ਮਾਲਵਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਚੋਣ ਵਿਭਾਗ ਦੀ ਦਸਤਖ਼ਤ ਮੁਹਿੰਮ ਚ ਭਾਗ ਲਿਆ 
ਬਰਨਾਲਾ, 17 ਨਵੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬਰਨਾਲਾ ਦੇ ਵਿਦਿਆਰਥੀਆਂ ਵੱਲੋਂ ਦਸਤਖਤ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਤਹਿਸੀਲਦਾਰ ਚੋਣਾਂ, ਬਰਨਾਲਾ ਹਰਜਿੰਦਰ ਕੌਰ ਵੱਲੋਂ ਦਸਤਖਤ ਮੁਹਿੰਮ ਦੀ ਸੁਰੂਆਤ ਕੀਤੀ ਗਈ । ਬੱਚਿਆਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਵੋਟਰ ਪ੍ਰਣ ਵੀ ਲਿਆ ਗਿਆ। ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਦੇ ਸਵੀਪ ਨੋਡਲ ਅਫਸਰ ਵੱਲੋਂ....
ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪੱਬਾਂ ਭਾਰ 
ਪਿੰਡ- ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ ਬਰਨਾਲਾ, 17 ਨਵੰਬਰ : ਕਿਸਾਨਾਂ ਨੂੰ ਪਰਾਲੀ ਨੂੰ ਅਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਬਰਨਾਲਾ ਪੱਬਾਂ ਭਾਰ ਉੱਤੇ ਹੈ ਅਤੇ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਨਾਲ ਹੀ ਮੌਕੇ ਉੱਤੇ ਜਿਥੇ ਵੀ....
ਜ਼ਿਲ੍ਹਾ ਅਥਲੈਟਿਕ ਮੀਟ ਬਾਬਾ ਕਾਲਾ ਮਹਿਰ ਸਟੇਡੀਅਮ 'ਚ ਸ਼ੁਰੂ
100 ਮੀਟਰ ਦੌੜ 'ਚ ਸ਼ਹਿਣਾ ਦਾ ਹਰਦੀਪ ਤੇ 400 ਮੀਟਰ ਦੌੜ 'ਚ ਪੱਖੋ ਕਲਾਂ ਦੀ ਨਵਨੀਤ ਜੇਤੂ ਬਰਨਾਲਾ, 17 ਨਵੰਬਰ : ਸਰਦ ਰੁੱਤ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ੁਰੂ ਹੋ ਗਈ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੰਡਰ 17 ਸਾਲ ਉਮਰ ਵਰਗ ਲੜਕੀਆਂ ਦੀ 400 ਮੀਟਰ ਦੌੜ ਵਿੱਚੋਂ ਨਵਨੀਤ ਕੌਰ ਲੌਂਗਪੁਰੀ ਸਕੂਲ ਪੱਖੋ ਕਲਾਂ, ਸੁਖਪ੍ਰੀਤ ਕੌਰ ਸਸਸ ਸਕੂਲ ਪੱਖੋ ਕਲਾਂ ਤੇ ਪ੍ਰਭਜੋਤ ਕੌਰ ਢਿੱਲਵਾਂ....
ਬਰਨਾਲਾ 'ਚ ਕ੍ਰਿਕਟ ਵਰਲਡ ਕੱਪ ਫਾਈਨਲ ਮੈਚ ਸ਼ਹਿਰ ਵਿੱਚ 4 ਥਾਵਾਂ ਉੱਤੇ ਵਿਖਾਇਆ ਜਾਵੇਗਾ, ਰਾਮ ਤੀਰਥ ਮੰਨਾ
ਬਰਨਾਲਾ, 17 ਨਵੰਬਰ : ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਰਨਾਲਾ ਵਾਸੀਆਂ ਲਈ ਕ੍ਰਿਕੇਟ ਵਰਲਡ ਕੱਪ ਫਾਈਨਲ ਮੈਚ ਦਾ ਲਾਈਵ ਪ੍ਰਸਾਰਣ ਸ਼ਹਿਰ ਵਿੱਚ 4 ਥਾਵਾਂ ਉੱਤੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਦੱਸਿਆ ਕਿ ਮੰਤਰੀ ਸ੍ਰੀ ਮੀਤ ਹੇਅਰ ਵੱਲੋਂ ਹਮੇਸ਼ਾ ਹੀ ਖੇਡਾਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਇਸ ਉਤਸ਼ਾਹ ਨੂੰ ਅੱਗ ਵਧਾਉਂਦਿਆਂ, ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਦੇ ਕ੍ਰਿਕੇਟ....
ਲੋਕਪਾਲ ਰਣਬੀਰ ਸਿੰਘ ਬਤਾਨ ਫਰੀਦਕੋਟ ਵੱਲੋਂ ਪਿੰਡ ਚੈਨਾ ਅਤੇ ਰਾਮਗੜ੍ਹ ਬਗਟੂਆਣਾ ਵਿਖੇ ਨਰੇਗਾ ਤਹਿਤ ਚੱਲ ਰਹੇ ਕੰਮ ਦਾ ਨਿਰੀਖਣ
ਫਰੀਦਕੋਟ 17 ਨਵੰਬਰ : ਲੋਕਪਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਮਨਰੇਗਾ ਲੋਕਪਾਲ ਸ਼੍ਰੀ ਰਣਬੀਰ ਸਿੰਘ ਬਤਾਣ ਫਰੀਦਕੋਟ ਵੱਲੋਂ ਪਿੰਡ ਚੈਨਾ ਅਤੇ ਰਾਮਗੜ੍ਹ ਬਗਟੂਆਣਾ ਵਿੱਚ ਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਉੱਥੇ ਲੋਕਪਾਲ ਰਣਬੀਰ ਸਿੰਘ ਬਤਾਨ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਰਾਮਗੜ੍ਹ ਬਗਟੂਆਣਾ ਵਿੱਚ 138 ਮਜ਼ਦੂਰ ਅਤੇ ਚੈਨਾ ਵਿੱਚ 10 ਮਜ਼ਦੂਰ ਕੰਮ ਕਰ ਰਹੇ ਸਨ। ਵਰਕਰਾਂ ਨੇ ਸਾਲ ਵਿੱਚ ਸਾਰਾ ਦਿਨ ਕੰਮ ਨਾ ਮਿਲਣ ਦੀ ਗੱਲ ਵੀ ਦੁਹਰਾਈ ਅਤੇ ਕੁਝ ਵਿਅਕਤੀਆਂ ਵੱਲੋਂ....
ਮਕਾਨ ਦੀ ਉਸਾਰੀ ਲਈ ਪੰਜਾਹ ਹਜਾਰ ਰੁਪਏ ਦਾ ਚੈਕ ਭੇਂਟ ਕੀਤਾ- ਐਡਵੋਕੇਟ  ਬੀਰਇੰਦਰ ਸਿੰਘ
ਕੋਟਕਪੂਰਾ 17 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਦੇ ਦਿਸ਼ਾ-ਨਿਰਦੇਸ਼ ਤੇ ਸਪੀਕਰ ਸੰਧਵਾ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾ ਵੱਲੋਂ ਇਕਬਾਲ ਸਿੰਘ ਪੁੱਤਰ ਪਿਰਥੀ ਵਾਸੀ ਪਿੰਡ ਬੀੜ ਸਿੱਖਾਂਵਾਲਾ, ਤਹਿਸੀਲ ਕੋਟਕਪੂਰਾ, ਜਿਲ੍ਹਾ ਫਰੀਦਕੋਟ ਦੇ ਮਕਾਨ ਦੀ ਛੱਤ ਡਿੱਗਣ ਤੇ ਹੋਏ ਨੁਕਸਾਨ ਦੇ ਹਾਲਾਤਾਂ ਨੂੰ ਮੱਦੇਨਜਰ ਰੱਖਦੇ ਹੋਏ ਬਾਬਤ ਮੁੱਖ ਮੰਤਰੀ ਫੰਡ, ਪੰਜਾਬ (ਜਰਨਲ ਸ਼ਾਖਾ) ਦੁਆਰਾ ਪੰਜਾਹ ਹਜਾਰ ਰੁਪਏ ਦਾ ਚੈਕ ਭੇਂਟ ਕੀਤਾ ਗਿਆ, ਤਾਂ ਜੋ ਉਹ ਆਪਣੇ ਮਕਾਨ ਦੀ ਉਸਾਰੀ ਕਰ....
ਨੌਜ਼ਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ
ਫ਼ਰੀਦਕੋਟ 17 ਨਵੰਬਰ : ਜਿਲ੍ਹਾ ਚੋਣ ਅਫਸਰ, ਫਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਐੱਸ.ਡੀਐੱਮ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਟੀਮ ਵੱਲੋਂ ਅਕਾਲ ਸਹਾਇ ਕਾਲਜ ਆਫ ਐਜੂਕੇਸ਼ਨ, ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਭਾਸ਼ਣ, ਸਲੋਗਨ ਅਤੇ ਚਾਰਟ ਮੇਕਿੰਗ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਨੌਜ਼ਵਾਨ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਨੌਜ਼ਵਾਨ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ....
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ
ਮੁੱਲਾਂਪੁਰ ਦਾਖਾ, 16,ਨਵੰਬਰ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 108ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉੱਥੇ ਹੀ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਉਹਨਾਂ ਦੇ ਚੌਂਕ ਵਿੱਚ ਲੱਗੇ ਸਰੂਪ ਦੇ ਬਿਲਕੁਲ ਸਾਹਮਣੇ ਸਰਾਭਾ ਪੰਥਕ ਮੋਰਚੇ ਅਤੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਮੋਰਚੇ ਦੇ ਕਨਵੀਨਰ ਭਾਈ....
ਡਾ. ਅੰਬੇਡਕਰ ਇਜ ਮੈਸੇਜ’ ਪੁਸਤਕ ’ਤੇ ਕਰਵਾਈ ਪ੍ਰਤੀਯੋਗਤਾ ਜਸਕਰਨ ਕੌਰ ਨੇ ਰਹੀ ਦੂਜੇ ਸਥਾਨ ’ਤੇ ਜੇਤੂ
ਮੁੱਲਾਂਪੁਰ ਦਾਖਾ 16 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪ੍ਰਬੋਧ ਭਾਰਤ ਫਾਊਡੇਸ਼ਨ ਫਗਵਾੜਾ ਵੱਲੋਂ ਮਹਾਨ ਫਿਲਾਸਫਰ, ਭਾਰਤੀ ਸੰਵਿਧਾਨ ਦੇ ਨਿਰਮਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਕਰਵਾਈ 14ਵੀਂ ਪੁਸਤਕ ਯੋਗਤਾ ਪ੍ਰਤੀਯੋਗਤਾ ਵਿੱਚੋਂ ਡਾ. ਬੀ.ਆਰ. ਅੰਬੇਡਕਰ ਭਵਨ ਮੰਡੀਂ ਮੁੱਲਾਂਪੁਰ ਦਾਖਾ ਦੇ ਸੈਂਟਰ ਦੀ ਲੜਕੀ ਜਸਕਰਨ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਪਿੰਡ ਲੀਲ੍ਹ (ਪੱਖੋਵਾਲ) ਨੇ ਪਹਿਲੇ ਵਰਗ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ 20 ਹਜਾਰ ਦੀ....
ਤਪਾ ‘ਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ, ਇੱਕ ਗੰਭੀਰ ਜਖ਼ਮੀ
ਤਪਾ, 16 ਨਵੰਬਰ : ਟਿਊਸ਼ਨ ਤੋਂ ਪੜ੍ਹ ਕੇ ਵਾਪਸ ਘਰ ਜਾ ਰਹੇ ਨੌਜਾਵਨਾਂ ਨਾਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਘੁੰਨਸ ਨੂੰ ਜਾਂਦੀ ਲਿੰਕ ਸੜਕ ਤੇ ਟਿਊਸ਼ਨ ਤੋਂ ਵਾਪਸ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਇੱਕ ਹੋਰ ਮੋਟਰਸਾਈਲ ਨਾਲ ਟੱਕਰ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੈ। ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ....
ਆਜ਼ਾਦੀ ਮਗਰੋਂ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਛੇ ਸਾਥੀ ਸ਼ਹੀਦਾਂ ਨੂੰ ਇਕੱਠਿਆਂ ਚੇਤੇ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ- ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ, 16 ਨਵੰਬਰ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਦੇਸ਼ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ 16 ਨਵੰਬਰ 1915 ਗਦਰ ਪਾਰਟੀ ਦੇ ਇਨਕਲਾਬੀਆਂ ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਜਿੰਨ੍ਹਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ ਤੇ ਚੜ੍ਹਾਇਆ ਗਿਆ ਸੀ, ਉਨ੍ਹਾਂ ਨੂੰ ਪਹਿਲੀ ਵਾਰ....
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
ਹਜ਼ਾਰਾਂ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ : ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ....
ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ : ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਭਰੀਆਂ ਜਾਣਗੀਆਂ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ....
ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ
ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ ਲੁਧਿਆਣਾ, 16 ਨਵੰਬਰ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ....
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਸੜ੍ਹਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ
ਲੁਧਿਆਣਾ, 16 ਨਵੰਬਰ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 89 (84) ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਦੋਮੋਰੀਆ ਪੁਲ ਦੀ ਮੁੱਖ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਨਿਰਮਾਣ ਕਾਰਜ਼ ਮੁਕੰਮਲ ਹੋਣ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ....