ਮਾਲਵਾ

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ, 5 ਸਤੰਬਰ 2024 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ....
ਹਸਤਕਲਾ ਕਾਰੀਗਰਾਂ ਦੀ ਕਲਾ ਵਿੱਚ ਨਿਖਾਰ ਲਿਆਉਣ ਲਈ ʻਕਾਰੀਗਰ ਉਥਾਨʼ ਸਕੀਮ ਤਹਿਤ ਡਿਜ਼ਾਈਨ ਡਿਵੈਲਪਮੈਂਟ  ਵਰਕਸ਼ਾਪ ਹੋਈ ਸੰਪੂਰਨ
ਮਹੀਨੇ ਦੀ ਵਰਕਸ਼ਾਪ ਵਿੱਚ 30 ਕਾਰੀਗਰਾਂ ਨੇ ਭਾਗ ਲੈ ਕੇ ਹੱਥ ਨਾਲ ਬਣਨ ਵਾਲੀਆਂ ਵਸਤੂਆਂ ਦੇ ਸਿੱਖੇ ਨਵੇਂ ਡਿਜ਼ਾਈਨ ਮੋਗਾ, 5 ਸਤੰਬਰ 2024 : ਹਸਤਕਲਾ ਰੱਖਦੇ ਕਾਰੀਗਰਾਂ ਦੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ ਦਫ਼ਤਰ ਵਿਕਾਸ ਕਮਿਸ਼ਨਰ (ਹਸਤਕਲਾ) ਹੁਸ਼ਿਆਰਪੁਰ ਭਾਰਤ ਸਰਕਾਰ ਨੇ ਹੈਂਡੀ ਕਰਾਫਟ ਸਰਵਿਸ ਸੈਂਟਰ ਸਕੀਮ ਤਹਿਤ “ਕਾਰੀਗਰ ਉਤਥਾਨ” ਅਧੀਨ ਇੱਕ ਮਹੀਨੇ ਦੀ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਮੋਗਾ ਵਿਖੇ ਕਰਵਾਈ।ਇਹ ਟ੍ਰੇਨੰਗ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੀ ਅਗਵਾਈ ਵਿੱਚ 100....
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ
ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਮੋਗਾ 5 ਸਤੰਬਰ 2024 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਸਤੰਬਰ, 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ....
ਅਧਿਆਪਕ ਦਿਵਸ ਮੌਕੇ ਹਲਕਾ ਵਿਧਾਇਕ ਰਾਏ ਵੱਲੋਂ ਸਰਕਾਰੀ ਹਾਈ ਸਕੂਲ ਮਾਧੋਪੁਰ ਦੀ 30 ਸਾਲ ਬਾਅਦ ਬਣੀ ਚਾਰਦੀਵਾਰੀ ਲੋਕ ਅਰਪਿਤ
ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤੇ ਸਕੂਲ ਅੰਦਰਲੇ ਰਸਤੇ ਨੂੰ ਵੀ ਕੀਤਾ ਵਿਦਿਆਰਥੀਆਂ ਨੂੰ ਸਮਰਪਿਤ ਅਧਿਆਪਕ ਦਿਵਸ ਦੀ ਦਿੱਤੀ ਵਧਾਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ, ਮਾਧੋਪੁਰ ਦੀ 30 ਸਾਲ ਬਾਅਦ....
ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ : ਵਿਧਾਇਕ ਰਾਏ
ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੋਫੈਸਰ ਕਲੋਨੀ ਵਿਖੇ ਲਗਾਏ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਕੀਤੀ ਹੌਸਲਾ ਅਫਜ਼ਾਈ ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਦਲ (ਰਜਿ.) ਸਰਹਿੰਦ ਵੱਲੋਂ ਪ੍ਰੋਫੈਸਰ ਕਲੋਨੀ ਦੇ ਵਿਸ਼ਵਕਰਮਾ ਹਾਲ ਵਿਖੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ....
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਬਰਵਾਲੀ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਰਾਲੀ ਦੀ ਸੰਭਾਲ ਸਬੰਧੀ ਬਰਵਾਲੀ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਰਾਂ ਵੱਲੋਂ ਕਈ ਤਰ੍ਹਾਂ ਦੀਆਂ ਮਸ਼ੀਨਾਂ ਵਿਕਸਤ ਕੀਤੀਆਂ ਗਈਆਂ ਹਨ....
ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਝਗੜਿਆਂ ਦੇ ਨਿਪਟਾਰੇ ਲਈ ਸਥਾਈ ਲੋਕ ਅਦਾਲਤ ਦਾ ਲਾਭ ਉਠਾਉਣ ਲੋਕ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ 
ਸਥਾਈ ਲੋਕ ਅਦਾਲਤ ਆਮ ਲੋਕਾਂ ਨੂੰ ਜਲਦੀ ਨਿਆਂ ਦੇਣ ਵਿੱਚ ਮੁੱਢਲੀ ਭੂਮਿਕਾ ਨਿਭਾ ਰਹੀ ਹੈ ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਛੇਤੀ ਹੋ ਜਾਂਦਾ ਹੈ ਅਤੇ ਲੋਕ ਅਦਾਲਤ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਜਲਦੀ, ਮੁਫਤ ਅਤੇ ਸਸਤਾ ਨਿਆਂ ਮਿਲਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ....
ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ 10 ਸਤੰਬਰ ਨੂੰ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਡਾ. ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ....
ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਸਾਂਝੇ ਕੀਤੇ ਜ਼ਰੂਰੀ ਨੁਕਤੇ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਦਾ ਭਰਪੂਰ ਝਾੜ ਲੈਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅੱਜ ਪਿੰਡ ਬਧਾਈ ਅਤੇ ਮੁਕਤਸਰ ਦਿਹਾਤੀ ਵਿਖੇ ਨਰਮੇਂ ਦੀ ਫ਼ਸਲ ਦਾ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ
ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਚਰ ਦਿਵਸ ਮਨਾਇਆ ਗਿਆ - ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਉਣ ਸਬੰਧੀ ਇਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਡਾ. ਗਗਨਦੀਪ....
ਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋਸ਼ੌਕਤ ਨਾਲ ਹੋਈਆਂ ਸਮਾਪਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਲੰਬੀ ਵਿਖੇ ਦੂਜੇ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ ਸਕਿਲਡ ਮਿਸ਼ਨ ਤਹਿਤ ਕਰਵਾਇਆ ਪ੍ਰੋਗਰਾਮ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤਸ਼ਾਰ ਗੁਪਤਾ ਆਈ.ਪੀ. ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੂੰ ਫੜ ਕੇ ਉਹਨਾਂ ਖਿਲਾਫ ਬੰਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹਨਾਂ ਨਾਲ ਅਲੱਗ ਅਲੱਗ ਪਿੰਡਾਂ ਵਿੱਚ ਸੈਮੀਨਰ ਲਗਾ ਕੇ....
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ CASO ਪ੍ਰੋਗਰਾਮ ਤਹਿਤ ਚਲਾਇਆ  ਸਰਚ ਅਭਿਆਨ
ਸਵੇਰੇ 6 ਵਜ਼ੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ :ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ....
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ....
ਡਿਪਟੀ ਕਮਿਸ਼ਨਰ ਨੇ ਅਧਿਆਪਕ ਦਿਵਸ ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ
ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਸ੍ਰੀ ਮੁਕਤਸਰ ਸਾਹਿਬ, 5 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ ਅਤੇ ਉਹਨਾਂ ਨੂੰ ਸਕੂਲੀ ਬੱਚਿਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦੇਣਾ....