ਮਾਲਵਾ

ਡੇਅਰੀ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ
ਫਰੀਦਕੋਟ 3 ਨਵੰਬਰ : ਡੇਅਰੀ ਵਿਕਾਸ ਵਿਭਾਗ ਫਰੀਦਕੋਟ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਸਕੂਲ, ਫਰੀਦਕੋਟ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ,ਫਰੀਦਕੋਟ ਸ੍ਰੀ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਡਾ....
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਤੇ ਮੌਕੇ ਤੇ ਕੀਤੀ ਕਾਰਵਾਈ : ਡਾ. ਗਿੱਲ
ਫਰੀਦਕੋਟ 3 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਅਦੇਸ਼ਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਗਠਿਤ ਟੀਮਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ। ਜਿਸ ਲੜੀ ਅਧੀਨ ਡਾ. ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਸਮੇਤ ਆਪਣੀ ਟੀਮ ਡਾ. ਕੁਲਵੰਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਅਤੇ ਇੰਜ਼. ਹਰਚਰਨ ਸਿੰਘ ਖੇਤੀਬਾੜੀ ਇੰਜਨੀਅਰ (ਟਿਊਬਵੈਲਜ਼) ਵਲੋਂ ਫੀਲਡ....
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 27 28 ਨਵੰਬਰ ਨੂੰ ਵੱਡੀ ਸ਼ਮੂਲੀਅਤ ਕਰੇਗੀ-ਪੰਜਾਬ ਕਿਸਾਨ ਯੂਨੀਅਨ
ਮੁੱਲਾਂਪੁਰ ਦਾਖਾ 3 ਨਵੰਬਰ (ਸਤਵਿੰਦਰ ਸਿੰਘ ਗਿੱਲ) ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜੋਨ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਟਾਹਲੀ ਆਣਾ ਰਾਏਕੋਟ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾਂ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭਿੱਖੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤੇ 26, 27, 28 ਨਵੰਬਰ ਨੂੰ ਦੇਸ਼ ਦੀਆਂ ਰਾਜਧਾਨੀਆਂ ਵਿੱਚ ਮਹਾਂ ਪੜਾਓ ਕੀਤੇ ਜਾਣਗੇ।....
ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਐਫਸੀਆਈ ਝੋਨੇ ਦੀ ਨਮੀ ਦੀ ਸੀਮਾ ਤੁਰੰਤ ਵਧਾਵੇ ਅਤੇ ਮਜ਼ਦੂਰਾਂ ਨੂੰ 25% ਵਾਧਾ ਦੇਵੇ-ਡਾ. ਅਮਰ ਸਿੰਘ 
ਸ੍ਰੀ ਫਤਹਿਗੜ੍ਹ ਸਾਹਿਬ, 3 ਨਵੰਬਰ : ਡਾ: ਅਮਰ ਸਿੰਘ ਸੰਸਦ ਮੈਂਬਰ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਕੱਲ੍ਹ ਦਿੱਲੀ ਵਿਖੇ ਐਫਸੀਆਈ ਦੇ ਚੇਅਰਮੈਨ ਅਸ਼ੋਕ ਮੀਨਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਐਫਸੀਆਈ ਦੇ ਚੇਅਰਮੈਨ ਨੂੰ ਦੱਸਿਆ ਕਿ ਜਦੋਂ ਤੋਂ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀ ਹੜਤਾਲ ਸ਼ੁਰੂ ਹੋਈ ਹੈ, ਉਦੋਂ ਤੋਂ ਉਹ ਆਪਣੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਦਖਲ 'ਤੇ FRK ਮੁੱਦੇ ਨੂੰ ਹੱਲ ਕਰਨ ਲਈ FCI ਦਾ ਧੰਨਵਾਦ ਕੀਤਾ। ਡਾ: ਸਿੰਘ ਨੇ ਬੇਨਤੀ ਕੀਤੀ ਕਿ ਝੋਨੇ ਦੀ ਨਿਰਵਿਘਨ....
ਬੇਗਮਪੁਰਾ ਟਾਈਗਰ ਫੋਰਸ ਦੀਆਂ ਇਕਾਈਆਂ ਹਰ ਪਿੰਡ ਪਿੰਡ ਲਾਈਆਂ ਜਾਣਗੀਆਂ : ਪਮਾਲ            
ਮੁੱਲਾਂਪੁਰ ਦਾਖਾ 2 ਨਵੰਬਰ( ਸਤਵਿੰਦਰ ਸਿੰਘ ਗਿੱਲ) ਬੇਗਮਪੁਰਾ ਟਾਈਗਰ ਫੋਰਸ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਮਾਲ ਅਤੇ ਵਾਇਸ ਪ੍ਰਧਾਨ ਸੁਖਵਿੰਦਰ ਸਿੰਘ ਬੁਢੇਲ ਦੀ ਪ੍ਰਧਾਨਗੀ ਚ ਗਿਆਨੀ ਅਮਰਜੀਤ ਸਿੰਘ ਮੋਰਕਰੀਮਾ ਦੇ ਸਹਿਯੋਗ ਨਾਲ ਮੁੱਲਾਂਪੁਰ ਦੇ ਨਜਦੀਕ ਪਿੰਡ ਮੋਰਕਰੀਮਾ ਵਿਖੇ ਇਕ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ,ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਇਕੱਠੀ ਹੋਈ ਪਿੰਡ ਦੀ ਸੰਗਤ ਨੂੰ ਬੇਗਮਪੁਰਾ ਟਾਈਗਰ ਫੋਰਸ ਜੱਥੇਬੰਦੀ ਦੇ ਵਾਰ ਚ ਜਾਣਕਾਰੀ ਦਿੱਤੀ,ਉਹਨਾਂ ਬੋਲਦਿਆ ਕਿਹਾ....
ਵਿਰੋਧੀਆ ਨੂੰ ਡਿਬੇਟ 'ਚ ਸ਼ਾਮਿਲ ਹੋ ਕੇ ਆਪਣੀ ਗੱਲ ਰੱਖਣੀ ਚਾਹੀਦੀ ਸੀ : ਬੱਸਣ 
ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਨੇ ਆਖਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਰੱਖੀ ਗਈ 1 ਨਬੰਵਰ ਦੀ ਡੀਬੇਟ ਜੋ ਕਿ ਪੀ ਏ ਯੂ ਦੇ ਵਿੱਚ ਹੋ ਰਹੀ ਸੀ ਜਿਸ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਡੀਬੇਟ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕਿਹਾ ਸੀ ਪਰ ਅੱਜ ਇਸ ਡੀਬੇਟ ਦੇ ਵਿੱਚ ਨਾ ਪਹੁੰਚ ਕੇ ਪਿਛਲੇ ਸਮੇ ਦੇ ਵਿੱਚ ਕੀਤੀਆਂ ਹੋਈਆਂ ਗਲਤੀਆਂ ਨੂੰ ਸਵੀਕਾਰ ਕਰ ਲਿਆ ਸ. ਬਲਵਿੰਦਰ ਸਿੰਘ ਬੱਸਣ ਨੇ....
ਮੁਹੱਲਾ ਪ੍ਰੇਮ ਨਗਰ 'ਚ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕਾ 'ਚ  ਹਾ ਹਾ ਕਾਰ
ਮੁੱਲਾਂਪੁਰ ਦਾਖਾ 2 ਨਵੰਬਰ (ਸਤਵਿੰਦਰ ਸਿੰਘ ਗਿੱਲ) : ਮੁਹੱਲਾ ਪ੍ਰੇਮ ਨਗਰ ਦੇ ਵਿੱਚ ਸੀਵਰੇਜ ਦਾ ਪਾਣੀ ਘਰਾਂ ਦੇ ਵਿੱਚ ਵੜਨ ਕਰਕੇ ਲੋਕਾਂ ਵਿੱਚ ਹਾ ਹਾ ਕਾਰ ਮੱਚੀ ਮੁਹੱਲਾ ਨਿਵਾਸੀਆਂ ਵੱਲੋਂ ਕੋਈ ਸੁਣਵਾਈ ਨਾ ਹੋਣ ਕਰਕੇ ਜਿਥੇ ਰੋਸ ਦੀ ਲਹਿਰ ਪਾਈ ਗਈ ਉੱਥੇ ਹੀ ਮੁਹੱਲਾ ਨਿਵਾਸੀਆਂ ਨੇ ਕੋਈ ਹੱਲ ਹੁੰਦਾ ਨਾ ਵੇਖ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਤੇ ਵਲੰਟੀਅਰਾਂ ਦੇ ਧਿਆਨ ਚ ਲਿਆਦਾ ਗਿਆ ਤੁਰੰਤ ਮੋਕੇ ਤੇ ਪਹੁੰਚ ਦਿਆਂ ਹੋਇਆ ਸ.ਬਲਵਿੰਦਰ ਸਿੰਘ ਬੱਸਣ ਨੇ ਲੋਕਾਂ ਦੀ ਬਦਤਰ....
ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ : ਡਾ. ਬਲਬੀਰ ਸਿੰਘ 
ਪਟਿਆਲਾ, 02 ਨਵੰਬਰ : ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ 12.9 ਫੀਸਦੀ ਰਹਿ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼੍ਰੀ ਦੁਖਨਿਵਾਰਨ ਸਾਹਿਬ ਨੇੜੇ ਆਮ ਆਦਮੀ ਕਲੀਨਿਕ ਵਿਖੇ ਪੰਜਾਬ ਰਾਜ ਤੰਬਾਕੂ ਮੁਕਤ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਏ ਸਨ। ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ, ਜਿਸ ਕਾਰਨ ਰਾਜ ਨੂੰ ਭਾਰਤ....
ਚਚੇਰੇ ਭਰਾ ਦੇ ਵਿਆਹ ਵਿੱਚ ਆਏ ਫੌਜੀ ਦਾ ਕਤਲ, ਦੋਸ਼ੀ ਗ੍ਰਿਫਤਾਰ
ਲੁਧਿਆਣਾ, 2 ਨਵੰਬਰ : ਲੁਧਿਆਣਾ 'ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ। ਸਿਪਾਹੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲੈ ਕੇ ਆਇਆ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲੇ ਜਾਗੋ ਕੱਢ ਰਹੇ ਸੀ।ਇਸ ਦੌਰਾਨ ਨੱਚਦੇ ਹੋਏ ਝਗੜਾ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਰਾਤ ਸਮੇਂ ਮੁਰਦਾਘਰ ਵਿੱਚ ਰਖਵਾਇਆ ਅਤੇ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤਾ। ਇਹ ਘਟਨਾ ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੀ ਹੈ। ਮ੍ਰਿਤਕ ਮਲਕੀਤ ਸਿੰਘ....
ਸਰਕਾਰ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-  ਜੌੜਾਮਾਜਰਾ
ਏਸ਼ੀਅਨ ਖੇਡਾਂ ਚ ਦੇਸ਼ ਦੀ ਪ੍ਰਤੀਨਿਧਤਾ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਬੇਹਤਰੀਨ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖੇਡਾਂ ਨੂੰ ਸਮਰਪਿਤ ਯਤਨਾਂ ਦੀ ਮਿਸਾਲ ਮੋਹਾਲੀ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਚਾਈਨਾ ਦੇ ਪੰਜਾਬ ਚੈਂਪੀਅਨਾਂ ਨੂੰ ਸਨਮਾਨਿਤ ਕੀਤਾ ਐਸ.ਏ.ਐਸ.ਨਗਰ, 2 ਨਵੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ....
ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ
ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ ਪਟਿਆਲਾ, 2 ਨਵੰਬਰ : ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਪਟਿਆਲਾ....
ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਤੀਜਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਸਮਾਗਮ 5 ਨਵੰਬਰ ਨੂੰ
ਮੁੱਖ ਮਹਿਮਾਨ ਮੈਂਬਰ ਪਾਰਲੀਮੈਟ ਮੁਹੰਮਦ ਸਦੀਕ ਤੇ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਕਰਨਗੇ ਲੁਧਿਆਣਾ 2 ਨਵੰਬਰ : ਸਾਲ 1953 ਤੋਂ ਕਾਰਜਸ਼ੀਲ ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਨਾਮਵਰ ਸ਼ਾਇਰ ਸ਼੍ਰੀ ਵਿਜੇ ਵਿਵੇਕ ਨੂੰ ਤੀਜੇ ‘ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ‘ ਨਾਲ 5 ਨਵੰਬਰ, 2023(ਐਤਵਾਰ) ਨੂੰ ਸਵੇਰੇ 10 ਵਜੇ ਸਭਾ ਦੇ ਸੈਮੀਨਾਰ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਤੇ ਜਨਰਲ ਸਕੱਤਰ ਬਲਵੰਤ ਮਾਂਗਟ ਨੇ ਦੱਸਿਆ ਕਿ ਇਸ....
ਮੁੱਖ ਮੰਤਰੀ ਨੇ 16 ਨਵੰਬਰ ਨੂੰ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ ਦਾ ਪੋਸਟਰ ਜਾਰੀ ਕੀਤਾ
ਹਜ਼ਾਰਾਂ ਨੌਜਵਾਨ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦਾ ਪ੍ਰਣ ਲੈਣਗੇ: ਸੀਪੀ ਮਨਦੀਪ ਸਿੰਘ ਸਿੱਧੂ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਕੱਢਣ ਦਾ ਐਲਾਨ ਲੁਧਿਆਣਾ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਆਯੋਜਿਤ ਕੀਤੀ ਜਾਣ ਵਾਲੀ ਭਾਰਤ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ....
ਸੁਨਾਮ ਉਧਮ ਸਿੰਘ ਵਾਲਾ 'ਚ ਰੂਹ ਕੰਬਾਉਣ ਵਾਲੀ ਵਾਪਰੀ ਘਟਨਾ, ਇੱਕ ਬੱਚੇ ਸਣੇ 6 ਲੋਕਾਂ ਦੀ ਮੌਤ
ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਸਥਾਨਕ ਸ਼ਹਿਰ ਦੇ 6 ਵਿਅਕਤੀ ਜਿਨਾਂ ਵਿੱਚ ਇੱਕ ਚਾਰ ਸਾਲ ਦਾ ਬੱਚਾ ਵੀ ਸੀ ਮਲੇਰਕੋਟਲੇ ਤੋਂ ਵਾਪਸ ਸੁਨਾਮ ਵੱਲ ਨੂੰ ਆ ਰਹੇ ਸੀ ਤਾਂ ਸੁਨਾਮ ਮਹਿਲਾ ਰੋਡ ਤੇ ਟਰਾਲੇ ਦੇ ਨਾਲ ਕਾਰ ਐਕਸੀਡੈਂਟ ਦੇ ਚਲਦੇ 6 ਵਿਅਕਤੀਆਂ ਦੀ ਮੌਤ ਹੋ ਗਈ ਜਿਨਾਂ ਨੂੰ ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਕੇ ਬਾਹਰ ਕੱਢਿਆ ਗਿਆ, ਇਸ ਮੌਕੇ ਤੇ ਥਾਣਾ ਛਾਜਲੀ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮਹਿਲਾ ਸੁਨਾਮ ਰੋਡ ਤੇ ਟਰਾਲਿਆਂ ਦੀ ਕਾਰ ਨਾਲ ਐਕਸੀਡੈਂਟ ਦੇ ਚਲਦੇ ਇੱਕ ਬੱਚੇ ਸਣੇ 6....
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ- ਸਹਾਇਕ ਡਾਇਰੈਕਟਰ 
ਬਰਨਾਲਾ, 02 ਨਵੰਬਰ : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਅੰਦੇਸੀ ਸੋਚ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਡੀਪੀਆਈ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ....