ਮਾਲਵਾ

ਤਿੰਨ ਰੋਜ਼ਾ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦੀ ਮੀਟਿੰਗ ਹੋਈ
ਮਾਨਸਾ 22 ਨਵੰਬਰ : 26,27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਮੀਟਿੰਗ ਮਗਰੋਂ ਇਸ ਪੱਤਰਕਾਰ ਨੂੰ ਫੋਨ ਰਾਹੀਂ ਦੱਸਿਆ ਕਿ ਦੱਸਿਆ ਕਿ ਕਿਸਾਨਾਂ....
ਜਸਕਰਨ ਸਿੰਘ ਆਈ.ਪੀ.ਐਸ. ਨੇ ਮੋਹਾਲੀ ਵਿਖੇ ਏ.ਡੀ.ਜੀ. ਪੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ 
ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ ਪੁਲੀਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ ਐੱਸ.ਏ.ਐੱਸ. ਨਗਰ, 22 ਨਵੰਬਰ : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਐਸ ਪੀ (ਐਚ)....
ਵਿਧਾਇਕ ਛੀਨਾ ਦੀ ਅਗਵਾਈ 'ਚ ਦੱਖਣੀ ਵਿਧਾਨ ਸਭਾ ਹਲਕੇ ਦੀ ਬਦਲੀ ਨੁਹਾਰ
ਸੜਕਾਂ ਦੀ ਉਸਾਰੀ ਦਾ ਕੰਮ ਜੋਰਾਂ 'ਤੇ, ਪਿਛਲੇ ਸਾਲਾਂ ਦੇ ਤੋੜੇ ਰਿਕਾਰਡ ਵਾਰਡ ਨੰਬਰ 32 ਅਤੇ 33 'ਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ ਲੁਧਿਆਣਾ, 22 ਨਵੰਬਰ : ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰਬਰ 32 ਅਤੇ 33 ਵਿੱਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਿਧਾਇਕ ਛੀਨਾ ਵਲੋਂ ਆਪਣੇ ਸੰਬੋਧਨ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਦੋਵਾਂ ਸੜਕਾਂ 'ਤੇ ਲਗਭਗ....
ਬਾਗਬਾਨੀ ਵਿਭਾਗ ਵਲੋਂ ਸਬਜੀ ਬੀਜ ਉਤਪਾਦਕ ਕਿਸਾਨਾਂ ਦਾ ਜ਼ਿਲ੍ਹਾ ਪੱਧਰੀ ਕੈਂਪ ਆਯੋਜਿਤ
ਲੁਧਿਆਣਾ, 22 ਨਵੰਬਰ : ਬਾਗਬਾਨੀ ਵਿਭਾਗ ਦੀ ਅਗਵਾਈ ਵਿੱਚ ਬਲਾਕ ਲੁਧਿਆਣਾ-2 ਅਧੀਨ ਪਿੰਡ ਝਾਬੇਵਾਲ, ਵਿਖੇ ਸਬਜੀ ਬੀਜ ਉਤਪਾਦਕਾਂ ਦਾ ਜਿਲ੍ਹਾ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਸਬਜੀ ਬੀਜ ਉਤਪਾਦਕ ਕਿਸਾਨਾਂ ਵੱਲੋਂ ਉਚੇਚੇ ਤੌਰ 'ਤੇ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਭਾਗ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ: ਨਰਿੰਦਰ ਪਾਲ ਕਲਸੀ ਦੇ ਨਾਲ ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ-2 ਵੱਲੋਂ ਕਿਸਾਨਾ ਨੂੰ....
ਪਿੰਡ ਮੁਹੰਮਦ ਨਗਰ  ਦਾ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪਿਛਲੇ 06 ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਕਰ ਰਿਹਾ ਹੈ ਕਣਕ ਦੀ ਬਿਜਾਈ
ਅਗਾਂਹਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਕੀਤੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਦੇਣ ਤਰਜੀਹ ਮਾਲੇਰਕੋਟਲਾ 22 ਨਵੰਬਰ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਭਵਿੱਖ ਲਈ ਸੁਰੱਖਿਅਤ ਰੱਖਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਸਿਵਲ ਅਤੇ ਪੁਲਿਸ....
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਦਾ ਮੋਗਾ ਪੁੱਜਣ ਤੇ ਭਰਵਾਂ ਸਵਾਗਤ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਭਾਗੀਦਾਰਾਂ ਦਾ ਕੀਤਾ ਨਿੱਘਾ ਸਵਾਗਤ ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਦੇਸ਼ ਭਰ ਵਿੱਚ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਅੱਜ ਲੁਧਿਆਣਾ ਜ਼ਿਲ੍ਹਾ ਤੋਂ ਚੱਲ ਕੇ ਮੋਗਾ ਵਿਖੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਕੋਲ ਪਹੁੰਚੀ। ਜ਼ਿਲ੍ਹਾ ਪ੍ਰਸ਼ਾਸ਼ਨ ਤਰਫ਼ੋਂ....
ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 12.75 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 99 ਫੀਸਦੀ ਦੀ ਕੀਤੀ ਖ੍ਰੀਦ
ਸੁਚੱਜੇ ਪ੍ਰਬੰਧਾਂ ਸਦਕਾ ਖ੍ਰੀਦ ਕੀਤੇ ਝੋਨੇ ਦੀ 78 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਮੋਗਾ, 22 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ....
