ਮਾਲਵਾ

ਬਾਗਬਨੀ ਵਿਭਾਗ, ਮੋਗਾ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਫੁੱਲ ਬੀਜਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਲਗਾਇਆ ਵਿਸੇਸ਼ ਕੈਂਪ
ਫੁੱਲ ਬੀਜਾਂ ਦੇ ਕਾਸ਼ਤਕਾਰਾਂ ਨੂੰ ਵਿਭਾਗ ਵੱਲੋਂ ਦਿੱਤੀ ਜਾਵੇਗੀ 14 ਹਜ਼ਾਰ ਰੁਪਏ ਸਬਸਿਡੀ ਮੋਗਾ, 28 ਫਰਵਰੀ : ਬਾਗਬਾਨੀ ਵਿਭਾਗ ਮੰਤਰੀ, ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ, ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵਿੱਚੋਂ ਕੱਢ ਕੇ ਬਾਗਬਾਨੀ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਭਾਗ ਦੇ ਡਾਇਰੈਕਟਰ ਸੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ....
ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਐਕਟ ਸਬੰਧੀ ਵਿਸ਼ੇਸ਼ ਸੈਮੀਨਾਰ 
ਬਰਨਾਲਾ, 28 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ, ਖਾਧ ਪਦਾਰਥ ਤਿਆਰ ਕਰਨ ਅਤੇ ਵੇਚਣ ਵਾਲਿਆਂ ਨੂੰ ਭੋਜਨ ਬਚਾਉਣ, ਭੋਜਨ ਸਾਂਝਾ ਕਰਨ ਅਤੇ ਭੋਜਨ ਦੀ ਸ਼ਕਤੀ ਵਧਾਉਣ (Save Food, share food RUCO & FOOD fortification) ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਫੂਡ ਬਿਜਨਸ....
ਡਿਪਟੀ ਕਮਿਸ਼ਨਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ
ਪੋਲੀਓ 'ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ, ਡਿਪਟੀ ਕਮਿਸ਼ਨਰ ਬਰਨਾਲਾ, 28 ਫਰਵਰੀ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਮਿਤੀ 3 ਮਾਰਚ ਤੋਂ 5 ਮਾਰਚ ਤੱਕ ਹੋਣ ਵਾਲੀ ਤਿੰਨ ਰੋਜਾ ਪਲਸ ਪੋਲੀਓ....
ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਚਲਾਇਆ ਜਾਵੇਗਾ ਪਲਸ ਪੋਲੀਓ ਅਭਿਆਨ- ਵਧੀਕ ਡਿਪਟੀ ਕਮਿਸ਼ਨਰ
ਫ਼ਰੀਦਕੋਟ 28 ਫ਼ਰਵਰੀ : ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਸਿਹਤ ਵਿਭਾਗ ਦੇ ਨਾਲ ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ। ਉਨ੍ਹਾਂ....
ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ
ਫ਼ਰੀਦਕੋਟ 28 ਫ਼ਰਵਰੀ : ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ ਲਈ ਸ੍ਰੀ ਨਰਭਿੰਦਰ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਾਰਜ਼ਕਰਨੀ ਕਮੇਟੀ ਦੀ ਮੌਜੂਦਗੀ ਵਿੱਚ ਕੰਪਿਊਰਾਈਜ਼ਡ ਰੈਡਮਾਈਜੇਸ਼ਨ ਰਾਹੀਂ ਡਰਾਅ ਕੱਢਿਆ ਗਿਆ। ਮੀਟਿੰਗ ਦੌਰਾਨ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ....
ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਡੀ.ਜੇ/ਲਾਊਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ : ਡਿਪਟੀ ਕਮਿਸ਼ਨਰ
ਫ਼ਰੀਦਕੋਟ 28 ਫ਼ਰਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਮੈਰਿਜ ਪੈਲਸਾਂ, ਰਿਜੋਰਟਸ ਵਿੱਚ ਸਮਾਜਿਕ ਵੰਕਸ਼ਨਾਂ ਦੌਰਾਨ ਉੱਚੀ ਆਵਾਜ ਵਿੱਚ ਡੀ.ਜੇ./ਲਾਉਡ ਸਪੀਕਰ ਚਲਾਉਣ ਅਤੇ ਨਿਰਧਾਰਤ ਸਮੇਂ ਤੋਂ ਬਾਅਦ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਵੀ ਚਲਾਏ ਜਾਂਦੇ ਹਨ। ਇਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਤਾਂ ਕਰਨਾ ਹੀ ਪੈਂਦਾ....
ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਫ਼ਰੀਦਕੋਟ 28 ਫ਼ਰਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ ਫ਼ਰੀਦਕੋਟ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤਾ ਜਾ ਰਿਹਾ ਹੈ ਲੋਕ ਸਮੱਸਿਆਵਾਂ ਦਾ ਹੱਲ : ਡਿਪਟੀ ਕਮਿਸ਼ਨਰ
ਫ਼ਰੀਦਕੋਟ 28 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ।....
ਵੋਟਰਾਂ ਨੂੰ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰ ਰਹੀਆਂ ਹਨ ਮੋਬਾਈਲ ਵੈਨਾਂ
5 ਮਾਰਚ ਤੱਕ ਹਰੇਕ ਹਲਕੇ ਵਿਚ ਘੁੰਮਣਗੀਆਂ ਦੋ ਮੋਬਾਈਲ ਵੈਨਾਂ ਫਾਜ਼ਿਲਕਾ 28 ਫਰਵਰੀ : ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਹਰੇਕ ਹਲਕੇ ਵਿਚ ਦੋ-ਦੋ ਮੋਬਾਈਲ ਵੈਨਾ ਚਲਾਈਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨਾ 5 ਮਾਰਚ....
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਫਾਜ਼ਿਲਕਾ 28 ਫਰਵਰੀ : ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ ਅਤੇ ਘਟਿਆਂ ਵਾਲਾ ਬੋਦਲਾ ਦੇ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਏਡੀਓ ਡਾ. ਰਾਧਾ ਰਾਣੀ ਅਤੇ ਬੀਟੀਐਮ ਡਾ. ਰਾਜਵਿੰਦਰ ਸਿੰਘ ਨੇ ਕਿਸਾਨਾਂ ਨੂੰ ਚੇਪੇ ਅਤੇ ਸੁੰਡੀ ਦੀ ਰੋਕਥਾਮ ਦੇ ਤਰੀਕਿਆਂ ਤੋਂ ਇਲਾਵਾ ਕਣਕ ਉੱਪਰ ਹਲਦੀ ਰੋਗ ਦੇ ਹਮਲੇ ਦੀ ਪਛਾਣ ਅਤੇ ਉਸ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ....
ਪੰਜਾਬ ਸਰਕਾਰ ਦੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਫਾਜ਼ਿਲਕਾ ਵਿਖੇ ਮਾਰਚ ਮਹੀਨੇ ਦੌਰਾਨ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਫਾਜ਼ਿਲਕਾ 28 ਫਰਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹੇ ਅੰਦਰ ਆਪਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਵਾਸੀਆਂ ਲਈ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਤਹਿਸੀਲ ਫਾਜ਼ਿਲਕਾ ਅਧੀਨ ਲੱਗ ਰਹੇ ਲੋਕ ਸੁਵਿਧਾ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਮਾਰਚ 2024 ਨੂੰ ਸਵੇਰੇ 10 ਵਜੇ ਪਿੰਡ ਰਾਮਕੋਟ ਅਤੇ ਪਿੰਡ ਖਿਪਾਂ ਵਾਲੀ....
ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ ਵਿਖੇ 'ਕਿੰਨੂ ਕਾਸ਼ਤ' ਵਿਸ਼ੇ 'ਤੇ ਖੇਤ ਦਿਵਸ ਦਾ ਆਯੋਜਨ
ਫਾਜ਼ਿਲਕਾ, 28 ਫਰਵਰੀ : ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ 'ਕਿੰਨੂ ਦੀ ਕਾਸ਼ਤ' ਵਿਸ਼ੇ 'ਤੇ ਫੀਲਡ ਡੇ ਦਾ ਆਯੋਜਨ ਕੀਤਾ। ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦੀ ਐਸ.ਸੀ.ਐਸ.ਪੀ. ਸਕੀਮ ਅਧੀਨ ਕੀਤਾ ਗਿਆ ਸੀ। ਪ੍ਰੋਜੈਕਟ ਦੇ ਸਾਰੇ ਨਾਮਜ਼ਦ ਐਸ.ਸੀ.ਐਸ.ਪੀ. ਅਧੀਨ ਲਾਭਪਾਤਰੀ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਖੇਤਰੀ ਖੋਜ ਕੇਂਦਰ ਅਬੋਹਰ ਤੋਂ ਡਾ: ਅਨਿਲ ਸਾਂਗਵਾਨ, ਡਾ: ਪੀ.ਕੇ. ਅਰੋੜਾ....
ਐੱਨਆਰਆਈਜ਼ ਮਿਲਣੀਆਂ ਕਰਕੇ ਸ਼ਕਾਇਤਾਂ ਹੱਲ ਕੀਤੀਆਂ ਜਾ ਰਹੀਆਂ ਹਨ : ਕੁਲਦੀਪ ਸਿੰਘ ਧਾਲੀਵਾਲ
ਫਿਰੋਜ਼ਪੁਰ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ....
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ, ਮਾਰਚ ਮਹੀਨੇ ਵਿਚ ਬੱਚੇ ਨੂੰ ਦੇ ਸਕਦੇ ਜਨਮ
ਮਾਨਸਾ, 27 ਫਰਵਰੀ : ਮਰਹੂਮ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਵਿਚ ਇਕ ਵਾਰ ਖੁਸ਼ੀ ਆਉਣ ਵਾਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ। ਦਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ ਵਿਚ ਘਰ ਵਿਚ ਕਿਲਕਾਰੀਆਂ ਗੂੰਜ ਸਕਦੀਆਂ ਹਨ। ਹਾਲਾਂਕਿ ਮਰਹੂਮ ਗਾਇਕ ਦੇ ਪਰਵਾਰ ਵਿਚੋਂ ਫਿਲਹਾਲ ਕਿਸੇ ਨੇ ਇਨ੍ਹਾਂ ਖ਼ਬਰਾਂ....
ਜਲਾਲਾਬਾਦ ਵਿੱਚ ਵਿਆਹ ‘ਚ ਜੈ ਮਾਲਾ ਲਈ ਸਟੇਜ ‘ਤੇ ਚੜੀ ਲਾੜੀ ਦੀ ਹੋਈ ਮੌਤ
ਜਲਾਲਾਬਾਦ, 27 ਫਰਵਰੀ : ਪਿੰਡ ਸਵਾਹਵਾਲਾ 'ਚ ਲਾੜੀ ਨੀਲਮ ਰਾਣੀ (23) ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ । ਫੇਰਿਆਂ ਤੋਂ ਬਾਅਦ ਕੁੜੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ ਨੂੰ ਬੁਲਾ ਕੇ ਦਵਾਈ ਦਿੱਤੀ ਗਈ। ਇਸ ਮਗਰੋਂ ਲੜਕੀ ਨੂੰ ਥੋੜ੍ਹਾ ਠੀਕ ਮਹਿਸੂਸ ਹੋਣ ’ਤੇ ਸਟੇਜ ‘ਤੇ ਜੈਮਾਲਾ ਲਈ ਲਜਾਇਆ ਗਿਆ।....