ਮਾਲਵਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ਼ਾਂਤਮਈ ਵੋਟਿੰਗ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ ਮਾਨਸਾ, 16 ਅਕਤੂਬਰ 2024 : ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਪੋਲਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਜ਼ਿਲ੍ਹਾ....
ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ
ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ ਕੁਦਰਤੀ ਆਫ਼ਤਾਂ ਤੋਂ ਬਚਣ ਸਬੰਧੀ ਦਿਖਾਏ ਡੈਮੋ ਮਾਨਸਾ, 16 ਅਕਤੂਬਰ 2024 : ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਡੀ.ਆਰ.ਐਫ. ਦੀ....
ਆਂਡਲੂ ‘ਚ ਰਾਜਾ ਬਰਾੜ, ਰੂਪਾਪੱਤੀ ‘ਚ ਦਵਿੰਦਰ ਕਹਿਲ, ਜਲਾਲਦੀਵਾਲ ‘ਚ ਪ੍ਰਿਤਪਾਲ ਸਿੰਘ ਜੇਪੀ ਚੁਣੇ ਗਏ ਸਰਪੰਚ
ਰਾਏਕੋਟ, 16 ਅਕਤੂਬਰ (ਰਘਵੀਰ ਸਿੰਘ ਜੱਗਾ) : ਬੀਤੇ ਕੱਲ੍ਹ ਹੋਈਆਂ ਪੰਚਾਇਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਚੋਣਾਂ ਅਮਨ ਅਮਾਨ ਨਾਲ ਨੇਪਰੇ੍ਹ ਚੜੀਆਂ। ਦੇਰ ਆਏ ਪੰਚਾਇਤੀ ਚੋਣਾਂ ਦੇ ਨਤੀਜਆਂ ਵਿੱਚ ਨੇੜਲੇ ਪਿੰਡ ਆਂਡਲੂ ਤੋਂ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਆਪਣੇ ਵਿਰੋਧੀ ਕਰਮਜੀਤ ਸਿੰਘ ਹੈਪੀ ਨੂੰ 341 ਦੇ ਕਰੀਬ ਵੋਟਾਂ ਨਾਲ ਹਰਾ ਕੇ ਸਰਪੰਚ ਬਣੇ ਹਨ, ਉਨ੍ਹਾਂ ਤੋਂ ਇਲਾਵਾ ਪਿੰਡ ਰੂਪਾਪੱਤੀ ਤੋਂ ਦਵਿੰਦਰ ਸਿੰਘ ਕਹਿਲ ਨੇ ਕੁਲਦੀਪ ਸਿੰਘ ਨੂੰ 285 ਵੋਟਾਂ ਦੇ....
ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕੀਤਾ ਕਾਬੂ 
ਪਟਿਆਲਾ, 14 ਅਕਤੂਬਰ 2024 : ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ਸੈਪਸਲ ਸੈੱਲ ਰਾਜਪੁਰਾ ਦੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਲੋਹਗੜ ਥਾਣਾ ਕੁਲਗੜੀ ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਮੋਹਾਲੀ ਨੂੰ ਦੋਂ ਪਿਸਟਲ 32 ਬੋਰ 16 ਜਿੰਦਾ ਕਾਰਤੂਸ 32 ਬੋਰ....
ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ:   ਮਾਨ
ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਐਸ.ਏ.ਐਸ.ਨਗਰ, 14 ਅਕਤੂਬਰ 2024 : ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ। ਸੰਨੀ ਐਨਕਲੇਵ ਵਿਖੇ 66....
ਝੋਨੇ ਦੀ ਪਰਾਲੀ ਸਮੱਸਿਆ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ -ਮੁੱਖ ਖੇਤੀਬਾੜੀ ਅਫਸਰ
ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ ਕੀਟਨਾਸ਼ਕ ਨਾਲ ਸੋਧਣ ਦੀ ਜ਼ਰੂਰਤ ਫਰੀਦਕੋਟ, 14 ਅਕਤੂਬਰ 2024 : ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।ਇਸ ਸਬੰਧੀ ਪਿੰਡ ਕੋਟਕਪੂਰਾ ਦੇ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਦੇ ਫਾਰਮ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ....
ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ
ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3399 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ ਫਰੀਦਕੋਟ 14 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ....
ਪੰਚਾਇਤੀ ਚੋਣਾਂ 2024, ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਵਾਲੇ ਪਿੰਡਾਂ ਵਿੱਚ 15 ਅਤੇ 16 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ
ਹੁਕਮ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਵੀ ਹੋਣਗੇ ਪੂਰਨ ਰੂਪ ਵਿੱਚ ਲਾਗੂ ਫਰੀਦਕੋਟ 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਮਿਤੀ 11 ਅਕਤੂਬਰ ਨੂੰ ਜਾਰੀ ਹੁਕਮਾਂ ਜਿਸ ਵਿੱਚ ਮਿਤੀ 14 ਅਤੇ 15 ਅਕਤੂਬਰ 2024 ਨੂੰ ਪਿੰਡਾਂ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਹੁਣ ਇਨ੍ਹਾਂ ਹੁਕਮਾਂ ਵਿੱਚ ਸੋਧ ਕਰਦੇ ਹੋਏ ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ....
ਪੰਚਾਇਤੀ ਚੋਣਾਂ 2024, ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ  ਪੋਲਿੰਗ ਪਾਰਟੀਆਂ ਰਵਾਨਾ
ਪੰਚਾਇਤੀ ਚੋਣਾਂ ਅਮਨ-ਸ਼ਾਤੀ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ. ਫਰੀਦਕੋਟ 14 ਅਕਤੂਬਰ 2024 : 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਲਈ 381 ਬੂਥਾਂ ਲਈ ਪੋਲਿੰਗ ਪਾਰਟੀਆਂ, ਸੁਰੱਖਿਆ ਦਸਤੇ ਆਦਿ ਨੂੰ....
ਪੰਚਾਇਤੀ ਚੋਣਾਂ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਿਆ ਜਾਵੇ : ਗੋਗੀ ਭੁੱਲਰ
ਰਾਏਕੋਟ, 14 ਅਕਤੂਬਰ 2024 : ਪੰਜਾਬ ਦੇ ਪਿੰਡਾਂ ਵਿੱਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਅਤੇ ਸਹੀ ਤਰੀਕੇ ਨੇਪਰੇ ਚਾੜਨ ਲਈ ਹਰ ਇੱਕ ਇਨਸ਼ਾਨ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ 5 ਸਾਲ ਬਾਅਦ ਇੱਕਵਾਰ ਆਉਂਦੀਆਂ ਹਨ ਤੇ ਪਿੰਡਾਂ ਵਿੱਚ ਲੋਕਾਂ ਦਾ ਆਪਸੀ ਮੇਲ ਜੋਲ ਰੋਜਾਨਾ ਦਾ ਹੁੰਦਾ ਹੈ....
ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ : ਡਾ. ਬਲਬੀਰ ਸਿੰਘ 
ਪਟਿਆਲਾ, 13 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ....
ਸੀਆਈਏ ਸਟਾਫ ਨੇ 2 ਨਸ਼ਾ ਸਮੱਲਗਰਾਂ ਨੂੰ 100 ਗ੍ਰਾਮ ਹੈਰੋਇਨ ਅਤੇ 5 ਨਜਾਇਜ਼ ਪਿਸਟਲ ਸਮੇਤ 26 ਰੌਂਦ ਸਮੇਤ ਕੀਤਾ ਕਾਬੂ
ਫਿਰੋਜ਼ਪੁਰ, 13 ਅਕਤੂਬਰ 2024 : ਸੀਆਈਏ ਸਟਾਫ ਫਿਰੋਜਪੁਰ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ 2 ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦਿਆਂ 100 ਗ੍ਰਾਮ ਹੈਰੋਇਨ ਅਤੇ 5 ਨਜਾਇਜ਼ ਪਿਸਟਲ ਸਮੇਤ 26 ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਫਿਰੋਜ਼ਪੁਰ ਦੇ ਐੱਸਐੱਸਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਟੀਮ ਨੇ 02 ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 5 ਪਿਸਟਲ ਨਜਾਇਜ਼ ਸਮੇਤ 26 ਰੌਂਦ ਜਿੰਦਾ, ਜਿਹਨਾਂ ਵਿੱਚੋਂ 03 ਪਿਸਟਲ ਨਜਾਇਜ਼ 32....
ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ : ਰਵਨੀਤ ਬਿੱਟੂ
ਲੁਧਿਆਣਾ, 13 ਅਕਤੂਬਰ 2024 : ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ‘ਚ ਕੀਤਾ। ਉਨ੍ਹਾਂ ਇਸ ਮੌਕੇ ਲੁਧਿਆਣਾ ‘ਚ ਕਾਂਗਰਸੀ ਆਗੂ ਦੀ ਗੱਡੀ ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਦੇ ਵਿਧਾਇਕ ਤੇ ਗੋਲੀ ਚੱਲੀ ਹੈ ਤਾਂ ਕੱਲ੍ਹ ਕੋਈ ਹੋਰ ਵੀ ਹੋ ਸਕਦਾ ਹੈ। ਰਵਨੀਤ ਬਿੱਟੂ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਅਸਤੀਫੇ ਅਤੇ....
ਪੰਚਾਇਤੀ  ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ
ਜ਼ਿਲ੍ਹੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਜ਼ਿਲ੍ਹਾ ਛੱਡਣ ਦੇ ਆਦੇਸ਼ ਫ਼ਰੀਦਕੋਟ 13 ਅਕਤੂਬਰ 2024 : ਪੰਜਾਬ ਰਾਜ ਵਿਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994 ਪੰਜਾਬ ਪੰਚਾਇਤ ਇਲੈਕਸ਼ਨ ਰੂਲਜ 1994 ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 13.10.2024 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਬਾਹਰੋਂ ਆਏ ਵਿਅਕਤੀ ਚੋਣ ਪ੍ਰਕਿਰਿਆ ਵਿਚ ਵਿਘਨ ਨਾ ਪਾਉਣ ਲਈ ਢੁੱਕਵੇਂ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਫ਼ਰੀਦਕੋਟ 13 ਅਕਤੂਬਰ,2024 : ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ....