤਾਲ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਐਮਰਜੈਂਸੀ ਵਾਰਡ, ਓ.ਪੀ.ਡੀ., ਐਮ.ਸੀ.ਐਚ., ਆਦਿ ਦਾ ਦੌਰਾ ਕੀਤਾ ਤਾਂ ਜੋ ਉਨ੍ਹਾਂ ਖੇਤਰਾਂ ਦੀ ਪਛਾਣ....
ਬੁੱਢੇ ਦਰਿਆ' ਜਾਂ ਖਾਲੀ ਪਲਾਟਾਂ 'ਚ ਅਣਸੋਧਿਆ ਪਾਣੀ ਸੁੱਟਣ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਸੀਚੇਵਾਲ 
ਐਮ.ਪੀ ਸੀਚੇਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ 'ਬੁੱਢੇ ਦਰਿਆ' ਦੇ ਨਾਲ-ਨਾਲ ਲਗਾਏ ਬੂਟੇ ਤਾਜਪੁਰ ਰੋਡ 'ਤੇ ਜੈਸਵਾਲ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ 'ਚ ਖਾਲੀ ਪਲਾਟਾਂ 'ਚ ਸੁੱਟੇ 'ਅਣਸੋਧੇ ਪਾਣੀ' ਦੇ ਲਏ ਸੈਂਪਲ ਲੁਧਿਆਣਾ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ....
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ ਦਸਵੀਂ/ਬਾਰਵ੍ਹੀਂ ਦੀਆਂ  ਪ੍ਰੀਖਿਆਵਾਂ 2 ਅਪ੍ਰੈਲ ਤੱਕ ਚੱਲਣਗੀਆਂ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ ਮੋਗਾ, 6 ਮਾਰਚ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਦਿਸ਼ਾ ਨਿਰਦੇ਼ਸਾਂ ਤਹਿਤ ਦਸਵੀਂ ਤੇ ਬਾਰਵ੍ਹੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15 ਫਰਵਰੀ ਤੋਂ 2 ਅਪ੍ਰੈਲ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਮੋਗਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ....
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ 'ਤੇ ਪਾਬੰਦੀ ਆਦੇਸ਼ ਜਾਰੀ
ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ 6 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ....
ਕੇਵੀਕੇ ਵਲੋਂ ਕਨੌਲਾ ਸਰੋਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 06 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਬੋਰਾਂ ਵਿੱਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ, ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ। ਜਿਸ ਵਿੱਚ ਪਿੰਡ ਬੋਰਾਂ ਦੇ 50 ਕਿਸਾਨਾਂ ਨੇ ਹਿੱਸਾ ਲਿਆ। ਇਸ ਖੇਤ ਦਿਵਸ ਦੀ ਸ਼ੁਰੂਆਤ ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਾਰੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕਨੌਲਾ ਸਰੋਂ ਦੀ ਸਫਲ ਕਾਸ਼ਤ ਤੇ ਚਾਨਣਾ ਪਾਇਆ ਅਤੇ....
ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਅਪੀਲ ਕੀਤੀ
ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਕੀਤਾ ਦੌਰਾ ਫਤਹਿਗੜ੍ਹ ਸਾਹਿਬ, 06 ਮਾਰਚ : ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਉਹ ਇਸ ਸਕੀਮ ਦਾ ਲਾਭ ਜ਼ਰੂਰ ਉਠਾਉਣ ਇਹ ਅਪੀਲ ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਦੌਰਾ ਕਰਨ ਮੌਕੇ ਕੀਤੀ। ਉਹਨਾਂ ਦੱਸਿਆ ਕਿ ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ....
ਵਿਜ਼ੀਲੈਂਸ ਨੇ ਸਿਪਾਹੀ ਜਗਜੀਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ
ਫ਼ਤਹਿਗੜ੍ਹ ਸਾਹਿਬ, 06 ਮਾਰਚ : ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਨੰਬਰ 12 ਮਿਤੀ 05.03.2024 ਅ/ਧ 7 ਪੀ.ਸੀ. ਐਕਟ 1988 ਐਜ ਅਮੈਂਡਡ ਬਾਏ ਪੀ.ਸੀ.(ਅਮੈਂਡਮੈਂਟ) ਐਕਟ 2018 ਤਹਿਤ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਸ੍ਰ: ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜਿਲਾ ਫਤਿਹਗੜ ਸਾਹਿਬ ਦੀ ਸ਼ਿਕਾਇਤ ਪਰ ਦਰਜ ਕੀਤਾ ਗਿਆ, ਕਿ ਮੁਦਈ ਖੁਸ਼ਪਾਲ ਸਿੰਘ ਨੇ ਇੱਕ ਦਰਖਾਸਤ ਬਾਬਤ....