ਮਾਲਵਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਉਮੰਗ, ਉਮੀਦ ਤੇ ਉੱਜਾਲਾ ਸਕੂਲ ’ਚ ਦੀਵਾਲੀ ਧੂਮਧਾਮ ਨਾਲ ਮਨਾਈ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਨੂੰ ਦੇਣ ਲਈ ਮਜ਼ਬੂਰ ਕੀਤਾ ਫ਼ਰੀਦਕੋਟ, 14 ਨਵੰਬਰ : ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਉਣ ਵਾਸਤੇ ਰੈਡ ਕਰਾਸ ਸ਼ਾਖਾ ਫ਼ਰੀਦਕੋਟ ਵੱਲੋਂ ਚਲਾਏ ਜਾ ਰਹੇ ਉਮੰਗ, ਉਮੀਦ ਤੇ ਉੱਜਾਲਾ ਸਕੂਲਾਂ ਅਤੇ ਬੇਸਹਾਰਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬੁਜ਼ਰਗਾਂ ਵੱਲੋਂ ਸਾਂਝੇ ਰੂਪ ’ਚ ਦੀਵਾਲੀ ਦਾ ਤਿਉਹਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ ’ਚ....
"ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਦਾ ਦੌਰਾ"
ਫਰੀਦਕੋਟ 14 ਨਵੰਬਰ : ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਝੋਨੇ ਦੀ ਪਰਾਲੀ ਨਾਲ ਹੋ ਰਹੇ ਪ੍ਰਦੂਸ਼ਣ ਸਬੰਧੀ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦਿੱਲੀ ਤੋਂ ਜਿਲ੍ਹਾ ਫਰੀਦਕੋਟ ਪਹੁੰਚੇ ਸਾਇੰਸਦਾਨ ਸ੍ਰੀ ਬੀ. ਕੇ. ਜੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਇਸ ਟੀਮ ਲਈ ਢੁੱਕਵੇਂ ਪ੍ਰਬੰਧ ਕਰਵਾਏ ਗਏ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ....
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਅਤੇ ਕਿਸਾਨਾਂ ਨੂੰ ਜਾਗ੍ਰਿਤ ਕੀਤਾ
ਫਰੀਦਕੋਟ 14 ਨਵੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਰੁਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ) ਅਤੇ ਸ੍ਰੀ ਨਰਿੰਦਰ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਬਲਾਕ ਫਰੀਦਕੋਟ ਦੇ ਕਾਉਣੀ ਅਤੇ ਦੀਪ ਸਿੰਘ ਵਾਲਾ ਵਿਖੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਨੂੰ ਰੋਕਿਆ ਗਿਆ ਅਤੇ....
ਮਖੂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਾਸ਼ੂਮ ਬੱਚੀ ਸਮੇਤ ਦੋ ਭਰਾਵਾਂ ਦੀ ਮੌਤ 
ਜ਼ੀਰਾ, 13 ਨਵੰਬਰ : ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ....
ਖੰਨਾ 'ਚ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਟਕਰਾਈਆਂ, ਇਕ ਮੌਤ
ਖੰਨਾ, 13 ਨਵੰਬਰ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਸੂਚਨਾ ਅਨੁਸਾਰ ਇਕ ਵਿਅਕਤੀ ਹਾਦਸੇ ਮਗਰੋਂ 4 ਘੰਟੇ....
ਕਿਰਤੀਆਂ ਅਤੇ ਸ਼ਿਲਪਕਾਰਾ ਲਈ ਭਗਵਾਨ ਵਿਸ਼ਵਕਰਮਾ ਨੇ ਨਵੀ ਸੇਧ ਦਿੱਤੀ- ਹਰਜੋਤ ਬੈਂਸ
ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹੇਗੀ- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 13 ਨਵੰਬਰ : ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀਆਂ ਤੇ ਸ਼ਿਲਪਕਾਰਾ ਨੂੰ ਨਵੀ ਸੇਧ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿੱਚ ਸ਼ਿਪਲਕਾਰਾ ਤੇ ਕਿਰਤੀਆਂ ਦੀ ਵੱਡੀ ਭੂਮਿਕਾ ਹੈ। ਪਵਿੱਤਰ ਨਗਰੀ ਵਿੱਚ ਕਲਾ ਅਤੇ ਸੱਭਿਆਚਾਰ ਦੇ ਜੋ ਨਮੂਨੇ ਕਿਰਤੀਆਂ ਨੇ ਦਿਖਾਏ ਹਨ ਉਸ ਦੀ ਕੁੱਲ ਸੰਸਾਰ ਵਿੱਚ ਕੋਈ....
ਕਿਰਤੀਆਂ ਨੂੰ ਹੁਨਰ ਵਿੱਦਿਆ ਦੇਣ ਵਾਲੇ ਭਗਵਾਨ ਵਿਸ਼ਵਕਰਮਾ ਦਾ ਨਾਮ ਰਹਿੰਦੀ ਦੁਨੀਆ ਤੱਕ ਚਮਕਦਾ ਰਹੇਗਾ : ਹਰਜੋਤ ਸਿੰਘ ਬੈਂਸ
ਨੰਗਲ 13 ਅਕਤੂਬਰ : ਸ੍ਰਿਸ਼ਟੀ ਦੇ ਰਚਨਹਾਰ ਸ਼ਿਲਪਕਲਾ ਨਾਲ ਸਮੁੱਚੇ ਕਿਰਤੀਆਂ ਨੂੰ ਹੁਨਰ ਵਿੱਦਿਆ ਦੇਣ ਵਾਲੇ ਭਗਵਾਨ ਵਿਸ਼ਵਕਰਮਾ ਦਾ ਨਾਮ ਰਹਿੰਦੀ ਦੁਨੀਆ ਤੱਕ ਚਮਕਦਾ ਰਹੇਗਾ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਪਰ ਦੜੋਲੀ ਵਿਖੇ ਭਗਵਾਨ ਵਿਸ਼ਵਕਰਮਾ ਦੇ ਅੱਕੋਬੜੀ ਮੰਦਿਰ ਵਿਖੇ ਸਲਾਨਾ ਭੰਡਾਰੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀਆਂ ਦਾ ਮਾਰਗ ਦਰਸ਼ਨ....
ਪੰਜਾਬ 'ਚ ਮੇਲਿਆਂ ਵਾਲਾ ਮਾਹੌਲ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਬਦਲ ਰਹੀ ਤਸਵੀਰ : ਕੈਬਨਿਟ ਮੰਤਰੀ ਬੈਂਸ
ਸੱਭਿਆਚਾਰਕ ਸਾਡੇ ਅਮੀਰ ਵਿਰਸੇ ਦੀ ਪਹਿਚਾਣ : ਕੈਬਨਿਟ ਮੰਤਰੀ ਬੈਂਸ 34ਵੇਂ ਸੱਭਿਆਚਾਰਕ ਮੇਲੇ ਵਿੱਚ ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ ਸਰਕਾਰੀ ਸਕੂਲ ਲਈ 5 ਲੱਖ, ਧਰਮਸ਼ਾਲ਼ਾ ਲਈ 3 ਲੱਖ ਤੇ ਕਲੱਬ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਰਤਪੁਰ ਸਾਹਿਬ, 13 ਨਵੰਬਰ : ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਮੂੰਹ ਬੋਲਦੀ ਤਸਵੀਰ ਸਾਡੇ ਪਿੰਡਾਂ ਵਿੱਚ ਪਰਤ ਰਹੀ ਖੁਸ਼ਹਾਲੀ ਅਤੇ ਸੱਭਿਆਚਾਰਕ ਮੇਲੇ ਹਨ, ਜਿਨ੍ਹਾਂ ਰਾਹੀ ਸਾਡੀਆ ਨੌਜਵਾਨ ਪੀੜ੍ਹੀਆ ਤੇ ਬੱਚਿਆ ਤੱਕ ਸਾਡਾ ਅਮੀਰ ਵਿਰਸਾ ਪਹੁੰਚ ਰਿਹਾ ਹੈ।....
ਜ਼ਿਲ੍ਹੇ ਦੇ ਪਿੰਡ ਰੋਹੀੜਾ ਵਿਖੇ ਐਸ.ਡੀ.ਐਮ. ਅਹਿਮਦਗੜ੍ਹ ਨੇ ਕਿਸਾਨ ਦੇ ਖੇਤ ਵਿੱਚ ਫਾਇਰ ਬਰਗੇਡ ਦੀਆਂ ਗੱਡੀਆਂ ਨਾਲ ਜਾ ਕੇ ਅੱਗ ਬੁਝਾਈ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਫਲਾਇੰਗ ਸਕੂਐਡ ਵੱਲੋਂ ਰਾਣਵਾ,ਬਾਦਸ਼ਾਹਪੁਰ,ਸਰੋਦ,ਵਾਲੇ ਵਾਲ,ਕੁੱਪ ਰੋਹੀੜਾ ਪਿੰਡਾਂ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਹਰਬੰਸ ਸਿੰਘ ਜ਼ਿਲ੍ਹੇ ’ਚ ਹੁਣ ਤੱਕ ਅੱਗ ਲਾਉਣ ਦੇ 10 ਮਾਮਲਿਆਂ 22 ਹਜ਼ਾਰ 500 ਰੁਪਏ ਦਾ ਜੁਰਮਾਨਾ ਮਾਲੇਰਕੋਟਲਾ 13 ਨਵੰਬਰ : ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਅੱਗ ਲਾਉਣ ਦੇ ਮਾਮਲਿਆਂ ਦੀ ਰੋਕਥਾਮ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ....
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ ਐਸ.ਏ.ਐਸ ਨਗਰ (ਮੁਹਾਲੀ) ਵਿਖੇ 21 ਨਵੰਬਰ ਨੂੰ
ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਫੁਟਬਾਲ (ਪੁਰਸ਼) ਟੀਮ ਲਈ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78 ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਮਾਲੇਰਕੋਟਲਾ 13 ਨਵੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ....
ਚੇਅਰਮੈਨ ਮਾਰਕੀਟ ਕਮੇਟੀ  ਸੰਦੋੜ ਵੱਲੋਂ ਅਨਾਜ ਮੰਡੀਆਂ ਕੁਠਾਲਾ ਦੇ ਨਿਰੰਤਰ ਦੌਰੇ ਜਾਰੀ,ਤਹਿ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ ਖਰੀਦ
ਕਿਸਾਨਾਂ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਨੂੰ ਤਰਜੀਹ ਦੇਣ : ਕੁਠਾਲਾ ਮਾਲੇਰਕੋਟਲਾ 13 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਖ਼ਰੀਦ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਅਧਿਕਾਰੀ ਅਤੇ ਨੁਮਾਇੰਦੇ ਨਿਰੰਤਰ ਦੌਰੇ ਕਰ ਰਹੇ ਹਨ। ਅੱਜ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਵੱਲੋਂ....
ਵਿਧਾਇਕ ਮਾਲੇਰਕੋਟਲਾ ਨੇ ਬਿਰਧ ਆਸ਼ਰਮ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਅਸੀਂ ਆਪਣੇ ਬਜੁਰਗਾਂ ਦਾ ਸਤਿਕਾਰ ਬਹਾਲ ਰੱਖੀਏ, ਇਹ ਸਾਡੀ ਨੈਤਿਕ ਜਿੰਮੇਵਾਰੀ- ਡਾ ਜਮੀਲ ਉਰ ਰਹਿਮਾਨ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ -ਵਿਧਾਇਕ ਮਾਲੇਰਕੋਟਲਾ ਲੋੜਵੰਦਾਂ ਦੀ ਮਦਦ ਕਰਕੇ ਦਿਲ ਨੂੰ ਮਿਲਦਾ ਹੈ ਸਕੂਨ -ਡਾ. ਜਮੀਲ ਉਰ ਰਹਿਮਾਨ ਮਾਲੇਰਕੋਟਲਾ 13 ਨਵੰਬਰ : ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਸ਼ਹਿਰ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਅੱਗੇ ਵਧਾਉਂਦਿਆਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਥਾਨਕ ਨੌਧਰਾਣੀ....
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ 'ਪੰਜਾਬੀ ਮਾਹ' ਤਹਿਤ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ
ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਕੀਤਾ ਗਿਆ ਕਵੀ ਦਰਬਾਰ ਬਰਨਾਲਾ, 13 ਨਵੰਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਜ਼ਿਲਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ....
ਮਿਤੀ 15 ਨਵੰਬਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ ਰਿਲਾਇੰਸ ਨਿਪੋਨ ਲਾਈਫ ਇੰਸ਼ੋਰੈਂਸ  ਲਈ ਇੰਟਰਵਿਊ 
ਬਰਨਾਲਾ, 13 ਨਵੰਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਨਿਪੋਨ ਲਾਈਫ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ ਮਿਤੀ 15 ਨਵੰਬਰ 2023 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਏਜੰਸੀ ਰਿਕਰੂਕਮੈਂਟ ਅਤੇ ਡਿਵਲਪਮੈਂਟ ਮੈਨੇਜਰ ਦੀ ਅਸਾਮੀ ( ਲੜਕੇ ,ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ....
ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ 
ਦੋ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਦੇ ਸ਼ੈਡ ਦਾ ਕੀਤਾ ਉਦਘਾਟਨ ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਕੀਤੀ ਸ਼ਿਰਕਤ ਫ਼ਰੀਦਕੋਟ 13 ਨਵੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਧਰਮਸ਼ਾਲਾ ਦੇ ਸ਼ੈਡ ਦਾ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਧਰਮਸ਼ਾਲਾ....