ਮਾਲਵਾ

ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਖੂਨਦਾਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਖੂਨਦਾਨ ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ ਸਰਜਨ ਬਰਨਾਲਾ ਬਰਨਾਲਾ, 18 ਜਨਵਰੀ : ਰਾਸਟਰੀ ਯੁਵਾ ਖੂਨਦਾਨ ਦਿਵਸ 12 ਜਨਵਰੀ ਤੋਂ 31 ਜਨਵਰੀ ਤੱਕ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਉਤਸ਼ਹਿਤ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਸਰਮਾ ਨੇ ਦੱਸਿਆ ਕਿ ਖੂਨ ਦਾਨ ਮਹਾਂ ਦਾਨ ਹੈ । ਖੂਨਦਾਨ ਕਰਕੇ ਅਸੀਂ ਸੜਕੀ....
ਪੰਜਾਬ ਸਰਕਾਰ ਦੀ ਨਿਵੇਕਲੀ 'ਪਹਿਲ' ਦਾ ਕੀਤਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਗਾਜ਼ 
ਜ਼ਿਲ੍ਹਾ ਬਰਨਾਲਾ ਵਿਖੇ 16000 ਵਰਦੀਆਂ 150 ਔਰਤਾਂ ਵੱਲੋਂ ਬਣਾਈ ਜਾਣਗੀਆਂ, ਮੀਤ ਹੇਅਰ ਪਹਿਲੇ ਗੇੜ ਤਹਿਤ 70 ਔਰਤਾਂ ਨੂੰ ਦਿੱਤੀ ਗਈ ਸਿਖ਼ਲਾਈ ਸਹਿਣਾ ਬਲਾਕ ਦੇ ਪਿੰਡਾਂ ਦੀਆਂ ਔਰਤਾਂ ਘਰ ਬੈਠੇ ਹੀ ਪੈਸੇ ਕਮਾਉਣਗੀਆਂ, ਸਕੂਲੀ ਬੱਚਿਆਂ ਨੂੰ ਮਿਲਣਗੀਆ ਵਧੀਆ ਸਕੂਲੀ ਵਰਦੀਆਂ ਮੌੜ ਨਾਭਾ, 18 ਜਨਵਰੀ : ਪੰਜਾਬ ਸਰਕਾਰ ਦੇ ਪ੍ਰੋਜੈਕਟ ਪਹਿਲ ਤਹਿਤ ਪਹਿਲ ਹੋਜ਼ਰੀ ਆਜੀਵੀਕ ਦਾ ਆਗਾਜ਼ ਅੱਜ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬੀਨੇਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ, ਪੰਜਾਬ ਸਰਕਾਰ ਵੱਲੋਂ ਪਿੰਡ ਮੌੜ ਨਾਭਾ ਵਿਖੇ....
ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਹੋਈ
ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼ ਫਾਜ਼ਿਲਕਾ, 18 ਜਨਵਰੀ : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀ.ਸੀ. ਡੀ.ਏ.ਵੀ. ਸਕੂਲ ਵਿਖੇ ਕਰਵਾਈ ਗਈ। ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਨੇ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਜਾਇਜਾ ਲੈਂਦਿਆਂ ਪ੍ਰਬੰਧਕਾਂ ਨੂੰ ਆਦੇਸ਼ ਦਿੰਦਿਆਂ ਕਿਹਾ....
ਫਾਜ਼ਿਲਕਾ ਦੇ ਵੱਖ-ਵੱਖ ਏਰੀਆ ਵਿਚੋਂ 60 ਦੇ ਕਰੀਬ ਬੇਸਹਾਰਾ ਪਸ਼ੂਆਂ ਨੁੰ ਸਰਕਾਰੀ ਗਉਸ਼ਾਲਾ ਵਿਖੇ ਭੇਜਿਆ
ਫਾਜਿ਼ਲਕਾ, 18 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਉਸ਼ਾਲਾ ਵਿਖੇ ਭੇਜਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਦੀ ਦੇ ਮੌਸਮ ਅਤੇ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਬੇਸਹਾਰਾ ਪਸ਼ੁਆਂ ਕਰਕੇ ਕੋਈ ਵੀ ਘਟਨਾ ਨਾ ਵਾਪਰੇ ਇਸ ਲਈ ਇਹ ਗਤੀਵਿਧੀਆ ਉਲੀਕੀਆਂ ਜਾ ਰਹੀਆਂ ਹਨ। ਜਾਣਕਾਰੀ....
ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਵੱਲੋਂ 60 ਹਜਾਰ ਦੀਆਂ ਦਵਾਈਆਂ ਭੇਂਟ
ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਿਹਤਰ ਤਰੀਕੇ ਨਾਲ ਕੀਤੀ ਜਾ ਸਕੇਗੀ ਸਾਂਭ-ਸੰਭਾਲ-ਡਿਪਟੀ ਕਮਿਸ਼ਨਰ ਫਾਜ਼ਿਲਕਾ, 18 ਜਨਵਰੀ : ਪਿੰਡ ਸਲੇਮਸ਼ਾਹ ਵਿਖੇ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਮਾਜ ਸੇਵੀ ਅਜੈ ਕੁਮਾਰ ਸਿੰਗਲਾ ਵੱਲੋਂ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ 60 ਹਜਾਰ ਦੀਆਂ ਦਵਾਈਆਂ ਦਾਨ ਵਜੋਂ ਭੇਂਟ....
ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ 
ਫਾਜ਼ਿਲਕਾ ਹਲਕੇ ਦੇ ਪਿੰਡ ਤੇ ਸ਼ਹਿਰੀ ਖੇਤਰਾਂ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾਣਗੇ-ਵਿਧਾਇਕ ਸਵਨਾ ਫਾਜ਼ਿਲਕਾ 18 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪਿੰਡ ਸਤੀਰ ਵਾਲਾ, ਟੀਲਾਂ ਵਾਲੀ, ਬਾਂਡੀ ਵਾਲਾ ਸਾਬੂਆਣਾ ਅਤੇ ਕੇਰੀਆਂ ਪਿੰਡਾਂ ਅੰਦਰ ਸੀਵਰੇਜ, ਛੱਪੜਾਂ ਦਾ....
ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ
ਫਾਜ਼ਿਲਕਾ 18 ਜਨਵਰੀ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ। ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ, ਸ਼੍ਰੀ ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ ਸ਼੍ਰੀ ਗੁਰਤੇਜ ਸਿੰਘ ਰਿਟਾ. ਏਰੀਆ ਅਫਸਰ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 18 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ....
"ਸਰਕਾਰ ਤੁਹਾਡੇ ਦੁਆਰ" ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਸਾਦਿਕ ਦੇ ਲੋਕਾਂ ਦੀਆਂ ਸਮੱਸਿਆਵਾਂ
ਫ਼ਰੀਦਕੋਟ 18 ਜਨਵਰੀ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਸਾਦਿਕ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ.ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ....
ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ 'ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ
ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ : ਪ੍ਰਿੰਸੀਪਲ ਨਿਸ਼ੀ ਗੋਇਲ ਵੱਖ-ਵੱਖ ਕੇਂਦਰਾਂ 'ਚ ਕਰੀਬ 1994 ਵਿਦਿਆਰਥੀ ਦੇਣਗੇ ਪ੍ਰੀਖਿਆ 11 ਬਲਾਕਾਂ 'ਚੋਂ 80 ਵਿਦਿਆਰਥੀਆਂ ਦੀ ਕੀਤੀ ਜਾਵੇਗੀ ਚੋਣ ਲੁਧਿਆਣਾ, 18 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ ਲਈ ਜਾਵੇਗੀ। ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਤੀ ਦੁਆਰਾ....
ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਅਚਨਚੇਤ ਚੈਕਿੰਗ
ਲੁਧਿਆਣਾ, 18 ਜਨਵਰੀ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਦੌਰਾਨ ਬਾਲ ਮਜ਼ਦੂਰੀ ਕਰ ਰਹੇ ਬੱਚੇ ਨੂੰ ਰੈਸਕਿਊ ਕਰਵਾਇਆ ਗਿਆ ਹੈ। ਟੀਮ ਵਿੱਚ ਸ੍ਰੀਮਤੀ ਰਸ਼ਮੀ (ਜ਼ਿਲ੍ਹਾ ਬਾਲ ਸੁਰੱਖਿਆ ਅਫਸਰ), ਸ੍ਰੀ ਗੌਰਵ ਪੁਰੀ( ਡਿਪਟੀ ਡਾਇਰੈਕਟਰ ਆਫ ਫੈਕਟਰੀਜ਼), ਗੁਰਪਿੰਦਰ ਕੌਰ, (ਲੇਬਰ ਇੰਪੈਕਟਰ), ਰਮਨਦੀਪ ਸ਼ਰਮਾ (ਲੇਬਰ ਇੰਸਪੈਕਟਰ) ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਹਰਦੇਵ ਸਿੰਘ (ਏ.ਐਚ.ਟੀ.ਯੂਨਿਟ) ਸ੍ਰੀ ਸਨਦੀਪ ਸਿੰਘ....
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ
ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਕੀਤੀ ਵਿਚਾਰ ਚਰਚਾ ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ। ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਮੀਟਿੰਗ ਦੌਰਾਨ ਗੁਰਮੀਤ ਸਿੰਘ ਮੋਹੀ, ਜਤਿੰਦਰ....
ਪਿੰਡ ਸ਼ੰਕਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।
ਡੇਹਲੋਂ, 18 ਜਨਵਰੀ (ਦਾਰਾ ਘਵੱਦੀ ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਬਸਰਾਂਓ ਪੱਤੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਭਾਈ ਜਗਦੀਸ਼ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ....
ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ
ਜਥੇ: ਨਿਮਾਣਾ ਵਲੋਂ ਚਲਾਈ ਜਾ ਰਹੀ ਖ਼ੂਨਦਾਨ ਕੈਂਪਾ ਦੀ ਲੜੀ ਬੇਮਿਸਾਲ ਕਾਰਜ - ਸੁਖਬੀਰ ਸਿੰਘ ਬਾਦਲ ਡੇਹਲੋਂ,18 ਜਨਵਰੀ (ਦਾਰਾ ਘਵੱਦੀ) ਸਾਹਿਬ -ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ। ਜੇਕਰ ਅਸੀਂ ਉਨ੍ਹਾਂ ਦੇ ਵੱਲੋ ਬਖਸ਼ੇ ਸਿਧਾਂਤਾਂ, ਫਲਸਫੇ ਅਤੇ ਸਿੱਖਿਆਵਾਂ ਦੇ ਧਾਰਨੀ ਬਣਕੇ ਜਬਰ ਤੇ ਜ਼ੁਲਮ ਖਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ....
ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ : ਵਧੀਕ ਡਿਪਟੀ ਕਮਿਸ਼ਨਰ 
ਕੈਂਪ ਦੌਰਾਨ 52 ਲਾਭਪਾਤਰੀਆਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਪ ਦਾ ਆਯੋਜਨ ਕੀਤਾ ਗਿਆ ਜਿੱਥੇ ਬੜੇ ਹੀ ਉੱਦਮੀ....