ਮਾਲਵਾ

ਕੈਬਨਿਟ ਮੰਤਰੀ ਅਰੋੜਾ ਨੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ
ਦੋ ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗਈਆਂ ਸਨ 6 ਕੀਮਤੀ ਜਾਨਾਂ ਸੁਨਾਮ ਊਧਮ ਸਿੰਘ ਵਾਲਾ, 5 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੁਲ 10 ਲੱਖ ਰੁਪਏ ਵਿੱਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰਾਂ ਦੇ....
ਲੁਧਿਆਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 5 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਕੀਤਾ ਕਾਬੂ 
ਲੁਧਿਆਣਾ, 05 ਜਨਵਰੀ : ਲੁਧਿਆਣਾ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਕਲੀ ਕਰੰਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਗਰਾਓਂ ‘ਚ ਨਕਲੀ ਨੋਟ ਛਾਪਣ ਤੋਂ ਬਾਅਦ ਲੁਧਿਆਣਾ ਵਿਖੇ ਉਨ੍ਹਾਂ ਨੋਟਾਂ ਨੂੰ ਲੈ ਕੇ ਲੁਧਿਆਣਾ ਜਾ ਰਹੇ ਸਨ, ਜਿੰਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰਲਿਆ ਤੇ ਤੀਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਦੋ ਵਿਅਕਤੀ ਜਗਰਾਓਂ ਅਤੇ ਇੱਕ ਮੋਗਾ ਦਾ ਵਾਸੀ ਹੈ। ਲੁਧਿਆਣਾ ਪੁਲਿਸ ਦੇ ਏਸੀਪੀ ਮਨਦੀਪ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ....
ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ....
ਲੁਧਿਆਣਾ ਕੇਂਦਰੀ ਜੇਲ੍ਹ ’ਚ ਕੈਦੀਆਂ ਵੱਲੋਂ ਪਾਰਟੀ ਕਰਨ ਦਾ ਮਾਮਲਾ : ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ, 5 ਜਨਵਰੀ : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕਤਲ ਦੇ ਮੁਲਜ਼ਮ ਨੇ ਕੈਦੀਆਂ ਨਾਲ ਜਨਮ ਦਿਨ ਦੀ ਪਾਰਟੀ ਕੀਤੀ, ਬੈਰਕ ਦੇ ਅੰਦਰ 15 ਤੋਂ 20 ਕੈਦੀਆਂ ਨੇ ਜਸ਼ਨ ਮਨਾਏ। ਜਿਸ ਦੀ ਵੀਡੀਓ ਬਣਾ ਕੇ ਇੱਕ ਕੈਦੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ, ਜਾਣਕਾਰੀ ਅਨੁਸਾਰ ਇਹ ਫੋਨ ਉਸੇ ਕੈਦੀ ਦਾ ਸੀ ਜਿਸ ਦਾ ਜਨਮ ਦਿਨ ਮਨਾਇਆ ਜਾ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕੈਦੀ ਨੇ ਮੋਬਾਈਲ ਜ਼ਮੀਨ....
ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ- ਡੀ.ਸੀ.
ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਫਤਹਿਗੜ੍ਹ ਸਾਹਿਬ, 05 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ....
ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਮੌਕੇ ਕਰਵਾਏ ਫੋਟੋਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਨੂੰ  ਕੀਤਾ ਸਨਮਾਨਿਤ
ਚਾਰ ਵੱਖ ਵੱਖ ਵਿਸ਼ਿਆਂ ਦੇ ਜੇਤੂਆਂ ਨੂੰ ਦਿੱਤੇ ਨਗਦ ਇਨਾਮ ਫ਼ਤਹਿਗੜ੍ਹ ਸਾਹਿਬ, 05 ਜਨਵਰੀ : ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਗਈ ਸਲਾਨਾ ਸ਼ਹੀਦੀ ਸਭਾ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ ਗਏ ਫੋਟੋਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਨਮਾਨਿਤ ਕੀਤਾ। ਜ਼ਿਲ੍ਹਾ....
ਕੈਬਨਿਟ ਮੰਤਰੀ ਮੀਤ ਹੇਅਰ ਨੇ 400 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ 
ਪਿਛਲੇ 15-20 ਸਾਲਾਂ ਤੋਂ ਨਗਰ ਕੌਂਸਲ ‘ਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਕੰਟਰੈਕਟ ਉੱਤੇ ਲਿਆਈਆ ਗਿਆ ਪਿਛਲੇ 15 - 20 ਸਾਲਾਂ ਤੋਂ ਸ਼ਹਿਰ ‘ਚ ਲੱਗੇ ਕੂੜੇ ਦੇ ਡੰਪ ਹਟਾਏ ਗਏ, ਮੀਤ ਹੀਰ ਸਫਾਈ ਸੇਵਕਾਂ ਨੇ ਕੀਤਾ ਧੰਨਵਾਦ ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਸਦਾ ਹੀ ਵਚਨਬੱਧ ਹੈ। ਇਸ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਲੋਕਾਂ ਦੀ ਭਲਾਈ ਲਈ ਉਪਰਾਲੇ ਕੀਤਾ ਜਾਂਦੇ ਹਨ। ਇਸ ਨੂੰ ਕਾਇਮ....
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਾਨਾਲਾ ਸ੍ਰੀਮਤੀ....
ਸਰਕਾਰੀ ਹਾਈ ਸਕੂਲ ਬਦਰਾ 'ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ
ਬਰਨਾਲਾ, 5 ਜਨਵਰੀ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਗਣਿਤ ਅਧਿਆਪਕ ਅਵਤਾਰ ਸਿੰਘ ਅਤੇ ਸਾਇੰਸ ਅਧਿਆਪਕਾ ਨੀਰੂ ਬਾਂਸਲ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਨਾਲ ਸਬੰਧਤ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਸੀ। ਇਹਨਾਂ ਮਾਡਲਾਂ ਵਿੱਚ....
ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ, ਡਿਪਟੀ ਕਮਿਸ਼ਨਰ 
ਬਰਨਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆਂ ਬਾਲ ਭਲਾਈ ਸੰਸਥਾਵਾਂ ਆਪਣਾ ਪੰਜੀਕਰਣ ਕਰਵਾਉਣ। ਉਨ੍ਹਾਂ ਕਿਹਾ ਕਿ ਕਿਹਾ ਕਿ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ ‘ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ‘ਚ ਲੋੜਵੰਦ....
ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
ਪੰਜਾਬ ਦੀ ਟੀਮ 'ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ ਬਰਨਾਲਾ, 5 ਜਨਵਰੀ : ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ 'ਤੇ ਜੇਤੂ ਟੀਮ ਦਾ ਪਿੰਡ ਬਡਬਰ ਵਿਖੇ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ....
ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀ ਨਾ ਘਬਰਾਉਣ, ਚੇਅਰਮੈਨ ਨਗਰ ਸੁਧਾਰ ਟਰਸਟ 
ਬਰਨਾਲਾ, 5 ਜਨਵਰੀ : ਸ਼੍ਰੀ ਰਾਮ ਤੀਰਥ ਮੰਨਾ, ਚੇਅਰਮੈਨ, ਨਗਰ ਸੁਧਾਰ ਟਰੱਸਟ ਬਰਨਾਲਾ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀਆ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸੂਚਨਾ ਦਿੰਦਿਆਂ ਦੱਸਿਆ ਕਿ ਟਰੱਸਟ ਦੀ ਮਹਾਰਜਾ ਅਗਰਸੈਨ ਇਨਕਲੇਵ (18.23 ਏਕੜ) ਸਕੀਮ ਦੀ ਰਜਿਸਟਰੇਸ਼ਨ 'ਦੀ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਪੰਜਾਬ ਪਾਸ ਕਰਵਾਈ ਗਈ ਸੀ.ਜਿਸ ਦੀ ਮਿਆਦ ਮਿਤੀ:31 ਮਾਰਚ 2023 ਤੱਕ ਸੀ। ਮਿਤੀ:31 ਮਾਰਚ 2023 ਤੋਂ ਬਾਅਦ ਰਜਿਸਟਰੇਸ਼ਨ ਰਿਨਿਊ ਨਾ....
ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡੀ.ਸੀ
ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਸ ਲਈ ਕਈ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜੋ ਕਿ ਗੈਰਕਾਨੂੰਨੀ ਹੈ। ਡਿਪਟੀ ਕਮਿਸ਼ਨਰ ਨੇ ਅੱਜ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਅਤੇ....
31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ-ਡਿਪਟੀ ਕਮਿਸ਼ਨਰ
ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫ਼ਰੀਦਕੋਟ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 06 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।....
ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਜਲਦ ਹੱਲ
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਆ ਰਹੀ ਸਮੱਸਿਆ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸਫ਼ਾਈ ਆਦਿ ਦੇ ਸਮੁੱਚੇ ਕਾਰਜ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕਲੇ ਇੱਕਲੇ ਪੁਆਇੰਟ ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸੀਵਰੇਜ ਸਬੰਧੀ ਫੰਡਾਂ ਦੀ....