ਮਾਲਵਾ

ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ 6 ਫ਼ਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਵੱਧ ਤੋਂ ਵੱਧ ਲੋਕ ਲੈਣ ਕੈਂਪਾਂ ਦਾ ਲਾਹਾ -ਡਿਪਟੀ ਕਮਿਸ਼ਨਰ ਮੋਗਾ, 4 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ....
ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਰੀਦਕੋਟ 04 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ ਜਗ੍ਹਾ, ਮੁਹੱਲਾ ਕਲੀਨਿਕ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ, ਸਪੀਕਰ ਸੰਧਵਾਂ ਨੇ ਉਕਤ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ....
ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਕੈਂਪਾਂ ਵਿੱਚ ਮੌਕੇ ਤੇ ਬਣਨਗੇ ਸਰਟੀਫਿਕੇਟ ਫਾਜ਼ਿਲਕਾ 4 ਫਰਵਰੀ : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ ਫਾਜ਼ਿਲਕਾ 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ....
ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ
ਫਾਜ਼ਿਲਕਾ, 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 6 ਫਰਵਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲੇ੍ਹ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਫਰਵਰੀ ਨੂੰ ਸਬ ਡਵੀਜਨ ਫਾਜ਼ਿਲਕਾ ਵਿਖੇ ਪਿੰਡ ਲਾਧੂਕਾ ਵਿਖੇ....
ਸਵ. ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਸਮਾਰਕ ਦੇਸ਼ ਵਾਸੀਆਂ ਅਤੇ ਵਿਸ਼ੇਸ਼ ਕਰਕੇ ਸਿਆਸੀ ਨੇਤਾਵਾਂ ਨੂੰ ਸਾਦਗੀ, ਸੰਜਮ ਅਤੇ ਸਚਾਈ ਤੇ ਚੱਲਣ ਦਾ ਰਸਤਾ ਦਿਖਾਉਂਦਾ ਹੈ- ਬਾਵਾ
ਕੁੱਲ ਹਿੰਦ ਕਾਂਗਰਸ ਕਮੇਟੀ ਦਫ਼ਤਰ 'ਚ ਚੇਅਰਮੈਨ ਕੈਪਟਨ ਅਜੈ ਯਾਦਵ ਤੋਂ ਪੰਜਾਬ ਵਿੱਚ 42% ਓ.ਬੀ.ਸੀ. ਲਈ ਚਾਰ ਪਾਰਲੀਮੈਂਟ ਸੀਟਾਂ ਦੀ ਮੰਗ ਬਾਵਾ ਨਹੀਂ ਕੀਤੀ ਕਾਂਗਰਸ ਦੇ ਕੈਸ਼ੀਅਰ ਅਜੇ ਮਾਕਨ ਨੂੰ "ਸੰਘਰਸ਼ ਦੇ 45 ਸਾਲ" ਪੁਸਤਕ ਬਾਵਾ, ਮਨੋਹਰ ਅਤੇ ਲਵਲੀ ਨੇ ਭੇਂਟ ਕੀਤੀ ਲੁਧਿਆਣਾ, 04 ਫਰਵਰੀ : ਕੁੱਲ ਹਿੰਦ ਕਾਂਗਰਸ ਦੇ ਦਿੱਲੀ ਆਫ਼ਿਸ ਵਿਖੇ ਓ.ਬੀ.ਸੀ. ਦੇ ਨੈਸ਼ਨਲ ਕੋਆਰਡੀਨੇਟਰ ਦੀ ਕੈਪਟਨ ਅਜੈ ਯਾਦਵ ਚੇਅਰਮੈਨ (ਓ.ਬੀ.ਸੀ.) ਵਿਭਾਗ ਵੱਲੋਂ ਸੱਦੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਨੈਸ਼ਨਲ....
ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ 'ਚ ਓਪਨ ਜਿੰਮ ਦਾ ਉਦਘਾਟਨ
ਲੁਧਿਆਣਾ, 04 ਫਰਵਰੀ : ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ। ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ ਅਨੁਸਾਰ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ....
ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
ਸੰਗਤਾਂ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਹੋਣਗੀਆਂ ਨਤਮਸਤਕ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 4 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ....
ਹਵਾ, ਪਾਣੀ ਅਤੇ ਮਿੱਟੀ ਬਚਾਉਣ ਦਾ ਸੁਨੇਹਾ ਦਿੰਦਾ ਹੋਇਆ ਤੀਸਰਾ ਵਾਤਾਵਰਨ ਸੁਰੱਖਿਆ ਮੇਲਾ-2024 ਸੰਪੂਰਨ
ਲੁਧਿਆਣਾ, 04 ਫਰਵਰੀ : ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਸਮਾਜ ਸੇਵੀ ਸੰਸਥਾ ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ) ਵੱਲੋਂ ਤੀਸਰਾ ਵਾਤਾਵਰਨ ਸੰਭਾਲ ਮੇਲਾ-2024 ਕਰਵਾਇਆ ਗਿਆ, ਜਿਸ ਵਿੱਚ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦਾ ਸੰਦੇਸ਼ ਦਿੰਦੇ ਹੋਏ ਸਮੁੱਚੇ ਸਮਾਜ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ ਗਈ। ਮੇਲੇ ਦੇ ਆਖਰੀ ਦਿਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਨਗਰ ਨਿਗਮ ਜ਼ੋਨ-ਡੀ....
ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ
ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਾਲ ਸਿੰਘ (55) ਤੇ....
ਭਾਖੜਾ 'ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ
ਖਨੌਰੀ, 4 ਫਰਵਰੀ : ਖਨੌਰੀ ਨੇੜੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ....
ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ : ਸਪੀਕਰ ਸੰਧਵਾਂ 
ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਪੀਕਰ ਕੁਲਤਾਰ ਸੰਧਵਾਂ ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ....
ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼, 26 ਲੋਕ ਗ੍ਰਿਫਤਾਰ
ਫਗਵਾੜਾ, 4 ਫਰਵਰੀ : ਕਪੂਰਥਲਾ ਦੇ ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਪੁਲਿਸ ਨੇ 9 ਵਿਦੇਸ਼ੀ ਅਤੇ 4 ਪੰਜਾਬੀ ਲੜਕੀਆਂ ਸਮੇਤ 26 ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਨਾਮਪੁਰ ਥਾਣੇ ਵਿੱਚ ਸਾਰਿਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਦੋਵਾਂ ਮਾਮਲਿਆਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀਆਂ ਨੂੰ ਕਿੰਗਪਿਨ ਬਣਾਇਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 9 ਵਿਦੇਸ਼ੀ....
ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ
ਮਾਨਸਾ ਦੇ ਐਸਐਸਪੀ ਨੇ ਪੜਤਾਲ ਦੌਰਾਨ ਥਾਣਾ ਬੋਹਾ ਦੇ ਐਸਐਚਓ ਨੂੰ ਕੀਤਾ ਮੁਅੱਤਲ ਮਾਨਸਾ, 4 ਫਰਵਰੀ : ਅੱਧੀ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੀ ਗਾਦੜਪੱਤੀ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐਸ.ਐਚ.ਓ. ਬੋਹਾ ਇੰਸਪੈਕਟਰ ਜਗਦੇਵ ਸਿੰਘ ਨੂੰ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਇਸ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਫਾਜ਼ਿਲਕਾ 3 ਫਰਵਰੀ : ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ....