ਮਾਲਵਾ

ਈ.ਵੀ.ਐਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਕੀਤੀ ਗਈ
ਬਰਨਾਲਾ, 30 ਅਕਤੂਬਰ : ਆਗਾਮੀ ਲੋਕ ਸਭਾ 2024 'ਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਅੱਜ ਚੋਣ ਦੇ ਵੇਅਰ ਹਾਊਸ ਵਿਖੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਈ. ਵੀ. ਐਮ ਵੇਅਰ ਹਾਊਸ ਵਿਚ ਕੁਲ 1412 ਬੈਲਟ ਯੂਨਿਟ 845 ਕੰਟਰੋਲ ਯੂਨਿਟ 1254 ਵੀ. ਵੀ. ਪੈਟ ਯੂਨਿਟ ਹਨ ਜਿਨ੍ਹਾਂ ਦੀ ਅੱਜ ਪਹਿਲੀ ਪੱਧਰੀ ਜਾਂਚ ਕੀਤੀ ਗਈ । ਇਨ੍ਹਾਂ ਵਿਚੋਂ ਕੁੱਲ ਵੋਟਿੰਗ ਮਸ਼ੀਨਾਂ ਵਿਚੋਂ 1 ਫ਼ੀਸਦੀ ਵੋਟਿੰਗ ਮਸ਼ੀਨ 'ਤੇ....
ਜ਼ਿਲ੍ਹਾ ਰੋਜ਼ਗਾਰ ਬਿਊਰੋ ਬਰਨਾਲਾ ਵਿਖੇ ਭਾਰਤ ਫਾਈਨੈਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਲਈ ਇੰਟਰਵਿਊ ਅੱਜ
ਬਰਨਾਲਾ, 30 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਭਾਰਤ ਫਾਈਨੈਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 31 ਅਕਤੂਬਰ, 2023 (ਦਿਨ ਮੰਗਲਵਾਰ ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਵੱਖ ਵੱਖ ਅਸਾਮੀਆਂ ਜਿਵੇਂ ਕਿ ਫੀਲਡ ਅਸਿਸਟੈਂਟ ਟ੍ਰੇਨੀ ,ਅਕਾਊਂਟੈਂਟ ਅਤੇ ਆਰ.ਓ. ਆਈ.ਟੀ. ਦੀਆਂ ਅਸਾਮੀਆ (ਕੇਵਲ ਲੜਕੇ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਇੰਟਰਵਿਊ ਲਈ....
ਸਸਤੇ ਰੇਟਾਂ ’ਤੇ ਮਸ਼ੀਨਰੀ ਕਿਰਾਏ ’ਤੇ ਲੈ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਕਿਸਾਨ : ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਦੀ ਵਰਤੋਂ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਮਸ਼ੀਨਰੀ ਰਾਹੀਂ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਕੇ ਵਾਈਟਨ ਐਨਰਜੀ ਪਲਾਂਟ ਵਿਖੇ ਸਪਲਾਈ ਕਰਨ ਵਾਲੇ ਕਿਸਾਨ ਦੀ ਕੀਤੀ ਸ਼ਲਾਘਾ ਮਾਨਸਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਪਿੰਡ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦੀ ਚਾਰਦੀਵਾਰੀ ਲਈ 9 ਲੱਖ 25 ਹਜ਼ਾਰ ਰੁਪਏ ਮਨਜ਼ੂਰ-ਵਿਧਾਇਕ ਬੁੱਧ ਰਾਮ
ਸਿੱਖਿਆ ਦੇ ਪ੍ਰਸਾਰ ਲਈ ਫੰਡਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਬੁੱਧ ਰਾਮ ਮਾਨਸਾ, 30 ਅਕਤੂਬਰ : ਸਿੱਖਿਆ ਦੇ ਪ੍ਰਸਾਰ ਲਈ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਰਜੀਹੀ ਆਧਾਰ ’ਤੇ ਕੰਮ ਕਰ ਰਹੀ ਹੈ। ਵਿੱਦਿਆ ਨਾਲ ਹੀ ਸਮਾਜ ਵਿਚੋਂ ਅਨ੍ਹਪੜ੍ਹਤਾ ਅਤੇ ਅਗਿਆਨਤਾ ਦਾ ਹਨ੍ਹੇਰਾ ਦੂਰ ਕੀਤਾ ਜਾ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦੀ ਚਾਰਦੀਵਾਰੀ ਦੀ....
