ਮਾਲਵਾ

ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 02 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਉਪਰੋਕਤ ਵਾਰਡ ਦੀਆਂ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ਵਿੱਚ ਸੀਵਰੇਜ ਦਾ ਪਾਣੀ....
ਪੀ.ਏ.ਯੂ. ਦੇ ਵਿਦਿਆਰਥੀ ਨੇ ਕੌਮਾਂਤਰੀ ਕਾਨਫਰੰਸ ਵਿਚ ਦੂਜਾ ਇਨਾਮ ਜਿੱਤਿਆ
ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੇ ਵਿਦਿਆਰਥੀ ਚਰਨਜੀਤ ਕੌਰ ਨੇ ਬੀਤੇ ਦਿਨੀਂ ਸੱਤਵੀਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਦੂਜਾ ਇਨਾਮ ਹਾਸਲ ਕੀਤਾ। ਚਰਨਜੀਤ ਕੌਰ ਨੂੰ ਇਹ ਇਨਾਮ ਪੋਸਟਰ ਬਨਾਉਣ ਲਈ ਪ੍ਰਦਾਨ ਕੀਤਾ ਗਿਆ। ਇਹ ਕਾਨਫਰੰਸ ਸਥਿਰ ਖੇਤੀ ਅਤੇ ਸਹਾਇਕ ਵਿਗਿਆਨਾਂ ਦੇ ਵਿਸ਼ੇ ਤੇ ਬੀਤੇ ਦਿਨੀਂ ਕਰਵਾਈ ਗਈ ਸੀ। ਇਸ ਵਿਚ ਚਰਨਜੀਤ ਕੌਰ ਅਤੇ ਸੁਰੇਖਾ ਭਾਟੀਆ ਵੱਲੋਂ ਲਿਖਿਆ ਗਿਆ ਪੇਪਰ ਪੇਸ਼ ਕੀਤਾ ਗਿਆ। ਧਿਆਨ ਰਹੇ ਕਿ ਕੁਮਾਰੀ ਚਰਨਜੀਤ ਕੌਰ ਗਾਜਰਾਂ ਅਤੇ ਆਲੂਆਂ ਦੇ....
ਪੀ.ਏ.ਯੂ. ਵਿਚ ਪੰਜਾਬ ਦੇ ਨੌਜਵਾਨਾਂ ਲਈ ਖੇਤੀ ਦਾ ਤਿਮਾਹੀ ਕੋਰਸ ਸ਼ੁਰੂ ਹੋਇਆ
ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦੇ ਨਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ 32 ਸਿਖਿਆਰਥੀ ਭਾਗ ਲੈ ਰਹੇ ਹਨ। ਇਸ ਕੋਰਸ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਸਿਖਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ....
ਪੀ.ਏ.ਯੂ. ਦੇ ਵਿਦਿਆਰਥੀ ਨੂੰ ਮਾਣਮੱਤੀ ਫੈਲੋਸ਼ਿਪ ਹਾਸਲ ਹੋਈ
ਲੁਧਿਆਣਾ, 02 ਜਨਵਰੀ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵਿਚ ਪੀ ਐੱਚ ਡੀ ਦੇ ਖੋਜਾਰਥੀ ਜਸਵੀਰ ਕੌਰ ਨੂੰ ਇੰਡੀਅਨ ਕੌਂਸਲ ਆਫ ਸ਼ੋਸ਼ਲ ਸਾਇੰਸ ਰਿਸਰਚ ਦੀ ਲੰਬੀ ਮਿਆਦ ਦੀ ਡੋਕਟਰਲ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ। ਕੁਮਾਰੀ ਜਸਵੀਰ ਕੌਰ ਨੂੰ ਡਾਕਟਰਲ ਖੋਜ ਕਾਰਜ ਦੌਰਾਨ ਇਹ ਫੈਲੋਸ਼ਿਪ ਮਿਲਦੀ ਰਹੇਗੀ। ਜਸਵੀਰ ਕੌਰ ਆਪਣਾ ਪੀ ਐੱਚ ਡੀ ਖੋਜ ਕਾਰਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹੇ ਹੋਏ ਮੈਰੀਟੋਰੀਅਸ ਵਿਦਿਆਰਥੀਆਂ ਦੀ ਕਿੱਤਾ ਚੋਣ ਦੇ ਫੈਸਲੇ ਸੰਬੰਧੀ ਆਪਣਾ ਖੋਜ ਕਾਰਜ ਕਰ ਰਹੀ....
ਮਾਲਵਾ ਸੱਭਿਆਚਾਰਕ ਮੰਚ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਦਿੱਤਾ ਲੋਹੜੀ ਮੇਲੇ ਦਾ ਸੱਦਾ ਪੱਤਰ
11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਮਨਾਇਆ ਜਾਵੇਗਾ 28ਵਾਂ ਧੀਆਂ ਦਾ ਲੋਹੜੀ ਮੇਲਾ ਲੁਧਿਆਣਾ, 02 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਕਰਵਾਏ ਜਾ ਰਹੇ 28ਵੇਂ ਧੀਆਂ ਦੇ ਲੋਹੜੀ ਮੇਲੇ ਦਾ ਸੱਦਾ ਪੱਤਰ ਦਿੱਤਾ ਗਿਆ। ਇਸ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ ਘਬਰਾਹਟ 'ਚ ਆ ਕੇ ਪੰਪਾਂ 'ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ ਲੁਧਿਆਣਾ, 02 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ....
ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ
ਕੈਦੀਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਲਈ ਕੀਤਾ ਉਪਰਾਲਾ ਲੁਧਿਆਣਾ, 02 ਜਨਵਰੀ : ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਵੱਧ ਰਹੀ ਠੰਡ ਸਦਕਾ ਮਹਿਲਾ ਕੇਂਦਰੀ ਜੇਲ੍ਹ ਲੁਧਿਆਣਾ ਦੀ ਸੁਪਰਡੰਟ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੈਦੀਆਂ ਲਈ ਗਰਮ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ ਘਬਰਾਹਟ 'ਚ ਆ ਕੇ ਪੰਪਾਂ 'ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ ਲੁਧਿਆਣਾ, 02 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤੀ ਕਾਬੂ ਹੇਠ, ਡੀ ਸੀ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ
ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਪ੍ਰਸ਼ਾਸਨ ਮੁੱਦੇ ਦੇ ਹੱਲ ਲਈ ਤੇਲ ਕੰਪਨੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਸੰਪਰਕ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ : ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ....
ਨਵੇਂ ਸਾਲ ਦਾ ਤੋਹਫ਼ਾ, ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ
ਡੀ ਸੀ ਨੇ ਨਵੇਂ ਆਏ ਪਟਵਾਰੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ ਨਵਾਂ ਸਟਾਫ਼ ਮਿਲਣ ਨਾਲ ਜਿਲ੍ਹੇ ਵਿੱਚ ਮਾਲ ਮਹਿਕਮੇ ਦੇ ਕੰਮ ਚ ਤੇਜ਼ੀ ਆਵੇਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ : ਜ਼ਿਲ੍ਹੇ ਵਿੱਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਵਿੱਚ 14 ਨਵੇਂ ਮਾਲ ਪਟਵਾਰੀ ਸ਼ਾਮਲ ਕੀਤੇ ਗਏ, ਜਿਸ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ....
ਡਿਪਟੀ ਕਮਿਸ਼ਨਰ ਨੇ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਲਈ ਅਧਿਕਾਰੀਆਂ ਅਤੇ ਪੈਟਰੋਲ ਪੰਪ ਮਾਲਕਾਂ ਨਾਲ ਕੀਤੀ ਰੀਵਿਊ ਮੀਟਿੰਗ
ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ: 02 ਜਨਵਰੀ : ਦੇਸ਼ ਵਿੱਚ ਟਰੱਕ ਆਪ੍ਰੇਟਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੈਟਰੋਲ ਪੰਪ ਮਾਲਕਾਂ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੈਟਰੋਲ ਪੰਪ ਮਾਲਕਾਂ ਨੂੰ ਕਿਹਾ ਕਿ ਉਹ ਟਰੱਕ ਆਪ੍ਰੇਟਰਾਂ ਨਾਲ ਤਾਲਮੇਲ ਕਰਕੇ ਉਹਨਾਂ ਨੂੰ....
ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ
ਤੇਲ ਕੰਪਨੀਆਂ ਦੇ ਨੁਮਾਇੰਦਿਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਸਪਲਾਈ ਯਕੀਨੀ ਬਣਾਈ ਜਾਵੇਗੀ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਨਾ ਕਰਨ ਮੋਗਾ, 2 ਜਨਵਰੀ : ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ....
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਭਾਸ਼ਾ ਵਿਭਾਗ ਦਾ ਸਥਾਪਨਾ ਦਿਵਸ ਮਨਾਇਆ ਗਿਆ 
ਬਰਨਾਲਾ, 2 ਜਨਵਰੀ : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 76ਵਾਂ ਸਥਾਪਨਾ ਦਿਵਸ ਪੁਸਤਕ ਸਭਿਆਚਾਰ ਦੀ ਪ੍ਰਫੁੱਲਤਾ ਦੇ ਮਨੋਰਥ ਨਾਲ ਪਾਠਕਾਂ ਨੂੰ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਅਤੇ ਰਸਾਲੇ ਮੁਫ਼ਤ ਮੁਹੱਈਆ ਕਰਵਾਕੇ ਮਨਾਇਆ ਗਿਆ। ਬਿੰਦਰ ਸਿੰਘ ਖੁੱਡੀ ਕਲਾਂ ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ....
ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ 
ਵੱਧ ਰਹੀ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ: ਸਿਵਲ ਸਰਜਨ ਬਰਨਾਲਾ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਜਾਨ ਲਈ ਹਾਨੀਕਾਰਕ ਬਰਨਾਲਾ, 2 ਜਨਵਰੀ : ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ  ਲਈ ਇੰਟਰਵਿਊ 
ਬਰਨਾਲਾ, 2 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 04 ਜਨਵਰੀ,2023 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਵੈਲਨੈੱਸ ਅਡਵਾਇਜਰ (ਸਿਰਫ ਲੜਕੀਆਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ....