ਮਾਲਵਾ

ਹਫਤਾਵਾਰੀ ਪਲੇਸਮੈਂਟ ਕੈਂਪ 27 ਦਸੰਬਰ ਨੂੰ ਲੱਗੇਗਾ 
ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋ਼ਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਸ੍ਰੀਮਤੀ ਸਿੰਪੀ ਸਿੰਗਲਾ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਊਰੋ ਵੱਲੋਂ ਐਕਸਿਸ ਬੈਂਕ ਨਾਲ ਤਾਲਮੇਲ ਕਰਕੇ ਬਿਜਨੈੱਸ ਡਿਵੈਲਪਮੈਂਟ ਐਗਜ਼ੇਕਿਟਿਵ ਦੀ ਆਸਾਮੀ ਲਈ ਮਿਤੀ 27.12.2023 ਨੂੰ ਸਵੇਰੇ 10:00 ਵਜੇ ਰੋਜ਼ਗਾਰ ਕੈਂਪ....
ਸ਼ਰਧਾਲੂਆਂ ਲਈ 24 ਦਸੰਬਰ ਨੂੰ ਬਾਘਾਪੁਰਾਣਾ ਤੇ 26 ਦਸੰਬਰ ਨੂੰ ਨਿਹਾਲ ਸਿੰਘ ਵਾਲਾ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ਰਧਾਲੂ ਲਾਜ਼ਮੀ ਤੌਰ 'ਤੇ ਕਰਵਾਉਣ ਆਪਣੀ ਅਗਾਊਂ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਮੋਗਾ, 22 ਦਸੰਬਰ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ....
ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੂੱਚੀ ਕੌਮ ਵਿੱਚ ਨਵੀਂ ਰੂਹ ਫੂਕੀ : ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਫ਼ਤਹਿਗੜ੍ਹ ਸਾਹਿਬ, 22 ਦਸੰਬਰ : ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਨੇ 07 ਤੇ 09 ਸਾਲ ਦੀ ਛੋਟੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੁੱਚੀ ਕੌਮ ਵਿੱਚ ਇੱਕ ਨਵੀਂ ਰੂਹ ਫੂਕੀ ਹੈ ਅਤੇ ਇਹ ਉਹ ਇਤਿਹਾਸਕ ਸ਼ਹਾਦਤ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਮਿਲਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ....
ਸ਼ਹੀਦੀ ਸਭਾ ਮੌਕੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ " ਜਿੰਦਾਂ ਨਿੱਕੀਆਂ " ਦੀ ਹੋਵੇਗੀ ਪੇਸ਼ਕਾਰੀ
ਭਾਸ਼ਾ ਵਿਭਾਗ ਵੱਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਜਾਵੇਗਾ ਧਾਰਮਿਕ ਕਵੀ ਦਰਬਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਤਿਹਾਸਕ ਨਾਟਕ ਤੇ ਧਾਰਮਿਕ ਕਵੀ ਦਰਬਾਰ ਲਈ ਕੀਤੇ ਗਏ ਪੁਖਤਾ ਪ੍ਰਬੰਧ ਫ਼ਤਹਿਗੜ੍ਹ ਸਾਹਿਬ, 22 ਦਸੰਬਰ : ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ....
ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ 03 ਅਤੇ 04 ਜਨਵਰੀ ਨੂੰ ਲਗਾਏ ਜਾਣਗੇ ਅਸੈਸਮੈਂਟ ਕੈਂਪ : ਡਿਪਟੀ ਕਮਿਸ਼ਨਰ
ਅਲਿਮਕੋ ਵੱਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੇ ਬਸੀ ਪਠਾਣਾ ਵਿਖੇ ਲੋੜਵੰਦਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ ਅਸੈਸਮੈਂਟ ਫ਼ਤਹਿਗੜ੍ਹ ਸਾਹਿਬ, 22 ਦਸੰਬਰ : ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਅਲਿਮਕੋ ਵੱਲੋਂ 3 ਤੇ 4 ਜਨਵਰੀ ਨੂੰ ਫ਼ਤਹਿਗੜ੍ਹ ਸਾਹਿਬ ਤੇ ਬਸੀ ਪਠਾਣਾ ਦੇ ਸਿਵਲ ਹਸਪਤਾਲ ਅੰਦਰ ਅਸੈਸਮੈਂਟ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਅਸੈਸਮੈਂਟ ਕੈਂਪਾਂ ਵਿੱਚ ਉਨ੍ਹਾਂ....
ਨਗਰ ਕੌਂਸਲ ਬਰਨਾਲਾ ਦੇ ਸਫਾਈ ਸੇਵਕਾਂ ਦੀ ਹੜਤਾਲ ਹੋਈ ਖਤਮ 
ਮੰਤਰੀ ਦੇ ਓ.ਐੱਸ. ਡੀ. ਨੇ ਖੁਲਵਾਈ ਹੜਤਾਲ ਬਰਨਾਲਾ, 22 ਦਸੰਬਰ : ਨਗਰ ਕੌਂਸਲ ਬਰਨਾਲਾ ਦੇ ਸਫਾਈ ਸੇਵਕਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਗਈ। ਸਫਾਈ ਸੇਵਕਾਂ ਨੇ ਭੁੱਖ ਹੜਤਾਲ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਓ. ਐੱਸ. ਡੀ. ਸ਼੍ਰੀ ਹਸਨਪ੍ਰੀਤ ਭਾਰਦਵਾਜ ਦੇ ਆਸ਼ਵਾਸਨ ਉੱਤੇ ਖਤਮ ਕੀਤੀ । ਸ਼੍ਰੀ ਹਸਨਪ੍ਰੀਤ ਨੇ ਦੱਸਿਆ ਕਿ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪਹਿਲ ਸਦਕਾ ਸਫਾਈ ਸੇਵਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ....
ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸਬ ਡਵੀਜਨਲ ਹਸਪਤਾਲ ਤਪਾ ਦਾ ਦੌਰਾ
ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਤਪਾ, 22 ਦਸੰਬਰ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਅੱਜ ਸਬ ਡਵੀਜਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਤਪਾ ਹਸਪਤਾਲ ਬਾਖੂਬੀ ਦੇ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ....
ਢਿੱਲਵਾਂ ਨੇੜੇ 8.21 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਬਿਰਧਾਂ ਲਈ ਘਰ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ, ਡਿਪਟੀ ਕਮਿਸ਼ਨਰ 
ਬਿਰਧ ਘਰ ‘ਚ ਰਹਿਣ ਲਈ ਸਮਾਜਿਕ ਸੁਰੱਖਿਆ ਦਫ਼ਤਰ, ਸਬੰਧਿਤ ਆਂਗਣਵਾੜੀ ਵਰਕਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਬਜ਼ੁਰਗਾਂ ਲਈ ਹਰ ਲੋੜੀਂਦੀ ਸਹੂਲਤ ਕਰਵਾਈ ਜਾਵੇਗੀ ਉਪਲੱਬਧ ਖਾਣਾ, ਰਹਿਣਾ ਅਤੇ ਮੈਡੀਕਲ ਸੁਵਿਧਾਵਾਂ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ ਬਰਨਾਲਾ, 22 ਦਸੰਬਰ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਤਪਾ ਨੇੜੇ ਢਿੱਲਵਾਂ ਰੋਡ ’ਤੇ ਉਸਾਰੀ ਅਧੀਨ ਬਿਰਧ ਘਰ ਦੇ ਉਸਾਰੀ ਕਾਰਜ ਦਾ ਕੰਮ ਲਗਭਗ ਮੁਕੰਮਲ ਹੈ ਅਤੇ ਇੱਥੇ ਰਹਿਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ।....
ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੁਕਤਾ ਕੈਂਪ
ਬਰਨਾਲਾ, 22 ਦਸੰਬਰ ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਕਲਾਲਾਂ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੌਰਾਨ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ। ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ....
ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਸੰਪੰਨ
ਬਰਨਾਲਾ, 22 ਦਸੰਬਰ : ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਅੱਜ ਆਪਣੀ ਨਵੇਕਲੀ ਛਾਪ ਛੱਡਦਾ ਹੋਇਆ ਮੁਕੰਮਲ ਹੋਇਆ। ਸਮਾਪਤੀ ਪ੍ਰੋਗਰਾਮ ਦੀ ਰੌਣਕ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਆਪਣੇ ਕਰ-ਕਮਲਾਂ ਨਾਲ ਵਲੰਟੀਅਰਾਂ ਨੂੰ ਮੈਡਲ ਵੰਡ ਕੇ ਚਾਰ ਚੰਨ ਲਗਾ ਦਿੱਤੇ। ਸ਼੍ਰੀਮਤੀ ਹਰਜਿੰਦਰ ਕੌਰ ਅਤੇ ਡਾ.ਰਾਕੇਸ਼ ਜਿੰਦਲ ਨੇ ਅੱਜ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਹਾਜ਼ਰ ਹੋਏ। ਜ਼ਿਲ੍ਹਾ ਚੋਣ ਤਹਿਸੀਲਦਾਰ ਦੁਆਰਾ ਲੜਕੀਆਂ....
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ’ਤੇ ਜਾ ਰਹੇ ਸ਼ਰਧਾਲੂਆਂ ’ਚ ਉਤਸ਼ਾਹ-ਵਿਧਾਇਕ ਬੁੱਧ ਰਾਮ
ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ 42 ਸ਼ਰਧਾਲੂਆਂ ਦੀ ਬੱਸ ਰਵਾਨਾ ਮਾਨਸਾ, 22 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਧਰਮਾਂ ਦੇ ਸਤਿਕਾਰਯੋਗ ਇਤਹਾਸਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ....
ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਵਰਤੋਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਸਥਾਪਿਤ-ਜ਼ਿਲ੍ਹਾ ਚੋਣ ਅਫ਼ਸਰ
ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ’ਚ ਪਹੁੰਚ ਕੇ ਭਾਰਤ ਚੋਣ ਕਮਿਸ਼ਨ ਦੀ ਮੁਹਿੰਮ ਦਾ ਹਿੱਸਾ ਬਣਨ ਵੋਟਰ-ਪਰਮਵੀਰ ਸਿੰਘ ਮਾਨਸਾ, 22 ਦਸੰਬਰ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਆਮ ਜਨਤਾ ਨੂੰ ਵੋਟਿੰਗ ਮਸ਼ੀਨਾਂ (ਈ.ਵੀ.ਐਮ/ਵੀ.ਵੀ.ਪੈਟ) ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਪ੍ਰਦਰਸ਼ਨੀ....
ਜ਼ਿਲੇਹ ਅੰਦਰ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਜੁਵੇਨਾਇਲ ਜਸਟਿਸ ਐਕਟ 2015 ਅਧੀਨ ਹੋਣੀ ਲਾਜ਼ਮੀ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 22 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀਂ ਹਨ। ਉਹਨਾਂ ਬਾਲ ਘਰ ਦੇ ਮੁੱਖੀ ਤੇ ਵਿਭਾਗ ਵੱਲੋਂ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ,ਜਿਸ ਵਿੱਚ 1 ਸਾਲ ਦੀ ਸਜਾ ਜਾਂ 1 ਲੱਪ ਰੁਪਏ ਦਾ ਜੁਰਮਾਨਾ ਜਾਂ....
ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਸ਼ਹਿਰ ਦੀ ਸੁੰਦਰਤਾ 'ਚ ਵਾਧਾ ਕਰਨ ਦੇ ਮੰਤਵ ਤਹਿਤ ਵੱਖ—ਵੱਖ ਥਾਵਾਂ ਦਾ ਕੀਤਾ ਦੌਰਾ
ਅੰਡਰਬ੍ਰਿਜ ਅਤੇ ਓਵਰਬ੍ਰਿਜ ਵਿਖੇ ਕਲਾਕ੍ਰਿਤੀਆਂ ਬਣਾ ਕੇ ਦਿਖ ਕੀਤੀ ਜਾਵੇ ਬਿਹਤਰ ਫਾਜ਼ਿਲਕਾ, 22 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਸ਼ਹਿਰ ਦੀ ਸੁੰਦਰਤਾ *ਚ ਵਾਧਾ ਕਰਨ ਦੇ ਮੰਤਵ ਤਹਿਤ ਵੱਖ—ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਵਿਖੇ ਬਣੇ ਅੰਡਰਬ੍ਰਿਜ ਅਤੇ ਓਵਰਬ੍ਰਿਜ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੁੰ ਕਿਹਾ ਕਿ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਣਕ ਉਪਰ ਸੁੰਡੀ ਦੇ ਹਮਲੇ ਦਾ ਨਿਰੀਖਣ ਲਈ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਜਾਰੀ
ਅਜੇ ਫਸਲ ਉਪਰ ਸੁੰਡੀ ਦਾ ਹਮਲਾ ਨਹੀਂ, ਖੇਤੀਬਾੜੀ ਵਿਭਾਗ ਨਾਲ ਸੰਪਰਕ ਵਿਚ ਰਹਿਣ ਕਿਸਾਨ ਫਾਜ਼ਿਲਕਾ, 22 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋ ਕਣਕ ਉਪਰ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾਂ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਜਾਣਕਾਰੀ ਦਿੰਦੀਆਂ ਬੀ.ਟੀ.ਐਮ. ਸ੍ਰੀ ਰਾਜਦਵਿੰਦਰ ਸਿੰਘ ਨੇ ਦਸਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਉਪਰ ਸੂੰਡੀ ਦਾ ਹਮਲਾ ਨਹੀਂ ਵੇਖਿਆ ਗਿਆ ਹੈ ਅਤੇ ਕਣਕ ਦੀ ਫਸਲ ਪੂਰੀ ਤਰ੍ਹਾਂ ਤੰਦਰੂਸਤ ਹਾਲਤ ਵਿੱਚ ਹੈ।....