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਦਾ ਸੈੱਟ, ਬਿਨਾਂ ਫੋਟੋ ਵੋਟਰ ਸੂਚੀਆਂ ਦੀ ਸੀਡੀ. ਅਤੇ ਪ੍ਰਮਾਣਿਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਸੌਂਪੀ
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ ਮਾਨਸਾ, 30 ਅਕਤੂਬਰ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀਂ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਜ਼ਿਲ੍ਹਾ ਚੋਣ ਅਫਸਰ, ਮਾਨਸਾ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਧੀਕ ਜ਼ਿਲ੍ਹਾ ਚੋਣ ਅਫਸਰ, ਸ੍ਰੀ ਰਵਿੰਦਰ ਸਿੰਘ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਵਿੰਦਰ ਸਿੰਘ ਨੇ....
ਅਗਾਂਵਧੂ ਕਿਸਾਨ ਰਵੀ ਕਾਂਤ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਬਣ ਰਿਹੈ ਸਹਾਈ
ਪਿਛਲੇ 3 ਸਾਲਾਂ ਤੋਂ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦਾ ਕਰ ਰਿਹੈ ਖੇਤਾਂ ਵਿੱਚ ਨਿਪਟਾਰਾ ਹੋਰਨਾਂ ਕਿਸਾਨਾਂ ਲਈ ਬਣ ਰਿਹੈ ਪ੍ਰੇਰਨਾ ਸਰੋਤ ਫਾਜ਼ਿਲਕਾ 30 ਅਕਤੂਬਰ : ਫਾਜ਼ਿਲਕਾ ਦੇ ਪਿੰਡ ਨਿਹਾਲ ਖੇੜਾ ਦੇ ਅਗਾਂਹਵਧੂ ਕਿਸਾਨ ਰਵੀ ਕਾਂਤ ਨੇ ਦੱਸਿਆ ਕਿ ਉਹ ਆਪਣੀ 20 ਏਕੜ ਜਮੀਨ ਵਿਚ ਕਣਕ, ਨਰਮਾ, ਬਾਸਮਤੀ, ਗੋਭੀ ਸਰੋਂ, ਛੋਲੇ ਅਤੇ ਸਬਜੀਆਂ ਦੀ ਕਾਸਤ ਕਰਦਾ ਹੈ ਤੇ ਉਹ ਆਪਣੀ ਜਮੀਨ ਵਿੱਚ ਬਾਸਮਤੀ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਜਮੀਨ ਵਿੱਚ ਰਲਾ ਦਿੰਦਾ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀ ਸੰਭਾਲ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਫਾਜਿ਼ਲਕਾ, 30 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਖੁਦ ਖੇਤਾਂ ਵਿਚ ਜਾ ਕੇ ਪਰਾਲੀ ਦੀ ਸੰਭਾਲ ਕਰ ਰਹੇ ਕਿਸਾਨਾਂ ਦੇ ਖੇਤ ਵੇਖੇ। ਉਨ੍ਹਾਂ ਨੇ ਢਾਣੀ ਚਿਰਾਗ ਵਿਚ ਉਸ ਖੇਤ ਦਾ ਵੀ ਦੌਰਾ ਕੀਤਾ ਜਿੱਥੇ ਰਿਮੋਟ ਸੈਂਸਿੰਗ ਤੋਂ ਅੱਗ ਲੱਗਣ ਦੀ ਰਿਪੋਰਟ ਮਿਲੀ ਸੀ, ਪਰ ਮੌਕੇ ਤੇ ਪਾਇਆ ਗਿਆ ਕਿ ਕਿਸਾਨ ਨੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਸੰਭਾਲਿਆ ਗਿਆ ਸੀ ਅਤੇ ਖੇਤ ਦੀ ਵੱਟ ਦੇ ਅੱਗ ਦਾ ਮਾਮੂਲੀ ਨਿਸ਼ਾਨ ਸੀ ਅਤੇ....
ਪਰਾਲੀ ਤੋਂ ਪੈਸਾ ਬਣਾ ਰਹੇ ਹਨ ਨਿਰਵੈਰ ਸਿੰਘ ਤੇ ਹਰਜਿੰਦਰ ਸਿੰਘ
ਢਾਣੀ ਕਮਾਈਆਂ ਵਾਲੀ ਦੇ ਨੌਜਵਾਨਾਂ ਨੇ ਪਰਾਲੀ ਨੂੰ ਬਣਾਇਆ ਕਮਾਈ ਦਾ ਸਾਧਨ ਫਾਜਿ਼ਲਕਾ, 30 ਅਕਤੂਬਰ : ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਢਾਣੀ ਕਮਾਈਆਂ ਵਾਲੀ ਦੇ ਕਿਸਾਨ ਨਿਰਵੈਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਪਰਾਲੀ ਨੂੰ ਕਮਾਈ ਦਾ ਸਾਧਨ ਬਣਾ ਲਿਆ ਹੈ। ਜਿਸ ਪਰਾਲੀ ਨੂੰ ਕੁਝ ਕਿਸਾਨ ਸਮੱਸਿਆ ਸਮਝ ਰਹੇ ਹਨ ਉਸੇ ਪਰਾਲੀ ਤੋਂ ਇਹ ਕਿਸਾਨ ਪੈਸਾ ਕਮਾ ਰਹੇ ਹਨ। ਨਿਰਵੈਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ 2017 ਤੋਂ ਹੀ ਪਰਾਲੀ ਤੋਂ ਤੂੜੀ ਬਣਾ ਕੇ ਵੇਚ ਰਹੇ ਹਨ। ਉਹ ਅਬੋਹਰ ਦੀ ਗਊਸ਼ਾਲਾ ਨੂੰ ਇਹ....
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਬਣ ਰਹੀ ਲਾਇਬ੍ਰੇਰੀ ਅਤੇ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ
ਕਿਹਾ, ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁੱਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਫਾਜ਼ਿਲਕਾ 30 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਾਰੀ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਲਾਇਬ੍ਰੇਰੀ ਅਬੋਹਰ ਅਤੇ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਿਤ ਠੇਕੇਦਾਰਾਂ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ....
ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ
ਫਾਜਿਲਕਾ 30 ਅਕਤੂਬਰ : ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ ਗਿਆ। ਜਿਸਦੇ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ....
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 318986 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਡੇਂਗੂ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਵਿੱਚ ਸਫਾਈ ਦਾ ਵੀ ਰੱਖਿਆ ਜਾਵੇ ਖਾਸ ਖਿਆਲ-ਡਿਪਟੀ ਕਮਿਸ਼ਨਰ ਫਰੀਦਕੋਟ, 30 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਰੀਦ, ਲਿਫਟਿੰਗ, ਅਦਾਇਗੀ ਆਦਿ ਬਾਰੇ ਅਧਿਕਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਨਾਲ....
ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ : ਵਿਧਾਇਕ ਸੇਖੋਂ
ਨਹਿਰੂ ਸਟੇਡੀਅਮ ਵਿਖੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਕੀਤਾ ਗਿਆ ਪੂਰਾ ਫਰੀਦਕੋਟ 30 ਅਕਤੂਬਰ : ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਕਿਸਮ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਖਾਤਰ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਖਿਡਾਰੀ ਪੂਰੀ ਇਕਾਗਰਤਾ ਨਾਲ ਕੇਵਲ ਆਪਣੇ ਖੇਡ ਤੇ ਧਿਆਨ ਦੇਣ, ਬਾਕੀ ਦਾ ਸਾਰਾ ਕੰਮ ਸਰਕਾਰ ਵੱਲੋਂ ਸੰਭਾਲ ਲਿਆ ਜਾਵੇਗਾ। ਅੱਜ ਵਿਧਾਇਕ ਸੇਖੋਂ ਨੇ ਉਚੇਚੇ ਤੌਰ ਤੇ....
ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣਗੇ
ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ, ਸਪੀਕਰ ਸੰਧਵਾਂ ਦਾ ਆਰੇਵਾਲਾ ਨੇ ਕੀਤਾ ਧੰਨਵਾਦ ਫਰੀਦਕੋਟ 30 ਅਕਤੂਬਰ : ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਗੁਰਮੀਤ ਸਿੰਘ ਆਰੇਵਾਲਾ ਅੱਜ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਪ੍ਰਸ਼ੰਸ਼ਕਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਲਗਾਤਾਰ ਪਾਰਟੀ ਦੀ ਸੇਵਾ ਕਰ ਰਹੇ ਹਨ, ਜਿਸ ਦੇ ਫਲਸਰੂਪ ਉਨ੍ਹਾਂ ਨੂੰ ਮਾਰਕਿਟ ਕਮੇਟੀ....
ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਕੱਢੀ ਪੈਦਲ ਰੈਲੀ
ਫਰੀਦਕੋਟ 30 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ”ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਅਧਾਰ ਤੇ” ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਬਾਰੇ ਅਤੇ ਆਮ ਨਾਗਰਿਕਾਂ ਨੂੰ ਆਪਣੀ ਵੋਟ ਬਨਾਉਣ, ਸੋਧ ਕਰਵਾਉਣ, ਅਡਰੈਸ ਬਦਲਣ ਅਤੇ ਵੋਟ ਕਟਵਾਉਣ ਦੇ ਪ੍ਰੋਸੈਸ ਬਾਰੇ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਦੀ ਰਹਿਨੁਮਾਹੀ ਹੇਠ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ....
ਬਲਧੀਰ ਮਾਹਲਾ ਦੇ ਨਵੇਂ ਗਾਣੇ  "ਤੂੰਬੀ ਮਾਹਲੇ ਦੀ" ਹੋਈ ਘੁੰਡ ਚੁਕਾਈ
ਸੰਗੀਤ ਸਾਡੇ ਰੂਹ ਦੀ ਖੁਰਾਕ -ਡੀ.ਆਈ.ਜੀ ਅਜੇ ਮਲੂਜਾ ਸ਼ਹਿਰ ਦੀਆਂ ਮੌਹਤਬਰ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ 4 ਨਵੰਬਰ ਨੂੰ ਯੂ.ਟਿਊਬ ਤੇ ਹੋਵੇਗਾ ਅਪਲੋਡ ਫਰੀਦਕੋਟ 30 ਅਕਤੂਬਰ : ਡੀ.ਆਈ.ਜੀ ਬਠਿੰਡਾ ਰੇਜ ਅਜੇ ਮਲੂਜਾ ਨੇ ਅੱਜ ਫਰੀਦਕੋਟ ਪਹੁੰਚ ਕੇ ਬਲਧੀਰ ਮਾਹਲਾ ਦੇ ਨਵੇਂ ਗਾਣੇ "ਤੂੰਬੀ ਮਾਹਲੇ ਦੀ" ਘੁੰਡ ਚੁਕਾਈ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸੰਗੀਤ ਰੂਹ ਦੀ ਖੁਰਾਕ ਹੈ। ਅੱਜ ਦੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਬਲਧੀਰ ਮਾਹਲਾ ਜਿਹੇ ਸੰਜੀਦਾ ਕਲਾਕਾਰਾਂ ਦੀ ਲੋੜ ਜਿਆਦਾ ਮਹਿਸੂਸ ਹੁੰਦੀ ਹੈ....