ਮਾਲਵਾ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਫੋਰੈਂਸਿਕ ਮੈਡੀਸਨ ਵਿਭਾਗ ਨੇ 21ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਮਨਾਈ
ਫਰੀਦਕੋਟ 24 ਦਸੰਬਰ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਫੋਰੈਂਸਿਕ ਮੈਡੀਸਨ ਵਿਭਾਗ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੀ ਸਰਪ੍ਰਸਤੀ ਹੇਠ ਆਪਣੀ 21ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਮਨਾਈ। ਇਸ ਸਮਾਗਮ ਦਾ ਆਯੋਜਨ ਡਾ: ਰਾਜੀਵ ਜੋਸ਼ੀ, ਪ੍ਰੋਫੈਸਰ ਅਤੇ ਮੁਖੀ, ਡਾ: ਰਵਦੀਪ ਸਿੰਘ ਦੇ ਨਾਲ ਆਰਗੇਨਾਈਜ਼ਿੰਗ ਸੈਕਟਰੀ, ਡਾ: ਕਰਨ ਪ੍ਰਮੋਦ ਜੁਆਇੰਟ ਆਰਗੇਨਾਈਜ਼ਿੰਗ ਸੈਕਟਰੀ ਅਤੇ ਡਾ: ਮਾਲਵਿਕਾ ਲਾਲ ਖਜ਼ਾਨਚੀ ਅਤੇ ਸੰਯੁਕਤ ਸਕੱਤਰ 'ਬਹੁ....
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼  ਦਾ ਕੀਤਾ ਉਦਘਾਟਨ 
ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਆਲਿਟੀ ਵਾਲੇ ਸਮਾਨ ਦੀ ਕੀਤੀ ਜਾਵੇ ਵਰਤੋਂ- ਸੰਧਵਾਂ ਕੋਟਕਪੂਰਾ, 24 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨੇੜੇ ਦਸ਼ਮੇਸ਼ ਪਬਲਿਕ ਸਕੂਲ ਪ੍ਰਤਾਪ ਨਗਰ, ਕੋਟਕਪੂਰਾ ਵਿਖੇ ਸ਼ਿਆਮ ਬੇਕਰਜ ਦੁਕਾਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਨਾਲ ਹਰੇਕ ਨੌਜਵਾਨ ਦੇ ਵਿਚ ਇਕ ਉਤਸ਼ਾਹ ਆ ਰਿਹਾ ਹੈ ਕਿ ਉਹ ਆਪਣਾ ਖੁਦ ਦਾ ਕੰਮ ਸ਼ੁਰੂ ਕਰੇ। ਉਹਨਾਂ ਕਿਹਾ ਕਿ....
ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ 
ਕੋਟਕਪੂਰਾ, 24 ਦਸੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ, ਜੈਤੋ ਰੋਡ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ....
ਸਪੀਕਰ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਕਰਵਾਇਆ ਜਾਣੂ
ਕੋਟਕਪੂਰਾ, 24 ਦਸੰਬਰ : ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਸ੍ਰੀ ਜਸਜੀਤ ਸਿੰਘ ਦੇ ਘਰ ਪੁੱਜ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਸਿਹਤ ਸਹੂਲਤਾਂ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਉਲਕੀਆਂ ਗਈਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ....
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਦੋ ਜਖ਼ਮੀ
ਬਠਿੰਡਾ, 23 ਦਸੰਬਰ : ਸਥਾਨਕ ਸ਼ਹਿਰ ਦੇ ਮਾਲ ਰੋਡ ਤੇ ਸਥਿਤ ਮਲਟੀ ਸਟੋਰੀ ਕਾਰ ਪਾਰਕਿੰਗ ਦੇ ਸਾਹਮਣੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਾਜਨ ਜੱਸਲ ਵਾਸੀ ਹੁਸ਼ਿਆਰਪੁਰ ਅਤੇ ਅਮਨਦੀਪ ਸਿੰਘ ਬਟਾਲਾ ਵਜੋਂ ਹੋਈ ਹੈ, ਨੌਜਵਾਨ ਰਿਦਮ ਵਾਸੀ ਲੁਧਿਆਣਾ ਦੀ ਹਾਲਤ ਠੀਕ ਨਾ ਹੋਣ ਕਾਰਨ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਅਤੇ ਨੌਜਵਾਨ ਸਾਕੇਤ ਜੋ ਲੁਧਿਆਣਾ ਦਾ ਵਾਸੀ ਹੈ ਦੇ ਮਾਮੂਲੀ ਸੱਟਾਂ....
