ਮਾਲਵਾ

ਰਾਸ਼ਟਰੀ ਬਾਲ ਆਨੰਦ ਮਹਾਂਉਤਸਵ ਦੇ ਆਯੋਜਨ ਲਈ ਤਿਆਰੀਆਂ ਸ਼ੁਰੂ
ਸੀਬਾ ਕੈਂਪਸ ‘ਚ ਪਹੁੰਚਣਗੇ 20 ਸੂਬਿਆਂ ਦੇ ਬੱਚੇ ਲਹਿਰਾਗਾਗਾ, 19 ਨਵੰਬਰ : ਰਾਸ਼ਟਰੀ ਬਾਲ ਆਨੰਦ ਮਹਾਂਉਤਸਵ ਦੇ ਆਯੋਜਨ ਲਈ ਸੀਬਾ ਕੈਂਪਸ ‘ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੀਬਾ ਸਕੂਲ, ਲਹਿਰਾਗਾਗਾ ਵਿਖੇ 27 ਨਵੰਬਰ ਤੋਂ 1 ਦਸੰਬਰ ਤੱਕ ਹੋ ਰਹੇ ਰਾਸ਼ਟਰੀ ਬਾਲ ਮੇਲੇ ਵਿੱਚ 20 ਰਾਜਾਂ ਦੇ 400 ਬੱਚੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਬਾਲ-ਮੇਲੇ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਹਨਾਂ ਬਾਲ-ਮੇਲਿਆਂ ਦੀ ਸ਼ੁਰੂਆਤ ਡਾ. ਐਸ. ਐਨ. ਸੂਬਾ ਰਾਓ ਨੇ 25 ਸਾਲ ਪਹਿਲਾਂ ਕੀਤੀ ਸੀ....
ਜ਼ੀਰਾ ਵਿੱਚ ਅਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਵੱਢਿਆ, ਇੱਕ ਬੱਚੇ ਦੀ ਮੌਤ, ਇੱਕ ਗੰਭੀਰ ਜਖ਼ਮੀ
ਜ਼ੀਰਾ, 18 ਨਵੰਬਰ : ਜਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਵੱਢ ਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿੱਚ ਭਰਤੀ ਕਰਵਾਇਆ ਗਿਆ ਹੈ। ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿਚ ਜੀਰਾ ਵਿਖੇ ਰਹਿੰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੌਸ਼ਨ (6) ਅਤੇ ਬੱਚਾ ਸ਼ਿਵ (5) ਮਾਸੀ ਦੇ....
ਖੇਡਾਂ ਨਾਲ ਸਰੀਰ ਤੰਦਰੁਸਤ ਹੁੰਦਾ ਹੈ, ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਵੀ ਸਾਡੇ ਨੌਜਵਾਨ ਦੂਰ ਰਹਿੰਦੇ ਹਨ : ਜੌੜਾਮਾਜਰਾ 
ਮੁੱਖ ਮੰਤਰੀ ਵੱਲੋਂ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ : ਜੌੜਾਮਾਜਰਾ ਕਿਹਾ, ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ: ਖੋ-ਖੋ-14 ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਸਮਾਣਾ, 18 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਅੰਦਰ ਖੇਡਾਂ ਦੀ ਛੁਪੀ....
ਖੰਨਾ ’ਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ
ਖੰਨਾ, 18 ਨਵੰਬਰ : ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ....
ਜ਼ੀਰਕਪੁਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀ ਗ੍ਰਿਫਤਾਰ
ਐਸਏਐਸਨਗਰ, 18 ਨਵੰਬਰ : ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ ਨੂੰ ਹਥਿਆਰ ਅਤੇ ਅਸਲਾ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ। ਡਾ. ਸੰਦੀਪ ਗਰਗ, ਆਈ.ਪੀ.ਐਸ., ਐਸਐਸਪੀ, ਐਸ.ਏ.ਐਸ.ਨਗਰ....
ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ : ਐਡਵੋਕੇਟ ਧਾਮੀ 
ਭਾਈ ਰਾਜੋਆਣਾ ਨਾਲ ਸ਼ੋ੍ਰਮਣੀ ਕਮੇਟੀ ਵਫ਼ਦ ਕਰੇਗਾ ਮੁਲਾਕਾਤ, ਫੇਰ ਉਲੀਕੇਗਾ ਅਗਲਾ ਸੰਘਰਸ਼ : ਐਡਵੋਕੇਟ ਧਾਮੀ ਮੱਧਪ੍ਰਦੇਸ਼ ਦੇ ਜੱਬਲਪੁਰ ਵਿਖੇ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਕਾਰਵਾਈ ਪਟਿਆਲਾ 18 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ’ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ....
ਗੈਂਗਸਟਰ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਨੂੰ ਮਿਲੀ ਜ਼ਮਾਨਤ
ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪੁਲੀਸ ਹਿਰਾਸਤ ’ਚੋਂ ਹੋਇਆ ਸੀ ਫਰਾਰ ਮਾਨਸਾ, 17 ਨਵੰਬਰ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਇੱਕ ਮੁਲਜ਼ਮ ਦੀਪਕ ਟੀਨੂੰ ਨੂੰ ਪੁਲੀਸ ਗਿ੍ਰਫ਼ਤ ’ਚੋਂ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਸ ਨੂੰ ਇਹ ਜ਼ਮਾਨਤ 25 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀ ਗਈ ਹੈ। ਉਹ ਇਸ ਵੇਲੇ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਸਨ। ਇਥੇ ਜ਼ਿਕਰਯੋਗ ਹੈ ਕਿ ਮਾਨਸਾ ਦੇ ਸੀਆਈਏ ਸਟਾਫ਼....
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਦਿੱਲੀ ਦੇ ਜੇਲ੍ਹ ਅਧਿਕਾਰੀਆਂ ‘ਤੇ ਦੋਸ਼
ਮਾਨਸਾ 17 ਨਵੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਦੇ ਕਤਲ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਕਤਲੇਆਮ ਦੀ ਯੋਜਨਾ ਬਣਾਉਣ ਵਿੱਚ ਲਾਰੈਂਸ ਦੀ ਮਦਦ....
ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ 'ਵਿਕਸਤ ਭਾਰਤ ਸੰਕਲਪ ਯਾਤਰਾ' ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ - ਡਿਪਟੀ ਕਮਿਸ਼ਨਰ 
ਕਿਹਾ! ਮੁਹਿੰਮ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣਾ ਮੁਹਿੰਮ ਦੌਰਾਨ ਲਾਭਪਾਤਰੀਆਂ ਦੀ ਮੌਕੇ 'ਤੇ ਵੀ ਕੀਤੀ ਜਾਵੇਗੀ ਰਜਿਸਟਰੇਸ਼ਨ ਲੁਧਿਆਣਾ, 18 ਨਵੰਬਰ : ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਲਾਭ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਹ ਸਕੀਮ 15 ਨਵੰਬਰ ਨੂੰ ਸ਼ੁਰੂ....
ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦਾ ਅਸਰ, ਬਿੰਬੜੀ ਦੇ ਅਗਾਂਹਵਧੂ ਕਿਸਾਨ  ਕਰੀਬ 100 ਏਕੜ ਰਕਬੇ ਵਿੱਚ ਬਣਵਾ ਰਹੇ ਹਨ ਪਰਾਲੀ ਦੀਆਂ ਗੱਠਾਂ
ਐਸਡੀਐਮ ਵਿਨੀਤ ਕੁਮਾਰ ਦੀ ਅਗਵਾਈ ਹੇਠ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਨੇ ਬੇਲਰ ਮਸ਼ੀਨ ਦਾ ਕਰਵਾਇਆ ਪ੍ਰਬੰਧ ਭਵਾਨੀਗੜ੍ਹ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਭਵਾਨੀਗੜ੍ਹ ਦੇ ਪਿੰਡ ਬਿੰਬੜੀ ਦੇ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ....
31ਵੀਂ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਦਾ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਸਫ਼ਲ ਆਯੋਜਨ
ਬਰਨਾਲਾ, 18 ਨਵੰਬਰ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਸਿੱਖਿਆ ਬਰਨਾਲਾ ਵੱਲੋਂ ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸ. ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਅਤੇ ਪ੍ਰਿੰਸੀਪਲ ਕਮ ਜ਼ਿਲ੍ਹਾ ਕੋਆਰਡੀਨੇਟਰ (ਬਾਲ ਵਿਗਿਆਨ ਕਾਂਗਰਸ) ਸ਼੍ਰੀ ਹਰੀਸ਼ ਬਾਂਸਲ ਦੀ ਅਗਵਾਈ ਵਿੱਚ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼....
ਜ਼ਿਲ੍ਹਾ  ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸੰਪੰਨ
ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ ਬਰਨਾਲਾ, 18 ਨਵੰਬਰ : ਸਰਦ ਰੁੱਤ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਈ ਹੈ। ਇਸ ਅਥਲੈਟਿਕ ਮੀਟ ਦੀ ਓਵਰਆਲ ਟਰਾਫੀ ਜੋਨ ਪੱਖੋ ਕਲਾਂ ਦੇ ਖਿਡਾਰੀਆਂ ਨੇ ਜਿੱਤੀ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਖੀਰਲੇ ਦਿਨ ਹੋਏ ਲੜਕਿਆਂ ਦੇ ਟ੍ਰਿਪਲ ਜੰਪ ਵਿੱਚ ਲਾਭਵੀਰ ਸਿੰਘ ਸਸਸ ਸਕੂਲ ਸੰਧੂ ਪੱਤੀ, ਕਰਨਵੀਰ ਸਿੰਘ ਸਹਸ....
ਸ੍ਰੀ ਮੁਕਤਸਰ ਸਾਹਿਬ ‘ਚ 3 ਬੱਚਿਆਂ ਨੂੰ ਨਹਿਰ ‘ਚ ਧੱਕਾ ਦੇ ਕੇ ਪਿਓ ਨੇ ਵੀ ਮਾਰੀ ਛਾਲ, ਭਾਲ ਜਾਰੀ
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ : ਸ੍ਰੀ ਮੁਕਤਸਰ ਸਾਹਿਬ ‘ਚ ਰਾਜਸਥਾਨ ਦੇ ਜਲੌਰ ਦੇ ਇੱਕ ਵਿਅਕਤੀ ਨੇ ਆਪਣੇ ਬੱਚਿਆਂ ਨੂੰ ਗੁਜਰਾਤੀ-ਰਾਜਸਥਾਨ ਫੀਡਰ ਨਹਿਰ ਵਿੱਚ ਧੱਕਾ ਦੇਣ ਤੋਂ ਬਾਅਦ ਖੁਦ ਛਾਲ ਮਾਰ ਦੇਣ ਦੀ ਖਬਰ ਹੈ। ਇਸ ਸਬੰਧੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ, ਤਿੰਨੋ ਬੱਚਿਆਂ ਤੇ ਉਨ੍ਹਾਂ ਦੇ ਬਾਪ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ। ਜਾਣਕਾਰੀ ਅਨੁਸਾਰ ਜੈਰੂਪ ਰਾਮ (40) ਜੋ ਰਾਜਸਥਾਨ ਦੇ ਜਲੌਰ ਦਾ ਵਾਸੀ ਸੀ, ਉਹ ਵੀਰਵਾਰ ਨੂੰ ਹੀ ਆਪਣੇ....
ਪਿਛਲੇ ਇੱਕ ਮਹੀਨੇ ਵਿੱਚ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਦੋ ਪੁਰਸਕਾਰ ਮਿਲਣ ਤੇ ਮੁਬਾਰਕਾਂ
ਲੁਧਿਆਣਾ, 17 ਨਵੰਬਰ : ਮੋਹਾਲੀ ਵੱਸਦੀ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਪਿਛਲੇ ਇੱਕ ਮਹੀਨੇ ਵਿੱਚ ਦੋ ਵੱਡੇ ਪੁਰਸਕਾਰ ਮਿਲੇ ਹਨ। ਦੂਜਾ ਪੁਰਸਕਾਰ ਸਭ ਦੁਨੀਆਂ ਨੂੰ ਅੱਜ ਉਦੋਂ ਪਤਾ ਲੱਗਾ ਜਦ ਕੈਨੇਡਾ ਦੀ ਗਲਪ ਸਾਹਿੱਤ ਸਬੰਧੀ ਢਾਹਾਂ ਪੁਰਸਕਾਰ ਦੀ ਚੋਣ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਇਸ ਸਾਲ ਦਾ ਢਾਹਾਂ ਪੁਰਸਕਾਰ ਦੀਪਤੀ ਬਬੂਟਾ ਨੂੰ ਦਿੱਤਾ ਜਾ ਰਿਹਾ ਹੈ। ਇਸ ਪੁਰਸਕਾਰ ਵਿੱਚ 25ਹਜ਼ਾਰ ਕੈਨੇਡੀਅਨ ਡਾਲਰ ਤੇ ਸਨਮਾਨ ਪੱਤਰ ਸ਼ਾਮਿਲ ਹੈ। ਇਹ ਪੁਰਸਕਾਰ ਤਿੰਨ ਲੇਖਕਾਂ ਨੂੰ ਦਿੱਤਾ ਜਾਂਦਾ ਹੈ।....
ਪੰਜਾਬ ਦੇ ਹੁਨਰਮੰਦ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਰੋਜ਼ਗਾਰ ਦੇਣ ਦੇ ਸਮਰੱਥ ਬਣਨਗੇ : ਹਰਜੋਤ ਬੈਂਸ
ਕਿਹਾ, ਇਨੋਵੇਸ਼ਨ ਤੇ ਸਟਾਰਟਅੱਪ ਨੂੰ ਪ੍ਰੋਤਸ਼ਾਹਤ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਿੱਖਿਆ ਮੰਤਰੀ ਬੈਂਸ ਵੱਲੋਂ ਚਿਤਕਾਰਾ ਯੂਨੀਵਰਸਿਟੀ 'ਚ ਕ੍ਰੀਏਟਿਵੇਲੋ ਫੈਸਟੀਵਲ ਦੇ ਜੇਤੂਆਂ ਦਾ ਸਨਮਾਨ ਸਰਕਾਰੀ ਸਕੂਲਾਂ 'ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ-ਬੈਂਸ ਬਨੂੜ, 17 ਨਵੰਬਰ : ਪੰਜਾਬ ਦੇ ਉਚੇਰੀ, ਸਕੂਲ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....