ਮਾਲਵਾ

ਪਸ਼ੂ ਧਨ ਰਾਹੀਂ ਪੰਜਾਬ ਦੇ ਕਿਸਾਨ ਦੀ ਵਧਾਈ ਜਾਵੇਗੀ ਆਮਦਨ - ਗੁਰਮੀਤ ਖੁੱਡੀਆਂ
ਪੰਜਾਬ ਹੋਰਸ ਸੋਅ ਵਿੱਚ ਸ਼ਿਰਕਤ ਕਰ ਘੋੜਾ ਪਾਲਕਾਂ ਦਾ ਵਧਾਇਆ ਹੌਸਲਾ ਸ੍ਰੀ ਮੁਕਤਸਰ ਸਾਹਿਬ 12 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੱੁਡੀਆਂ ਨੇ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸੇ ਉਦੇਸ਼ ਨਾਲ ਹੁਣ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਹੋਰ ਤੇਜ਼....
ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ
ਅਦਾਲਤ ਵੱਲੋਂ ਭਗਵੰਤ ਮਾਨ ਨੂੰ ਸੰਮਨ ਜਾਰੀ ਮੁਕਤਸਰ, 12 ਜਨਵਰੀ : ਮੁਕਤਸਰ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਉਨ੍ਹਾਂ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲ ਦਲ....
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ....
ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਲਈ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪਿੰਡਾਂ ਦਾ ਦੌਰਾ
ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ ਮੁੱਲਾਂਪੁਰ ਦਾਖਾ, 11 ਜਨਵਰੀ (ਸਤਵਿੰਦਰ ਸਿੰਘ ਗਿੱਲ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ....
ਜੀ.ਟੀ.ਬੀ.ਨੈਂਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਨੇ ਸੀਏ ਇੰਟਰ ਵਿੱਚੋਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮੁੱਲਾਂਪੁਰ ਦਾਖਾ 11 ਜਨਵਰੀ (ਸਤਵਿੰਦਰ ਸਿੰਘ ਗਿੱਲ : ਸੀਏ ਇੰਟਰ 31 inter) ਦੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਜੀਟੀਬੀ ਨੈਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਕਤ ਜਾਣਕਾਰੀ ਪ੍ਰੈੱਸ ਨੂੰ ਪਿ੍ਰੰ. ਅਵਤਾਰ ਸਿੰਘ ਨੇ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਕਸ਼ਿਸ਼ ਗੁਪਤਾ ਅਤੇ ਰਾਹੁਲਪੀਤ ਸਿੰਘ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਹੀ ਦੋਵਾਂ ਗਰੁੱਪਾਂ ਨੂੰ ਕਲੀਅਰ ਕੀਤਾ। ਅਮਰ ਗੋਇਲ ਨੇ ਪਹਿਲੇ ਗਰੁੱਪ ਨੂੰ ਕਲੀਅਰ ਕੀਤਾ ਜਦਕਿ ਉਪਾਂਸ਼ੂ ਨੇ ਦੂਜੇ ਗਰੁੱਪ ਨੂੰ ਕਲੀਅਰ....
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ
ਲੁਧਿਆਣਾ, 11 ਜਨਵਰੀ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ-2024 ਅੱਜ ਇਥੇ ਪੰਜਾਬੀ ਭਵਨ ਵਿੱਚ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਜਨਰਲ ਸਕੱਤਰ ਪ੍ਰੋਃ ਸੰਧੂ ਵਰਿਆਣਵੀ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਸਕੱਤਰ ਗੁਰਚਰਨ ਕੌਰ ਕੋਚਰ ਨੇ ਲੋਕ ਅਰਪਨ ਕੀਤਾ। ਇਸ ਮੌਕੇ ਪੰਜਾਬੀ ਲੇਖਕ ਜਗਦੀਸ਼ ਰਾਣਾ, ਅਨੀਤਾ ਪਟਿਆਲਵੀ ਤੇ ਸਾਹਿਬਾ ਜੀਟਨ ਕੌਰ ਫਗਵਾੜਾ ਵੀ ਹਾਜ਼ਰ ਸਨ। ਡਾਃ ਗੁਰਇਕਬਾਲ....
ਖੰਨਾ 'ਚ ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਲੱਗੀ ਅੱਗ, ਜ਼ਿੰਦਾ ਸੜਿਆ ਵਪਾਰੀ
ਖੰਨਾ, 11 ਜਨਵਰੀ : ਖੰਨਾ 'ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਧੀ ਰਾਤ ਹੋਣ ਕਰਕੇ ਰਸਤੇ ਵਿੱਚ ਆਵਾਜਾਈ ਬਹੁਤ ਘੱਟ ਸੀ, ਜਦੋਂ ਕਿਸੇ ਰਾਹਗੀਰ ਨੇ ਕਾਰ ਨੂੰ ਅੱਗ ਲੱਗੀ ਦੇਖੀ ਤਾਂ ਉਸ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਦੋਂ ਤੱਕ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ, ਉਦੋਂ ਤੱਕ ਕਾਰ ਚਲਾ ਰਿਹਾ ਸ਼ਰਾਬ ਕਾਰੋਬਾਰੀ ਜ਼ਿੰਦਾ ਸੜ ਚੁੱਕਾ ਸੀ। ਮ੍ਰਿਤਕ ਦੀ....
ਸੁਨਾਮ 'ਚ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ
ਭੀਖੀ, 11 ਜਨਵਰੀ : ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਸੜਕ ਤੇ ਜੱਸੜ ਢਾਬੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਦੋ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਪਰਮਜੀਤ ਕੌਰ ਨੇ ਦੱਸਿਆ ਕਿ ਸੁਨਾਮ ਨੂੰ ਜਾਂਦੀ ਸੜਕ ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜਖ਼ਮੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੋਹਿਤ ਅਰੋੜਾ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਵਜੋਂ ਹੋਈ....
ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ ਦਿੜ੍ਹਬਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ....
ਮੁੱਖ ਮੰਤਰੀ ਮਾਨ ਨੇ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ : ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ
ਡੀ ਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਡਾਇਲ 1076 ਸੇਵਾਵਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ ਸੇਵਾਵਾਂ ਦੀ ਘਰ-ਘਰ ਡਿਲੀਵਰੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਨਾਗਰਿਕਾਂ ਨੂੰ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਦਫ਼ਤਰਾਂ ਨੂੰ ਹਦਾਇਤ ਕੀਤੀ ਹੈ ਕਿ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ....
ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਭਗਵੰਤ ਮਾਨ ਸੰਗਰੂਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ : ਵਿਧਾਇਕ ਠੇਕੇਦਾਰ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਰਾਏਕੋਟ, 11 ਜਨਵਰੀ : ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ....
ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ, ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੀ ਬਰਾਬਰੀ ਦਾ ਮਾਹੌਲ ਸਿਰਜਇਏ : ਕੈਬਨਿਟ ਮੰਤਰੀ ਜਿੰਪਾ 
28ਵਾਂ ਧੀਆਂ ਦਾ ਲੋਹੜੀ ਮੇਲਾ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਨਵਜ਼ੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ 'ਚ ਹੋਏ ਸ਼ਾਮਲ ਲੁਧਿਆਣਾ, 11 ਜਨਵਰੀ: ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ ਮੌਕੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਲੋਹੜੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮਾਲਵਾ ਸੱਭਿਆਚਾਰਕ....
ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼
ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਭਾਰੀ ਗਿਣਤੀ ਵਿੱਚ ਯੂਥ ਨੇ ਸ਼ਮੂਲੀਅਤ ਕਰਕੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ-ਦਵਿੰਦਰ ਸਿੰਘ ਲੋਟੇ ਮੋਗਾ 11 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ....