ਮਾਲਵਾ

ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ : ਜੌੜਾਮਾਜਰਾ
ਬੱਲੂਆਣਾ ਹਲਕੇ ਵਿੱਚ 9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਹ ਪੱਥਰ 13,685 ਏਕਬ ਰਕਬੇ ਨੂੰ ਮਿਲਣਗੀਆਂ ਬਿਹਤਰ ਸਿੰਜਾਈ ਸਹੂਲਤਾਂ ਕਿੰਨੂੰ ਬਾਗਬਾਨਾਂ ਦੀ ਮਦਦ ਲਈ ਪੰਜਾਬ ਐਗਰੋ ਰਾਹੀਂ ਸ਼ੁਰੂ ਕਰਵਾਈ ਖਰੀਦ ਬਲੂਆਣਾ, 20 ਫਰਵਰੀ : ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਹ ਪੱਥਰ ਰੱਖਿਆ। ਸਾਢੇ 9 ਕਰੋੜ ਰੁਪਏ ਤੋਂ ਵੱਧ....
ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ
ਅਬੋਹਰ ਸ਼ਹਿਰ ਵਿਚ ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਗਿਆ-ਡਾ. ਮਨਦੀਪ ਅਬੋਹਰ 20 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਨਰੀ ਅਫਸਰ ਅਬੋਹਰ ਡਾ. ਮਨਦੀਪ ਨੇ ਦੱਸਿਆ....
ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ
ਵੱਖ-ਵੱਖ ਟੀਮਾਂ ਲਗਾਤਾਰ ਕਰ ਰਹੀਆਂ ਹਨ ਕੰਮ ਫਾਜ਼ਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਫਾਜ਼ਿਲਕਾ ਜ਼ਿਲੇ ਵਿੱਚ ਇਸ ਪ੍ਰੋਜੈਕਟ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਟੀਮਾਂ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ....
ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ
ਸੋਮਵਾਰ ਅਤੇ ਮੰਗਲਵਾਰ ਨੂੰ 6-6 ਜਿਲਿਆਂ ਦੇ ਵਿਦਿਆਰਥੀਆਂ ਨੇ ਮਿਡ ਡੇ ਮੀਲ ਵਿੱਚ ਖਾਧਾ ਕਿਨੂੰ ਫਾਜ਼ਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ
ਫਾਜਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 21 ਫਰਵਰੀ ਨੂੰ ਫਾਜ਼ਿਲਕਾ ਉਪਮੰਡਲ ਦੇ ਪਿੰਡ ਗੰਜੂਆਣਾ ਅਤੇ ਮਹਾਤਮ ਨਗਰ ਵਿੱਚ ਸਵੇਰੇ 10 ਵਜੇ ਅਤੇ ਪਿੰਡ ਕਾਵਾਂਵਾਲੀ ਅਤੇ ਝੰਗੜ ਭੈਣੀ ਵਿਖੇ ਬਾਅਦ ਦੁਪਹਿਰ 2 ਵਜੇ ਕੈਂਪ ਲੱਗੇਗਾ। ਇਸੇ ਤਰ੍ਹਾਂ 22 ਫਰਵਰੀ ਨੂੰ....
ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ
ਫਾਜਿਲਕਾ 20 ਫਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ....
ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਲੇਖਕ ਸੁਖਜੀਤ ਨਮਿਤ ਅੰਤਿਮ ਅਰਦਾਸ 21ਫਰਵਰੀ ਨੂੰ
ਲੁਧਿਆਣਾ, 20 ਫਰਵਰੀ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਕਾਰਜਕਾਰਨੀ ਮੈਂਬਰ ਤੇ ਪਿਛਲੇ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸੁਖਜੀਤ ਮਾਛੀਵਾੜਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21ਫਰਵਰੀ ਦੁਪਹਿਰ 12ਵਜੇ ਤੋਂ ਇੱਕ ਵਜੇ ਦਰਮਿਆਨ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ (ਲੁਧਿਆਣਾ) ਵਿਖੇ ਹੋਵੇਗੀ। ਸੁਖਜੀਤ ਦੇ ਨਿਕਟਵਰਤੀ ਮਿੱਤਰਾਂ ਗੁਰਮੀਤ ਸਿੰਘ ਕਾਹਲੋਂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ ਨੇ ਸੁਖਜੀਤ ਵੱਲੋਂ ਮਾਛੀਵਾੜਾ ਸਾਹਿਬ ਨੂੰ ਦਿੱਤੀਆਂ....
ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ
ਲੁਧਿਆਣਾ, 20 ਫਰਵਰੀ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਾ. ਦਲਬੀਰ ਸਿੰਘ ਕਥੂਰੀਆ ਬਾਨੀ ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਟੋਰੰਟੋ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ (ਅਮਰੀਕਾ)ਤੇ ਡਾ. ਮਹਿੰਦਰ ਸਿੰਘ ਰਾਏ (ਯੂ ਕੇ )ਨੂੰ ਪੰਜਾਬੀ ਮਾਤ ਭਾਸ਼ਾ ਦੀ ਨਿਰੰਤਰ ਮੁੱਲਵਾਨ ਸੇਵਾ ਲਈ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ....
ਮਜ਼ਦੂਰਾਂ ਦੇ ਬਿਜਲੀ ਕੁਨੈਕਸ਼ਨ ਨਹੀਂ ਕੱਟਣ ਦਿਆਂਗੇ-ਪੇਂਡੂ ਮਜ਼ਦੂਰ ਯੂਨੀਅਨ 
ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ) ਦਲਿਤ ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਦੇ ਅਧਾਰ ਤੇ ਪਹਿਲਾਂ ਤੋਂ ਹੀ ਮਿਲਦੀ ਬਿਜਲੀ ਬਿੱਲ ਮੁਆਫੀ ਦੀ ਸਹੂਲਤ ਕੱਟ ਕੇ ਝਾੜੂ ਹਕੂਮਤ ਵੱਲੋਂ ਭੇਜੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲਾਂ ਦੀ ਜ਼ਬਰੀ ਵਸੂਲੀ ਦੇ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਐਸਡੀਓ ਪਾਵਰਕੌਮ ਸਿੱਧਵਾਂ ਖ਼ੁਰਦ ਨੂੰ ਮਿਲਿਆ।ਫ਼ਵਦ ਵਿੱਚ ਹੋਰਨਾਂ ਤੋਂ ਇਲਾਵਾ ਇਲਾਕਾ ਪ੍ਰਧਾਨ ਕੁਲਵੰਤ ਸਿੰਘ ਸੋਨੀ, ਗਾਂਧੀ ਸਿੰਘ,ਸਨੀ ਸਿੰਘ, ਜਗਦੀਪ ਸਿੰਘ, ਜੰਟਾ ਸਿੰਘ,ਰਵੀ ਸਿੰਘ....
ਸੰਭੂ ਬਾਰਡਰ ’ਤੇ ਸਾਬਕਾ ਸਰਪੰਚ ਦਾਖਾ ਐਂਬੂਲੈਂਸ ਲੈ ਕੇ ਹੋਏ ਰਵਾਨਾ
ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ) : ਖੇਤੀ ਫਸਲਾਂ ’ਤੇ ਐੱਮ.ਐੱਸ.ਪੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਦਿੱਲੀ ਦੀ ਕੇਂਦਰ ਸਰਕਾਰ ਨੂੰ ਯਾਦ ਪੱਤਰ ਦਿਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਰੋਕਾਂ ਲਾ ਕੇ ਜਲੀਲ ਕਰਨ ਉਪਰੰਤ ਜੋ ਤਸ਼ੱਦਦ ਢਾਹਿਆ ਜਾ ਰਿਹਾ ਹੈ, ਇਹ ਨਿੰਦਣ ਤੇ ਅਸਹਿਣਯੋਗ ਹੈ , ਕੇਂਦਰ ਤੇ ਹਰਿਆਣਾ ਸਰਕਾਰਾਂ ਨੂੰ ਕਦੇ ਵੀ ਆਪਣੇ ਮਨਸੂਬੇ ਵਿੱਚ ਸਫਲ ਨਹੀਂ ਹੋਣ ਦਿਆਂਗੇ। ਉਕਤ ਵਿਚਾਰਾਂ ਦੀ ਸ਼ਾਂਝ ਪਿੰਡ ਦਾਖਾ....
26ਵੀਂ ਪੈਦਲ  ਕਾਂਵੜ  ਯਾਤਰਾ  ਦੇ ਸਬੰਧ ਵਿੱਚ ਹੋਈ ਮੀਟਿੰਗ
ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ) ਸ਼ਿਵ ਸ਼ੰਕਰ ਜੀ ਮਹਾਰਾਜ ਦੇ ਜਨਮ ਉਤਸਵ ਦੀ ਖੁਸ਼ੀ ਨੂੰ ਮੁੱਖ ਰੱਖਦਿਆ ਆ ਰਹੀ ਸ਼ਿਵਰਾਤਰੀ ਨੂੰ ਲੈ ਕੇ ਸ਼ਿਵ ਭਗਤਾਂ ਵਿੱਚ ਕਾਫੀ ਉਤਸ਼ਾਹ ਤੇ ਜੋਸ਼ ਹੈ। ਜਿਸ ਸਬੰਧੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸ਼ਕਤੀ ਕਾਂਵੜ ਸੰਘ ਦੇ ਪ੍ਰਧਾਨ ਸੁਭਾਸ਼ ਗਰਗ ਦੀ ਅਗਵਾਈ ਹੇਠ ਅਹਿਮ ਮੀਟਿੰਗ ਸਥਾਨਕ ਕਸਬੇ ਦੇ ‘ਪੰਡਤਾਂ ਦੇ ਢਾਬੇ ’ ’ਤੇ ਹੋਈ। ਜਿਸ ਸਬੰਧੀ ਪ੍ਰਧਾਨ ਗਰਗ ਨੇ ਦੱਸਿਆ ਕਿ ਸਥਾਨਕ ਸ਼ਹਿਰ ਅੰਦਰ ਸ਼੍ਰੀ ਸ਼ਿਵ ਸ਼ਕਤੀ....
ਪੰਜਾਬ ਕਾਂਗਰਸ ਨੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਇਨਕਮ ਟੈਕਸ ਦਫ਼ਤਰ ਮੋਹਾਲੀ ਦੇ ਬਾਹਰ ਦਿੱਤਾ ਧਰਨਾ
ਮੋਹਾਲੀ, 19 ਫਰਵਰੀ : ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ....
ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ ਕਤਲ ਦਾ ਦੋਸ਼ੀ 2 ਘੰਟੇ ਅੰਦਰ ਕੀਤਾ ਗ੍ਰਿਫਤਾਰ : ਐਸਪੀ ਸਰਾਂ
ਰੂਪ ਨਗਰ, 19 ਫਰਵਰੀ : ਬੀਤੀ ਰਾਤ 18 ਫਰਵਰੀ ਨੂੰ ਪ੍ਰੇਮ ਚੰਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਕਲਤ ਦੇ ਦੋਸ਼ੀ ਨੂੰ 2 ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰੁਪਿੰਦਰ ਕੌਰ ਸਰਾਂ ਐਸਪੀ (ਇਨਵੈਸਟੀਗੇਸ਼ਨ) ਰੂਪਨਗਰ ਨੇ ਦੱਸਿਆ ਕਿ ਮ੍ਰਿਤਕ ਪ੍ਰੇਮ ਚੰਦ (52) ਦੇ ਪੁੱਤਰ ਸੰਦੀਪ ਖਾਨ ਦੇ ਬਿਆਨ ਦੇ ਤਹਿਤ ਮੁੱਕਦਮਾ 17 ਅ/ਧ 302 ਆਈ.ਪੀ ਸੀ ਥਾਣਾ ਸ੍ਰੀ ਚਮਕੌਰ ਸਾਹਿਬ ਬਰਖਿਲਾਫ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਪੁੱਤਰ ਧਰਮ ਸਿੰਘ ਵਾਸੀ ਘੁਮਿਆਰ....
ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ
ਕਾਰਜਕਾਰਨੀ ਕਮੇਟੀ ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ ਲੁਧਿਆਣਾ, 19 ਫਰਵਰੀ : 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ ਸ਼ਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਨੇ ਕਾਗ਼ਜ਼ ਦਾਖ਼ਲ ਕੀਤੇ ਹਨ। ਡਾ....
ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਕਾਸ ਇੰਡੈਕਸ ਤਹਿਤ ਕਾਰਗੁਜ਼ਾਰੀ ਦੀ ਸਮੀਖਿਆ 
ਬੀ.ਡੀ.ਪੀ.ਓਜ਼ ਨੂੰ ਫਰਵਰੀ ਦੇ ਅੰਤ ਤੱਕ ਪੰਚਾਇਤਾਂ ਦਾ ਆਡਿਟ ਯਕੀਨੀ ਬਣਾਉਣ ਦੇ ਨਿਰਦੇਸ਼ ਪਿੰਡਾਂ 'ਚ ਲਾਇਬ੍ਰੇਰੀਆਂ ਦੀ ਉਸਾਰੀ ਦਾ ਵੀ ਲਿਆ ਜਾਇਜ਼ਾ ਲੁਧਿਆਣਾ, 19 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ, ਡੀ.ਡੀ.ਪੀ.ਓ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ, ਸਿਹਤ, ਸਿੱਖਿਆ, ਮਾਲ, ਸੀ.ਡੀ.ਪੀ....