ਮਾਲਵਾ

ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਆਪਣੀਆਂ ਦਰਖਾਸਤਾਂ ਦੇਣ ਦਫ਼ਤਰ : ਡਿਪਟੀ ਕਮਿਸ਼ਨਰ 
ਪਟਾਕਿਆਂ ਦੀ ਵਿੱਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਦਰਖਾਸਤਾਂ ਦੇਣ ਲਈ ਆਖ਼ਰੀ ਮਿਤੀ 25 ਅਕਤੂਬਰ ਆਰਜ਼ੀ ਲਾਇਸੰਸ ਧਾਰਕ ਹੀ ਵੇਚ ਸਕਣਗੇ ਪਟਾਕੇ-ਡਾ ਪੱਲਵੀ ਪਟਾਕਿਆਂ ਦੀ ਵਿੱਕਰੀ ਲਈ ਡਰਾਅ ਸਿਸਟਮ ਰਾਹੀਂ ਡਰਾਅ ਮਿਤੀ 31 ਅਕਤੂਬਰ ਨੂੰ ਮਾਲੇਰਕੋਟਲਾ 17 ਅਕਤੂਬਰ : ਦੀਵਾਲੀ/ਗੁਰਪੁਰਬ ਤਿਉਹਾਰ ,ਨਵਾਂ ਸਾਲ, ਕ੍ਰਿਸਮਸ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਹਨ , ਉਹ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੀਆਂ ਦਰਖਾਸਤਾਂ ਮਿਤੀ 25 ਅਕਤੂਬਰ ਸ਼ਾਮ 05.00....
ਮੋਗਾ ਸ਼ਹਿਰ ਦੇ ਪ੍ਰਮੁੱਖ ਪਾਰਕ ਵਿੱਚ ਸ਼ਹੀਦਾਂ ਦੇ ਨਾਮ 'ਤੇ ਬਣੇਗੀ ਸਮਾਰਕ
ਸ਼ਹੀਦ ਸੈਨਿਕਾਂ ਦੇ ਪਰਿਵਾਰ ਲੋੜੀਂਦੇ ਦਸਤਾਵੇਜ਼ ਕਰਵਾਉਣ ਜ਼ਿਲ੍ਹਾ ਰੱਖਿਆ ਭਲਾਈ ਦਫ਼ਤਰ ਵਿਖੇ ਜਮ੍ਹਾਂ-ਡਿਪਟੀ ਕਮਿਸ਼ਨਰ ਮੋਗਾ, 17 ਅਕਤੂਬਰ : ਸਾਲ 1962, 1965 ਅਤੇ 1971 ਦੀਆਂ ਜੰਗਾਂ ਅਤੇ ਵੱਖ-ਵੱਖ ਓਪਰੇਸ਼ਨਾਂ ਦੌਰਾਨ ਮੋਗਾ ਜ਼ਿਲ੍ਹੇ ਦੇ ਸ਼ਹੀਦ ਹੋਏ ਸੈਨਿਕਾਂ ਦੇ ਸਨਮਾਨ ਲਈ ਉਨ੍ਹਾਂ ਦੇ ਨਾਮਾਂ ਦੀ ਮੋਗਾ ਸ਼ਹਿਰ ਦੇ ਪ੍ਰਮੁੱਖ ਪਾਰਕ ਵਿਖੇ ਸਮਾਰਕ ਬਣਾਈ ਜਾਣੀ ਹੈ ਜਿਸ ਸਬੰਧੀ ਉਨ੍ਹਾਂ ਦੇ ਨਾਮ ਦਰਜ ਕੀਤੇ ਜਾਣੇ ਹਨ। ਇਹ ਨਾਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਵੱਲੋਂ ਦਰਜ ਕੀਤੇ ਜਾ ਰਹੇ ਹਨ।....
ਪੰਜਾਬ ਦੇ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 100 ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ: ਸਿਹਤ ਮੰਤਰੀ
ਖੂਨਦਾਨੀਆਂ ਦਾ ਸੂਬਾ ਪੱਧਰ ਤੇ ਬਣਾਇਆ ਜਾਵੇਗਾ ਵਟਸਐਪ ਗਰੁੱਪ 90 ਲੱਖ ਹੋਰ ਲੋਕਾਂ ਦੇ ਬਣਾਏ ਜਾਣਗੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਆਉਦੇ ਛੇ ਮਹੀਨਿਆਂ ਅੰਦਰ ਨਵਾਂ ਆਈ.ਸੀ.ਯੂ. ਕੇਂਦਰ ਹੋਵੇਗਾ ਤਿਆਰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਹਰੇਕ ਸਾਲ ਲਗਾਏ ਜਾਣਗੇ ਖੂਨਦਾਨ ਕੈਂਪ ਪੰਜਾਬ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਬੱਚਤ ਭਵਨ ਵਿਖੇ ਲਗਾਏ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਪੰਜਾਬ ਦੇ ਹਰਮਨ ਪਿਆਰੇ....