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਨੂੰ ਧੂਮ-ਧਾਮ ਨਾਲ ਕੀਤਾ ਫਿਰੋਜ਼ਪੁਰ ਰਵਾਨਾ
ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਾਬਕਾ ਫੌਜੀਆਂ, ਵਿਧਵਾਵਾਂ ਨੂੰ 4.20 ਲੱਖ ਰੁਪਏ ਦੇ ਚੈੱਕ ਭੇਂਟ ਕਿਹਾ! ਸੈਨਿਕ ਦੇਸ਼ ਦੀ ਸਭ ਤੋਂ ਵੱਡੀ ਸੰਪਤੀ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਮੋਗਾ ਵਿਖੇ 21 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਜ਼ਿਲ੍ਹਾ....
ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ
ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਹਰ ਹਫਤੇ ਇੱਕ ਪ੍ਰੀਭਾਸ਼ਤ ਗਤੀਵਿਧੀ ਅਤੇ ਥੀਮ....
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਲਗਾਇਆ ਜਾਗਰੂਕਤਾ ਕੈਂਪ
ਫਤਹਿਗੜ੍ਹ ਸਾਹਿਬ, 22 ਨਵੰਬਰ : ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣਕਾਰੀ ਦੇਣ ਨਾਲ ਕੀਤੀ। ਉਨ੍ਹਾਂ....
ਬਾਲ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਸਲੋਗਨ ਲੇਖਣ ਮੁਕਬਾਲੇ ਕਰਵਾਏ ਗਏ, ਡਿਪਟੀ ਕਮਿਸ਼ਨਰ 
ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂ ਬਰਨਾਲਾ, 22 ਨਵੰਬਰ : ਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ....
ਜਲ ਸ਼ਕਤੀ ਅਭਿਆਨ ਤਹਿਤ ਸੈਂਟਰਲ ਗ੍ਰਾਉਂਡ ਵਾਟਰ ਬੋਰਡ ਟੀਮ ਨੇ ਕੀਤਾ ਬਰਨਾਲਾ ਦਾ ਕੀਤਾ ਦੌਰਾ 
ਜ਼ਿਲ੍ਹਾ ਬਰਨਾਲਾ 'ਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਬਡਬਰ ਜਲਗਾਹ, ਭੈਣੀ ਜੱਸਾ ਸਕੂਲ, ਸੀਵਰ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਬਰਨਾਲਾ, 22 ਨਵੰਬਰ : ਕੇਂਦਰ ਸਰਕਾਰ ਵੱਲੋਂ ਪਾਣੀ ਬਚਾਉਣ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਤਹਿਤ ਸੈਂਟਰਲ ਗ੍ਰਾਉਂਡ ਵਾਟਰ ਬੋਰਡ ਦੇ ਸੀਨੀਅਰ ਅਧਿਕਾਰੀ ਨੇ ਜ਼ਿਲ੍ਹਾ ਬਰਨਾਲਾ ਦਾ ਦੌਰਾ ਕੀਤਾ। ਆਪਣੀ ਇਸ ਦੌਰੇ 'ਚ ਡਾ. ਪ੍ਰੇਮ ਪ੍ਰਕਾਸ਼ ਡੁਕੀਆਂ, ਵਿਗਿਆਨੀ, ਸੈਂਟਰਲ ਗ੍ਰਾਉਂਡ ਵਾਟਰ ਬੋਰਡ, ਪੱਛਮੀ ਖੇਤਰ, ਜੈਪੁਰ ਅਤੇ ਸ਼੍ਰੀ ਕਪਿਲ ਮੀਨਾ, ਡਿਪਟੀ ਸਕੱਤਰ, ਸਹਿਕਾਰਤਾ....
ਪ੍ਰਾਈਵੇਟ ਜਨ ਔਸ਼ਧੀ ਕੇਂਦਰ ਦਾ ਲਾਇਸੰਸ 21 ਦਿਨਾਂ ਵਾਸਤੇ ਸਸਪੈਂਡ : ਡਾ. ਔਲ਼ਖ
ਬਰਨਾਲਾ, 22 ਨਵੰਬਰ : ਸਿਹਤ ਵਿਭਾਗ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਅਧੀਨ ਭਰੂਣ ਹੱਤਿਆ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ.ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਬਰਨਾਲਾ ਦੇ ਇਕ ਪ੍ਰਾਈਵੇਟ ਜਨ ਔਸ਼ਧੀ ਕੇਂਦਰ ਉੱਪਰ ਛਾਪੇਮਾਰੀ ਕੀਤੀ ਗਈ ਸੀ....
ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਆਯੋਜਿਤ ਕਰਵਾਇਆ ਜਾ ਰਿਹਾ ਹੈ ਰਾਜ ਪੱਧਰੀ ਪ੍ਰੋਗਰਾਮ
ਮਿਤੀ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਹੋਣਗੇ ਟਰਾਇਲ ਬਰਨਾਲਾ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਡਾਇਰੈਕਟਰ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਵੱਲੋਂ ਮਿਤੀ 01 ਦਸੰਬਰ ਤੋਂ 03 ਦਸੰਬਰ ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਬਰਨਾਲਾ....
ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਬਣਨ ਰਾਹ ਦਸੇਰਾ : ਡਿਪਟੀ ਕਮਿਸ਼ਨਰ
ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਨੇ ਪ੍ਰੇਰਿਤ ਮਾਨਸਾ, 22 ਨਵੰਬਰ : ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਅਤੇ ਜਿਹੜੇ ਖੇਤਾਂ ਵਿਚ ਵਾਢੀ ਉਪਰੰਤ ਪਰਾਲ ਪਿਆ ਹੈ ਉਨ੍ਹਾਂ ਕਿਸਾਨਾਂ ਨਾਲ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਵਿਧੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਬਹੁਤ....