ਮਾਲਵਾ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 243 ਲਾਭਪਾਤਰੀਆਂ ਨੂੰ ਦਿੱਤਾ ਲਾਭ : ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 1 ਕਰੋੜ 23 ਲੱਖ 93 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ ਸ੍ਰੀ ਮੁਕਤਸਰ ਸਾਹਿਬ, 6 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ....
ਨਵਜੋਤ ਸਿੰਘ ਸਿੱਧੂ ਦੀ ਬਠਿੰਡਾ ਰੈਲੀ ਤੋਂ ਪਹਿਲਾਂ ਕਾਂਗਰਸ ’ਚ ਭੁਚਾਲ
ਬਠਿੰਡਾ, 06 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਕੋਟ ਸ਼ਮੀਰ ਵਿਖੇ 7 ਜਨਵਰੀ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਤੋਂ ਪਹਿਲਾਂ ਕਾਂਗਰਸ ’ਚ ਭੁਚਾਲ ਆ ਗਿਆ ਹੈ। ਅੱਜ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ, ਜਨਰਲ ਸੈਕਟਰੀ ਬਲਦੇਵ ਸਿੰਘ ਮੈਂਬਰ ਬਲਾਕ ਸੰਮਤੀ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਅਤੇ ਪੰਚਾਂ ਸਰਪੰਚਾਂ ਨੇ....
ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ : ਕੈਬਨਿਟ ਜਿੰਪਾ 
ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ ਕਿਹਾ! ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਲੁਧਿਆਣਾ, 06 ਜਨਵਰੀ : ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ....
ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ
ਮਾਲੇਰਕੋਟਲਾ 06 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿਖੇ ਲਗਾਇਆ ਗਿਆ। ਸਫਲਤਾਪੂਰਵਕ ਟਰੇਨਿੰਗ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਟਰੇਨਿੰਗ ਸਰਟੀਫਿਕੇਟ ਤਕਸੀਮ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਕੀਤਾ ਜਾ ਸਕੇ....
ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਹੈ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਨੂੰ ਸਵੇਰੇ-ਸ਼ਾਮ ਸੈਰ ਨਾ ਕਰਨ: ਡਾ. ਸਜੀਲਾ ਖਾਨ ਮਾਲੇਰਕੋਟਲਾ, 06 ਜਨਵਰੀ : ਸ਼ੀਤ ਲਹਿਰ ਕਾਰਨ ਤਾਪਮਾਨ 'ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ....
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਆਯੋਜਿਤ ਮਾਲ ਵਿਭਾਗ ਦੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ
ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕਰਕੇ ਹਰੇਕ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ - ਨਰਿੰਦਰ ਕੌਰ ਭਰਾਜ ਇੰਤਕਾਲਾਂ ਦੇ 200 ਤੋਂ ਵੱਧ ਲੰਬਿਤ ਮਾਮਲਿਆਂ ਦਾ ਨਿਪਟਾਰਾ ਭਵਾਨੀਗੜ੍ਹ, 6 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੂਬੇ ਭਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਆਯੋਜਿਤ ਵਿਸ਼ੇਸ਼ ਕੈਂਪਾਂ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ....
ਬਸੀ ਪਠਾਣਾਂ ਸਬ ਡਵੀਜ਼ਨ ਵਿੱਚ 164 ਤੋਂ ਵੱਧ ਬਕਾਇਆ ਇੰਤਕਾਲ ਹੋਏ ਦਰਜ 
ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ ਲੋਕਾਂ ਅਤੇ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ, ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਬੱਸੀ ਪਠਾਣਾਂ, 06 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਅੱਜ ਮਿਤੀ 06 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਵਿੱਚ ਬਕਾਇਆ ਪਏ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਲਕਾ ਬਸੀ ਪਠਾਣਾ ਤੋਂ....
ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ ਦੀ ਪਹਿਚਾਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ – ਡਾ. ਹਰਿੰਦਰ ਸ਼ਰਮਾ 
ਬਰਨਾਲਾ, 6 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ....
ਕੰਨਿਆ ਸਕੂਲ ਵਿਖੇ ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ 
ਬਰਨਾਲਾ, 6 ਜਨਵਰੀ : ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸਮਸ਼ੇਰ ਸਿੰਘ ਰਹਿਨੁਮਾਈ ਹੇਠ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਦੀ ਅਗਵਾਈ ਹੇਠ ਸਥਾਨਕ ਕੰਨਿਆ ਸਕੂਲ ਵਿਖੇ ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ। ਮੇਲੇ ਵਿੱਚ ਸਮਜਿਕ ਵਿਗਿਆਨ ਨਾਲ ਸਬੰਧਿਤ ਭਾਰਤ ਅਤੇ ਪੰਜਾਬ ਨਾਲ ਸੰਬੰਧਿਤ ਵਰਕਿੰਗ,ਗਲੋਬ, ਸੂਰਜ ਪਰਿਵਾਰ ਦਾ ਰੋਲ ਪਲੇਅ, ਸੰਸਦ ਨਾਲ ਸੰਬਧਿਤ ਰੋਲ ਪਲੇਅ ਕਰਵਾਏ ਗਏ। ਅੰਗਰੇਜੀ ਵਿਸ਼ੇ ਟੈਨਸਸ ਨਾਲ....
ਚੇਅਰਮੈਨ ਢਿੱਲਵਾਂ ਨੇ ਪਿੰਡ ਹਰੀ ਨੌ, ਟਹਿਣਾ ਤੇ ਢਿੱਲਵਾਂ ਕਲਾਂ ਦੇ ਨੌਜਵਾਨਾਂ ਨੂੰ ਵਾਲੀਵਾਲ ਦੀਆਂ ਕਿੱਟਾਂ ਵੰਡੀਆਂ
ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ ਫ਼ਰੀਦਕੋਟ 06 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲੇ ਦਿਨੋਂ ਹੀ ਏਜੰਡਾ ਰਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਰੋਜ਼ਗਾਰ ਤੇ ਖੇਡਾਂ ਨਾਲ ਜੋੜਨਾ ਹੈ,ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਹਰੀ ਨੌ, ਟਹਿਣਾ ਤੇ ਢਿੱਲਵਾਂ ਕਲਾਂ ਦੇ ਨੌਜਵਾਨਾਂ ਨੂੰ ਵਾਲੀਵਾਲ ਦੀਆਂ ਕਿੱਟਾਂ ਵੰਡਣ ਮੌਕੇ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5.45 ਕਰੋੜ ਜਾਰੀ— ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਵੰਡੇ ਫਾਜਿਲ਼ਕਾ, 6 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5 ਕਰੋੜ 45 ਲੱਖ 17 ਹਜਾਰ 500 ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ....
ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸਰਕਾਰੀ ਆਈ.ਟੀ.ਆਈ.ਫਾਜ਼ਿਲਕਾ ਵਿਖੇ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਗਾਇਆ ਗਿਆ
ਸਵੈ-ਰੋਜਗਾਰ ਦੇ ਕਾਰੋਬਾਰ ਨੂੰ ਪ੍ਰਫੂਲਿਤ ਕਰਨ *ਤੇ ਦਿੱਤਾ ਗਿਆ ਜੋਰ ਫਾਜ਼ਿਲਕਾ, 6 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਾਜਿਲਕਾ ਸ਼੍ਰੀ ਜਸਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ ਸਕੀਮ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਆਈ.ਟੀ.ਆਈ, ਫਾਜਿਲਕਾ ਵਿਖੇ ਲਗਾਇਆ ਗਿਆ। ਫੰਕਸ਼ਨਲ ਮੈਨੇਜਰ ਨਿਰਵੈਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਓਹਨਾ ਦੀ ਕੈਰੀਅਰ....
ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ
ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਸਹੁਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ-ਡਿਪਟੀ ਕਮਿਸ਼ਨਰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਸੇਵਾ ਦਾ ਲਿਆ ਲਾਭ ਲੋਕਾਂ ਨੇ ਕੈਂਪ 'ਤੇ ਪ੍ਰਗਟਾਈ ਸੰਤੁਸ਼ਟੀ ਫਾਜ਼ਿਲਕਾ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਉਪਰਾਲੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ....
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ : ਡੀਆਈਜੀ ਭੁੱਲਰ
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ ਪਟਿਆਲਾ, 5 ਜਨਵਰੀ : ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ....
ਕੇਂਦਰ ਸਰਕਾਰ ਕੋਲ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਮਾਨ ਦੇ ਖਿਲਾਫ ਕਾਰਵਾਈ ਵਾਸਤੇ ਢੁਕਵੇਂ ਸਬੂਤ ਮੌਜੂਦ ਹਨ : ਹਰਸਿਮਰਤ ਬਾਦਲ
ਹਰਸਿਮਰਤ ਬਾਦਲ ਵੱਲੋਂ ਪੰਜਾਬ ਸ਼ਰਾਬ ਘੁਟਾਲਾ ਕੇਸ ਵਿਚ ਮੁੱਖ ਮੰਤਰੀ ਖਿਲਾਫ ਕਾਰਵਾਈ ਦੀ ਮੰਗ ਬਠਿੰਡਾ, 5 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਜਿਸ ਤਰੀਕੇ ਦਿੱਲੀ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਸੇ ਤਰੀਕੇ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਬੀਬੀ ਬਾਦਲ ਨੇ ਕਿਹਾ ਕਿ ਦੋਵੇਂ ਘੁਟਾਲੇ ਇਕੋ ਜਿਹੇ....