ਮਾਲਵਾ

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ
ਡੀ ਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਭੌਤਿਕ ਅਤੇ ਡਿਜੀਟਲ ਨਕਸ਼ਾ ਤਿਆਰ ਕਰਨ ਲਈ ਕਿਹਾ ਪੰਜਾਬ ਦੇ ਸਭ ਤੋਂ ਮਨਪਸੰਦ ਸਥਾਨ 'ਤੇ ਕਾਰੋਬਾਰ ਕਰਨ ਦੀ ਸੌਖ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਉਪਰਾਲਾ ਹਵਾਈ ਅੱਡੇ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਦੂਰੀ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਜ਼ਿਲ੍ਹੇ ਕੋਲ ਲੈਂਡ ਬੈਂਕ ਦੇ ਮਕਸਦ ਲਈ ਲਗਭਗ 3800 ਏਕੜ ਪੰਚਾਇਤੀ ਜ਼ਮੀਨ ਉਪਲਬਧ ਐਸ.ਏ.ਐਸ.ਨਗਰ, 09 ਜਨਵਰੀ : ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼....
'ਖੇਤਰੀ ਸਰਸ ਮੇਲੇ' ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ - ਡਿਪਟੀ ਕਮਿਸ਼ਨਰ 
ਸੈਕਟਰ 88 ਵਿਖੇ 'ਖੇਤਰੀ ਸਰਸ ਮੇਲਾ -2024' ਮਿਤੀ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਕਰਵਾਇਆ ਜਾਵੇਗਾ- ਡੀ ਸੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਵੱਲੋਂ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਗਠਿਤ ਵੱਖ-ਵੱਖ ਰਾਜਾਂ ਤੋਂ ਦਸਤਕਾਰਾਂ ਅਤੇ ਹੋਰ ਕਲਾਕਾਰਾਂ ਦੇ ਪਹੁੰਚਣ ਦੀ ਸੰਭਾਵਨਾ- ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ....
ਜ਼ਿਲ੍ਹਾ ਮੈਜਿਸਟਰੇਟ  ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ
ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ ਅਤੇ ਗਰਮ ਹਵਾ ਦੇ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ
ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ....
ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਮੀਟਿੰਗ
ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼- ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 09 ਜਨਵਰੀ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਮੀਟਿੰਗ ਕੀਤੀ । ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ, ਅਤੇ ਸ਼ਹਿਰੀ ਪ੍ਰਧਾਨ ਸੁਭਾਸ਼....
ਸ਼ਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜ਼ਰੂਰੀ: ਡਾ. ਤਨੂੰ ਸਿੰਗਲਾ
ਮਾਨਸਿਕ ਸਿਹਤ ਤੰਦਰੁਸਤੀ ਮਹੀਨਾ— ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਮਾਨਸਿਕ ਤੰਦਰੁਸਤੀ ਨੂੰ ਰੱਖਿਆ ਜਾ ਸਕਦਾ ਹੈ ਬਰਕਰਾਰ ਤਪਾ, 9 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਸਿਹਤ ਬਲਾਕ ਤਪਾ ਅਧੀਨ ਜਨਵਰੀ ਮਹੀਨੇ ਨੂੰ ਮਾਨਸਿਕ ਸਿਹਤ ਤੰਦਰੁਸਤੀ ਮਹੀਨੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਦਿਮਾਗੀ ਤੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਤਨੂੰ ਸਿੰਗਲਾ ਨੇ ਦੱਸਿਆ ਕਿ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਲਈ ਇੰਟਰਵਿਊ
ਬਰਨਾਲਾ, 09 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 11 ਜਨਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਸਟਰੀਬਿਊਟਰ ਦੀ ਅਸਾਮੀ (ਸਿਰਫ ਲੜਕੀਆਂ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ....
ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਫਲੈਗ ਮਾਰਚ ਅਤੇ ਕਈ ਘਰਾਂ ਵਿੱਚ ਕੀਤੀ ਗਈ ਸਰਚ
ਬਰਨਾਲਾ, 09 ਜਨਵਰੀ : ਮਾਣਯੋਗ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਸ਼ੁਰੂ ਕੀਤੇ ਰੈਡ ਰੋਜ਼ ਆਪਰੇਸ਼ਨ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਰੇਂਜ, ਸੰਗਰੂਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ੍ਰੀ ਰੁਪਿੰਦਰਜੀਤ ਸਿੰਘ ਆਬਕਾਰੀ ਅਫ਼ਸਰ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਇੰਸਪੈਕਟਰ ਸ੍ਰੀ ਰਜਨੀਸ਼ ਕੁਮਾਰ, ਇੰਸਪੈਕਟਰ ਸ੍ਰੀ ਰਾਜੇਸ਼ ਕੁਮਾਰ ਇੰਸਪੈਕਟਰ ਸ੍ਰੀਮਤੀ ਨੀਲਮ ਚੋਪੜਾ ਅਤੇ ਜ਼ਿਲ੍ਹੇ ਦੇ ਸਮੂਹ ਆਬਕਾਰੀ ਨਿਰੀਖਕ ਸਮੇਤ ਪੁਲਿਸ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਬੰਘੇਰ ਪੱਤੀ, ਧਨੌਲਾ ਵਿੱਚ ਨਜਾਇਜ਼....
ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ
ਬਰਨਾਲਾ, 9 ਜਨਵਰੀ : ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਸ਼੍ਰੀ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ਪਹਿਲੇ ਪਾਣੀ ਤੋਂ 35-40 ਦਿਨਾਂ ਬਾਅਦ ਲਗਾਇਆ ਜਾਵੇ। ਜਿੰਨ੍ਹਾ ਖੇਤਾਂ ਵਿੱਚ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ ਦਿਖਾਈ ਦਿੰਦੀ ਹੈ ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਭਾਰੀ ਜਮੀਨਾਂ ਵਿੱਚ ਪਾਣੀ ਦਾ ਪ੍ਰਭਾਵ ਵੀ ਕਣਕ ਪੀਲੀ ਦਿਖਾਈ ਦੇਣ ਦਾ....
"ਸਰਕਾਰ ਤੁਹਾਡੇ ਦੁਆਰ" ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 09 ਜਨਵਰੀ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਉਨ੍ਹਾਂ ਦੇ ਢੁੱਕਵੇਂ ਫੌਰੀ ਹੱਲ ਲਈ ਜਨਵਰੀ ਮਹੀਨੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ,2024 ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਵਿਚ ਬਲਾਕ ਫ਼ਰੀਦਕੋਟ....
ਮੋਹਾਲੀ 'ਚ ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਜਾਂਚ 'ਚ ਜੁਟੀ 
ਮੋਹਾਲੀ, 08 ਜਨਵਰੀ : ਮੋਹਾਲੀ ਦੇ ਪਿੰਡ ਚਿੱਲਾ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀ ਖ਼ਬਰ ਹੈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਦੇ ਮੁਤਾਬਕ ਦੋਵੇ ਨੌਜਵਾਨ ਪ੍ਰਵਾਸ਼ੀ ਲੱਗਦੇ ਹਨ, ਜਿੰਨਾਂ ਦੀ ਉਮਰ 25 ਤੋਂ 30 ਸਾਲ ਹੋ ਸਕਦੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋਈ। ਇਕ ਮ੍ਰਿਤਕ ਦੀ ਬਾਂਹ ਉਤੇ ਮਹਾਂਕਾਲ ਅਤੇ ਐਮਏ ਲਿਖਿਆ ਹੋਇਆ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ....
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ
ਡੀ ਸੀ ਨੇ ਭਾਗੀਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਐਸ.ਏ.ਐਸ.ਨਗਰ, 8 ਜਨਵਰੀ : ਉਦਯੋਗਾਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਬੁਆਇਲਰਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਲਈ ਅਗਾਊਂ ਤਿਆਰੀਆਂ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੀ ਸਮਰੱਥਾ 4 ਲੱਖ ਮੀਟਰਕ ਟਨ ਸਾਲਾਨਾ ਤੱਕ ਕਰਨ ਲਈ ਹੁਣ ਤੋਂ ਹੋ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ....
ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ ਲੁਧਿਆਣਾ, 8 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਸਥਾਨਕ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ....
ਪੰਜਾਬ ਦੀ ਖੇਤੀ ਨੂੰ ਮੁੜ ਲੀਹੇ ਪਾਉਣ ਲਈ ਖੇਤੀ ਖੋਜੀਆਂ, ਨੀਤੀ ਨਿਰਧਾਰਕਾਂ ਅਤੇ ਕਿਸਾਨੀ ਸਮਾਜ ਨਾਲ ਜੁੜੇ ਲੋਕਾਂ ਨੂੰ ਸਾਂਝੇ ਰੂਪ ਵਿਚ ਕੋਸ਼ਿਸ਼ਾਂ ਕਰਨ : ਹਰਪਾਲ ਸਿੰਘ ਚੀਮਾ 
ਖਜ਼ਾਨਾ ਮੰਤਰੀ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ ਲੁਧਿਆਣਾ 8 ਜਨਵਰੀ : ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਸ਼੍ਰੀ....
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ- ਵਿਧਾਇਕ ਮਾਲੇਰਕੋਟਲਾ
ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ ਮਾਲੇਰਕੋਟਲਾ 08 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ '....