ਮਾਲਵਾ

ਜਨਵਰੀ ਵਿੱਚ ਆਲੂਆਂ ਦੀ ਫ਼ਸਲ 'ਤੇ ਹੋ ਸਕਦੈ ਝੁਲਸ ਰੋਗ ਦਾ ਹਮਲਾ, ਖੇਤਾਂ ਦੀ ਲਗਾਤਾਰ ਨਿਗਰਾਨੀ ਜਰੂਰੀ
ਪੌਦਾ ਰੋਗ ਵਿਭਾਗ ਦੇ ਮੁਖੀ ਨੇ ਰੋਗ ਦੇ ਲੱਛਣ, ਰੋਕਥਾਮ ਆਦਿ ਬਾਰੇ ਸਾਂਝੀ ਕੀਤੀ ਮਹੱਤਵਪੂਰਨ ਜਾਣਕਾਰੀ ਮੋਗਾ, 11 ਜਨਵਰੀ : ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ 'ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਜਿਆਦਾ ਅਨੁਕੂਲ ਮੌਸਮ (10-20 ਡਿਗਰੀ ਤਾਪਮਾਨ, 90....
ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪ੍ਰਦੂਸ਼ਣ ਨੂੰ ਠੱਲ ਪਾਉਣਾ ਜਰੂਰੀ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਪਿੰਡ ਰਸੂਲਪੁਰ ਤੇ ਨੰਦਪੁਰ ਕਲੌੜ ਦੇ ਕਿਸਾਨਾਂ ਨਾਲ ਕੀਤੀ ਵਿਚਾਰ ਚਰਚਾ ਕਿਸਾਨਾਂ ਤੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਮੰਗੇ ਸੁਝਾਅ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਫ਼ਤਹਿਗੜ੍ਹ ਸਾਹਿਬ, 11 ਜਨਵਰੀ : ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ....
ਸਮੈਮ ਸਕੀਮ ਤਹਿਤ ਕਿਸਾਨਾਂ ਨੂੰ 30 ਖੇਤੀ ਮਸ਼ੀਨਾਂ ਤੇ 31 ਲੱਖ 88 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ : ਪਰਨੀਤ ਸ਼ੇਰਗਿੱਲ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢੇ ਡਰਾਅ ਫ਼ਤਹਿਗੜ੍ਹ ਸਾਹਿਬ, 11 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਅਧੀਨ ਸਾਲ 2023-24 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਆਨ ਲਾਇਨ ਡਰਾਅ ਕੱਢੇ ਗਏ। ਇਸ ਕਮੇਟੀ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਦੀਪ ਕੁਮਾਰ, ਕ੍ਰਿਸ਼ੀ ਵਿਗਿਆਨ....
ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕੀਤਾ ਜਾਵੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਿਵਲ ਸਰਜਨ ਦਫਤਰ ਦੀ ਕੀਤੀ ਚੈਕਿੰਗ ਫਤਿਹਗੜ੍ਹ ਸਾਹਿਬ, 11 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਆਪਣੀ ਦਫਤਰੀ ਟੀਮ ਸਮੇਤ ਸਿਵਲ ਸਰਜਨ ਦਫਤਰ ਦਾ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਜਨਮ ਮੌਤ ਬਰਾਂਚ , ਰੀ ਇੰਬਰਸਮੈਂਟ ਬਰਾਂਚ ਵਿੱਚ ਮੈਡੀਕਲ ਬਿਲ, ਅੰਕੜਾ, ਅਮਲਾ, ਲੇਖਾ-ਜੋਖਾ ਆਦਿ ਬਰਾਂਚਾਂ ਦਾ ਸਮੁੱਚਾ ਰਿਕਾਰਡ ਚੈੱਕ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੀ ਮੌਜੂਦ ਸਨ। ਇਸ ਚੈਕਿੰਗ....
ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਬਰਨਾਲਾ, 11 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ, ਐਸ.ਸੀ.ਈ.ਆਰ.ਟੀ ਵੱਲੋਂ ਸ. ਸ਼ਮਸ਼ੇਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਤੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਦੀਆਂ ਮੈਨੇਜਮੈਂਟ ਕਮੇਟੀਆਂ (ਐੱਸ.ਐੱਮ.ਸੀਜ਼.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਗਈ। ਉਹਨਾਂ ਦੱਸਿਆ ਕਿ ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 18 ਸੀਨੀਅਰ ਸੈਕੰਡਰੀ....
ਡਿਪਟੀ ਕਮਿਸ਼ਨਰ ਨੇ ਅਬੋਹਰ ਵਿਖੇ ਬਣੇ ਰੈਣ ਬਸੇਰੇ ਦਾ ਕੀਤਾ ਦੌਰਾ
ਰੈਣ ਬਸੇਰਾ ਲੋੜਵੰਦ ਲੋਕਾਂ ਦੇ ਠਹਿਰਣ ਦਾ ਹੈ ਆਸਰਾ ਅਬੋਹਰ, ਫਾਜ਼ਿਲਕਾ, 11 ਜਨਵਰੀ : ਨਗਰ ਨਿਗਮ ਕਮਿਸ਼ਨਰ -ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਵਿਖੇ ਨਗਰ ਨਿਗਮ ਦਫਤਰ ਦੇ ਨੇੜੇ ਬਣੇ ਰੈਣ ਬਸੇਰੇ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੈਣ ਬਸੇਰੇ ਵਿਚ ਲੋੜਵੰਦ ਲੋਕਾਂ ਨੂੰ ਠਹਿਰਣ ਵਿਚ ਕੋਈ ਪ੍ਰੇਸ਼ਾਣੀ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਣ ਬਸੇਰਾ ਲੋੜਵੰਦ ਲੋਕਾਂ ਦੇ ਠਹਿਰਣ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਹਰੋ ਆਉਣ....
ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ
ਫਾਜ਼ਿਲਕਾ, 11 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਸਬੰਧਿਤ ਕਰਮਚਾਰੀਆਂ....
ਤੇਜ਼ ਰਫਤਾਰ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੜ੍ਹਕ ਹਾਦਸਿਆਂ ਨੂੰ ਠੱਲ੍ਹਣ ਲਈ ਡੀ.ਸੀ.ਨੇ ਸਖਤ ਹੁਕਮ ਕੀਤੇ ਜਾਰੀ
ਕਿਹਾ ਆਵਾਜ਼ ਪ੍ਰਦੂਸ਼ਣ ਤੇ ਵੀ ਕੱਸੀ ਜਾਵੇ ਨਕੇਲ ਫ਼ਰੀਦਕੋਟ 11 ਜਨਵਰੀ : ਤੇਜ਼ ਰਫਤਾਰੀ ਦੇ ਚੱਲਦਿਆਂ ਵੱਧ ਰਹੇ ਸੜਕ ਹਾਦਸਿਆਂ ਅਤੇ ਨਾ ਸਹਿਣਯੋਗ ਡੀ.ਜੇ ਦੀ ਆਵਾਜ਼ ਤੇ ਨਕੇਲ ਕੱਸਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਵਿਭਾਗ ਨੂੰ ਇਸ ਸਬੰਧੀ ਸਖਤ ਰੁਖ ਅਖਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਵਿਆਹਾਂ/ਸ਼ਾਦੀਆਂ ਵਿੱਚ ਡੀ.ਜੇ ਵਲੋਂ ਉੱਚੀ ਆਵਾਜ਼ ਵਿੱਚ ਚਲਾਏ ਜਾਂਦੇ ਗਾਣਿਆਂ ਤੇ ਵੀ ਭਾਰੀ ਚਲਾਨ ਕਰਕੇ ਮੁਕੰਮਲ ਪਾਬੰਦੀ ਲਗਾਉਣ ਦੇ ਆਦੇਸ਼ ਕੀਤੇ। ਸੜਕ ਸੁਰੱਖਿਆ ਸਬੰਧੀ....
"ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਪਿੰਡ ਰਾਮੇਆਣਾ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਜੈਤੋ, 11 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 12 ਜਨਵਰੀ, ਦਿਨ ਸ਼ੁੱਕਰਵਾਰ ਨੂੰ ਬਲਾਕ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਣਗੇ ਤਾਂ ਜੋ ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਨਿਜਾਤ....
ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਫਰੀਦਕੋਟ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਿਰਾਸਤ ਹੈ ਅਤੇ ਭਾਰਤੀ ਪ੍ਰੰਪਰਾ ਹੈ। ਇਸ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਨੇ ਉਪਰਾਲੇ ਆਰੰਭ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਫਰੀਦਕੋਟ ਸ਼ਹਿਰ ਵਿਚ ਵੱਖ ਵੱਖ....
ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਫ਼ਰੀਦਕੋਟ 11 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਅਤੇ ਵੋਟਰ ਸੂਚੀ ਸਬੰਧੀ ਜਾਗਰੂਕ ਕਰਨ ਲਈ ਇੱਕ ਸਪੈਸ਼ਲ ਵੈਨ ਨੂੰ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ ਜਿਲ੍ਹੇ ਵਿੱਚ ਦੋ ਦਿਨ 11 ਜਨਵਰੀ ਅਤੇ 12 ਜਨਵਰੀ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪ੍ਰਮੁੱਖ ਸਥਾਨਾਂ ਤੇ ਜਾ ਕੇ ਜਾਗਰੂਕ ਕਰੇਗੀ। ਇਸ ਮੌਕੇ ਜ਼ਿਲਾ ਵਾਸੀਆਂ....
ਜ਼ਿਲ੍ਹੇ ਵਿੱਚ ਆਯੂਸ਼ਮਾਨ ਕਾਰਡ ਜੰਗੀ ਪੱਧਰ ਤੇ ਬਣਾਏ ਜਾਣ- ਡਿਪਟੀ ਕਮਿਸ਼ਨਰ
ਲਾਭਪਾਤਰੀ ਲੈ ਸਕਦੇ ਹਨ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਫ਼ਰੀਦਕੋਟ 11 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਵਿੱਢਿਆ ਜਾਵੇ। ਉਨ੍ਹਾ ਕਿਹਾ ਕਿ ਆਉਣ ਵਾਲੇ 15 ਦਿਨਾਂ ਵਿੱਚ ਦੁਬਾਰਾ ਰੀਵਿਊ ਮੀਟਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ....
ਬੀਐਸਐਫ ਨੇ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ
ਫ਼ਾਜ਼ਿਲਕਾ, 10 ਜਨਵਰੀ : ਭਾਰਤ ਪਾਕਿਸਤਾਨ ਸਰਹੱਦ ਨੇੜਿਉਂ ਸੀਮਾ ਸੁਰੱਖਿਆ ਬਲਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ 66 ਬਟਾਲੀਅਨ ਫ਼ਾਜ਼ਿਲਕਾ ਨੇ ਅੱਜ ਸਵੇਰੇ ਮੁਹਾਰ ਸੋਨਾ ਚੌਕੀ ਨੇੜਿਉਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕਰੀਬ 7 ਰਾਊਂਡ ਫਾਇਰ ਕੀਤੇ। ਹੈਰੋਇਨ ਬਰਾਮਦ ਹੋਣ ਮਗਰੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੀਜੀ ਬੇਸ ਦੇ ਨੇੜਿਉਂ 3 ਕਿਲੋ 880 ਗ੍ਰਾਮ ਹੈਰੋਇਨ ਹੋਰ ਬਰਮਾਦ ਹੋਈ ਹੈ। ਜਵਾਨਾਂ....
ਪੁਲਿਸ ਨੇ ਲੁੱਟ ਦੀ ਘਟਨਾਂ ਦੇ 3 ਦੋਸ਼ੀਆਂ ਨੂੰ ਕੀਤਾ ਕਾਬੂ, 7.50 ਲੱਖ ਦੀ ਨਗਦੀ, ਹਥਿਆਰ ਬਰਾਮਦ
ਬਠਿੰਡਾ, 10 ਜਨਵਰੀ : ਬਠਿੰਡਾ ਦੀ ਠੰਡੀ ਸੜਕ ਤੇ ਹੋਈ ਲੁੱਟ ਦੀ ਘਟਨਾਂ ਦੇ 3 ਦੋਸ਼ੀਆਂ ਨੂੰ ਸਥਾਨਕ ਪੁਲਿਸ ਵੱਲੋਂ ਕਾਬੂ ਕਰਕੇ ਲੁੱਟ ਦੀ ਰਕਮ 7.50 ਲੱਖ ਦੀ ਨਗਦੀ, ਵਾਰਦਾਤ ਮੌਕੇ ਵਰਤਿਆ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਇੱਕ ਫਾਇਨਾਂਸ ਕੰਪਨੀ ਦੇ ਕਰਮਚਾਰੀ ਤੋਂ ਪਿਸਤੌਲ ਦੀ ਨੋਕ ਤੇ ਇਸ ਲੁੱਟ ਦੀ ਘਟਨਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਘਟਨਾਂ ਸਬੰਧੀ ਥਾਣਾ ਕੈਨਾਲ ਵਿੱਚ ਕੇਸ ਦਰਜ ਕਰਲਿਆ ਗਿਆ ਹੈ। ਇਸ ਸਬੰਧੀ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ....
ਸਾਬਕਾ ਕੈਬਿਨਟ ਮੰਤਰੀ ਕਾਂਗੜ ਦੇ ਜੱਦੀ ਘਰ ਪੁੱਜੀ ਚੰਡੀਗੜ੍ਹ ਵਿਜੀਲੈਂਸ 
ਰਾਮਪੁਰਾ, 10 ਜਨਵਰੀ : ਰਾਮਪੁਰਾ ਕਸਬੇ ਦੇ ਪਿੰਡ ਕਾਂਗੜ ਦੇ ਵਿੱਚ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਮਕਾਨ ‘ਤੇ ਚੰਡੀਗੜ੍ਹ ਵਿਜੀਲੈਂਸ ਵੱਲੋਂ ਮੈਜ਼ਰਮੈਂਟ ਕਰਕੇ ਕੋਸਟ ਆਫ ਵੈਲਿਊ ਕੱਢੀ ਗਈ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਵੱਲੋਂ ਤਲਬ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਈ ਵਾਰ ਵਿਜਲੈਂਸ ਵੱਲੋਂ ਤਲਬ ਕੀਤਾ ਜਾ ਚੁੱਕਿਆ ਹੈ ਅਤੇ ਇਸੇ....