ਮਾਲਵਾ

ਫਰੀਦਕੋਟ ਦੇ ਇੱਕ ਸਰਕਾਰੀ ਸਕੂਲ 'ਚ ਲੜਕੇ ਤੇ ਲੜਕੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ
ਫਰੀਦਕੋਟ, 17 ਨਵੰਬਰ : ਜਿਲ੍ਹਾ ਸੰਗਰੂਰ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਫਰੀਦਕੋਟ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲੈਣ ਦੀ ਖਬਰ ਹੈ। ਇਸ ਘਟਨਾਂ ਦਾ ਉਸ ਸਮੇਂ ਪਤਾ ਲੱਗਾ ਜਦੋਂ ਇੱਕ ਕਰਮਚਾਰੀ ਸਕੂਲ ਵਿੱਚ ਸਫਾਈ ਕਰ ਲਈ ਪਹੁੰਚਿਆ। ਜਿਸ ਤੋਂ ਬਾਅਦ ਉਸਨੇ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਅਤੇ ਪੰਚਾਇਤ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਦੋਂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ ਗਈ ਤਾਂ....
ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ : ਹਰਚੰਦ ਬਰਸਟ
ਐਸ.ਏ.ਐਸ. ਨਗਰ ,17 ਨਵੰਬਰ : ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀ ਵਿੱਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ....
ਐਸਪੀਰੇਸ਼ਨਲ ਬਲਾਕ ਫੈਲੋ ਦੀ ਆਸਾਮੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ
ਸੰਗਰੂਰ, 17 ਨਵੰਬਰ : ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਵਿਖੇ ਐਸਪੀਰੇਸ਼ਨਲ ਬਲਾਕ ਫੈਲੋ ਦੀ ਇੱਕ ਆਸਾਮੀ ਸਬੰਧੀ ਠੇਕਾ ਆਧਾਰ 'ਤੇ (1 ਸਾਲ ਲਈ) 55,000 ਪ੍ਰਤੀ ਮਹੀਨਾ ਤਨਖਾਹ 'ਤੇ ਭਰਤੀ ਕੀਤੀ ਜਾਣੀ ਹੈ। ਇਸ ਸੰਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਚਾਹਵਾਨ ਯੋਗ ਪ੍ਰਾਰਥੀ ਇਸ ਦਿੱਤੇ ਗਏ ਲਿੰਕ http://sangrur.nic.in ਉੱਪਰ ਜਾ ਕੇ ਮਿਤੀ 20/11/2023 ਤੱਕ (ਰਾਤ 12:00 ਵਜੇ ਤੱਕ)....
ਕੈਨੇਡਾ ਵਿੱਚ ਨੱਥੋਵਾਲ ਦੇ ਨੌਜਵਾਨ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ
ਰਾਏਕੋਟ 17 ਨਵੰਬਰ (ਲਖਵਿੰਦਰ ਮੱਲ੍ਹੀ) : ਕੈਨੇਡਾ ਵਿੱਚ ਬੀਤੀ ਰਾਤ ਵਾਪਰੀ ਇੱਕ ਦੁੱਖਦਾਈ ਘਟਨਾ ਵਿੱਚ ਰਾਏਕੋਟ ਨੇੜਲੇ ਪਿੰਡ ਨੱਥੋਵਾਲ ਦੇ ਵਸਨੀਕ ਇੱਕ ਨੌਜਵਾਨ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਜਗਰਾਜ ਸਿੰਘ ਪੁੱਤਰ ਸਵ. ਬਲਬੀਰ ਸਿੰਘ ਜੋ ਕਿ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਆਪਣੇ ਨਾਨਕੇ ਪਿੰਡ ਨੱਥੋਵਾਲ ਵਿਖੇ ਰਹਿ ਰਿਹਾ ਸੀ ਅਤੇ ਤਿੰਨ ਕੁ ਮਹੀਨੇ ਪਹਿਲਾਂ ਹੀ ਉਹ ਪੜ੍ਹਾਈ ਕਰਨ ਲਈ ਕੈਨੇਡਾ ਤੇ ਸ਼ਹਿਰ ਮਿਸੀ ਸਾਗਾ ਗਿਆ ਸੀ, ਜਿੱਥੇ ਉਹ....
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਸੀਟ ਜਿੱਤ ਕੇ ਝੋਲੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਵਾਂਗੇ: ਬਿਕਰਮਜੀਤ ਸਿੰਘ ਖਾਲਸਾ
ਰਾਏਕੋਟ 17 ਨਵੰਬਰ (ਲਖਵਿੰਦਰ ਮੱਲ੍ਹੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲਗਾਏ ਗਏ ਇੰਚਾਰਜ ਸਰਦਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ (ਪਾਤਸ਼ਾਹੀ ਦਸਵੀਂ) ਵਿਖੇ ਨਤਮਸਤਕ ਹੋ ਕੇ ਰਾਏਕੋਟ ਹਲਕੇ ਵਿੱਚ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੋਂ ਇਲਾਵਾ ਅਕਾਲੀ ਦਲ....
ਪੱਤਰਕਾਰਾਂ ਵਲੋਂ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ ਵਿਸ਼ੇ ‘ਤੇ ਚਰਚਾ
ਸਮਾਣਾ, 17 ਨਵੰਬਰ : ਕੌਮੀ ਪ੍ਰੈਸ ਦਿਵਸ ਮੌਕੇ ਅੱਜ ਸਮਾਣਾ ਦੇ ਪੱਤਰਕਾਰਾਂ ਵੱਲੋਂ ਮੀਡੀਆ ਦੇ ਖੇਤਰ ਵਿੱਚ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਬਾਰੇ ਚਰਚਾ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਹਾਕਮ ਥਾਪਰ ਦੀ ਅਗਵਾਈ ਹੇਠ ਏ.ਪੀ.ਆਰ.ਓਜ ਹਰਦੀਪ ਸਿੰਘ ਤੇ ਜਸਤਰਨ ਸਿੰਘ ਵਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਕੌਮੀ ਪ੍ਰੈਸ ਦਿਵਸ ਦੀ ਵਧਾਈ ਦਿੱਤੀ ਗਈ। ਸਮਾਗਮ ਮੌਕੇ ਪੱਤਰਕਾਰਾਂ ਨੇ ਕੌਮੀ ਪ੍ਰੈਸ ਦਿਵਸ ਦੀ ਇਸ ਵਾਰ ਥੀਮ....
ਅਜ਼ਾਦੀ ਪ੍ਰਾਪਤੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਹੀ ਸ਼ੁਰੂ ਹੋਏ : ਲਾਲਜੀਤ ਸਿੰਘ ਭੁੱਲਰ
ਕਿਹਾ! ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ ਪਿੰਡ ਢੁੱਡੀਕੇ ਦੇ ਵਿਕਾਸ ਲਈ ਆਪਣੇ ਅਖ਼ਤਿਆਰੀ ਖਾਤੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ 95ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਮੋਗਾ, 17 ਨਵੰਬਰ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦੇ 95ਵੇਂ ਬਲੀਦਾਨ ਦਿਵਸ ਸਬੰਧੀ ਸਮਾਗਮ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।....
ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 48 ਹੋਰ ਕਿਸਾਨਾਂ ਉਪਰ ਮਾਮਲੇ ਦਰਜ
ਕਾਨੂੰਨੀ ਕਾਰਵਾਈ ਤੋਂ ਬਚਣ ਦੇ ਨਾਲ ਵਾਤਾਵਰਨ ਸ਼ੁੱਧਤਾ ਵਿੱਚ ਸਹਿਯੋਗ ਲਈ ਕਿਸਾਨ ਪਰਾਲੀ ਨੂੰ ਨਾ ਜਲਾਉਣ-ਡਿਪਟੀ ਕਮਿਸ਼ਨਰ ਮੋਗਾ, 17 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।ਨਾਜ਼ੁਕ ਥਾਵਾਂ 'ਤੇ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਗਸ਼ਤ ਕੀਤੀ ਜਾ ਰਹੀ ਹੈ। ਪ੍ਰਸ਼ਾਸ਼ਨ ਦੇ ਸਖ਼ਤ ਆਦੇਸ਼ਾਂ ਤਹਿਤ ਸਾਰੇ ਐਸ.ਐਚ.ਓਜ਼ ਵਲੋਂ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ....
ਹੁਣ ਤੱਕ ਖ੍ਰੀਦੇ ਝੋਨੇ ਦੇ ਕਿਸਾਨਾਂ ਨੂੰ 2044.35 ਕਰੋੜ ਰੁਪਏ ਜਾਰੀ
ਲਿਫ਼ਟਿੰਗ ਤੇਜ਼ੀ ਨਾਲ ਜਾਰੀ, ਖ੍ਰੀਦ ਕੀਤੇ ਝੋਨੇ ਵਿੱਚੋਂ 70 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ ਦੀ ਕੀਤੀ ਅਪੀਲ ਮੋਗਾ, 17 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਖ੍ਰੀਦ ਕੀਤੇ....
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 20 ਤੇ 21 ਨਵੰਬਰ ਨੂੰ ਰੋਜ਼ਗਾਰ ਕੈਂਪ ਹੋਣਗੇ ਆਯੋਜਿਤ
ਐਡਵਾਈਜ਼ਰ, ਅਸਿਸਟੈਂਟ ਮੈਨੇਜਰ, ਬ੍ਰਾਂਚ ਮੈਨੇਜਰ ਸੇਲਜ਼ ਐਗਜੀਕਿਉਟਿਵ ਆਦਿ ਆਸਾਮੀਆਂ ਉੱਪਰ ਹੋਵੇਗੀ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਵੱਧ ਤੋਂ ਵੱਧ ਪ੍ਰਾਰਥੀ ਲੈਣ ਰੋਜ਼ਗਾਰ ਕੈਂਪਾਂ ਦਾ ਲਾਹਾ-ਡਿੰਪਲ ਥਾਪਰ ਮੋਗਾ, 17 ਨਵੰਬਰ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ 20 ਨਵੰਬਰ 2023 ਨੂੰ ਸਕਾਈ ਅਚੀਵਰ ਇੰਟਰਨੈਸ਼ਨਲ ਕੰਪਨੀ ਵੱਲੋਂ, 21 ਨਵੰਬਰ ਨੂੰ ਮੈਕਸ ਲਾਈਫ਼ ਇੰਸ਼ੋਰੈਂਸ ਕੰਪਨੀ ਦੁਆਰਾ....
ਆਜ਼ਾਦੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਏ ਸਨ : ਕੈਬਨਿਟ ਮੰਤਰੀ ਭੁੱਲਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਮੋਗਾ, 17 ਨਵੰਬਰ : ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ 95ਵੀਂ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੱਜ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਟਰਾਂਸਪੋਰਟ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਸਾਨੂੰ ਆਪਣੇ....
ਆਸਟ੍ਰੇਲੀਆ ਵਿਖੇ ਰੁਪਿੰਦਰ ਸਿੰਘ ਨੂੰ ਭਾਰਤੀ ਫੁਟਬਾਲ ਟੀਮ ਵਿੱਚ ਖੇਡਣ 'ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਜ਼ਿਲ੍ਹੇ ਦੇ ਪੰਜ ਸਪੈਸ਼ਲ ਖਿਡਾਰੀਆਂ ਨੂੰ ਚੰਡੀਗੜ੍ਹ ਵਿਖੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲੈਣ 'ਤੇ ਦਿੱਤੀ ਮੁਬਾਰਕਬਾਦ ਫ਼ਤਹਿਗੜ੍ਹ ਸਾਹਿਬ, 17 ਨਵੰਬਰ : ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਾ ਹੀ ਬਹੁਤ ਵੱਡੀ ਤੇ ਮਾਣ ਵਾਲੀ ਗੱਲ ਹੈ। ਅਜਿਹਾ ਕਰਨ ਵਾਲਿਆਂ ਦੀ ਜਿੰਨੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ ਓਨੀ ਥੋੜੀ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਲੱਖਣ ਸਮਰੱਥਾ ਵਾਲੇ ਖਿਡਾਰੀਆਂ ਨੂੰ....
ਐਸ.ਜੀ.ਪੀ.ਸੀ. ਚੋਣਾਂ ਲਈ ਹੁਣ 29 ਫਰਵਰੀ 2024 ਤੱਕ ਹੋਵੇਗੀ ਵੋਟਰਾਂ ਦੀ ਰਜਿਸਟਰੇਸ਼ਨ
ਕੇਸਾਧਾਰੀ ਸਿੱਖ ਵੋਟ ਬਣਾਉਣ ਲਈ ਫਾਰਮ ਨੰ: 1 ਭਰ ਕੇ ਦਿਹਾਤੀ ਖੇਤਰ ਵਿੱਚ ਪਟਵਾਰੀਆਂ ਤੇ ਸ਼ਹਿਰੀ ਖੇਤਰ ਵਿੱਚ ਐਸ.ਡੀ.ਐਮ. ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦੇ ਹਨ ਫ਼ਤਹਿਗੜ੍ਹ ਸਾਹਿਬ, 17 ਨਵੰਬਰ : ਗੁਰਦੁਆਰਾ ਚੋਣ ਕਮਿਸ਼ਨ ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਸੀ। ਜਿਸ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੇ ਸ਼੍ਰੋਮਣੀ....
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਐੱਸ.ਐੱਮ.ਐੱਲ.ਮੋਬਾਇਲ ਵੈਨ ਰਾਹੀਂ ਆਮ ਪਬਲਿਕ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ 
ਬਰਨਾਲਾ, 17 ਨਵੰਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਐੱਸ.ਐੱਮ.ਐੱਲ. ਮੋਬਾਇਲ ਵੈਨ ਰਾਹੀਂ ਆਮ ਪਬਲਿਕ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਅਤੇ ਨਾਲ ਸਾਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੀ ਬੀ.ਬੀ.ਐੱਸ ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਹਰੀ ਝੰਡੀ ਦੇ ਕੇ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 17 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਸੋਧੇ ਹੋਏ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ....