ਮਾਲਵਾ

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ
ਅਜਿਹੇ ਕਿਸਾਨਾਂ ਨੇ ਨਾ ਕੇਵਲ ਵਾਤਾਵਰਨ ਬਚਾਇਆ ਸਗੋਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਦੀ ਵੀ ਕੀਤੀ ਸੰਭਾਲ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ ਫਾਜਿਲ਼ਕਾ, 13 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਲਈ ਹੈ ਜਾਂ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਹ ੳਹ ਕਿਸਾਨ ਹਨ ਜਿੰਨ੍ਹਾਂ ਨੇ ਪਰਾਲੀ ਨੂੰ....
24 ਘੰਟੇ ਵਿਚ ਅੱਗ ਲੱਗਣ ਵਾਲੀ ਥਾਂ ਪੁੱਜ ਰਹੀਆਂ ਹਨ ਟੀਮਾਂ, ਛੁੱਟੀ ਵਾਲੇ ਦਿਨ ਵੀ ਨਿਭਾਈ ਜਾ ਰਹੀ ਡਿਊਟੀ
ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਫਾਜਿਲ਼ਕਾ, 13 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਆਪਣੀ ਵਾਤਾਵਰਨ ਅਤੇ ਆਪਣੀ ਜਮੀਨ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਇਸ ਵਾਰ ਬਹੁਤ ਘੱਟ ਪਰਾਲੀ ਸਾੜ ਰਹੇ ਹਨ। ਪਰ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਰਿਪੋਰਟ ਉਪਗ੍ਰਹਿ ਨਾਲ ਮਿਲਦੀ ਹੈ, ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਅੰਦਰ ਉਸ ਸਥਾਨ ਤੇ ਪਹੁੰਚ ਕੇ ਅੱਗ ਲੱਗਣ ਦੀ ਪੁ਼ਸ਼ਟੀ ਕਰਦੀਆਂ ਹਨ, ਅਤੇ ਜਿੱਥੇ ਅੱਗ ਲੱਗਣ ਦੀ ਪੁਸ਼ਟੀ ਹੁੰਦੀ ਹੈ....
 .. ਜਦੋਂ ਕੈਪਟਨ ਸੰਧੂ ਨੇ ਮਨਪ੍ਰੀਤ ਸਿੰਘ ਮੱਖਣ ਮੋਰਕਰੀਮਾਂ ਦੇ ਘਰ ਪੁੱਜ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ
ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) : ਬੇਸ਼ੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣ ਚੁੱਕੀ ਹੈ ਪਰ ਅੱਜ ਵੀ ਸਾਡੇ ਵਲੋਂ ਦਿੱਤੀਆਂ ਗ੍ਰਾਂਟਾਂ ਦੇ ਪੈਸੇ ਨਾਲ ਹਲਕੇ ਦਾਖੇ ਦੇ ਵੱਡੀ ਗਿਣਤੀ ਪਿੰਡਾਂ ਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ ਪਰ ਇਹਨਾਂ ਵਿਕਾਸ ਦੇ ਚੱਲ ਰਹੇ ਕਾਰਜਾਂ ਨੂੰ ਆਮ ਆਦਮੀ ਪਾਰਟੀ ਵਾਲੇ ਵਲੰਟੀਅਰ ਆਪਣੇ ਖਾਤੇ ਪਾਂ ਰਹੇ ਹਨ ਜਦਕਿ ਇਹ ਸਮੁੱਚਾ ਹਲਕਾ ਜਾਣਦਾ ਹੈ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ....
ਦੀਵਾਲੀ ਦੇ ਤਿਉਹਾਰ ਮੌਕੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਹੋਈਆ ਨਮਸਤਕ
ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) ਦੀਵਾਲੀ ਦੇ ਤਿਉਹਾਰ ’ਤੇ ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਨੇ ਨਮਸਤਕ ਹੋ ਕੇ ਆਪਣੇ ਵੱਡੇ-ਵਡੇਰਿਆਂ ਨੂੰ ਯਾਦ ਕੀਤਾ। ਇਸ ਮੌਕੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ਨੂੰ ਸੁੰਦਰ ਢੰਗ ਨਾਲ ਡੈਕੋਰੇਸ਼ਨ ਕਰਕੇ ਸਜਾਇਆ ਹੋਇਆ ਸੀ। ਮੈਲਡੇ ਗੋਤ ਪ੍ਰਬੰਧਕ ਕਮੇਟੀ, ਪਿੰਡ ਰਾਊਵਾਲ, ਬੈਂਸ,ਝੱਮਟ, ਰਾਏਕੋਟ, ਹੰਬੜ੍ਹਾ, ਉੱਚਾ ਪਿੰਡ ਅਤੇ ਸਮੂਹ ਦੁਆਬਾ ਪਰਿਵਾਰ ਅਤੇ ਸਮੂਹ ਨਗਰ ਨਿਵਾਸੀ ਕੈਲਪੁਰ ਦੇ....
‘ਦੀ ਭਨੋਹੜ ਦੁੱਧ ਉਤਪਾਦਕ ਸਹਿਕਾਰੀ ਸਭਾ’ ਲਿਮ: ਭਨੋਹੜ ’ਚ ਲਾਭਪਾਤਰੀਆਂ ਨੂੰ ਵੰਡਿਆ 3,61,983 ਰੁਪੈਂ ਦਾ ਮੁਨਾਫਾ 
ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) ਵੇਰਕਾ ਮਿਲਕ ਪਲਾਂਟ ਦੇ ਦੁੱਧ ਖਰੀਦ ਕੇਂਦਰ ‘ਦੀ ਭਨੋਹੜ ਦੁੱਧ ਉਤਪਾਦਕ ਸਹਿਕਾਰੀ ਸਭਾ’ ਲਿਮ: ਦੇ ਮੁਨਾਫਾ ਵੰਡ ਸਮਾਰੋਹ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੇ ਨਾਲ ਵੇਰਕਾ ਮਿਲਕ ਪਲਾਂਟ ਦੇ ਜੀ.ਐੱਮ ਰੁਪਿੰਦਰ ਸਿੰਘ ਸੇਖੋਂ, ਐੱਮ.ਐੱਨ.ਪੀ ਹਰਿੰਦਰ ਸਿੰਘ ਭੱਠਲ ਪਹੁੰਚੇ। ਜਿਨ੍ਹਾਂ ਨੇ ਸਹਿਕਾਰੀ ਸਭਾ ਦੇ ਮੈਂਬਰਾਂ, ਦੁੱਧ ਉਤਪਾਦਕਾਂ ਦੀ ਹਾਜ਼ਰੀ ਵਿਚ ਲਾਭਪਾਤਰੀ ਮੈਂਬਰਾਂ ਨੂੰ 3 ਲੱਖ 61 ਹਜਾਰ 9 ਸੋ 83 ਰੁਪਏ....
‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਰੈਲੀ ਵਿਚ ਹਲਕਾ ਰਾਏਕੋਟ ਤੋਂ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ : ਬਲਵਿੰਦਰ ਸਿੰਘ ਸੰਧੂ 
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 14 ਨਵੰਬਰ ਨੂੰ ਆਲਮਗੀਰ ਵਿਖੇ ਕਰਵਾਈ ਜਾ ਰਹੀ ‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਰੈਲੀ ਵਿਚ ਹਲਕਾ ਰਾਏਕੋਟ ਤੋਂ ਅਕਾਲੀ ਵਰਕਰਾਂ ਤੇ ਨੌਜਵਾਨਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪਿੰਡ ਆਂਡਲੂ ਵਿਖੇ ਸਰਕਲ ਜੱਥੇਦਾਰ ਗੁਰਮੇਲ ਸਿੰਘ ਆਂਡਲੂ ਦੇ ਗ੍ਰਹਿ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ....
ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਅੱਜ ਰਾਮਗੜ੍ਹੀਆ ਧੀਮਾਨ ਸਭਾ (ਰਜਿ) ਰਾਏਕੋਟ ਵੱਲੋਂ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਕੁਤਬਾ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ....
ਟਾਈਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ 50 ਹਜ਼ਾਰ ਦੇ ਕਰੀਬ ਦਾ ਨੁਕਸਾਨ
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਦਿਵਾਲੀ ਦੀ ਦੇਰ ਸ਼ਾਮ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਸਥਿੱਤ ਇੱਕ ਟਾਈਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨਦਾਰ ਦਾ 40 ਤੋਂ 50 ਹਜ਼ਾਰ ਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਨੇੜੇ ਸਥਿੱਤ ਗੋਲਡਨ ਟਾਇਰਜ਼ ਦੀ ਦੁਕਾਨ ਦੀ ਛੱਤ ’ਤੇ ਰੱਖੇ ਸਕ੍ਰੈਪ ’ਚ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਅਸਮਾਨ ਛੂਹਣ ਲੱਗ ਗਈਆਂ, ਜਿਸ ਨੂੰ ਦੇਖਦੇ ਆਲ਼ੇ ਦੁਆਲ਼ੇ ਦੇ ਲੋਕ ਇਕੱਠੇ ਹੋ ਗਏ....
‘ਆਪ’ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਵਿੱਚ ਪੂਰੀ ਤਰਾਂ ਫੇਲ : ਬਿਕਰਮਜੀਤ ਸਿੰਘ ਖਾਲਸਾ 
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਥਾਪੇ ਗਏ ਬਿਕਰਮਜੀਤ ਸਿੰਘ ਖਾਲਸਾ ਵਲੋਂ ਪਾਰਟੀ ਗਤੀਵਿਧੀਆਂ ਨੂੰ ਅੱਗੇ ਤੋਰਦੇ ਹੋਏ ਹਲਕੇ ਵਿੱਚ ਵਰਕਰ ਮਿਲਣੀ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸ. ਖਾਲਸਾ ਪਾਰਟੀ ਵਰਕਰ ਨਾਥ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਰੱਖੀ ਗਈ ਇੱਕ ਵਰਕਰ ਮੀਟਿੰਗ ’ਚ ਪੁੱਜੇ। ਇਸ ਮੌਕੇ ਸ. ਖਾਲਸਾ ਨੇ ਜਿੱਥੇ ਪਾਰਟੀ ਵਰਕਰਾਂ ਨੂੰ....
ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਸੰਗਰੂਰ 'ਚ ਸਥਾਪਤ ਹੋਵੇਗੀ ਸ਼ਹੀਦੀ ਯਾਦਗਾਰ
ਸੰਗਰੂਰ, 11 ਨਵੰਬਰ : ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਅਣਗਿਣਤ ਗੁੰਮਨਾਮ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਵੱਲੋਂ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸ਼ਹੀਦਾਂ ਦਾ ਪਤਾ ਲਗਾਉਣ ਲਈ ਆਮ ਲੋਕਾਂ ਦੀ ਮਦਦ ਲੈਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਬਾਰੇ ਸਰਕਾਰ ਨੂੰ ਕੋਈ....
ਗੁਰੂਹਰਸਹਾਏ 'ਚ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕੀਤਾ ਕਤਲ 
ਗੁਰੂਹਰਸਹਾਏ, 11 ਨਵੰਬਰ : ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮਾਮੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਬੀਰ....
84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਜਾਰੀ : ਡਾ. ਬਲਜੀਤ ਕੌਰ 
ਮਲੋਟ, 11 ਨਵੰਬਰ : ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕਰਨ....
ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਦੀ ਟੀਮ ਵਲੋਂ ਹਲਕਾ ਜਗਰਾਉਂ, ਰਾਏਕੋਟ, ਸਿੱਧਵਾਂ ਬੇਟ ਅਤੇ ਪੱਖੋਵਾਲ  ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਲਿਆ ਜਾਇਜ਼ਾ ਲੁਧਿਆਣਾ, 11 ਨਵੰਬਰ : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਤੋਂ ਟੀਮ ਝੋਨੇ ਦੀ ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਜਾਇਜ਼ਾ ਲੈਣ ਵਾਸਤੇ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚੀ ਹੈ ਜਿਸ ਵਿੱਚ ਦਿੱਲੀ ਵਲੋਂ ਆਏ ਇੰਚਾਰਜ/ਸਾਇੰਸਦਾਨ ਦਿਨੇਸ਼ ਦੁਬੇ ਦਾ ਹਲਕਾ ਜਗਰਾਉਂ, ਰਾਏਕੋਟ, ਸਿੱਧਵਾਂ ਬੇਟ ਅਤੇ ਪੱਖੋਵਾਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਹਲਕਾ....
ਵਿਧਾਇਕ ਮਾਲੇਰਕੋਟਲਾ ਵੱਲੋਂ ਦਿਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ-ਵਿਧਾਇਕ ਮਾਲੇਰਕੋਟਲਾ ਮਾਲੇਰਕੋਟਲਾ 11 ਨਵੰਬਰ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਆਵਾਮ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ....
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਬ ਡਵੀਜਨ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਪ੍ਰਬੰਧਾ ਦਾ ਲਿਆ ਜਾਇਜਾ
ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ - ਨੀਰਜ ਕਟਿਆਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੁਕੰਮਲ ਪਾਬੰਦੀ – ਹਰਬੰਸ ਸਿੰਘ ਮਾਲੇਰਕੋਟਲਾ 11 ਨਵੰਬਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਅਮਰਗੜ੍ਹ ਅਤੇ ਮਾਲੇਰਕੋਟਲਾ ਸਬ ਡਵੀਜਨ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਅੱਗਾਂ ਨਾ ਲਗਾਉਣ ਲਈ ਪ੍ਰਸਾਸ਼ਨ ਵਲੋਂ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ....