ਮਾਲਵਾ

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਲਈ ਸਥਾਨ ਤੈਅ ਕੀਤੇ
ਜ਼ਿਲ੍ਹਾ ਮੈਜਿਸਟਰੇਟ ਦੀ ਬਿਨਾਂ ਪੂਰਵ ਪ੍ਰਵਾਨਗੀ ਤੇ ਲਾਇਸੈਂਸ ਤੋਂ ਪਟਾਕੇ ਵੇਚਣ ਤੇ ਸਟੋਰ ਕਰਨ 'ਤੇ ਹੋਵੇਗੀ ਪਾਬੰਦੀ ਫਤਹਿਗੜ੍ਹ ਸਾਹਿਬ , 03 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਕਮਰਸ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ....
ਆਰਜੀ ਤੌਰ ਤੇ ਡਾਟਾ ਐਂਟਰੀ ਉਪਰੇਟਰ ਰੱਖਣ ਲਈ ਪਲੇਸਮੈਂਟ ਕੈਂਪ 06 ਨਵੰਬਰ ਨੂੰ
ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵਿਖੇ ਲੱਗੇਗਾ ਕੈਂਪ ਫਤਹਿਗੜ੍ਹ ਸਾਹਿਬ, 03 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 06 ਨਵੰਬਰ ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਾਗਰ ਤੇ ਟ੍ਰੇਨਿੰਗ ਅਫਸਰ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਰਕਾਰੀ ਪ੍ਰੋਜੈਕਟ ਲਈ ਆਰਜੀ ਤੌਰ....
ਡਿਪਟੀ ਕਮਿਸ਼ਨਰ ਨੇ  ਜਿਲੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ 
ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਪਿੰਡ ਬਦੋਸ਼ੀ ਸਮੇਤ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਦੇ ਅਧਿਕਾਰੀ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਦੌਰਾ ਕਰ ਰਹੇ ਹਨ ਅਤੇ ਜਿੱਥੇ ਵੀ....
ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ, ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕਾਫੀ ਮਸ਼ੀਨਾਂ ਉਪਲੱਬਧ ਸਹਿਕਾਰਤਾ, ਖੇਤੀਬਾੜੀ ਵਿਭਾਗ ਯਕੀਨੀ ਬਣਾਉਣ ਕਿ ਕੋਈ ਵੀ ਖੇਤੀ ਪ੍ਰਬੰਧਨ ਮਸ਼ੀਨ ਅਣਵਰਤੀ ਨਾ ਰਹੇ ਬਰਨਾਲਾ, 3 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਰੁੱਖ ਅਪਣਾਉਂਦਿਆਂ ਫੈਸਲਾ ਲਿਆ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ....
ਨੰਗਲ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫ਼ਲਤਾ ਪੂਰਵਕ ਸ਼ੁਰੂਆਤ
ਚੈਅਰਮੈਨ ਗੁਰਦੀਪ ਸਿੰਘ ਬਾਠ ਅਤੇ ਡੀਈਓ ਸ਼ਮਸ਼ੇਰ ਸਿੰਘ ਨੇ ਦਿੱਤੀ ਹਰੀ ਝੰਡੀ ਬਰਨਾਲਾ, 3 ਨਵੰਬਰ : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਪ੍ਰਾਇਮਰੀ ਪੱਧਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫ਼ਲਤਾਪੂਰਵਕ ਸ਼ੁਰੂਆਤ ਕੀਤੀ ਗਈ। ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮਹਿਮਾਨ ਗੁਰਦੀਪ ਸਿੰਘ ਬਾਠ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸ਼ਮਸ਼ੇਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ....
ਜ਼ਿਲ੍ਹਾ ਬਰਨਾਲਾ 'ਚ ਹੁਣ ਤੱਕ 318403 ਮੀਟ੍ਰਿਕ ਟਨ ਝੋਨਾ ਮੰਡੀਆਂ 'ਚ ਪੁਜਿਆ, ਡਿਪਟੀ ਕਮਿਸ਼ਨਰ ਬਰਨਾਲਾ
119 ਫੀਸਦੀ ਝੋਨੇ ਦੀ ਚੁਕਾਈ ਹੋਈ ਮੁਕੰਮਲ 539 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਹੋਈ ਤਬਦੀਲ ਸਹਿਣਾ/ਭਦੌੜ, 3 ਨਵੰਬਰ : ਜ਼ਿਲ੍ਹਾ ਬਰਨਾਲਾ 'ਚ ਹੁਣ ਤੱਕ 318403 ਮੀਟ੍ਰਿਕ ਟਨ ਝੋਨਾ ਮੰਡੀਆਂ 'ਚ ਪੁਜਿਆ। ਜਿਸ ਵਿੱਚੋਂ 212972 ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਖਰੀਦ ਉਪਰੰਤ ਚੁੱਕ ਲਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਪਿੰਡ ਸਹਿਣਾ ਅਤੇ ਭਦੌੜ ਵਿਖੇ ਦਾਣਾ ਮੰਡੀ ਦੇ ਦੌਰੇ ਦੌਰਾਨ ਕੀਤਾ। ਉਨ੍ਹਾਂ ਵਧੇਰੀ ਜਾਣਕਾਰੀ ਦਿੰਦਿਆਂ....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਡਿਪਟੀ ਕਮਿਸ਼ਨਰ ਨੇ ਦੌਰਾ 
ਅਗਾਂਹਵਧੂ ਕਿਸਾਨਾਂ ਨੂੰ ਕਿਹਾ ਕਿ ਉਹ ਹੋਰ ਕਿਸਾਨਾਂ ਦਾ ਮਾਰਗਦਰਸ਼ਨ ਕਰਨ ਕਿਸਾਨਾਂ, ਸਹਿਕਾਰੀ ਸਭਾਵਾਂ ਨੂੰ ਮਿਲੇ ਬਰਨਾਲਾ, 3 ਨਵੰਬਰ : ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ 'ਚ ਵੱਖ ਵੱਖ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਿਹੜੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਪ੍ਰਬੰਧਨ ਕਰ ਰਹੇ ਹਨ। ਪਿੰਡ ਜੋਧਪੁਰ ਚੀਮਾ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਜਿਹੜਾ ਕਿ ਪਿਛਲੇ ਕੁਝ ਸਾਲਾਂ ਤੋਂ....
ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਸਨਮਾਨ 
ਬਰਨਾਲਾ, 3 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਕੌਮੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਸਮਰਪਿਤ ਇੱਕ ਸਮਾਰੋਹ ਦੌਰਾਨ ਖੂਨਦਾਨ ਕਰਨ ਵਾਲੇ ਮਹਾਂਦਾਨੀਆਂ ਦਾ ਸਨਮਾਨ ਕਰਨ ਲਈ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਵੱਲੋ ਖੂਨਦਾਨ ਕਰਨ ਵਾਲੀਆਂ ਜਥੇਬੰਦੀਆਂ ਅਤੇ ਵਿਅਕਤੀਆਂ ਦਾ ਸਨਮਾਨ ਅਤੇ ਹੌਂਸਲਾਂ ਅਫਜਾਈ....
ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ : ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵੱਲੋ ਦਿਹਾਤੀ ਪੱਧਰ 'ਤੇ ਸੈਮੀਨਾਰ
ਬਰਨਾਲਾ, 3 ਨਵੰਬਰ : ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਜਗਤਪ੍ਰੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੀ ਰਹਿਨੁਮਾਈ ਹੇਠ ਵਿਜੀਲੈਂਸ ਜਾਗਰੂਕਤਾ ਸਪਤਾਹ 30 ਅਕਤੂਬਰ 2023 ਤੋਂ 5 ਨਵੰਬਰ 2023 ਤੱਕ ਕੀਤੇ ਜਾ ਰਹੇ ਜਾਗਰੁਕਤਾ ਪ੍ਰੋਗਰਾਮ ਦੀ ਲੜੀ ਤਹਿਤ ਵੱਖ ਵੱਖ ਥਾਵਾਂ ਉੱਤੇ ਸੈਮੀਨਾਰ ਕਰਵਾਏ ਜਾ ਰਹੇ ਹਨ। 31 ਅਕਤੂਬਰ ਨੂੰ ਵਿਜੀਲੈਂਸ....
6 ਨਵੰਬਰ ਤੋਂ ਫਾਜਿ਼ਲਕਾ ਵਿਖੇ ਹੋ ਰਿਹਾ ਹੈ ਪੰਜਾਬ ਹੈਂਡੀਕਰਾਫਟ ਫੈਸਟੀਵਲ
ਗੁਰਨਾਮ ਭੁੱਲਰ ਸਮੇਤ ਵੱਖ ਵੱਖ ਨਾਮੀ ਕਲਾਕਾਰ ਪਹੁੰਚਣਗੇ ਵਿਰਾਸਤੀ ਰੰਗ ਰਹਿਣਗੇ ਖਿੱਚ ਦਾ ਕੇਂਦਰ, ਤਿਆਰੀਆਂ ਜਾਰੀ ਫਾਜਿ਼ਲਕਾ, 3 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਦੇਖਰੇਖ ਵਿਚ ਫਾਜਿ਼ਲਕਾ ਵਿਚ 6 ਨਵੰਬਰ ਤੋਂ 5 ਦਿਨਾਂ ਪੰਜਾਬ ਹੈਂਡੀਕਰਾਫਟ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਤਾਪ ਬਾਗ ਵਿਖੇ ਹੋਣ ਵਾਲੇ ਇਸ ਮੈਗਾ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ....
ਦੋ ਦਿਨਾਂ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਲਏ 24 ਨਮੂਨੇ
ਫਾਜਿ਼ਲਕਾ, 3 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰੇ ਅਤੇ ਸੁੱਧ ਭੋਜਨ ਪਦਾਰਥਾਂ, ਮਿਠਾਈਆਂ ਆਦਿ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਖਾਣ ਪੀਣ ਦੀਆਂ ਵਸਤਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਜਿ਼ਲ੍ਹਾ ਸਿਹਤ ਅਫ਼ਸਰ ਡਾ: ਭੁਪਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਅਫ਼ਸਰ ਸ੍ਰੀ ਇਸ਼ਾਨ ਬਾਂਸਲ ਵੱਲੋਂ 1 ਅਤੇ 2 ਨਵੰਬਰ ਨੂੰ ਮਿਠਾਈਆਂ ਦੇ 19, ਦੁੱਧ ਦੇ 3, ਤਿਆਰ ਦਾਲ ਅਤੇ ਵੈਜ ਗਰੇਵੀ ਦਾ ਇਕ ਇਕ ਸੈਂਪ ਲਏ ਗਏ ਹਨ। ਇਸ....
ਪਰਾਲੀ ਸੜਨ ਤੋਂ ਰੋਕਣ ਲਈ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਤਾਇਨਾਤ
ਸੂਚਨਾ ਮਿਲਣ ਤੇ ਤੁਰੰਤ ਗੱਡੀਆਂ ਪਹੁੰਚਣਗੀਆਂ ਖੇਤਾਂ ਤੱਕ ਖੇਤੀਬਾੜੀ ਵਿਭਾਗ ਦਾ ਅਮਲਾ ਵੀ ਰਹੇਗਾ ਦਿਨ ਵੇਲੇ ਪਿੰਡਾਂ ਵਿਚ ਫਾਜਿ਼ਲਕਾ, 3 ਨਵੰਬਰ : ਪਰਾਲੀ ਸੜਨ ਦੇ ਵੱਧਦੇ ਮਾਮਲਿਆਂ ਕਾਰਨ ਹਵਾ ਦੀ ਗੁਣਵਤਾ ਵਿਚ ਆ ਰਹੀ ਭਾਰੀ ਗਿਰਾਵਟ ਅਤੇ ਜਾਣਕਾਰੀ ਦੀ ਘਾਟ ਕਾਰਨ ਪੋਸ਼ਕ ਤੱਤਾਂ ਨੂੰ ਪਰਾਲੀ ਰਾਹੀਂ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਹੁਣ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਨੇ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਨੂੰ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ....
ਆਯੁਸ਼ਮਾਨ ਕਾਰਡ ਬਣਵਾਉਣ ਲਈ ਮੁਨਿਆਦੀ ਰਿਕਸ਼ਾ ਨੂੰ ਕੀਤਾ ਹਰਿ ਝੰਡੀ ਦੇ ਕੇ ਕੀਤਾ ਰਵਾਨਾ
ਆਯੂਸਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ : ਡਾਕਟਰ ਕਵਿਤਾ ਫਾਜ਼ਿਲਕਾ 3 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਲੋਕੀ ਜਿਆਦਾ ਤੋ ਜਿਆਦਾ ਇਸ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਆਯੁਸ਼ਮਾਨ ਕਾਰਡ ਬਨੁਣਾਉਂ ਲਈ ਫਾਜ਼ਿਲਕਾ ਸਿਹਤ ਵਿਭਾਗ ਦੇ ਅਧਿਕਾਰੀਆ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ , ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ....
ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ
ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ ਫਰੀਦਕੋਟ 3 ਨਵੰਬਰ : ਝੋਨੇ ਅਤੇ ਬਾਸਮਤੀ ਦੇ ਵਾਢੀ ਦਾ ਸੀਜ਼ਨ ਦੌਰਾਨ ਬਹੁ ਗਿਣਤੀ ਕਿਸਾਨ ਪਰਾਲੀ ਦਾ ਕੋਈ ਨਾ ਕੋਈ ਪ੍ਰਬੰਧ ਕਰਕੇ ਇਸ ਸਮੱਸਿਆ ਦਾ ਹੱਲ ਕਰ ਰਹੇ ਹਨ, ਪਰ ਉੱਥੇ ਹੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਰਹਿੰਦ ਖੂੰਹਦ ਦਾ ਛੇਤੀ ਪ੍ਰਬੰਧ ਕਰਨ ਦੇ ਚੱਕਰ ਵਿੱਚ ਵਾਤਾਵਰਨ ਨੂੰ ਦੂਸ਼ਿਤ ਕਰਨ ਦੇ ਨਾਲ ਨਾਲ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁੱਖਣਵਾਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ
ਫਰੀਦਕੋਟ 3 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਮਿਤੀ 03.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁੱਖਣਵਾਲਾ....