ਮਾਲਵਾ

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼
ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਵੱਲੋਂ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਮਾਰਗ ਦਰਸ਼ਨ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜੋਰ ਪਟਿਆਲਾ, 17 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ 'ਕੌਫ਼ੀ ਵਿਦ ਆਫ਼ੀਸਰ' ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਜ਼ਿਲ੍ਹੇ ਦੇ ਉਤਸ਼ਾਹੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ....
ਨੈਨੋ ਖਾਦਾਂ ਖੇਤੀਬਾੜੀ ਵਿੱਚ ਇੱਕ ਕ੍ਰਾਂਤੀਕਾਰੀ ਕਦਮ : ਡਾ ਸੰਦੀਪ ਕੁਮਾਰ
ਇਫਕੋ ਵੱਲੋਂ ਜਿਲੇ ਦੇ ਖਾਦ ਤੇ ਦਵਾਈ ਡੀਲਰਾਂ ਦੀ ਕਰਵਾਈ ਟ੍ਰੇਨਿੰਗ ਫਤਿਹਗੜ੍ਹ ਸਾਹਿਬ 17 ਫਰਵਰੀ : ਇਫਕੋ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ, ਖੇੜਾ ਅਤੇ ਬੱਸੀ ਪਠਾਣਾ ਬਲਾਕ ਦੇ ਖਾਦ/ਦਵਾਈ ਦੇ ਡੀਲਰਾਂ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ ਵਿੱਚ ਖੇੜਾ, ਸਰਹਿੰਦ ਤੇ ਬਸੀ ਪਠਾਣਾ ਬਲਾਕ ਦੇ ਲਗਭਗ 40 ਡੀਲਰਾਂ ਨੇ ਭਾਗ ਲਿਆ। ਇਸ ਟਰੇਨਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾਕਟਰ ਸੰਦੀਪ ਕੁਮਾਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ....
ਵਿਧਾਇਕ ਗੈਰੀ ਬੜਿੰਗ ਦੇ ਪਿਤਾ ਸਵ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਹੋਈ ਰਸਮ , ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 
ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ। ਅਮਲੋਹ, 17 ਫਰਵਰੀ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ ਫੁੱਲਾਂ ਦੀ ਰਸਮ ਅੱਜ ਮਛਰਾਏ ਖੁਰਦ ਵਿਖੇ ਹੋਈ ਉਥੇ ਹੀ ਪਰਿਵਾਰ ਵੱਲੋਂ ਸਵ ਸਰਬਜੀਤ ਸਿੰਘ ਬੜਿੰਗ ਦੀਆਂ ਅਸਥੀਆਂ ਇਕੱਠੀਆਂ ਕਰਕੇ ਅਤੇ ਅਗਿਠਾ ਸਾਹਿਬ ਨੂੰ ਆਪਣੀ....
ਸਪੀਕਰ ਸੰਧਵਾ ਨੇ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ  ਦਾ ਕੀਤਾ ਸਵਾਗਤ
ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ ਕੋਟਕਪੂਰਾ 17 ਫਰਵਰੀ : ਪੰਜਾਬ ਸਰਕਾਰ ਦੀਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਿਲ ਨਾ ਕਰਨ ਵਾਲੀਆਂ ਝਾਕੀਆਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਪਹੁੰਚਣ ਤੇ ਸਪੀਕਰ ਸੰਧਵਾਂ ਅਤੇ ਪਿੰਡ ਵਾਸੀਆਂ ਵੱਲੋਂ ਬੜੇ ਉਤਸ਼ਾਹ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ....
ਸਪੀਕਰ ਸੰਧਵਾ ਨੇ ਸ਼ਾਨਦਾਰ ਸਿੱਖਿਆ ਅਤੇ ਇੰਮੀਗਰੇਸ਼ਨ ਸਲਾਹਕਾਰ ਕੇਂਦਰ ਦਾ ਕੀਤਾ ਉਦਘਾਟਨ
ਕੋਟਕਪੂਰਾ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ.ਗੁਰਪ੍ਰੀਤ ਗੈਰੀ ਵੜਿੰਗ ਅਤੇ ਸ.ਬਿਕਰਮਜੀਤ ਚਹਿਲ ਵੱਲੋਂ ਕੋਟਕਪੂਰਾ ਰੈਡ ਲਾਈਟ ਚੌਂਕ ਵਿਖੇ ਖੋਲੇ ਗਏ ਸ਼ਾਨਦਾਰ ਸਿੱਖਿਆ ਅਤੇ ਇਮੀਗਰੇਸ਼ਨ ਸਲਾਹਕਾਰ ਕੇਂਦਰ (ਐਲੀਗੈਂਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਕੰਨਸਲਟੈਂਟਸ ਸੈਂਟਰ) ਦਾ ਕੀਤਾ ਉਦਘਾਟਨ। ਉਨ੍ਹਾਂ ਦੱਸਿਆ ਕਿ ਇੰਮੀਗਰੇਸ਼ਨ ਸੈਂਟਰ ਦਾ ਮੇਨ ਆਫਿਸ ਆਸਟਰੇਲੀਆ ਵਿਖੇ ਹੈ, ਉਸੇ ਦੀ ਬਰਾਂਚ ਦਾ ਉਦਘਾਟਨ ਕੋਟਕਪੂਰਾ ਵਿਖੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਸਰਕਾਰੀ....
ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ....
ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ
ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਨੁਹਾਰ ਸੁਧਾਰਨ....
ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ
ਜੈਤੋ ਵਿਖੇ ਲੱਗ ਰਹੇ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਨੇ ਕੀਤੀ ਸ਼ਿਰਕਤ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 17 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ....
ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਵੱਡਾ ਸੜਕ ਹਾਦਸਾ, 5 ਲੋਕਾਂ ਦੀ ਮੌਤ
ਜੀਰਾ, 16 ਫ਼ਰਵਰੀ : ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਜੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ ’ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ, ਸੂਚਨਾ ਮਿਲਦੇ ਹੀ ਥਾਣਾ ਮੱਖੂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ....
ਕਿਸਾਨ ਅੰਦੋਲਨ 2.0, ਸ਼ੰਭੂ ਬਾਰਡਰ ’ਤੇ ਬਜ਼ੁਰਗ ਕਿਸਾਨ ਦੀ ਮੌਤ
ਸ਼ੰਭੂ ਬਾਰਡਰ, 16 ਫਰਵਰੀ : ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਏ ਕਿਸਾਨ ਗਿਆਨ ਸਿੰਘ ਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਇਸ ਅੰਦੋਲਨ ਵਿੱਚ ਮੌਤ ਦਾ ਇਹ ਪਹਿਲਾ ਮਾਮਲਾ ਹੈ। ਸ਼ੰਭੂ ਬਾਰਡਰ ‘ਤੇ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ, ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਕਤ ਕਿਸਾਨ 11 ਫਰਵਰੀ ਨੂੰ ਕਿਸਾਨ....
ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) 'ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 16 ਫਰਵਰੀ : ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਸਾਰੇ ਭਾਗੀਦਾਰਾਂ ਅਤੇ ਜੇਤੂਆਂ ਨੂੰ ਵਧਾਈ....
ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ
ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ ਲੁਧਿਆਣਾ, 16 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ, ਮੱਛੀ ਪਾਲਣ ਅਫਸਰ ਮਮਤਾ ਸ਼ਰਮਾ ਦੇ ਨਾਲ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜਸਪ੍ਰੀਤ ਕੌਰ ਲੁਧਿਆਣਾ ਦੀ....
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 'ਚ ਕੰਪੈਕਟਰ ਦਾ ਉਦਘਾਟਨ 
ਕਿਹਾ! 2 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗਾ ਛੁਟਕਾਰਾ ਲੁਧਿਆਣਾ, 16 ਫਰਵਰੀ : ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਵਿੱਚ ਆ....
ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ 'ਤੇ ਵਿਚਾਰ ਚਰਚਾ
ਲੁਧਿਆਣਾ, 16 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਲੋਕਲ ਬਾਡੀਜ਼, ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ, ਪੁਲਿਸ, ਪੀ.ਡਬਲਯੂ.ਡੀ, ਐਨ.ਐਚ.ਏ.ਆਈ. ਅਤੇ....
ਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਵੱਲੋਂ ਲੁਧਿਆਣਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਲੁਧਿਆਣਾ, 16 ਫਰਵਰੀ : ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਲੁਧਿਆਣਾ ਦੀ ਜੋਨਲ ਟੀਮ ਵੱਲੋਂ ਚੇਅਰਮੈਨ ਸੀ.ਆਈ.ਆਈ. ਲੁਧਿਆਣਾ ਜੋਨ ਰਿਸ਼ੀ ਪਾਹਵਾ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ, ਏਵਨ ਸਾਈਕਲਜ਼ ਲਿਮਟਿਡ ਦੀ ਅਗਵਾਈ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਆਈ.ਏ.ਐਸ. ਦਾ ਸੁਆਗਤ ਕੀਤਾ। ਸੀ.ਆਈ.ਆਈ. ਦੇ ਡੈਲੀਗੇਟਾਂ ਨੇ ਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਦੇ ਮੈਂਬਰਾਂ ਦਾ ਸੁਆਗਤ ਕੀਤਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਜਾਣ-ਪਛਾਣ ਕਰਵਾਈ। ਵਫ਼ਦ ਨੇ ਲੁਧਿਆਣਾ....