ਮਾਲਵਾ

ਪੰਚਾਇਤ ਮੰਤਰੀ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ
ਰੂਪਨਗਰ, 10 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85....
ਘਰ 'ਚ ਫਟਿਆ ਸਿਲੰਡਰ, ਛੱਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ, 2 ਜ਼ਖਮੀ
ਮੋਹਾਲੀ, 10 ਜਨਵਰੀ : ਮੋਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ ਦੇ ਗੋਦਾਮ ਵਿੱਚ ਸਿਲੰਡਰ ਫਟਿ ਗਿਆ। ਸਿਲੰਡਰ ਫੱਟਣ ਕਾਰਨ ਗੋਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਕੇਟਰਿੰਗ....
ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਡਾ. ਸੁਰਜੀਤ ਪਾਤਰ,ਪ੍ਰੋ. ਗੁਰਭਜਨ ਗਿੱਲ, ਤੇਜਪਰਤਾਪ ਸੰਧੂ ਤੇ ਰਣਜੋਧ ਸਿੰਘ ਵੱਲੋਂ  ਸਨਮਾਨਿਤ
ਲੁਧਿਆਣਾ, 10 ਜਨਵਰੀ : ਵਿਸ਼ਵ ਪ੍ਰਸਿੱਧ ਗੁਰਬਾਣੀ ਕੀਰਤਨੀਏ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਪੋਤਰੇ ਹਰਪ੍ਰਭ ਸਿੰਘ (ਸਪੁੱਤਰ ਪ੍ਰਭਜੋਤ ਕੌਰ ਤੇ ਜਸਪ੍ਰੀਤ ਸਿੰਘ) ਦੇ ਜਨਮ ਦੀ ਖ਼ੁਸ਼ੀ ਵਿੱਚ ਪ੍ਰਭੂ ਸ਼ੁਕਰਾਨੇ ਵਜੋਂ ਕੀਰਤਨ ਕਰਨ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਉਨ੍ਹਾਂ ਦੇ ਪ੍ਰਸ਼ੰਸਕਾਂ ਡਾਃ ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਤੇਜ ਪਰਤਾਪ ਸਿੰਘ ਸੰਧੂ ਤੇ ਰਣਜੋਧ ਸਿੰਘ ਪਰਿਵਾਰਾਂ ਨੇ ਭਾਈ ਸਾਹਿਬ ਹਰਜਿੰਦਰ ਸਿੰਘ ਪਰਿਵਾਰ ਨੂੰ ਰਣਜੋਧ....
ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ 
ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ ਲੁਧਿਆਣਾ, 10 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ....
ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 
ਪਸ਼ੂ ਪਾਲਕ ਦੁਧਾਰੂ ਪਸ਼ੂ ਚੋਅ ਕੇ ਬਾਹਰ ਗਲੀਆਂ ‘ਚ ਨਾ ਛੱਡਣ, ਫੜੇ ਜਾਣ ‘ਤੇ ਵਾਪਸ ਨਹੀੰ ਮਿਲਣਗੇ ਤੇ ਜੁਰਮਾਨਾ ਵੀ ਹੋਵੇਗਾ- ਡਿਪਟੀ ਕਮਿਸ਼ਨਰ ਪਟਿਆਲਾ, 10 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ ਹੈ ਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਫੜਕੇ ਤੇਜੀ ਨਾਲ ਇਸ ਗਊਸ਼ਾਲਾ ਵਿਖੇ ਭੇਜਣੇ ਜਾਰੀ ਹਨ। ਇਹ....
ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ
ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ-ਡਾ. ਹਰਵੀਨ ਕੌਰ ਮੋਗਾ, 10 ਜਨਵਰੀ : ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ....
ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ਰਧਾਲੂ ਲਾਜ਼ਮੀ ਤੌਰ 'ਤੇ ਕਰਵਾਉਣ ਆਪਣੀ ਅਗਾਊਂ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਮੋਗਾ, 10 ਜਨਵਰੀ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ....
ਡਿਪਟੀ ਕਮਿਸ਼ਨਰ ਨੇ ਪੀ.ਐਮ. ਵਿਸ਼ਵਕਰਮਾ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
117 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ ਮੋਗਾ, 10 ਜਨਵਰੀ : ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਸੁਰੂ ਹੋ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ....
ਬੀ.ਆਈ.ਐਸ. ਪ੍ਰਤੀ ਜ਼ਮਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਮੋਗਾ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ ਵਰਕਸ਼ਾਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਵਰਕਸ਼ਾਪਾਂ ਦਾ ਸ਼ਡਿਊਲ ਕੀਤਾ ਸਾਂਝਾ ਕਿਹਾ !ਸਮੂਹ ਗ੍ਰਾਮ ਪੰਚਾਇਤਾਂ, ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਰਕਸ਼ਾਪਾਂ ਵਿੱਚ ਹਾਜ਼ਰੀ ਬਣਾਉਣ ਯਕੀਨੀ ਮੋਗਾ, 10 ਜਨਵਰੀ : ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼) ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ, ਜੋ ਬੀ.ਆਈ.ਐਸ. ਐਕਟ 2016 ਤਹਿਤ ਵਸਤੂਆਂ ਦੀ ਗੁਣਵੱਤਾ, ਮਾਰਕਿੰਗ ਅਤੇ ਇਨ੍ਹਾਂ ਨਾਲ ਜੁੜੇ ਹੋਰ ਪਹਿਲੂਆਂ ਉੱਪਰ ਕੰਮ ਕਰਦੀ ਹੈ। ਭਾਰਤ ਸਰਕਾਰ ਵੱਲੋਂ ਇਸ ਪ੍ਰਤੀ ਜ਼ਮੀਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਵਰਕਸ਼ਾਪਾਂ ਦਾ....
ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨਾ ਗੈਰ ਕਾਨੂੰਨੀ : ਸਿਵਲ ਸਰਜਨ 
ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਫਤਹਿਗੜ੍ਹ ਸਾਹਿਬ, 10 ਜਨਵਰੀ : ਸਿਵਲ ਸਰਜਨ ,ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਅੱਜ ਬਸੀ ਪਠਾਣਾਂ ਦੇ ਏਰੀਏ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਸਿਹਤ ਵਿਭਾਗ ਦੀ ਇਸ....
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਤਲਵਾੜਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਫਤਹਿਗੜ੍ਹ ਸਾਹਿਬ, 10 ਜਨਵਰੀ : ਲਿੰਗ ਅਧਾਰਤ ਹਿੰਸਾਂ ਤੋਂ ਪੀੜ੍ਹਤ ਮਹਿਲਾਵਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਤਲਵਾੜਾ ਵਿਖੇ ਸਖੀ ਵਨ ਸਟਾਪ ਸੈਂਟਰ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ....
32 ਏਕੜ 'ਚ ਬਣੇ ਫਾਰਮ ਤੋਂ 100 ਰੁਪਏ 'ਚ ਇੱਕ ਹਜ਼ਾਰ ਪੂੰਗ ਕੀਤੇ ਜਾਂਦੇ ਨੇ ਸਪਲਾਈ : ਗੁਰਮੀਤ ਸਿੰਘ ਖੁੱਡੀਆਂ
ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ ਕਿਹਾ, ਕਿਸਾਨ ਤੇ ਨੌਜਵਾਨ ਸਹਾਇਕ ਧੰਦੇ ਅਪਣਾਕੇ ਆਰਥਿਕ ਤੌਰ 'ਤੇ ਹੋਣ ਹੋਰ ਮਜ਼ਬੂਤ ਫਤਹਿਗੜ੍ਹ ਸਾਹਿਬ, 10 ਜਨਵਰੀ : ਪੰਜਾਬ ਦੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪੂੰਗ ਫਾਰਮ ਪਿੰਡ ਬਾਗੜ੍ਹੀਆ ਫੱਗਣਮਾਜਰਾ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਕੰਬੋਜ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ....
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਬਰਨਾਲਾ, 10 ਜਨਵਰੀ : ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ....
ਡਿਪਟੀ ਕਮਿਸ਼ਨਰ ਵੱਲੋਂ ਵੋਟਰ ਰਜਿਸਟਰੇਸ਼ਨ ਦਾ ਕੰਮ ਮੁਹਿੰਮ ਤਹਿਤ ਨਾਲ ਕਰਨ ਦੀਆਂ ਹਦਾਇਤਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਅੱਗੇ ਆਉਣ ਦਾ ਸੱਦਾ ਬਰਨਾਲਾ, 10 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ....
ਜੀ.ਐਸ.ਟੀ. ਵਿਭਾਗ ਨੇ 'ਬਿੱਲ ਲਿਆਓ, ਇਨਾਮ ਪਾਓਂ ਸਕੀਮ ਰਾਹੀਂ ਫੜੀ ਟੈਕਸ ਚੋਰੀ ਅਤੇ ਅਣ-ਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ
ਬਰਨਾਲਾ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਬਿੱਲ ਲਿਆਓ, ਇਨਾਮ ਪਾਓ' ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਜਿਹੜੇ ਖਪਤਕਾਰਾਂ ਦੁਆਰਾ ਇਸ ਸਕੀਮ ਸਬੰਧੀ ਮੇਰਾ ਬਿੱਲ ਐਪ ਉਪਰ ਬਿੱਲ ਅਪਲੋਡ ਕੀਤੇ ਜਾਂਦੇ ਹਨ ਅਤੇ ਉਹਨਾਂ ਵਿੱਚੋਂ ਡਰਾਅ ਦੁਆਰਾ ਲਾਭਪਾਤਰੀਆਂ ਨੂੰ ਨਕਦ ਇਨਾਮ ਵੀ ਜਾਰੀ ਕੀਤੇ ਜਾਂਦੇ ਹਨ। ਇਹ ਸਕੀਮ ਖਪਤਕਾਰਾਂ ਨੂੰ....