ਈ.ਡੀ. ਨੇ ‘ਆਪ’ ਵਿਧਾਇਕ ਗੱਜਣਮਾਜਰਾ ਦੀ 35.10 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਨੇ ਕੀਤੀ ਕਾਰਵਾਈ ਮਲੇਰਕੋਟਲਾ, 23 ਦਸੰਬਰ : ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਣਨ ਤੋਂ ਬਾਅਦ ਇੱਕ ਰੁਪਏ ਦੀ ਤਨਖ਼ਾਹ ਲੈਣ ਦਾ ਦਾਅਵਾ ਕਰਨ ਵਾਲੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੀਤੀ ਗਈ ਹੈ। ਈਡੀ ਅਨੁਸਾਰ ਮਾਲੇਰਕੋਟਲਾ....
ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ : ਵਿੱਤ ਮੰਤਰੀ ਚੀਮਾ
ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ ਪਟਿਆਲਾ, 23 ਦਸੰਬਰ : ਪੰਜਾਬੀ ਯੂਨੀਵਰਸਿਟੀ ਤੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਵੱਲੋਂ ਯੂਨੀਵਰਸਿਟੀ ਗਰਾਂਟ ਜਾਰੀ ਕੀਤੇ ਜਾਣ ਦੇ ਮਸਲੇ ਉੱਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਿਧਾਇਕ ਨਰਿੰਦਰ ਕੌਰ ਭਰਾਜ, ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਚੇਅਰਮੈਨ....
ਐਸਐਸਪੀ ਮਲੇਰਕੋਟਲਾ ਵੱਲੋਂ ਸਖ਼ਤ ਕਾਰਵਾਈ -ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ 
ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਸਐਸਪੀ ਖੱਖ ਮਲੇਰਕੋਟਲਾ, 23 ਦਸੰਬਰ : ਦੇਸ਼ ਵਿੱਚ ਆਪਣੇ ਸਮਰਪਣ, ਬਹਾਦਰੀ ਅਤੇ ਕੁਰਬਾਨੀ ਲਈ ਜਾਣੀ ਜਾਂਦੀ ਫੋਰਸ ਦੇ ਅਨੁਸ਼ਾਸਨਹੀਣ ਮੈਂਬਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਦੋ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਵਿੱਚ ‘ਲਾਪਰਵਾਹੀ ਕਰਨ’ ਅਤੇ ਸ਼ਿਕਾਇਤਾਂ ਨਾਲ ਨਾ ਨਜਿੱਠਣਾ ਪਾਏ ਜਾਣ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਪਹਿਲੇ ਹੁਕਮਾਂ....
ਐਸ.ਡੀ.ਐਮ ਗੁਪਤਾ ਨੇ ਤਿੰਨ ਥਾਵਾਂ ‘ਤੇ ਕੀਤੀ ਛਾਪੇਮਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼
ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤੀ ਡੇਰਾਬੱਸੀ, 23 ਦਸੰਬਰ : ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਨੇ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਥਾਵਾਂ ਤੋਂ ਇੱਕ ਜੇਸੀਬੀ ਅਤੇ ਇੱਕ ਟਿੱਪਰ ਜ਼ਬਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਹ ਅਚਨਚੇਤ ਛਾਪੇਮਾਰੀ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਥਾਵਾਂ....
ਆਮ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵੋਟਰ ਸੂਚੀਆਂ ਬਾਰੇ ਦਾਅਵੇ ਤੇ ਇਤਰਾਜ਼
29 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ : ਸੂਬਾ ਸਿੰਘ ਸੰਗਰੂਰ, 23 ਦਸੰਬਰ : ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਆਮ ਗ੍ਰਾਮ ਪੰਚਾਇਤ ਚੋਣਾਂ ਸਬੰਧੀ 20 ਦਸੰਬਰ ਨੂੰ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 21 ਤੋਂ 29 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ ਅਤੇ ਮਿਤੀ 5 ਜਨਵਰੀ 2024 ਤੱਕ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਇਸ਼ਿਤਾ ਸ਼ਰਮਾ ਦਾ ਸਨਮਾਨ
ਆਂਧਰਾ ਪ੍ਰਦੇਸ਼ ਵਿਚ ਹੋਏ ਖੇਡ ਮੁਕਾਬਲੇ ਵਿੱਚ ਇਸ਼ਿਤਾ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਸੰਗਰੂਰ, 23 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਮੁਬਾਰਕਬਾਦ ਭੇਟ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ਼ਿਤਾ, ਉਸਦੇ ਪਿਤਾ ਰਵੀ ਸ਼ਰਮਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ....
ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜ਼ੀਕਲ ਟ੍ਰੇਨਿੰਗ ਕੈਂਪ ਸ਼ੁਰੂ 
ਸੰਗਰੂਰ, 23 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਸੰਗਰੂਰ, ਮਾਨਸਾ ਅਤੇ ਬਰਨਾਲਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ (ਬੀ.ਐੱਸ.ਐਫ਼,ਸੀ.ਆਈ.ਐੱਸ.ਐੱਫ,ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ (ਏ.ਆਰ) ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ....
ਆਯੂਸ਼ਮਾਨ ਪ੍ਰੋਗਰਾਮ ਅਧੀਨ ਹੈਲਥ ਐਂਡ ਵੈਲਨੇੱਸ ਐਂਬੈਸਡਰ ਸਬੰਧੀ ਅਧਿਆਪਕਾਂ ਦੀ 4 ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸੰਪੰਨ
ਟ੍ਰੇਨਿੰਗ ਕਿਸ਼ੋਰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹੋਵੇਗੀ ਲਾਹੇਵੰਦ- ਡਾ. ਅਸ਼ੋਕ ਸਿੰਗਲਾ ਮੋਗਾ, 23 ਦਸੰਬਰ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਵਿਚ ਡਾਇਟ ਮੋਗਾ ਵਿਖੇ ਆਯੁਸ਼ਮਾਨ ਭਾਰਤ ਹੈਲਥ ਵੈਲਨੈੱਸ ਪ੍ਰੋਗਰਾਮ ਲਈ ਅਧਿਆਪਕਾਂ ਦਾ 4 ਦਿਨਾਂ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ।ਇਸ ਸਿਖਲਾਈ ਦਾ ਮੁੱਖ ਮਨੋਰਥ ਕਿਸ਼ੋਰਾਂ ਨੂੰ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨੂੰ....
ਜ਼ਿਲ੍ਹਾ ਰੋਜ਼ਗਾਰ  ਬਿਊਰੋ ਦਫ਼ਤਰ ਵਿਖੇ 27 ਦਸੰਬਰ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ
ਯੋਗ ਉਮੀਦਵਾਰਾਂ ਦੀ ਸਿਵਲ ਸਕਿਉਰਿਟੀ ਗਾਰਡ, ਐਕਸ-ਸਰਵਿਸਮੈਨ ਸਕਉਰਿਟੀ ਗਾਰਡ, ਗੰਨਮੈਨ ਆਸਾਮੀਆਂ ਉੱਪਰ ਇੰਟਰਵਿਊ ਜਰੀਏ ਹੋਵੇਗੀ ਚੋਣ ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪ ਦਾ ਲਾਹਾ-ਡਿੰਪਲ ਥਾਪਰ ਮੋਗਾ, 23 ਦਸੰਬਰ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ 27 ਦਸੰਬਰ, 2023 ਦਿਨ ਬੁੱਧਵਾਰ ਨੂੰ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ....
ਮੋਗਾ ਦੀਆਂ ਤਿੰਨ ਔਰਤਾਂ ਡਰੋਨ ਪਾਇਲਟ ਬਣੀਆਂ
ਕਿਸਾਨਾਂ ਦੇ ਖੇਤਾਂ ਵਿੱਚ ਛਿੜਕਾਅ ਕਰਨ ਲਈ ਡਰੋਨ ਦੀ ਵਰਤੋਂ ਕਰਨਗੀਆਂ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਮੋਗਾ, 22 ਦਸੰਬਰ : ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ । ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ....