ਮਾਲਵਾ

ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਰਜਨਟੀਨਾ ਅੰਬੈਸੀ ਦੇ ਪ੍ਰਤੀਨਿਧੀ ਵਲੋਂ ਪੰਜਾਬ ਦਾ ਸਫਲ ਦੌਰਾ 
ਲੁਧਿਆਣਾ, 27 ਨਵੰਬਰ : ਇੱਕ ਸਰਗਰਮ ਪਹਿਲਕਦਮੀ ਤਹਿਤ, ਅਰਜਨਟੀਨਾ ਦੇ ਦੂਤਾਵਾਸ ਦੇ ਸ਼੍ਰੀ ਮਾਰੀਆਨੋ ਬੇਹਰਨ ਨੇ ਇੱਕ ਟੀਮ ਦੇ ਨਾਲ ਪੰਜਾਬ ਦਾ ਦੋ ਦਿਨਾ ਦੌਰਾ ਕੀਤਾ, ਜਿਸਦਾ ਤਾਲਮੇਲ ਆਈ.ਸੀ.ਏ.ਆਰ-ਐਗਰੀਕਲਚਰਲ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ (ਏ.ਟੀ.ਏ.ਆਰ.ਆਈ), ਜ਼ੋਨ-1 ਲੁਧਿਆਣਾ ਦੇ ਡਾਇਰੈਕਟਰ ਡਾ. ਪਰਵੇਂਦਰ ਸ਼ਿਓਰਾਨ ਦੁਆਰਾ ਕੀਤਾ ਗਿਆ। ਦੌਰੇ ਦਾ ਉਦੇਸ਼ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਨੂੰ ਵੇਖਣਾ ਅਤੇ ਸਮਝਣਾ ਸੀ। ਦਿੱਲੀ ਅਤੇ ਹਰਿਆਣਾ ਦੇ ਨੁਮਾਇੰਦਿਆਂ ਸਮੇਤ....
ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਕੀਤੀ ਅਪੀਲ 
ਲੁਧਿਆਣਾ, 27 ਨਵੰਬਰ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵਧੇਰੇ ਸਾਰਥਕ ਹਨ। ਉਨ੍ਹਾਂ ਕਿਹਾ, “ਆਓ ਅਸੀਂ....
ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੂਰਬ ਮੌਕੇ ਸਜਾਏ ਗਏ ਨਗਰ ਕੀਰਤਨ 
ਮੁੱਖ ਤੌਰ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਤੇ ਹੋਰਨਾ ਭਰੀ ਹਾਜ਼ਰੀ ਬਾਬਾ ਨਾਨਕ ਜੀ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ : ਵਿਧਾਇਕ ਗਰੇਵਾਲ ਲੁਧਿਆਣਾ, 27 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਹੀ ਤਹਿਤ ਗੁਰਦੁਆਰਾ ਬਾਬਾ ਫਤਿਹ ਸਿੰਘ ਜੀ ਬਾਬਾ ਜੁਝਾਵਰ ਸਿੰਘ ਜੀ ਤਾਜਪੁਰ ਰੋਡ ਵੱਲੋਂ ਵੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ....
ਮਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼।
ਪੱਛਮੀ ਬੰਗਾਲ ਤੋਂ ਪੰਜਾਬ ਤੱਕ ਅਫੀਮ ਦੀ ਢੋਆ-ਢੁਆਈ ਕਰਨ ਵਾਲੀ ਤਿਕੜੀ ਕੀਤੀ ਕਾਬੂ। ਪੁਲਿਸ ਨੇ 2 ਕਿਲੋ 560 ਗ੍ਰਾਮ ਅਫੀਮ ਅਤੇ 16000 ਰੁਪਏ ਡਰੱਗ ਮਨੀ ਕੀਤੀ ਜ਼ਬਤ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਮਲੇਰਕੋਟਲਾ 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਰੁੱਧ ਇੱਕ ਅਹਿਮ ਕਦਮ....
ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ : ਜੋੜੇਮਾਜਰਾ
ਹੰਸਾਲੀ ਸਾਹਿਬ ਵਿਖੇ 29 ਗਰੀਬ ਲੜਕੀਆਂ ਦੇ ਵਿਆਹ ਕੀਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਦਿੱਤਾ ਆਸ਼ੀਰਵਾਦ ਫਤਿਹਗੜ੍ਹ ਸਾਹਿਬ, 27 ਨਵੰਬਰ : ਸਾਡੇ ਗੁਰੂਆਂ ਨੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਬੁਰਾਈਆਂ ਦੇ ਖਿਲਾਫ ਅਵਾਜ ਉਠਾਈ , ਇਸ ਲਈ ਸਾਨੂੰ ਹਮੇਸ਼ਾ ਗੁਰੂਆ ਦੇ ਦਰਸਾਏ ਰਸਤੇ ਤੇ ਚੱਲਣਾ ਚਾਹੀਦਾ ਹੈ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੋੜੇ ਮਾਜਰਾ ਨੇ ਗੁਰਦੁਆਰਾ ਹੰਸਾਲੀ ਸਾਹਿਬ....
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੇ ਦਾ ਆਗਾਜ਼
ਬਰਨਾਲਾ ਨੇ ਲੁਧਿਆਣਾ ਤੇ ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ ਬਰਨਾਲਾ, 27 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਤਹਿਤ ਅੱਜ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤਪਾਲ ਸਿੰਘ, ਲੈਕ. ਜਗਦੀਸ਼ ਜੱਗੀ ਅਤੇ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ....
ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦਾ ਅੱਜ ਪੰਜਵਾਂ ਦਿਨ ਸਮਾਪਤ
ਫਰੀਦਕੋਟ, 27 ਨਵੰਬਰ : ਭਾਰਤ ਸਰਕਾਰ ਐਨ.ਡੀ.ਐੰਮ.ਏ , ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵੱਲੋਂ ਬਰਜਿੰਦਰਾ ਕਾਲਜ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ....
ਫਰੀਦਕੋਟ ਦੇ ਪਿੰਡਾਂ ਵਿੱਚ ਜਾ ਕੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
ਫਰੀਦਕੋਟ ਦੇ ਪਿੰਡ ਘੁਮਿਆਰਾ, ਚੰਦਬਾਜਾ ਅਤੇ ਬਲਾਕ ਜੈਤੋ ਦੇ ਪਿੰਡ ਰੋੜੀ ਕਪੂਰਾ ਅਤੇ ਗੁਲਾਬਗੜ੍ਹ ਰੋੜੀਕਪੂਰਾ ਵਿਖੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ ਸਹੂਲਤਾਂ ਤੋਂ ਵਾਂਝੇ ਰਹੇ ਲੋਕਾਂ ਦੇ ਘਰ ਜਾ ਕੇ ਭਰੇ ਫਾਰਮ ਫ਼ਰੀਦਕੋਟ 27 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ....
ਛੋਟੇ ਕਿਸਾਨਾਂ ਨੂੰ ਡੇਅਰੀ ਦੇ ਕਿੱਤੇ ਨਾਲ ਜੋੜਿਆ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ
ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਕਰਵਾਇਆ ਗਿਆ ਰਾਜ ਪੱਧਰੀ ਸੈਮੀਨਾਰ ਸ੍ਰੀ ਮੁਕਤਸਰ ਸਾਹਿਬ, 26 ਨਵੰਬਰ : ਪੰਜਾਬ ਦੇ ਖੇਤੀਬਾੜੀ ਅਤੇ ਡੇਅਰੀ ਵਿਕਾਸ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਛੋਟੇ ਕਿਸਾਨਾਂ ਅਤੇ ਬੇਜਮੀਨੇ ਮਜਦੂਰਾਂ ਨੂੰ ਪਸੂ਼ ਪਾਲਣ ਦੇ ਕਿੱਤੇ ਨਾਲ ਜੋੜਨ ਦੇ ਵਿਸੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਅਜਿਹੇ ਪਰਿਵਾਰਾਂ ਦਾ ਆਰਥਿਕ ਪੱਧਰ ਉੱਚਾ....
ਮੋਹਾਲੀ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਔਡੀ ਕਾਰ ਛੱਡ ਹੋਏ ਫਰਾਰ
ਮੋਹਾਲੀ, 26 ਨਵੰਬਰ : ਅੰਮ੍ਰਿਤਸਰ ਤੋਂ ਔਡੀ ਖੋਹ ਕੇ ਆ ਰਹੇ ਸਨ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ, ਕਾਰ ਛੱਡ ਕੇ ਭੱਜ ਗਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ....
ਖੰਨਾ ਨੇੜੇ ਵਿਆਹ ਸਮਾਗਮ ਤੋਂ ਪਰਤ ਰਹੇ ਤਿੰਨ ਦੋਸਤਾਂ ਦੀ ਕਾਰ ਹੋਈ ਹਾਦਾ ਗ੍ਰਸਤ, ਇੱਕ ਦੀ ਮੌਤ
ਖੰਨਾ, 26 ਨਵੰਬਰ : ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਤਿੰਨ ਦੋਸਤਾਂ ਦੀ ਕਾਰ ਬੇਕਾਬੂ ਹੋ ਕੇ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਇੱਕ ਦੀ ਮੌਤ ਹੋ ਜਾਣ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਸਵਾਰ ਹੋ ਕੇ ਤਿੰਨ ਦੋਸਤ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਨਰੈਣਗੜ੍ਹ ਨੇੜੇ ਬੇਕਾਬੂ ਹੋ ਗਈ ਅਤੇ ਖੰਭੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਛੱਪੜ ਵਿੱਚ ਜਾ ਡਿੱਗੀ, ਜਿਸ ਨੂੰ ਆਸ ਪਾਸ ਦੇ ਲੋਕਾਂ ਨੇ ਟਰੈਕਟਰ ਨਾਲ ਰੱਸੀਆਂ ਬੰਨ੍ਹ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।....
ਹੰਡਿਆਇਆ 'ਚ ਰਾਧਾ ਸੁਆਮੀ ਡੇਰੇ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ਼ ਟੱਕਰ, 1 ਮੌਤ
ਬਰਨਾਲਾ, 26 ਨਵੰਬਰ : ਪਿੰਡ ਹੰਡਿਆਇਆ ਚੌਂਕ ਨੇੜੇ ਰਾਧਾ ਸੁਆਮੀ ਦੇ ਸਤਸੰਗੀਆਂ ਨਾਲ ਭਰੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਦੀ ਮੌਤ ਦੀ ਜਾਣਕਾਰੀ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਇਹ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ, ਜੋ ਕਿ ਬਰਨਾਲਾ ਦੇ ਪਿੰਡ ਹੰਡਿਆਇਆ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਡਰਾਈਵਰ ਦੀ ਮੌਤ ਹੋ ਗਈ ਅਤੇ ਬਾਕੀ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ....
ਦੇਸ਼ਭਗਤ ਸੂਰਮਿਆਂ ਦੀ ਯਾਦ ਵਿੱਚ ਸਕੂਲਾਂ ਦੇ ਨਾਮਕਰਣ ਸਾਡੀ ਸਰਕਾਰ ਦੀ ਪਹਿਲ : ਹਰਜੋਤ ਸਿੰਘ ਬੈਂਸ
ਲੁਧਿਆਣਾ, 26 ਨਵੰਬਰ : ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸਃ ਹਰਜੋਤ ਸਿੰਘ ਬੈਂਸ ਨੂੰ ਬੀਤੀ ਸ਼ਾਮ ਆਨੰਦਪੁਰ ਸਾਹਿਬ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦਾ ਵਫ਼ਦ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵਿੱਚ ਸ਼ਾਮਿਲ ਪ੍ਰਤੀਨਿਧਾਂ ਸਃ ਗੁਰਨਾਮ ਸਿੰਘ ਧਾਲੀਵਾਲ,ਚੇਅਰਮੈਨ ਪ੍ਰੋ. ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ, ਜਗਜਿੰਦਰ ਸਿੰਘ ਗਰੇਵਾਲ ਸਾਬਕਾ ਸਰਪੰਚ ਲਲਤੋਂ(ਲੁਧਿਆਣਾ) ਤੇ ਦਿਲਬਾਗ ਸਿੰਘ ਭੱਟੀ ਖਤਰਾਏ ਕਲਾਂ(ਅੰਮ੍ਰਿਤਸਰ) ਨੇ ਮੰਗ ਕੀਤੀ ਕਿ ਪਿੰਡ ਦੇ....
ਵਿਧਾਇਕ ਬੱਗਾ ਵਲੋਂਂ ਵਾਰਡ ਨੰਬਰ 87 'ਚ ਵਾਟਰ ਸਪਲਾਈ ਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ 
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਮਦਨ ਲਾਲ ਬੱਗਾ ਲੁਧਿਆਣਾ, 26 ਨਵੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਆਦਰਸ਼ ਨਗਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਮੁਹੱਲਾ ਕਾਰਾਬਾਰਾ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਾਲੀ ਗਲੀ, ਨੇੜੇ ਠਾਕੁਰ ਆਟਾ....
ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ 550 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ ਅਪਗ੍ਰੇਡ : ਡਾ ਬਲਬੀਰ ਸਿੰਘ
ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ : ਸਿਹਤ ਮੰਤਰੀ 664 ਆਮ ਆਦਮੀ ਕਲੀਨਿਕ ਤੋਂ ਕਰੀਬ 70 ਲੱਖ ਤੋਂ ਵੱਧ ਮਰੀਜ਼ ਨੇ ਕਰਵਾਇਆ ਮੁਫ਼ਤ ਇਲਾਜ ਸਿਹਤ ਮੰਤਰੀ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ ਮਾਲੇਰਕੋਟਲਾ, 26 ਨਵੰਬਰ : ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ....