ਮਾਲਵਾ

ਸਰਸ ਮੇਲਾ ਅਮੀਰ ਭਾਰਤੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਬੀਕਨ ਬਣੇਗਾ : ਏ.ਡੀ.ਸੀ.
ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ 27 ਅਕਤੂਬਰ ਤੋਂ ਇਸ ਕੀਮਤੀ ਮੇਲੇ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਲੁਧਿਆਣਾ, 26 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਸੁਰਬਾਹੀ ਮਲਿਕ ਦੀ ਅਗਵਾਈ ਵਿੱਚ 27 ਅਕਤੂਬਰ, 2023 ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਹਾਤੇ ਵਿੱਚ ਆਯੋਜਿਤ ਕੀਤੇ ਜਾ ਰਹੇ ਦੇਸ਼ ਦੇ ਅਨਮੋਲ ਸਮਾਗਮਾਂ ਵਿੱਚੋਂ ਇੱਕ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ....
ਉਦੇਦੀਪ ਸਿੰਘ ਸਿੱਧੂ ਨੇ ਉਪ ਕਮਿਸ਼ਨਰ ਆਬਕਾਰੀ ਦਾ ਆਹੁਦਾ ਸੰਭਾਲਿਆ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਉਦੇਦੀਪ ਸਿੰਘ ਸਿੱਧੂ ਨੇ ਆਬਕਾਰੀ ਵਿਭਾਗ, ਪਟਿਆਲਾ ਜੋਨ ਦੇ ਉਪ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ। ਆਪਣਾ ਆਹੁਦਾ ਸੰਭਾਲਣ ਉਪਰੰਤ ਸ. ਸਿੱਧੂ ਨੇ ਜੋਨ ਅਧੀਨ ਆਉਂਦੀਆਂ ਰੇਜਾਂ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਅਤੇ ਆਬਕਾਰੀ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਤਿਓਹਾਰਾਂ ਦੇ ਮੱਦੇ-ਨਜ਼ਰ ਲਗਾਤਾਰ ਚੈਕਿੰਗਾਂ ਕੀਤੀਆਂ ਜਾਣ ਅਤੇ ਸ਼ਰਾਬ ਦੀ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ....
ਐਸ.ਜੀ.ਪੀ.ਸੀ. ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਦੇ ਰਿਵਾਈਜਿੰਗ ਅਥਾਰਟੀ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗੁਰਦੁਆਰਾ ਬੋਰਡ ਚੋਣ ਹਲਕਾ 60-ਫ਼ਤਹਿਗੜ੍ਹ ਸਾਹਿਬ, 61-ਬਸੀ ਪਠਾਣਾ ਤੇ 62-ਅਮਲੋਹ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ....
ਆਮ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ 27 ਅਕਤੂਬਰ ਨੂੰ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ
ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਲੱਗੇਗਾ ਜਨ ਸੁਵਿਧਾ ਕੈਂਪ ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਆਮ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਵਾਸਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਿਖੇ 27 ਅਕਤੂਬਰ ਨੂੰ ਜਨ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ....
ਸਰਫੇਸ ਸੀਡਰ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਕੀਤਾ ਜਾ ਸਕਦੈ ਖਾਤਮਾ : ਵਿਧਾਇਕ ਰਾਏ
ਸਰਫੇਸ ਸੀਡਰ ਨਾਲ ਕਿਸਾਨਾਂ ਨੂੰ ਹੁੰਦੈ ਆਰਥਿਕ ਲਾਭ: ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਦੇ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕੀਤੀ ਬਿਜਾਈ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਸਰਫੇਸ ਸੀਡਰ ਇੱਕ ਅਜਿਹੀ ਮਸ਼ੀਨ ਹੈ ਜਿਸ ਦੀ ਵਰਤੋਂ ਨਾਲ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਇਸ ਨਾਲ ਕਿਸਾਨ ਨੂੰ ਵੀ ਕਈ ਤਰ੍ਹਾਂ ਦੇ ਆਰਥਿਕ ਲਾਭ ਹੁੰਦੇ ਹਨ। ਇਹ ਪ੍ਰਗਟਾਵਾ....
ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਬੱਚਿਆਂ ਦੇ ਕਰਵਾਏ ਗਏ ਪੇਟਿੰਗ ਤੇ ਪੋਸਟਰ ਮੇਕਿੰਗ ਦੇ ਮੁਕਾਬਲੇ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਵਿੱਚ ਕਰਵਾਇਆ ਗਿਆ ਜਾਗਰੂਕਤਾ ਨਾਟਕ ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇੜਾ ਬਲਾਕ ਦੇ ਪਿੰਡ ਰੰਧਾਵਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਬੱਚਿਆਂ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਪੋਸਟਰ ਮੇਕਿੰਗ ਤੇ ਪੇਟਿੰਗ....
31 ਲੱਖ ਦੀ ਲਾਗਤ ਨਾਲ ਫਫੜੇ ਭਾਈ ਕੇ ਦੀ ਅਨਾਜ ਮੰਡੀ ਦਾ 1.40 ਏਕੜ ਦਾ ਫੜ੍ਹ ਪੱਕਾ ਕੀਤਾ
ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਸਿੰਗਲਾ ਕੱਚੀਆਂ ਮੰਡੀਆਂ ਦੇ ਫੜ੍ਹ ਪਹਿਲ ਦੇ ਆਧਾਰ ’ਤੇ ਪੱਕੇ ਕਰਾਂਗੇ : ਡਾ. ਵਿਜੈ ਸਿੰਗਲਾ ਮਾਨਸਾ, 26 ਅਕਤੂਬਰ : ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਮੰਡੀਆਂ ਕੱਚੀਆਂ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਕਿਸਾਨਾਂ ਅਤੇ ਆੜ੍ਹਤੀਆ ਦੀ ਸਹੂਲਤਾਂ ਲਈ ਮੰਡੀਆਂ ਦਾ ਸੁਧਾਰ ਜਾਰੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ....
ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਯੂ.ਪੀ.ਐਸ.ਸੀ ਅਤੇ ਰਾਜ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਲਈ ਦਾਖਲਾ ਪ੍ਰੀਖਿਆ ਲਈ ਅਰਜੀਆਂ ਦੀ ਮੰਗ
ਵਧੇਰੇ ਜਾਣਕਾਰੀ ਲਈ http://cup.edu.in/dace ਵੈਬਸਾਈਟ ਤੇ ਦੇਖਿਆ ਜਾ ਸਕਦਾ ਹੈ ਫਰੀਦਕੋਟ 26 ਅਕਤੂਬਰ : ਡਾ. ਅੰਬੇਦਕਰ ਸੈਂਟਰ ਆਫ਼ ਐਕਸੀਲੈਂਸ, ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵੱਲੋਂ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਲਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਦੀ ਯੋਜਨਾ ਤਹਿਤ ਐਸ.ਸੀ. ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਮੁਫਤ ਕੋਚਿੰਗ ਸਕੀਮ ਅਧੀਨ ਯੋਗ ਉਮੀਦਵਾਰਾਂ ਤੇ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਕੋਚਿੰਗ ਦੀ ਮਿਆਦ....
ਸਪੀਕਰ ਸੰਧਵਾਂ ਨੇ ਜੱਥੇਦਾਰ ਮੱਖਣ ਸਿੰਘ ਦੇ ਅਕਾਲ ਚਲਾਣੇ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਫਰੀਦਕੋਟ 26 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਟਕਸਾਲੀ ਆਗੂ, ਜੱਥੇਦਾਰ ਮੱਖਣ ਸਿੰਘ ਨੰਗਲ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਜੱਥੇਦਾਰ ਮੱਖਣ ਦੇ ਗ੍ਰਹਿ ਵਿਖੇ ਪਹੁੰਚ ਕੇ ਮਰਹੂਮ ਲੀਡਰ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਜੱਥੇਦਾਰ ਮੱਖਣ ਸਿੰਘ ਨੂੰ ਹਮੇਸ਼ਾ ਲੋਕ ਪੱਖੀ ਚੁੱਕੀ ਗਈ ਆਵਾਜ਼ ਲਈ ਅਤੇ ਮਾਨਵਤਾ ਦੀ....
ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਆਮ ਪਾਰਟੀ ਦੇ ਸੰਗਠਨ ਦਾ ਪੁਨਰ ਵਿਸਥਾਰ
ਫਰੀਦਕੋਟ 26 ਅਕਤੂਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਜਿਲ੍ਹਾ ਪ੍ਰਧਾਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਪੁਨਰ ਵਿਸਥਾਰ ਕੀਤਾ ਗਿਆ ਹੈ। ਪੁਨਰ ਵਿਸਥਾਰ ਤਹਿਤ ਹੁਣ ਸ਼ਹਿਰ ਕੋਟਕਪੂਰਾ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਵਾਰਡ ਨੰਬਰ 1 ਤੋਂ 10 ਨੂੰ ਮੇਹਰ ਸਿੰਘ, ਵਾਰਡ ਨੰਬਰ 11 ਤੋਂ 20 ਨੂੰ ਮਨਜੀਤ ਸ਼ਰਮਾ ਅਤੇ ਵਾਰਡ ਨੰਬਰ 21 ਤੋਂ 29 ਨੂੰ ਸੰਜੀਵ ਕਾਲੜਾ ਨੂੰ ਬਲਾਕ....
ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਕੱਢੇ ਗਏ ਡਰਾਅ 
ਕੁੱਲ 369 ਦਰਖਾਸਤਾਂ ਵਿਚੋਂ ਕੱਢੇ ਗਏ 24 ਆਰਜ਼ੀ ਲਾਇਸੈਸ ਫਰੀਦਕੋਟ 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ 'ਚ ਪਟਾਕੇ ਵੇਚਣ/ਸਟਾਕ ਕਰਨ ਲਈ 24 ਆਰਜ਼ੀ ਲਾਈਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਹ ਡਰਾਅ ਨਿਰਪੱਖ, ਆਜ਼ਾਦਾਨਾ ਅਤੇ ਪਾਰਦਰਸ਼ੀ ਢੰਗ ਨਾਲ ਉਮੀਦਵਾਰਾਂ ਦੀ ਹਾਜ਼ਰੀ ਵਿੱਚ....
ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦਾ ਨਸਿ਼ਆਂ ਖਿਲਾਫ ਵੱਡਾ ਉਪਰਾਲਾ
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੁਲਿਸ ਵਿਭਾਗ ਨਾਲ ਮਿਲਕੇ ਫਾਜਿ਼ਲਕਾ ਵਿਖੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਦੌੜ ਨੂੰ ਰਵਾਨਾ ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼ ਫਾਜਿ਼ਲਕਾ, 26 ਅਕਤੂਬਰ : ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਅੱਜ ਇੱਥੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਨਾਲ ਮਿਲ ਕੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ ਫਾਜਿ਼ਲਕਾ ਦੇ....
ਅੱਜ ਹੋਵੇਗੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ : ਜ਼ਿਲ੍ਹਾ ਚੋਣ ਅਫ਼ਸਰ
ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ 4, 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ ਫਾਜ਼ਿਲਕਾ 26 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕੱਲ੍ਹ ਮਿਤੀ 27 ਅਕਤੂਬਰ 2023 ਨੂੰ ਹੋਵੇਗੀ।....
ਫਾਜਿ਼ਲਕਾ ਜਿ਼ਲ੍ਹੇ ਦੀ ਪਰਾਲੀ ਸੰਭਾਲ ਲਈ ਨਿਵੇਕਲੀ ਪਹਿਲ, 50 ਹਜਾਰ ਕੁਇੰਟਲ ਪਰਾਲੀ ਭੇਜੀ ਜਾਵੇਗੀ ਗਊਸ਼ਾਲਾਵਾਂ ਵਿਚ
700 ਹੋਰ ਬੇਸਹਾਰਾ ਜਾਨਵਰਾਂ ਨੂੰ ਮਿਲੇਗਾ ਆਸਰਾ ਫਾਜਿ਼ਲਕਾ, 26 ਅਕਤੂਬਰ : ਪਰਾਲੀ ਪ੍ਰਬੰਧਨ ਲਈ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਨੇ ਇਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਜਿ਼ਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਵਿਚ ਗਊਸਾ਼ਲਾਵਾਂ ਨੂੰ ਭਾਗੀਦਾਰ ਬਣਾਇਆ ਹੈ। ਇੰਨ੍ਹਾਂ ਗਊਸਾਲਾਵਾਂ ਵਿਚ ਇਸ ਪਰਾਲੀ ਨੂੰ ਪਸੂ ਚਾਰੇ ਵਜੋਂ ਵਰਤਿਆਂ ਜਾਵੇਗਾ। ਇਸ ਪ੍ਰੋਜ਼ੈਕਟ ਤਹਿਤ ਇੰਨ੍ਹਾਂ ਗਉ਼ਸਾਲਾਵਾਂ ਦੀ ਪ੍ਰਸ਼ਾਸਨ ਵੱਲੋਂ ਪਰਾਲੀ ਖਰੀਦ ਵਿਚ ਮਦਦ ਕੀਤੀ ਜਾਵੇਗੀ ਅਤੇ ਬਦਲੇ ਵਿਚ ਇਹ ਗਉਸ਼ਾਲਾਵਾਂ ਪਰਾਲੀ ਲੈਣ ਦੇ ਨਾਲ....
ਖੰਨਾ 'ਚ ਪੁੱਤ ਨੇ ਕੀਤਾ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ
ਖੰਨਾ, 25 ਅਕਤੂਬਰ : ਲਾਲਚ ਬੰਦੇ ਨੂੰ ਅੰਨ੍ਹਾ ਕਰ ਦਿੰਦਾ ਹੈ ਤੇ ਉਸ ਦੀ ਸਹੀ-ਗਲਤ ਦੀ ਸ਼ਕਤੀ ਨੂੰ ਵੀ ਖਤਮ ਕਰ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਜਾਇਦਾਦ ਪਿੱਛੇ ਇਕ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਜ਼ੁਰਗ ਮਾਂ ਦੇ ਪੇਟ ਵਿੱਚ ਇੱਕ ਤੋਂ ਬਾਅਦ ਇੱਕ ਚਾਕੂ ਨਾਲ ਕਈ ਵਾਰ ਕੀਤੇ ਗਏ। ਜਿਸ ਕਾਰਨ ਬਜ਼ੁਰਗ ਮਾਂ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਈ। ਇੰਨਾ ਹੀ ਨਹੀਂ ਕਾਤਲ ਨੇ ਆਪਣੇ ਭਰਾ 'ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ....