ਮਾਲਵਾ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਦੀ ਵਰਤੋਂ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ
ਮਸ਼ੀਨਰੀ ਰਾਹੀਂ ਪਰਾਲੀ ਦਾ ਢੁਕਵਾਂ ਪ੍ਰਬੰਧ ਅਤੇ ਪਰਾਲੀ ਦਾ ਆਪਣਾ ਸਟੋਰ ਕਰਨ ਵਾਲੇ ਕਿਸਾਨ ਕਰਮਜੀਤ ਸਿੰਘ ਧੌਲਾ ਦੀ ਕੀਤੀ ਸ਼ਲਾਘਾ ਬਰਨਾਲਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੋਰ ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪਿੰਡ ਧੌਲਾ, ਹੰਡਿਆਇਆ ਅਤੇ ਰੂੜੇਕੇ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬਲਾਕ ਬਰਨਾਲਾ ਦੇ ਪਿੰਡ ਧੌਲਾ ਵਿਖੇ ਕਿਸਾਨ ਕਰਮਜੀਤ ਸਿੰਘ ਵੱਲੋਂ ਆਪਣੇ ਪੱਧਰ ਤੇ ਲਗਾਏ ਗਏ ਪਰਾਲੀ ਦੇ....
ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਬਰਨਾਲਾ, 2 ਨਵੰਬਰ : ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੁਆਰਾ ਕਰਵਾਏ ਗਏ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਹੈ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਤੇ ਹੋਏ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਰਾਜ....
ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਪੀਣ ਵਾਲੇ ਪਾਣੀ ਦੇ ਨਾਲ ਨਾਲ 9 ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ-ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਨੇ 60 ਲੱਖ ਰੁਪਏ ਦੀ ਲਾਗਤ ਵਾਲੀ 3 ਹਜ਼ਾਰ ਫੁੱਟ ਦੀ ਜ਼ਮੀਨਦੋਜ਼ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਮਾਨਸਾ, 02 ਨਵੰਬਰ : ਆਮ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵੱਖ ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਨਾਲ ਸਾਫ ਪਾਣੀ ਹਰ ਘਰ ਤੱਕ ਪਹੁੰਚ ਸਕੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮਾਈਨਰ ਨੰਬਰ 5 ਬੁਢਲਾਡਾ ਦੀ....
ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ 09 ਦਸੰਬਰ ਤੱਕ ਕੀਤੀ ਜਾਵੇਗੀ : ਜ਼ਿਲ੍ਹਾ ਚੋਣ ਅਫ਼ਸਰ
4 ਨਵੰਬਰ ਤੋਂ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦਾ ਲਾਹਾ ਲੈਣ ਲੋਕ : ਪਰਮਵੀਰ ਸਿੰਘ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਕਿਸੇ ਤਰੁੱਟੀ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ ਵੋਟਰ ਮਾਨਸਾ, 02 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ (96ਮਾਨਸਾ, 97-ਸਰਦੂਲਗੜ੍ਹ , 98-ਬੁਢਲਾਡਾ (ਅ:ਜ) ਵਿਖੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ....
ਵਿਧਾਇਕ ਵੱਲੋਂ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਦੀ ਲਪੇਟ ਵਿੱਚ ਆਏ ਫਫੜੇ ਭਾਈ ਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ
ਮਾਨਸਾ, 02 ਨਵੰਬਰ : ਪਿੰਡ ਫਫੜੇ ਭਾਈ ਕੇ ਵਿਖੇ ਅਚਾਨਕ ਰਾਤ ਸਮੇਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਲੱਗੀ ਅੱਗ ਕਰਕੇ ਇਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ, ਜਿਸ ’ਤੇ ਪਰਿਵਾਰ ਦੀ ਮਦਦ ਲਈ ਬੀਤੀ ਸ਼ਾਮ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਨੇ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਵਿਧਾਇਕ ਵਿਜੈ ਸਿੰਗਲਾ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪਰਿਵਾਰ ਨੂੰ 50 ਹਜ਼ਾਰ ਰੁਪਏ ਮੁਆਵਜ਼ੇ ਦਾ ਚੈੱਕ....
ਕਿਸਾਨ ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਕਰਨ ਸੰਪਰਕ : ਡਿਪਟੀ ਕਮਿਸ਼ਨਰ
ਫ਼ਰੀਦਕੋਟ 2 ਨਵੰਬਰ : ਹਾੜੀ ਸਾਲ 2023—24 ਦੌਰਾਨ ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ ਮੌਕੇ ਤੇ ਸਬਸਿਡੀ ਦੀ ਰਾਸ਼ੀ ਕੱਟ ਕੇ ਘੱਟ ਰੇਟ ਤੇ ਮੁਹੱਈਆ ਕਰਾਉਣ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ, ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਸਬਸਿਡੀ ਤੇ ਕਣਕ ਬੀਜ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ (www.agrimachinerypb.com) ਤੇ ਬਿਨੈ ਪੱਤਰ 31 ਅਕਤੂਬਰ ਤੱਕ ਭਰ ਸਕਦੇ ਸਨ। ਜਿਨ੍ਹਾਂ ਕਿਸਾਨਾਂ ਨੇ 31 ਅਕਤੂਬਰ ਤੱਕ ਆਨਲਾਈਨ ਪੋਰਟਲ....
ਫਰੀਦਕੋਟ ਜ਼ਿਲ੍ਹੇ ‘ਚ 09 ਦਸੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 2 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਦਸੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ....
ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 6 ਨਵੰਬਰ ਤੋਂ - ਨਿਰਵੈਰ ਸਿੰਘ ਬਰਾੜ
ਫਰੀਦਕੋਟ 2 ਨਵੰਬਰ : ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗਰੁਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 6 ਨਵੰਬਰ,2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ ਲਈ....
4 ਅਤੇ 5 ਨਵੰਬਰ ਅਤੇ 2 ਅਤੇ 3 ਦਸੰਬਰ ਨੂੰ ਫਰੀਦਕੋਟ ਦੇ ਸਮੂਹ ਬੂਥਾਂ ਤੇ ਲਗਾਏ ਜਾਣਗੇ ਕੈਂਪ
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ ਫਰੀਦਕੋਟ 2 ਨਵੰਬਰ : ਮੇਜਰ ਡਾ. ਵਰੁਣ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ -ਕਮ- ਉਪ ਮੰਡਲ ਮੈਜਿਸਟ੍ਰੇਟ ਹਲਕਾ 087 ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਧਾਨ ਸਭਾ ਹਲਕਾ 087 ਫਰੀਦਕੋਟ ਅਧੀਨ ਆਉਂਦੇ 185 ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ । ਕੈਂਪ ਦੌਰਾਨ ਆਮ....
ਵਿਜੀਲੈਂਸ ਜਾਗਰੂਕਤਾ ਹਫਤਾ 2023, ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ
ਫਰੀਦਕੋਟ 2 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 02.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਬਾਬਾ ਫਰੀਦ ਨਰਸਿੰਗ ਕਾਲਜ, ਸੰਧਵਾਂ....
ਅੱਗ ਲਗਾਉਣ ਵਾਲੇ 23 ਕਿਸਾਨਾਂ ਦੀਆਂ ਕੀਤੀਆਂ ਰੈਡ ਐਂਟਰੀਆਂ ਅਤੇ ਕੱਟੇ ਚਲਾਨ : ਡਿਪਟੀ ਕਮਿਸ਼ਨਰ 
ਫਰੀਦਕੋਟ 2 ਨਵੰਬਰ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਤਹਿਤ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਇਸ ਸਾਲ ਬਹੁਤ ਸਖਤੀ ਕੀਤੀ ਜਾ ਰਹੀ ਹੈ ਜਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬਹੁਤ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਰਹੇ ਹਨ ਜਾਂ ਗੱਠਾਂ ਬਣਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਪਰ ਕਈ ਕਿਸਾਨ ਅਜੇ ਤੱਕ ਵੀ ਨਹੀਂ ਸਮਝੇ। ਜ਼ਿਲ੍ਹੇ ਵਿੱਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਉਪਲਬਧਤਾ ਹੋਣ ਦੇ ਬਾਵਜੂਦ ਕੁਝ ਕਿਸਾਨ ਅੱਗ ਲਗਾ....
ਜ਼ਿਲ੍ਹਾ ਮੈਜਿਸਟ੍ਰੇਟ ਨੇ ਪਟਾਕਿਆਂ ਦੀ ਵਿਕਰੀ ਲਈ ਕੱਢਿਆ ਡਰਾਅ, 67 ਲਾਇਸੈਂਸ ਜਾਰੀ
ਫਾਜ਼ਿਲਕਾ 2 ਨਵੰਬਰ : ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਸੁਪਰਡੰਟ ਮਨਜੀਤ ਔਲਖ, ਸੁਪਰਡੰਟ ਪ੍ਰਦੀਪ ਗੱਖੜ, ਈਓ ਨਗਰ ਕੌਂਸਲ ਮੰਗਤ ਕੁਮਾਰ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ....
ਭੱਠਿਆਂ ਦੇ ਬਾਲਣ ਦਾ 20 ਫੀਸਦੀ ਹਿੱਸਾ ਪਰਾਲੀ ਤੋਂ ਬਣੇ ਪੈਲਟਸ ਹੋਣ
ਡਿਪਟੀ ਕਮਿਸ਼ਨਰ ਵੱਲੋਂ ਭੱਠਾ ਮਾਲਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਸਰਕਾਰ ਵੱਲੋਂ ਇੰਟਾਂ ਦੇ ਭੱਠਿਆਂ ਵਿਚ ਵਰਤੇ ਜਾਣ ਵਾਲੇ ਬਾਲਣ ਵਿਚ 20 ਫੀਸਦੀ ਹਿੱਸਾ ਪਰਾਲੀ ਤੋਂ ਬਣੀਆਂ ਪੈਲਟਸ ਹੋਣਾ ਲਾਜਮੀ ਕੀਤਾ ਗਿਆ ਹੈ ਅਤੇ ਸਾਰੇ ਭੱਠਾ ਮਾਲਕ ਇਸ ਨਿਯਮ ਦਾ ਸਖ਼ਤੀ ਨਾਲ ਪਾਲਣ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨਿਯਮ ਲਾਗੂ ਹੋ ਚੁੱਕਾ ਹੈ ਅਤੇ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ....
ਜ਼ਿਲ੍ਹੇ ਦੇ ਹਾਈ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਸਲੋਗਨ ਮੁਕਾਬਲੇ
ਚਾਹਵਾਨ ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ 6 ਨਵੰਬਰ 2023 ਤੱਕ ਕਰਵਾ ਸਕਦੇ ਹਨ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲਿਆਂ ਨੂੰ ਮਿਲਣਗੇ ਨਗਦ ਰਾਸ਼ੀ ਦੇ ਇਨਾਮ ਫਾਜ਼ਿਲਕਾ 2 ਨਵੰਬਰ : ਜਿਲ੍ਹਾ ਬਾਲ ਸੁਰੱਖਿਆ ਅਫਸਰ,ਫਾਜ਼ਿਲਕਾ ਸ਼੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੀ ਰਹਨੁਮਾਈ ਹੇਠ ਜ਼ਿਲ੍ਹਾ ਪੱਧਰੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਜਾਣਗੇ। ਓਪਨ....
ਫਾਜਿ਼ਲਕਾ ਜਿ਼ਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਇਸ ਸਾਲ 3817 ਮਸ਼ੀਨਾਂ ਤੇ ਦਿੱਤੀ ਜਾ ਰਹੀ ਹੈ ਸਬਸਿਡੀ
ਇਸਤੋਂ ਪਹਿਲਾਂ ਹੀ 6000 ਤੋਂ ਜਿਆਦਾ ਮਸ਼ੀਨਾਂ ਜਿ਼ਲ੍ਹੇ ਵਿਚ ੳਪਲਬੱਧ ਹਨ ਫਿਜੀਕਲ ਵੇਰੀਫਿਕੇਸ਼ਨ ਦਾ ਕੰਮ ਵੀ ਜਾਰੀ ਫਾਜਿ਼ਲਕਾ, 2 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਇਸ ਸਾਲ ਪੰਜਾਬ ਸਰਕਾਰ ਨੇ 3817 ਮਸ਼ੀਨਾਂ ਤੇ ਸਬਸਿਡੀ ਦੇਣ ਲਈ ਕਿਸਾਨਾਂ ਦੀਆਂ ਅਰਜੀਆਂ ਪ੍ਰਵਾਨ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਿਚੋਂ ਹੁਣ ਤੱਕ 1971 ਮਸ਼ੀਨਾਂ ਕਿਸਾਨਾਂ ਵੱਲੋਂ ਖਰੀਦ ਵੀ ਕਰ ਲਈਆਂ ਗਈਆਂ ਹਨ ਜਦਕਿ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ....