ਮਾਲਵਾ

ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ ਸੰਗਰੂਰ
ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ ਸੰਗਰੂਰ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਰੁਕਾਵਟ ਪੈਦਾ ਕਰਨ....
ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ : ਹਰਸਿਮਰਤ ਕੌਰ ਬਾਦਲ 
ਮਾਨਸਾ, 07 ਜਨਵਰੀ : ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ, ਜਿੰਨ੍ਹਾਂ ਨੇ ਦਿੱਲੀ ਵਿੱਚ ਆਪਣਾ ਗਠਜੋੜ ਬਣਾ ਲਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਮੂਰਖ ਬਣਾਉਣ ਲਈ ਇੱਕ ਦੂਜੇ ਦੇ ਖਿਲਾਫ ਬੋਲ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਪਿੰਡ ਬੁਰਹਰੀ ਸਿੰਘ ਵਿਖੇ ਕੀਤਾ। ਇਸ ਤੋਂ ਪਹਿਲਾਂ ਉਹ ਸ਼ਹੀਦ ਦੇ ਪਰਿਵਾਰ ਨੂੰ ਮਿਲੇ ਸਨ। ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ....
ਪੰਜਾਬ ਉਦੋਂ ਤੱਕ ਆਪਣੇ ਪੈਰਾਂ ਤੇ ਖੜਾ ਨਹੀਂ ਹੋ ਸਕਦਾ ਜਦੋਂ ਤੱਕ ਉਸ ਦੀ ਆਰਥਿਕਤਾ ਮਜਬੂਤ ਨਹੀਂ ਹੁੰਦੀ : ਨਵਜੋਤ ਸਿੰਘ ਸਿੱਧੂ 
ਸੂਬੇ ‘ਚ ਆਪ ਸਰਕਾਰ ਅਮਨ ਕਾਨੂੰਨ ਨੂੰ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ : ਨਵਜੋਤ ਸਿੰਘ ਸਿੱਧੂ ਉੱਤਰ ਭਾਰਤ ਦਾ ਭਲਾ ਕਰਨਾ ਹੈ ਤਾਂ ਤੁਰੰਤ ਬਾਰਡਰ ਖੋਲੇ ਜਾਣ ਤਾਂ ਜੋ ਸੂਬੇ ਦੇ ਕਿਸਾਨ ਦੂਜੇ ਦੇਸ਼ਾਂ ਨਾਲ ਵਪਾਰ ਕਰ ਸਕਣ : ਸਿੱਧੂ ਕੋਟਸ਼ਮੀਰ, 07 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਬਾਦਲਾਂ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇਲਾਕੇ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿੱਚ....
ਜਦੋਂ ਵਿਪਾਸਨਾ ਦੀ ਸਹੂਲਤ ਹੁਸ਼ਿਆਰਪੁਰ 'ਚ ਹੈ, ਫਿਰ ਭਗਵੰਤ ਮਾਨ ਆਪ ਵਿਜ਼ਾਗ ਕਿਉਂ ਗਏ? : ਹਰਸਿਮਰਤ ਕੌਰ ਬਾਦਲ 
ਬਠਿੰਡਾ, 7 ਜਨਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਸਭ ਤੋਂ ਵਿਕਸਤ ਸ਼ਹਿਰ ਦਾ ਦਰਜਾ ਹਾਸਲ ਕੀਤਾ ਪਰ ਪਿਛਲੇ 7 ਸਾਲਾਂ ਤੋਂ ਸ਼ਹਿਰ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ। ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਸ਼ਹਿਰ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਹਨਾਂ ਦੋਵਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇ....
ਲੁਧਿਆਣਾ ਵਿੱਚ ਦੱਖਣੀ ਸੂਡਾਨ ਦੇ ਵਿਦਿਆਰਥੀ ਦੀ ਮੌਤ 
ਲੁਧਿਆਣਾ, 7 ਜਨਵਰੀ : ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ। ਇਹ ਵਿਦਿਆਰਥੀ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਪੀਸੀਟੀਈ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਦੱਖਣੀ ਸੂਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। ਉਹ ਇੱਕ....
Punjab Image
ਕਿੰਨਰ ਸਮਾਜ ਲਈ ਜਾਗਰੂਕਤਾ ਕੈਂਪ ਦਾ ਆਯੋਜਨ 09 ਜਨਵਰੀ ਨੂੰ
ਲੁਧਿਆਣਾ, 07 ਜਨਵਰੀ : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਕਿੰਨਰ (ਟਰਾਂਸਜੈਂਡਰ) ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਲਈ ਰੋੋਜ਼ਗਾਰ ਸਹਾਇਤਾ ਦੇ ਤੌੌਰ ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵੱਲੋੋਂ 09 ਜਨਵਰੀ (ਮੰਗਲਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ, ਪ੍ਰਤਾਪ ਚੌੌਂਕ, ਲੁਧਿਆਣਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ....
ਮਾਲਵਾ ਸੱਭਿਆਚਾਰਕ ਮੰਚ ਦੀ ਮੀਟਿੰਗ ਵਿੱਚ 11 ਜਨਵਰੀ ਨੂੰ ਹੋਣ ਵਾਲੀਆਂ ਸਨਮਾਨਿਤ ਸ਼ਖਸ਼ੀਅਤਾਂ ਦੇ ਨਾਮਾਂ ਦਾ ਕੀਤਾ ਬਾਵਾ ਤੇ ਰਾਜੀਵ ਨੇ ਐਲਾਨ
ਕਲਸੀ, ਪਾਲੀ, ਗੁਲਸ਼ਨ, ਸਿੱਧੂ, ਨੂਰੀ, ਸਰਬਜੀਤ, ਪੰਛੀ,ਪਰਵਾਨਾ, ਕਮਲਜੀਤ, ਧਾਲੀਵਾਲ ਅਤੇ ਧੀਰ ਹੋਣਗੇ ਸਨਮਾਨਿਤ ਮਾਂਗਟ, ਡਾ. ਮੋਹਨਜੀਤ, ਸਰਕੌਰ, ਕਨੌਜੀਆ, ਜਗਜੀਤ, ਅਸ਼ੋਕ ਅਤੇ ਗੈਰੀ ਬਾਵਾ ਦਾ ਹੋਵੇਗਾ ਵਿਸ਼ੇਸ਼ ਸਨਮਾਨ ਲੁਧਿਆਣਾ 7 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਮੰਚ ਦੇ ਸੀਨੀਅਰ ਵਾਈਸ ਪ੍ਰਧਾਨ ਜਸਵੀਰ ਸਿੰਘ ਰਾਣਾ ਝਾਂਡੇ ਦੇ ਆਫਿਸ ਝਾਂਡੇ ਰੋਡ ਵਿਖੇ ਹੋਈ ਜਿਸ ਵਿੱਚ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਸਰਪ੍ਰਸਤ ਨਿਰਮਲ....
ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ
ਸਮਾਗਮ ਦੀ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾ 7 ਜਨਵਰੀ : ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਗ੍ਰਾਮਲੋਕ ਯੋਜਨਾ ਅਧੀਨ ਉਨ੍ਹਾਂ ਦੇ ਜਨਮਦਿਨ ਮੌਕੇ ਸਾਹਿਤ ਸਭਾ ਜਗਰਾਓਂ ਦੇ ਸਰਿਯੋਗ ਨਾਲ ਕਵੀ ਦਿਉਲ ਦੇ ਜੱਦੀ ਪਿੰਡ ਸ਼ੇਖਦੌਲਤ ਵਿਖੇ ਨਿੱਠ ਕੇ ਲੋਕ ਚਰਚਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕੀਤੀ। ਭਾਰਤੀ ਸਾਹਿਤ....
67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ ਕਿਹਾ, ਖੇਡਾਂ ਵਤਨ ਪੰਜਾਬ ਦੀਆਂ ਤੇ ਖੇਡ ਨਰਸਰੀਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਦਿਖਾਉਣ ਦੇ ਦਿੱਤੇ ਮੌਕੇ ਪਟਿਆਲਾ, 07 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ....
ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ 
ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ ਪਟਿਆਲਾ, 07 ਜਨਵਰੀ : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਵਿੱਚ ਜ਼ਿਲ੍ਹਾ ਕੁਲੈਕਟਰਾਂ ਦੁਆਰਾ ਪ੍ਰਾਪਤ ਕੀਤੀ ਸ਼ਾਨਦਾਰ ਪ੍ਰਗਤੀ ਦੇ ਇੱਕ ਮਿਸਾਲੀ ਵਰਚੁਅਲ ਸਮਾਗਮ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਪੇਸ਼ਕਾਰੀ ਦੇਣ ਦਾ ਮਾਣ ਹਾਸਲ ਹੋਇਆ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ....
ਬਦਰਾ ਸਕੂਲ ‘ਚ ਅੰਗਰੇਜੀ ਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ
ਬਰਨਾਲਾ, 7 ਜਨਵਰੀ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ। ਡੀ.ਪੀ.ਈ. ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਅੰਗਰੇਜੀ ਅਧਿਆਪਕ ਕੁਲਵਿੰਦਰ ਸਿੰਘ ਅਤੇ ਸਮਾਜਿਕ ਸਿੱਖਿਆ ਅਧਿਆਪਕ ਪਰਗਟ ਸਿੰਘ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅੰਗਰੇਜੀ ਤੇ ਸਮਾਜਿਕ ਸਿੱਖਿਆ ਵਿਸ਼ੋ ਦੀਆਂ ਵੱਖ–ਵੱਖ ਕਿਰਿਆਵਾਂ ਨਾਲ ਸਬੰਧਤ ਚਾਰਟ ਅਤੇ ਮਾਡਲ ਤਿਆਰ ਕਰਕੇ....
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬਰਨਾਲਾ ਤੋਂ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ 
ਤੀਰਥ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੂੰ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਹੁਣ ਤੱਕ ਜ਼ਿਲ੍ਹਾ ਬਰਨਾਲਾ ਤੋਂ 400 ਲੋਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੈ ਚੁੱਕੇ ਹਨ ਲਾਹਾ, ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ, 7 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਹਲਕੇ ਕੇ ਯਾਤਰੀਆਂ ਦੀ ਬੱਸ ਰਵਾਨਾ ਹੋਈ। ਜ਼ਿਲ੍ਹਾ ਬਰਨਾਲਾ ਦੇ 400 ਦੇ ਕਰੀਬ ਲੋਕ ਹੁਣ ਤੱਕ ਇਸ....
ਜ਼ਿਲ੍ਹਾ ਫਾਜ਼ਿਲਕਾ ਵਿਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ-ਡਿਪਟੀ ਕਮਿਸ਼ਨਰ
15 ਜਨਵਰੀ 2024 ਨੂੰ ਮੁੜ ਤੋਂ ਇਹ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲਗਾਏ ਵਿਸ਼ੇਸ਼ ਕੈਂਪ ਫਾਜ਼ਿਲਕਾ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸੂਬੇ ਅੰਦਰ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ....
ਨਗਰ ਨਿਗਮ ਲੁਧਿਆਣਾ ‘ਚ 1.75 ਕਰੋੜ ਦਾ ਗਬਨ ਆਇਆ ਸਾਹਮਣੇ, ਇੰਸਪੈਕਟਰ ਸਮੇਤ 7 ‘ਤੇ ਪਰਚਾ ਦਰਜ, 7 ਨੂੰ ਕੀਤਾ ਸਸਪੈਂਡ
ਲੁਧਿਆਣਾ, 6 ਜਨਵਰੀ : ਲੁਧਿਆਣਾ ਵਿੱਚ ਪੁਲਿਸ ਨੇ ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 7 ਵਿੱਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅਤੇ ਨਿਗਮ ਕਰਮਚਾਰੀਆਂ ‘ਤੇ 1.75 ਕਰੋੜ ਰੁਪਏ ਜਾਅਲੀ ਬੈਂਕ ਖਾਤਿਆਂ ‘ਚ ਟਰਾਂਸਫਰ ਕਰਨ ਦਾ ਦੋਸ਼ ਹੈ। ਇਨ੍ਹਾਂ ਨੇ 44 ਮੁਲਾਜ਼ਮਾਂ ਦੇ ਜਾਅਲੀ ਸਟੈਂਪ-ਪੇਪਰ ਬਿੱਲ ਪਾਸ ਕੀਤੇ ਹਨ। ਨਿਗਮ ਨੇ 7 ਮੁਲਜ਼ਮ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। 12 ਹੋਰਨਾਂ ਨੂੰ ਨੋਟਿਸ ਵੀ ਭੇਜਿਆ ਹੈ।ਥਾਣਾ....
ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ, 13 ਫਰਵਰੀ ਨੂੰ ਹਜ਼ਾਰਾਂ ਟਰੈਕਟਰ-ਟਰਾਲੀਆਂ ਸਮੇਤ ਕਰਨਗੇ ਦਿੱਲੀ ਕੂਚ
ਕੇਂਦਰ ਸਰਕਾਰ ਨੇ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਅਜੇ ਤੱਕ ਪੂਰੀਆਂ ਨਹੀਂ ਹੋਈਆਂ : ਕਿਸਾਨ ਆਗੂ ਬਰਨਾਲਾ, 6 ਜਨਵਰੀ : ਅਨਾਜ ਮੰਡੀ ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 13 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਵਿੱਚ ਹਨ। ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ....