ਮਾਲਵਾ

ਮੌਸਮ ਵਿਭਾਗ ਨੇ ਅਗਲੇ 3-4 ਦਿਨ ਸੰਘਣੀ ਧੁੰਦ ਦੀ ਚਿਤਾਵਨੀ
ਫਾਜ਼ਿਲਕਾ, 26 ਦਸੰਬਰ : ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ 3 —4 ਦਿਨ ਲਈ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਜਿਸ ਦੇ ਮੱਦੇਨਜਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ 27 ਦਸੰਬਰ ਲਈ ਓਰੇਂਜ ਅਲਰਟ ਅਤੇ ਉਸਤੋਂ ਅਗਲੇ ਤਿੰਨ ਦਿਨ ਲਈ ਫਾਜ਼ਿਲਕਾ ਜਿ਼ਲ੍ਹੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਾਹਨ ਹੌਲੀ ਰਫਤਾਰ ਨਾਲ ਚਲਾਉਣ ਦੀ ਅਪੀਲ ਕਰਦਿਆਂ....
ਵਿਧਾਇਕ ਕੁਲਵੰਤ ਸਿੰਘ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਪੰਜਵੇਂ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਐਸ.ਏ.ਐਸ.ਨਗਰ, 26 ਦਸੰਬਰ : ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਦਾ ਨੇਕ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋਇਆ ਹੈ ਜੋ ਤੀਰਥ ਯਾਤਰਾ ‘ਤੇ ਜਾਣ ਦੀ ਤੀਬਰ ਇੱਛਾ ਰੱਖਦੇ ਸਨ ਪਰ ਕਿਸੇ ਨਾ ਕਿਸੇ ਮਜਬੂਰੀ ਕਾਰਨ ਹੁਣ ਤੱਕ ਨਹੀਂ ਜਾ ਸਕੇ। ਉਹ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਪੰਜਵੇਂ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ....
ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ, 26 ਦਸੰਬਰ : ਟਰਾਂਸਪੋਰਟ ਨਗਰ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਟਰਾਂਸਪੋਰਟਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਟਰਾਂਸਪੋਰਟ ਨਗਰ ਦੀਆਂ ਵੱਖ-ਵੱਖ ਸੜਕਾਂ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਅਧਿਕਾਰੀਆਂ ਨੂੰ....
ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਛਾਪੇਮਾਰੀ 
ਡਿਪਟੀ ਕਮਿਸ਼ਨਰ ਵੱਲੋਂ ਪਤੰਗਬਾਜ਼ੀ ਕਰਨ ਵਾਲਿਆਂ ਨੂੰ ਅਪੀਲ, ਚੀਨੀ ਡੋਰ ਵਰਤ ਕੇ ਕਿਸੇ ਦੀ ਜਾਨ ਜੋਖ਼ਮ ਵਿੱਚ ਨਾ ਪਾਈ ਜਾਵੇ ਸੰਗਰੂਰ, 26 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਚੈਕਿੰਗ ਅਭਿਆਨ ਤੇਜ਼ ਕਰ ਦਿੱਤਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ....
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਸ਼ੁਰੂ
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਪੁੱਜੇ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ 'ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਈ। ਸ਼ਹੀਦਾਂ ਦੀ....
ਸ਼ਹੀਦੀ ਸਭਾ ਸਬੰਧੀ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਜਾਰੀ
ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰਵਾਈ ਸੀ ਸਫ਼ਾਈ ਮੁਹਿੰਮ ਸ਼ੁਰੂ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ....
ਸ਼ਹੀਦੀ ਸਭਾ ਦੌਰਾਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ
ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਉਸ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਦਿਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ....
ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਕਰਵਾਈ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ
ਸਰਕਾਰੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਅਹਿਮ ਵਸੀਲਾ-ਲਖਵੀਰ ਸਿੰਘ ਰਾਏ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਸ. ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਪਰੰਤ ਵੱਖ....
ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ 45 ਈ-ਰਿਕਸ਼ਾ ਕੀਤੇ ਰਵਾਨਾ ਫਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ....
ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਸੰਗਤ ਨੂੰ ਸ਼ਾਤੀਪੂਰਵਕ ਢੰਗ ਨਾਲ ਸ਼ਹੀਦਾਂ ਨੂੰ ਨਤਮਸਤਕ ਹੋਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ ਤੋਂ ਅਰੰਭ ਹੋਈ ਸ਼ਹੀਦੀ ਸਭਾ ਮੌਕੇ ਨਵੇਂ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ....
ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਕੁਰਬਾਨੀ ਬੇਮਿਸਾਲ: ਰੁਪਿੰਦਰ ਸਿੰਘ ਹੈਪੀ 
ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਰੋਜ਼ਾ ਸ਼ਰੀਫ ਨੇੜੇ ਸ਼ਹੀਦ ਉਧਮ ਸਿੰਘ ਸਮਾਰਕ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਫਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਜਾ ਕੇ ਲਿਆ। ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਾਡੇ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ....
ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ
ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਰੈੱਡ ਕਰਾਸ ਵੱਲੋਂ ਸ਼ਹੀਦੀ ਸਭਾ ਮੌਕੇ ਲਾਏ ਖੂਨਦਾਨ ਕੈਂਪਾਂ ਦੀ ਕਰਵਾਈ ਸ਼ੁਰੂਆਤ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ....
ਜੋ ਵੀ ਸੰਸਥਾ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜਮੀ- ਡਿਪਟੀ ਕਮਿਸ਼ਨਰ
28 ਦਸੰਬਰ,2023 ਤੱਕ ਕਰਵਾਇਆ ਜਾ ਸਕਦਾ ਹੈ ਰਜਿਸਟਰਡ ਫ਼ਰੀਦਕੋਟ 26 ਦਸੰਬਰ : ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦਾ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜ਼ਮੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਪ੍ਰਾਪਤ ਤਾਜ਼ਾ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜ਼ਸਟਿਸ (ਕੇਅਰ....
ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ
ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ- ਸੇਖੋਂ ਫ਼ਰੀਦਕੋਟ 26 ਦਸੰਬਰ : ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਸ. ਸੇਖੋਂ ਨੇ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਦਫ਼ਤਰ ਨਾਲ ਸਬੰਧਤ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ....
ਵਿਧਾਇਕ ਗੋਲਡੀ ਮੁਸਾਫਿਰ ਨੇ ਕ੍ਰਿਸਮਸ ਦਿਹਾੜੇ ਦੇ ਸਮਾਗਮ ਵਿਚ ਕੀਤੀ ਸਿ਼ਰਕਤ
ਫਾਜਿ਼ਲਕਾ, 26 ਦਸੰਬਰ : ਅੱਜ ਕ੍ਰਿਸਮਸ ਦਾ ਦਿਹਾੜਾ ਪਿੰਡ ਕੁੰਡਲ ਵਿਖੇ ਮਸ਼ੀਹ ਭਾਈਚਾਰੇ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੀ ਸ਼ਰਧਾ ਸਹਿਤ ਇਸ ਸਮਾਗਮ ਵਿਚ ਸਿ਼ਰਕਤ ਕੀਤੀ। ਉਨ੍ਹਾਂ ਨੇ ਮਸੀਹੀ ਭਾਈਚਾਰੇ ਨੂੰ ਇਸ ਮੌਕੇ ਸੁਭਕਾਨਾਵਾਂ ਦਿੱਤੀਆਂ ਅਤੇ ਕਿਹਾ ਕਿ ਪ੍ਰਭੁ ਯਸੂ ਮਸੀਹ ਦਾ ਜੀਵਨ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਮੁਲਕ ਦੀ ਇਹੀ ਖੁਬਸੁਰਤੀ ਹੈ ਕਿ ਇੱਥੇ ਸਾਰੇ ਧਰਮਾਂ ਦੇ ਲੋਕ ਮਿਲ ਜੁਲ ਕੇ....