ਮਾਲਵਾ

ਮੋਗਾ ’ਚ ਟਰੱਕ-ਕਾਰ ਦੀ ਟੱਕਰ, 5 ਨੌਜਵਾਨਾਂ ਦੀ ਮੌਤ
ਮੋਗਾ, 6 ਨਵੰਬਰ : ਮੋਗਾ ਦੇ ਪਿੰਡ ਕੜਾਹੇਵਾਲਾ ਨੇੜੇ ਟਰੱਕ ਅਤੇ ਕਾਰ ਦਰਮਿਆਨ ਹੋਈ ਟੱਕਰ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਮੱਖੂ ਵਾਲੇ ਪਾਸੇ ਤੋਂ ਆ ਰਹੀ ਸੀ ਤੇ ਝੋਨੇ ਨਾਲ ਲੱਦਿਆ ਟਰੱਕ ਮੋਗਾ ਵਾਲੇ ਪਾਸੇ ਤੋਂ ਆ ਰਿਹਾ ਸੀ। ਆਹਮੋ-ਸਾਹਮਣੇ ਟੱਕਰ 'ਚ ਕਾਰ 'ਚ ਸਵਾਰ 6 ਨੌਜਵਾਨਾਂ 'ਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਹਰ ਕੋਈ ਦੋਸਤ ਸੀ ਅਤੇ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸਾ ਸਵੇਰੇ....
ਐਸ.ਡੀ.ਐਮ. ਵੱਲੋਂ ਸਰਕਾਰੀ ਸਕੂਲਾਂ 'ਚ ਮਿਡ-ਡੇਅ ਮੀਲ ਦਾ ਅਚਨਚੇਤ ਨਿਰੀਖਣ
ਕਿਹਾ! ਪ੍ਰਸ਼ਾਸਨ ਬੱਚਿਆਂ ਨੂੰ ਸਵੱਛ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪਾਬੰਦ ਹੈ ਲੁਧਿਆਣਾ, 04 ਨਵੰਬਰ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰਾਮਗੜ੍ਹ ਵਿਖੇ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਖੁਦ ਭੋਜਨ ਦੀ ਗੁਣਵੱਤਾ ਦੀ ਜਾਂਚ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹੀਰਾ ਨੇ ਦੱਸਿਆ ਕਿ ਉਨ੍ਹਾਂ ਅਨਾਜ ਦੇ....
ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਪਰਾਲੀ ਸੰਭਾਲ ਮੁਹਿੰਮ ਦੀ ਅਗਵਾਈ
ਖੇਤੀਬਾੜੀ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ : ਬੈਨੀਪਾਲ ਲੁਧਿਆਣਾ, 04 ਨਵੰਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰਂ ਬਿਨ੍ਹਾਂ ਸਾੜੇ ਸੰਭਾਲਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਕੜੀ ਨੂੰ ਅੱਗੇ ਤੋਰਦੇ ਹੋਏ ਤਹਿਸੀਲ ਜਗਰਾਓ ਦੇ ਪਿੰਡ ਸ਼ੇਖੁਪੁਰਾ ਵਿੱਚ ਅਗਾਂਹਵਧੂ ਕਿਸਾਨਾਂ ਨਾਲ ਮਿਲ ਕੇ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ....
ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੋਟਾਂ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦੀ ਚੈਕਿੰਗ
ਕਿਹਾ! ਸਮੂਹ ਬੀ.ਐਲ.ਓ.ਜ਼ ਨਾਗਰਿਕਾਂ ਨੂੰ ਵੋਟਿੰਗ ਸੇਵਾਵਾਂ ਪ੍ਰਭਾਵਸ਼ਾਲੀ ਅਤੇ ਨਰਮ ਵਤੀਰੇ ਨਾਲ ਮੁਹੱਈਆ ਕਰਵਾਉਣ ਮੋਗਾ, 4 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.20223 ਤੋਂ ਮਿਤੀ 09.12.2023 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਹਨਾਂ ਮਿਤੀਆਂ ਦੌਰਾਨ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ 4.11.2023 ਦਿਨ ਸ਼ਨੀਵਾਰ ਅਤੇ 05.11.2023....
ਕਮਿਸ਼ਨਰ ਨਗਰ ਨਿਗਮ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸ਼ਹਿਰ ਵਿੱਚ ਚੱਲ ਰਹੀ ਸਫ਼ਾਈ ਦਾ ਲਿਆ ਜਾਇਜਾ
ਸਵੇਰੇ 7 ਤੋਂ 10 ਵਜੇ ਤੱਕ ਫੀਲਡ ਵਿੱਚ ਰਹਿ ਕੇ ਵੱਖ ਵੱਖ ਸਥਾਨਾਂ ਉੱਪਰ ਚੈੱਕ ਕੀਤੀ ਸਫ਼ਾਈ ਵਿਵਸਥਾ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਦੇ ਖੇਤਰ ਵਿੱਚ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ-ਕਮਿਸ਼ਨਰ ਨਗਰ ਨਿਗਮ ਮੋਗਾ, 4 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸ਼ਹਿਰ ਮੋਗਾ ਦੀ ਸਾਫ਼ ਸਫ਼ਾਈ ਅਤੇ ਇਸਨੂੰ ਗੰਦਗੀ ਮੁਕਤ ਰੱਖਣ ਲਈ ਨਗਰ ਨਿਗਮ ਮੋਗਾ ਯਤਨਸ਼ੀਲ ਹੈ। ਨਗਰ ਨਿਗਮ ਮੋਗਾ ਦੀ ਹਦੂਦ ਅੰਦਰ 400 ਸਫ਼ਾਈ ਕਰਮਚਾਰੀ ਰੋਜ਼ਾਨਾ ਸ਼ਹਿਰ ਦੀ ਸਫ਼ਾਈ ਲਈ ਸਵੇਰੇ ਹੀ....
ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਛੋਟੇ ਕਿਸਾਨਾਂ ਦੇ ਖੇਤਾਂ 'ਚ ਮੁਫ਼ਤ ਕਣਕ ਦੀ ਬਿਜਾਈ ਜਾਰੀ
ਸਹਿਕਾਰੀ ਸਭਾਵਾਂ ਦੇ 324 ਹੈਪੀ ਸੀਡਰ ਨਾਲ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ 'ਚ ਕੀਤੀ ਜਾ ਰਹੀ ਹੈ ਮੁਫ਼ਤ ਕਣਕ ਦੀ ਬਿਜਾਈ : ਡਿਪਟੀ ਕਮਿਸ਼ਨਰ ਕਿਹਾ, ਜ਼ਿਲ੍ਹੇ 'ਚ 252 ਪ੍ਰਦਰਸ਼ਨੀ ਪਲਾਟ ਰਾਹੀਂ ਕਣਕ ਦੀ ਬਿਜਾਈ ਕਰਨ ਦਾ ਟੀਚਾ ਪਟਿਆਲਾ, 4 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਕੇ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਇੱਕ ਏਕੜ ਖੇਤ 'ਚ ਪ੍ਰਦਰਸ਼ਨੀ ਪਲਾਟ ਸਕੀਮ ਤਹਿਤ ਕਣਕ ਦੀ ਬਿਜਾਈ ਸਹਿਕਾਰੀ ਸਭਾਵਾਂ ਦੇ ਹੈਪੀ ਸੀਡਰ ਨਾਲ ਮੁਫ਼ਤ ਕਰਕੇ ਦੇਣ....
ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਪਹੁੰਚਾਉਣ 'ਚ ਕਾਲ ਸੈਂਟਰ ਨਿਭਾਅ ਰਿਹੈ ਅਹਿਮ ਭੂਮਿਕਾ
ਮੰਡੀਆਂ 'ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਕਾਲ ਸੈਂਟਰ ਰਾਹੀਂ ਰੱਖਿਆ ਜਾਂਦੇ ਸਿੱਧਾ ਸੰਪਰਕ : ਡਿਪਟੀ ਕਮਿਸ਼ਨਰ ਮਸ਼ੀਨਰੀ ਪਹੁੰਚਣ ਨਾਲ ਸਮੇਂ ਸਿਰ ਮਟਰ ਦੀ ਕੀਤੀ ਬਿਜਾਈ : ਕਿਸਾਨ ਨਵਦੀਪ ਸਿੰਘ ਕਿਸਾਨ ਵਟਸ ਐਪ ਨੰਬਰ 73800-16070 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ ਪਟਿਆਲਾ, 4 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਬਣਾਇਆ ਕਾਲ ਸੈਂਟਰ ਕਿਸਾਨਾਂ....
ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਡੀ.ਸੀ. ਵੱਲੋਂ ਪਿੰਡਾਂ ਦਾ ਦੌਰਾ
ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸੰਪਰਕ ਫਤਹਗਿੜ੍ਹ ਸਾਹਿਬ , 04 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜਨ ਨਾਲ ਜਮੀਨ ਦੀ ਉਪਜਾਓੂ ਸ਼ਕਤੀ ਵੱਧਦੀ ਹੈ ਤੇ ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋ ਨਹੀਂ ਕਰਨੀ....
ਹੁਣ ਫਰੀਦਕੋਟ ਵਿਖੇ ਖੁੱਲਣਗੇ ਲੇਬਰ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰ 
1 ਦਸੰਬਰ ਤੋਂ ਕਰਨਗੇ ਕੰਮ ਸ਼ੁਰੂ, ਮਜ਼ਦੂਰਾਂ ਨੂੰ ਨਹੀਂ ਜਾਣਾ ਪਵੇਗਾ ਮੋਗਾ ਸਥਿਤ ਦਫਤਰ ਵਿਖੇ ਫ਼ਰੀਦਕੋਟ 4 ਨਵੰਬਰ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾਂ ਸਦਕਾ ਫ਼ਰੀਦਕੋਟ ਵਿਖੇ ਸਹਾਇਕ ਲੇਬਰ ਕਮਿਸ਼ਨਰ ਅਤੇ ਸਹਾਇਕ ਡਾਇਰੈਕਟਰ ਫੈਕਟਰੀ ਅਤੇ ਕੋਟਕਪੂਰਾ ਵਿਖੇ ਲੇਬਰ ਇੰਸਪੈਕਟਰ ਦੇ ਦਫਤਰ ਖੁੱਲ ਗਏੇ ਹਨ। ਜੋ ਕਿ 1 ਦਸੰਬਰ 2023 ਤੋਂ ਹਲਕੇ ਵਿਚ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪਹਿਲਾਂ ਫ਼ਰੀਦਕੋਟ ਵਿੱਚ ਲੇਬਰ ਕਮਿਸ਼ਨ ਦਾ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ
ਫਰੀਦਕੋਟ 4 ਨਵੰਬਰ : ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ, ਜੇਲ੍ਹ ਸੁਪਰਡੰਟ ਸ਼੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ । ਇਸ ਦੌਰੇ ਦੌਰਾਨ ਜੱਜ ਸਾਹਿਬ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ....
ਸੈਟੇਲਾਈਟ ਰੱਖ ਰਿਹਾ ਹੈ, ਅੱਗ ਵਾਲੇ ਖੇਤਾਂ ਤੇ ਨਜ਼ਰ : ਡਿਪਟੀ ਕਮਿਸ਼ਨਰ 
ਅੱਗ ਲਗਾਉਣ ਵਾਲੇ 62 ਕਿਸਾਨਾਂ ਦੇ ਕੱਟੇ ਚਲਾਨ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਨਹੀਂ ਵਰਤੀ ਜਾਵੇਗੀ ਢਿੱਲ ਫਰੀਦਕੋਟ 4 ਨਵੰਬਰ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ ਤੇ ਸੈਟੇਲਾਈਟ ਦੇ ਜਰੀਏ ਖੇਤਾਂ ਤੇ ਲਗਾਤਾਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲੇ ਵਿਚ ਪਰਾਲੀ....
ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਨੂੰ ਪ੍ਰਯਟਨ ਦੇ ਮੰਚ ਤੇ ਚਮਕਾਏਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ
6 ਤੋਂ 10 ਨਵੰਬਰ ਤੱਕ ਫਾਜਿਲ਼ਕਾ ਦੇ ਪ੍ਰਤਾਪ ਬਾਗ ਵਿਖੇ ਹੋ ਰਿਹਾ ਹੈ ਮੇਲਾ ਹਸਤ ਨਿਰਮਤ ਸਮਾਨ, ਭੋਜਨ ਅਤੇ ਲੋਕ ਕਲਾਵਾਂ ਦੇ ਰੰਗ ਹੋਣਗੇ ਖਿੱਚ ਦਾ ਕੇਂਦਰ ਫਾਜਿ਼ਲਕਾ, 4 ਨਵੰਬਰ : ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਮੇਲੇ ਵਿਚ ਸਥਾਨਕ ਸਮੇਤ ਪੰਜਾਬ ਦ ਵੱਖ ਵੱਖ ਜਿ਼ਲਿ੍ਹਆਂ ਤੋਂ ਹਸਤ ਨਿਰਮਤ ਸਮਾਨ ਦੀਆਂ ਸਟਾਲਾਂ ਵੀ ਵਿਸੇਸ਼ ਖਿੱਚ....
ਪਰਾਲੀ ਸਾੜਨ ਦੀਆਂ ਘਟਨਾਂਵਾਂ ਤੇ ਉਪਗ੍ਰਹਿ ਨਾਲ ਰੱਖੀ ਜਾ ਰਹੀ ਹੈ ਨਜਰ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਪਰਾਲੀ ਸਾੜਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਾਲਾਨ ਫਾਜਿ਼ਲਕਾ, 4 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਉਪਗ੍ਰਹਿ ਨਾਲ ਨਜਰ ਰੱਖੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਪਰਾਲੀ ਦਾ ਨਿਬੇੜਾ ਕਰਨ। ਡਿਪਟੀ ਕਮਿਸ਼ਨਰ ਨੇ....
ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ : ਡਾ. ਬਲਬੀਰ ਸਿੰਘ
ਕਿਹਾ, ਰਾਜਿੰਦਰਾ ਹਪਸਤਾਲ 'ਚ ਮੁੱਖ ਮੰਤਰੀ ਮਰੀਜ ਫੈਸਿਲੀਟੇਸ਼ਨ ਸੈਂਟਰ ਦੀ ਸ਼ੁਰੂਆਤ ਜਲਦੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਪਟਿਆਲਾ, 4 ਨਵੰਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕਰਾਂਤੀ ਦੀ ਕੀਤੀ ਸ਼ੁਰੂਆਤ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜਾਂ ਦੇ ਵਾਰਸਾਂ ਨੂੰ ਦਵਾਈਆਂ ਤੇ ਹੋਰ ਸਮਾਨ ਲੈਣ ਲਈ ਐਮਰਜੈਂਸੀ ਤੋਂ....
ਕਿਸਾਨਾਂ ਨੇ ਸਰਕਾਰੀ ਅਧਿਕਾਰੀ ਨੂੰ ਘੇਰ ਕੇ ਪਰਾਲੀ ਨੂੰ ਲਗਵਾਈ ਅੱਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਪਰਚਾ ਦਰਜ ਕਰਨ ਦੇ ਆਦੇਸ਼
ਬਠਿੰਡਾ, 4 ਨਵੰਬਰ : ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਇਹ ਘਟਨਾ ਬੁਰਜ ਮਹਿਮਾ ਦੀ ਦੱਸੀ ਜਾ ਰਹੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ....