ਮਾਲਵਾ

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਦੁੱਧ ਟੈਸਟਿੰਗ ਕਿੱਟ
ਕਿੱਟ ਰਾਹੀਂ ਦੁੱਧ ਚੋਂ ਯੂਰੀਆ, ਸਟਾਰਚ, ਸ਼ੂਗਰ, ਨਿਊਟਰਲਾਈਜਰ ਅਤੇ ਹਾਈਡ੍ਰੋਜਨ ਪਰਾਕਸਾਈਡ ਦੀ ਮਿਲਾਵਟ ਨੂੰ ਘਰ ਹੀ ਕਰ ਸਕਦੇ ਹਾਂ ਜਾਂਚ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਦੁੱਧ ਦੀ ਜਾਂਚ ਲਈ ਕਿੱਟਾਂ ਖਰੀਦ ਕੇ ਘਰ ਵਿੱਚ ਰੱਖਣ ਦੀ ਅਪੀਲ ਤਰਨ ਤਾਰਨ, 04 ਜਨਵਰੀ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਦੁੱਧ ਟੈਸਟਿੰਗ ਕਿੱਟ ਬਾਰੇ ਅੱਜ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਿਰਮਲ ਸਿੰਘ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ....
ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
ਫ਼ਰੀਦਕੋਟ 04 ਜਨਵਰੀ : ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਦੀ ਮਿਹਨਤ ਸਦਕਾ ਪਿਛਲੇ 11 ਸਾਲ ਬਾਅਦ ਸਰਬਸੰਮਤੀ ਨਾਲ ਕਮੇਟੀ ਬਣਾ ਕੇ ਸੁਸਾਇਟੀ ਦੇ ਨਾਲ ਜੁੜੇ ਸਾਰੇ ਕੰਮਾਂ ਨੂੰ ਇਮਾਨਦਾਰੀ ਦੇ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਇਮਾਰਤ ਤੇ ਇੱਕ ਇੱਕ ਪੈਸੇ ਦੀ ਸੁਚੱਜੇ ਢੰਗ ਨਾਲ ਯੋਗ ਤੇ ਆਧੁਨਿਕ....
ਉਰਦੂ ਆਮੋਜ ਦੀ ਸਿਖਲਾਈ ਲਈ ਦਾਖਲੇ ਦੀ ਆਖਰੀ ਮਿਤੀ ਵਿੱਚ 10 ਜਨਵਰੀ,2024 ਤੱਕ ਵਾਧਾ
ਫਰੀਦਕੋਟ 4 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ 6 ਮਹੀਨੇ ਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਾਖਲਾ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਦਸੰਬਰ 2023 ਤੱਕ ਸੀ ਪਰ ਹੁਣ ਦਾਖਲੇ ਦੀ ਮਿਤੀ ਵਿੱਚ 10 ਜਨਵਰੀ,2024 ਤੱਕ ਵਾਧਾ ਕੀਤਾ....
ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ ਆਯੋਜਿਤ ਕੀਤਾ ਜਾਵੇਗਾ ਤੀਜਾ ਵਾਤਾਵਰਨ ਸੰਭਾਲ ਮੇਲਾ-2024
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਫ਼ਰੀਦਕੋਟ 04 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ....
ਐਮ.ਐਲ.ਏ ਫਰੀਦਕੋਟ ਸ. ਸੇਖੋਂ ਨੇ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ. ਮੁੰਮਾਰਾ ਏ.ਪੀ. ਬਰੇਕਰ ਦਾ ਕੀਤਾ ਉਦਘਾਟਨ
ਫ਼ਰੀਦਕੋਟ 04 ਜਨਵਰੀ : ਐਮ.ਐਲ.ਏ ਹਲਕਾ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ. ਨੇ ਅੱਜ 66 ਕੇ.ਵੀ ਸਬ ਸਟੇਸ਼ਨ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ ਮੁੰਮਾਰਾ ਏ ਪੀ ਬਰੇਕਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪਿੰਡ ਮੁਮਾਰਾ, ਡੋਡ, ਚੱਕ ਸਾਹੂ ਆਦਿ ਦੇ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਵੱਖਰਾ ਫੀਡਰ ਖਿਚ ਕੇ ਏ ਪੀ ਬਿਜਲੀ ਸਪਲਾਈ ਦੇਣ ਦੀ ਮੰਗ ਸੀ। ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਫਰੀਦਕੋਟ....
ਡਿਪਟੀ ਕਮਿਸ਼ਨਰ, ਫਰੀਦਕੋਟ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਗਈ ਰੀਵਿਊ ਮੀਟਿੰਗ
ਫ਼ਰੀਦਕੋਟ 04 ਜਨਵਰੀ : ਡਿਪਟੀ ਕਮਿਸ਼ਨਰ, ਫਰੀਦਕੋਟ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 28 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ....
ਬੇਸਹਾਰਾ ਜਾਨਵਰਾਂ ਨੂੰ ਗਊਸ਼ਾਲਾਵਾਂ ਵਿਚ ਭੇਜਣ ਲਈ ਉਪਰਾਲੇ ਤੇਜ਼ ਕੀਤੇ ਜਾਣ : ਡਿਪਟੀ ਕਮਿਸ਼ਨਰ
ਕਿਹਾ, ਪਸ਼ੂਆਂ ਦੀ ਟੈਗਿੰਗ ਕਰਕੇ ਹੀ ਗਊਸ਼ਾਲਾਵਾਂ ਵਿੱਚ ਰੱਖਣ ਸਬੰਧਿਤ ਅਧਿਕਾਰੀ ਫਾਜਿ਼ਲਕਾ 4 ਜਨਵਰੀ : ਬਜ਼ਾਰਾਂ ਵਿੱਚ ਘੁੰਮਦੇ ਆਵਾਰਾ/ਬੇਸਹਾਰਾ ਪਸ਼ੂਆਂ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਗਊਸ਼ਾਲਾਵਾਂ ਵਿੱਚ ਲਿਆਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਗਊਸ਼ਾਲਾ ਵਿੱਚ ਪਸ਼ੂਆਂ ਦੀ ਟੈਗਿੰਗ ਕਰਕੇ ਹੀ ਅੰਦਰ ਰੱਖੇ ਜਾਣ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ ਨੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਅਤੇ ਵੈਟਰਨਰੀ ਅਫਸਰਾਂ ਨਾਲ ਰੱਖੀ ਇੱਕ ਵਿਸ਼ੇਸ਼ ਬੈਠਕ ਦੌਰਾਨ ਕੀਤਾ।....
ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਸਾਵਧਾਨੀਆਂ ਦੀ ਪਾਲਣ ਕਰਨੀ ਜਰੂਰੀ ਸਿਹਤ ਵਿਭਾਗ ਵਲੋ ਜਾਗਰੂਕਤਾ ਪੋਸਟਰ ਕੀਤਾ ਜਾਰੀ
ਫਾਜ਼ਿਲਕਾ 4 ਜਨਵਰੀ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਫਾਜ਼ਿਲਕਾ ਵਲੋ ਸਵਾਈਨ ਫਲੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਸ਼ਾਮਲ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ....
ਪਿੰਡ ਆਲਮਗੜ ਦੇ ਸਰਕਾਰੀ ਸਕੂਲ ਨੂੰ 41.58 ਲੱਖ ਰੁਪਏ ਦੀ ਗ੍ਰਾਂਟ ਜਾਰੀ, ਬਚਿਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਆਧੁਨਿਕ ਸਹੂਲਤਾਂ : ਮੁਸਾਫਿਰ
ਫਾਜ਼ਿਲਕਾ, 4 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਿਖਿਆ, ਸਿਹਤ ਅਤੇ ਰੋਜਗਾਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਦੇ ਵਿਕਾਸ ਲਈ ਇਹ ਮੁਢਲੀਆਂ ਸਹੂਲਤਾਂ ਬਹੁਤ ਲਾਜ਼ਮੀ ਹਨ ਜਿਨ੍ਹਾਂ *ਤੇ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਆਲਮਗੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਹੌਲਿਸਟਿਕ ਪਲਾਨ ਤਹਿਤ 40.40 ਲੱਖ ਰੁਪਏ ਦੀ....
ਖੰਨਾ ਵਿਚ ਨੈਸ਼ਨਲ ਹਾਈਵੇ 'ਤੇ ਤੇਲ ਵਾਲੇ ਟੈਂਕਰ ਨੂੰ ਲੱਗੀ ਅੱਗ, ਆਵਾਜਾਈ ਰੁਕੀ
ਖੰਨਾ, 03 ਜਨਵਰੀ : ਖੰਨਾ ਵਿਚ ਉਸ ਸਮੇਂ ਹਫੜਾ ਤਫੜੀ ਮਚ ਗਈ ਜਦੋਂ ਲੁਧਿਆਣਾ ਵਾਲਾ ਨੈਸ਼ਨਲ ਹਾਈਵੇ ਤੇ ਅਮਲੋਹ ਚੋਂਕ ਖੰਨਾ ਵਿਖੇ ਇਕ ਤੇਲ ਟੈਂਕਰ ਨੂੰ ਅੱਗ ਲੱਗ ਗਈ ਅਤੇ ਇਸ ਵਿਚੋਂ ਉਚੀਆਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਨਿਕਲਣ ਲੱਗਿਆ। ਇਸ ਅੱਗ ਕਾਰਨ ਸੜਕ ਦੇ ਉਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਵਾਜਾਈ ਰੋਕ ਦਿੱਤੀ ਗਈ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਅੱਗ ਬੁਝਾਊ ਗੱਡੀਆਂ ਨੇ ਅੱਗ ਉੱਤੇ ਕਈ ਘੰਟਿਆਂ ਦੀ ਜਦੋ ਜਹਿਦ ਤੋਂ ਬਾਅਦ ਕਾਬੂ ਪਾਇਆ। ਸੜਕ ਦੇ ਉਪਰ ਟਰੈਫਿਕ ਰੁਕਣ ਕਾਰਨ ਇਸ ਟਰੈਫਿਕ ਨੂੰ....
ਲੋੜਵੰਦ ਵਿਦਿਆਰਥੀਆਂ ਨੂੰ ਰੀਡਿੰਗ ਰੂਮ ਦੀਆਂ ਸੇਵਾਵਾਂ ਜਲਦ 24 ਘੰਟੇ ਮਿਲਣਗੀਆਂ: ਹਰਜੋਤ ਬੈਂਸ 
ਸਿੱਖਿਆ ਮੰਤਰੀ ਨੇ ਜ਼ਿਲ੍ਹਾ ਲਾਇਬ੍ਰੇਰੀ 'ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕੀਤੀ ਖਾਸ ਗੱਲਬਾਤ ਰੂਪਨਗਰ, 3 ਜਨਵਰੀ : ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੇ ਕੀਤੇ ਗਏ ਨਵੀਨੀਕਰਨ ਦਾ ਨਿਰੀਖਣ ਕਰਦਿਆਂ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਘੋਸ਼ਣਾ ਕੀਤੀ ਕਿ ਜ਼ਿਲ੍ਹਾ ਲਾਇਬ੍ਰੇਰੀ ਦਾ ਰੀਡਿੰਗ ਰੂਮ ਜਲਦ 24 ਘੰਟਿਆਂ ਲਈ ਖੁੱਲਾ ਰੱਖਣ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਲੋੜਵੰਦ ਵਿਦਿਆਥੀਆਂ ਨੂੰ ਇੱਥੇ ਮੁਫ਼ਤ ਇੰਟਰਨੈੱਟ ਸੇਵਾਵਾਂ ਸਮੇਤ ਡੈਸਕਟੋਪ ਕੰਪਿਊਟਰ....
ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 50 ਗ੍ਰਾਮ ਹੈਰੋਇਨ ਸਮੇਤ ਅਤੇ ਕਾਰ ਆਈ-20 ਸਮੇਤ ਕੀਤਾ ਗ੍ਰਿਫਤਾਰ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਅਤੇ ਕਾਰ ਨੰਬਰੀ ਐਚ.ਆਰ 03 ਈਐਮਪੀ-2269 ਮਾਰਕਾ ਆਈ-20 ਰੰਗ ਚਿੱਟਾ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 02/03.01.2024 ਦੀ ਦਰਮਿਆਨੀ ਰਾਤ ਨੂੰ ਰੇਜ....
6 ਜਨਵਰੀ ਦੀ ਮਾਲਵਾ ਮਹਾਂ -ਰੈਲੀ ਬਰਨਾਲਾ ਲਈ ਹੋਵੇਗਾ ਵੱਡਾ ਕਾਫਲਾ ਰਵਾਨਾ- ਦਸਮੇਸ਼ ਯੂਨੀਅਨ          
ਮੁੱਲਾਂਪੁਰ ਦਾਖਾ 3 ਜਨਵਰੀ(ਸਤਵਿੰਦਰ ਸਿੰਘ ਗਿੱਲ) ਦਸਮੇਸ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਪਿੰਡ ਖੰਜਰਵਾਲ ਵਿਖੇ ਜਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਤੋਂ ਇਲਾਵਾ ਚੋਣਵੇਂ ਨੁਮਾਇੰਦੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ- ਵੱਖ ਆਗੂਆਂ ਜਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜਿਲ੍ਹਾ....
300 ਤੋਂ ਵੱਧ ਔਰਤਾਂ ਦੀ ਸਮਾਜਿਕ ਤੇ ਆਰਥਿਕ ਖੁਸ਼ਹਾਲੀ ਲਈ ਵਰਦਾਨ ਬਣੇਗੀ ‘ਪਹਿਲ ਆਜੀਵਿਕਾ ਹੌਜ਼ਰੀ’
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੂਲੋਵਾਲ ਵਿਖੇ ਹੌਜ਼ਰੀ ਕੀਤੀ ਮਹਿਲਾਵਾਂ ਨੂੰ ਸਮਰਪਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਮਹਿਲਾ ਸਸ਼ਕਤੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਸਾਰਥਕ ਕਦਮ ਸੰਗਰੂਰ, 3 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਔਰਤਾਂ ਦੀ ਸਮਾਜਿਕ ਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਬਲਾਕ ਵਿਖੇ ਜੋਸ਼ੋ ਖਰੋਸ਼ ਨਾਲ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹਾਂ ਦੀ ਲੜੀ ਤਹਿਤ ਨਵੇਂ ਵਰ੍ਹੇ ਮੌਕੇ ਇੱਕ ਹੋਰ ਸ਼ਾਨਦਾਰ ਉਪਰਾਲਾ ਕਰਦਿਆਂ ਬਲਾਕ ਸ਼ੇਰਪੁਰ ਦੇ ਪਿੰਡ ਮੂਲੋਵਾਲ....
ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ  ਵੱਲੋਂ ''ਸੰਕਲਪ'' ਸਕੀਮ ਤਹਿਤ ਬੇਕਰੀ ਕੋਰਸ ਦੀ ਸ਼ੁਰੂਆਤ
60 ਲੜਕੀਆਂ ਲੈਣਗੀਆਂ ਕੋਰਸ ਦੀ ਮੁਫ਼ਤ ਟ੍ਰੇਨਿੰਗ, ਵੰਡੀਆਂ ਜਾਣਗੀਆਂ ਮੁਫ਼ਤ ਬੇਕਰੀ ਕਿੱਟਾਂ ਆਪਣਾ ਕਾਰੋਬਾਰ ਸ਼ੁਰੂ ਕਰਨ 'ਤੇ ਪ੍ਰਫੁੱਲਿਤ ਕਰਨ ਵਿੱਚ ਪ੍ਰਸ਼ਾਸ਼ਨ ਕਰੇਗਾ ਹਰ ਸੰਭਵ ਸਹਾਇਤਾ-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ, 3 ਜਨਵਰੀ : ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਉਦਯੋਗ ਜਾਂ ਹੋਰ ਕਿੱਤਾਮੁਖੀ ਸਿਖਲਾਈ ਦੇ ਕੇ ਬਿਹਤਰ ਰੋਜ਼ੀ ਰੋਟੀ ਦੇ ਕਾਬਿਲ ਬਣਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੰਕਲਪ ਸਕੀਮ ਅਤਿ ਸਹਾਈ ਸਿੱਧ ਹੋ ਰਹੀ ਹੈ। ਸੰਕਲਪ ਸਕੀਮ ਤਹਿਤ ਮੁਫ਼ਤ ਕਿੱਤਾਮੁਖੀ ਸਿਖਲਾਈ ਤਾਂ ਦਿੱਤੀ ਹੀ ਜਾ....