ਮਾਲਵਾ

ਪੀ.ਏ.ਯੂ. ਵੱਲੋਂ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ 18 ਮਾਰਚ ਨੂੰ ਲਗਾਇਆ ਜਾਵੇਗਾ ਕਿਸਾਨ ਮੇਲਾ
ਫ਼ਰੀਦਕੋਟ 01 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ....
ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ, 510 ਵਿਅਕਤੀਆਂ ਨੇ ਸੇਵਾ ਸਟਰੀਟ ਕੈਂਪ ਵਿੱਚ ਕੀਤਾ ਖੂਨਦਾਨ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਤਾ ਕੀਰਤਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੰਦੇਸ਼ ਅੰਮਿ੍ਰਤਸਰ, 1 ਮਾਰਚ : ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਸੀ, ਉਸ ਵਿੱਚ 510 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ ਹੈ ਅਤੇ ਪ੍ਰਸਾਸ਼ਨ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ....
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਚੈਕਿੰਗ 
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਕਰੀਬ500 ਵਿਅਕਤੀਆਂ ਦੇ ਕੱਟੇ ਚਾਲਾਨ ਕੋਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ- ਡਾ. ਕਟਾਰੀਆ ਲੁਧਿਆਣਾ, 29 ਫਰਵਰੀ : ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਅਸ਼ੀਸ਼ ਚਾਵਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆ ਗਈਆ ਟੀਮਾਂ ਵੱਲੋ ਆਮ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਟੀਮਾਂ ਵੱਲੋ ਜ਼ਿਲ੍ਹੇ ਭਰ....
ਵਿਧਾਇਕ ਗਰੇਵਾਲ ਨੇ ਕੀਤਾ ਵਾਰਡ ਨੰਬਰ 18 ਚ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ 
ਹਲਕਾ ਪੂਰਬੀ ਚ ਹੋ ਰਹੇ ਨੇ ਰਿਕਾਰਡ ਤੋੜ ਵਿਕਾਸ ਕਾਰਜ : ਵਿਧਾਇਕ ਗਰੇਵਾਲ ਲੁਧਿਆਣਾ, 29 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 18 ਵਿਖੇ ਕਰੀਬ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਵਾਰਡ ਨੰਬਰ 18 ਵਿਖੇ ਇੰਟਰਲੋਕ ਟਾਈਲਾਂ ਨਾਲ ਹੋਣ ਵਾਲੇ ਵਿਕਾਸ ਕੰਮਾ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਵਿਕਾਸ ਕਾਰਜਾਂ ਦੇ ਕਰੀਬ 79 ਲੱਖ ਰੁਪਏ....
ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ 
ਧੂਰੀ, 29 ਫਰਵਰੀ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ....
ਖਨੌਰੀ ਬਾਰਡਰ ਦੇ ਸ਼ਹੀਦ ਕਿਸਾਨ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ
ਬਠਿੰਡਾ, 29 ਫਰਵਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ....
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ : ਮੁੱਖ ਮੰਤਰੀ ਮਾਨ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ....
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ ਸਾਹਿਬਜਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ....
ਬਰਨਾਲਾ ਜ਼ਿਲ੍ਹੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ : ਗੁਰਮੀਤ ਸਿੰਘ ਮੀਤ ਹੇਅਰ
ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ 7.21 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਬਰਨਾਲਾ, 29 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਅਰਸੇ ਬਾਅਦ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਜਿਸ ਲਈ ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ....
ਸਿੱਖਿਆ ਵਿਭਾਗ ਦੇ ਕਰਚਾਰੀਆਂ/ਅਧਿਕਾਰੀ ਵੱਲੋਂ ਦਾਖਲਾ ਮੁਹਿੰਮ ਤਹਿਤ ਸਕੂਲਾਂ, ਪਿੰਡਾਂ, ਅਗਵਾੜ੍ਹਾ, ਪੱਤੀਆਂ, ਸੱਥਾਂ ਅਤੇ ਘਰਾਂ ਦੀ ਵਿਜ਼ਿਟ
ਬਰਨਾਲਾ, 29 ਫਰਵਰੀ : ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਬਰਨਾਲਾ ਸਰੋਜ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ ਸਿੱਖਿਆ ) ਬਰਨਾਲਾ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ, ਬਰਨਾਲਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਸਕੂਲਾਂ, ਪਿੰਡਾਂ, ਅਗਵਾੜ੍ਹਾ, ਪੱਤੀਆਂ, ਸੱਥਾਂ, ਸਾਝੀਆਂ ਥਾਵਾਂ ਅਤੇ ਘਰਾਂ ਦੀ ਵਿਜ਼ਿਟ ਕੀਤੀ ਗਈ। ਜਿਸ ਦੌਰਾਨ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਇਸ....
ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਬਰਨਾਲਾ, 29 ਫਰਵਰੀ : ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਹਿਤਕਾਰ ਸੁਖਵਿੰਦਰ ਸਿੰਘ ਗੁਰਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨਾਲ ‘ਮਾਤ ਭਾਸ਼ਾ ਦੀ ਮਹੱਤਤਾ ‘ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਿੱਖੀਆਂ ਹੋਈਆਂ ਚੰਗੀਆਂ ਆਦਤਾਂ ਸਾਰੀ ਉਮਰ ਨਾਲ....
ਸਵੀਪ ਗਤੀਵਿਧੀਆ ਕਰਵਾਈਆਂ ਗਈਆਂ 
ਬਰਨਾਲਾ, 29 ਫਰਵਰੀ : ਮਾਨਯੋਗ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਹਲਕਾ 104 ਮਹਿਲ ਕਲਾਂ ਸਵੀਪ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਾਲ ਅਤੇ ਸ.ਪ.ਸ. ਛੀਨੀਵਾਲ ਕਲਾਂ ਵਿਖੇ ਕੀਤਾ ਗਿਆ। ਜਿਸ ਦੌਰਾਨ ਇੱਕਤਰਤਾਵਾਂ ਕਰ ਸਮੂਹ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਦਾ ਇਸਤਮਾਲ ਕਰ ਕੇ ਵੋਟਿੰਗ ਪੋਲ ਦੀ ਪ੍ਰਤੀਸ਼ਤਤਾ ਵਧਾਉਣ ਲਈ ਵੱਖ ਵੱਖ ਬੁਲਾਰਿਆਂ ਵੱਲੋਂ ਪ੍ਰੇਰਿਤ ਕੀਤਾ ਗਿਆ। ਲੋਤਤੰਤਰ ਲੋਕਾਂ ਦੁਆਰਾ ਲੋਕਾਂ ਲਈ ਚੁਣਿਆ ਜਾਣ ਵਾਲਾ ਹੈ....
ਫਾਜ਼ਿਲਕਾ ਸ਼ਹਿਰ ਨੂੰ ਮਿਲੀ ਵਿਕਾਸ ਕਾਰਜਾਂ ਦੀ ਸੌਗਾਤ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5.50 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ ਫਾਜਿਲ਼ਕਾ ਵਾਸੀਆਂ ਨੇ ਕਿਹਾ, ਧੰਨਵਾਦ! ਫਾਜਿਲਕਾ 29 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਫਾਜ਼ਿਲਕਾ ਸ਼ਹਿਰ ਨੂੰ ਵੱਡੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਸਤਰੀ ਚੌਂਕ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਵਿੱਚ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਜਿਸ ਤੇ....
ਜਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ – ਡਾ. ਕਵਿਤਾ ਸਿੰਘ
ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਫਾਜ਼ਿਲਕਾ 29 ਫਰਵਰੀ : ਜ਼ਿਲ੍ਹਾ ਫਾਜ਼ਿਲਕਾ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ....
2 ਮਾਰਚ ਨੂੰ ਫਾਜ਼ਿਲਕਾ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ
ਲੋਕਾਂ ਲਈ ਫਾਇਦੇਮੰਦ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ ਅਬੋਹਰ, ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਖੁਲ ਰਹੇ ਹਨ ਕਲੀਨਿਕ ਫਾਜ਼ਿਲਕਾ, 29 ਫਰਵਰੀ : ਜਿਲਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ , ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਜਿਲੇ ਵਿੱਚ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ 3....