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀ ਤਕਨੀਕੀ ਜਾਣਕਾਰੀ ਦੇਣ ਲਈ ਭਾਂਬਰੀ ਵਿਖੇ ਲਗਾਇਆ ਕੈਂਪ
ਅਮਲੋਹ, 17 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਭਾਂਬਰੀ ਵਿਖੇ ਲਗਾਏ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦੀ....
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਆਈ.ਸੀ.ਏ.ਆਰ. ਅਟਾਰੀ ਜੋਨ-1 ਲੁਧਿਆਣਾ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ: ਜੀ.ਪੀ.ਐਸ. ਸੇਠੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਸੇਠੀ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਮਹੱਤਤਾ ਤੇ ਚਾਨਣਾ ਪਾਉਂਦੇ ਹੋਏ ਪਰਾਲੀ ਨੂੰ ਅੱਗ ਲਗਾਉਣ....
ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਨੂੰ ਰੰਗਲਾ ਬਣਾਉਣ ਦੀ ਹੋਈ ਸ਼ੁਰੂਆਤ : ਵਿਧਾਇਕ ਰਾਏ
ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਅੰਦਰ ਨਵਾਂ ਜੋਸ਼ ਭਰਿਆ: ਡਿਪਟੀ ਕਮਿਸ਼ਨਰ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਫੈਨਸਿੰਗ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਹੋਏ ਸ਼ੁਰੂ 17 ਤੋਂ 22 ਅਕਤੂਬਰ ਤੱਕ ਚੱਲਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ 1000 ਖਿਡਾਰੀ ਲੈ ਰਹੇ ਹਨ ਹਿੱਸਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਰਾਜ ਪੱਧਰੀ ਖੇਡਾਂ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ....
ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਸਕੂਲੀ ਬੱਚਿਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕਰਨ ਸੰਬੰਧੀ ਵੱਖ ਵੱਖ ਮੁਕਾਬਲੇ ਕਰਵਾਏ ਗਏ
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਿੱਚ ਸਕੂਲੀ ਵਿਦਿਆਰਥੀ ਇੱਕ ਅਹਿਮ ਕੜੀ ਦਾ ਕੰਮ ਕਰਨਗੇ : ਡਾ. ਜਗਦੀਸ਼ ਸਿੰਘ ਬਰਨਾਲਾ, 17 ਅਕਤੂਬਰ : ਮਾਨਯੋਗ ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨ ਸਿਖਲਾਈ ਕੈਂਪ, ਨੁੱਕੜ ਮੀਟਿੰਗਾਂ, ਅਨਾਊਸਮੈਂਟਾਂ ਕਰਵਾ ਕੇ ਜਾਗਰੂਕ ਕਰਨ ਦੇ....
ਡਿਪਟੀ ਕਮਿਸ਼ਨਰ ਨੇ ਪੀਸੀਐੱਸ (ਜੁਡੀਸ਼ੀਅਲ) 2023 ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀਆਂ ਧੀਆਂ ਨੂੰ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਵਧਾਈ 
ਦੋਵੇਂ ਪਰਿਵਾਰਾਂ ਨਾਲ ਕੀਤੀ ਖੁਸ਼ੀ ਸਾਂਝੀ ਬਰਨਾਲਾ, 17 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਪੀਸੀਐੱਸ (ਜੁਡੀਸ਼ੀਅਲ) 2023 ਦੀ ਪ੍ਰੀਖਿਆ ਪਾਸ ਕਰਕੇ ਜ਼ਿਲ੍ਹਾ ਬਰਨਾਲਾ ਦੀ ਜੱਜ ਬਣੀ ਧੀਆਂ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੀਆਂ ਅੰਜਲੀ ਕੌਰ ਅਤੇ ਕਿਰਨਦੀਪ ਕੌਰ ਨੂੰ ਉਨ੍ਹਾਂ ਦੀ ਉਪਲੱਬਧੀ ਲਈ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਲੜਕੀਆਂ ਨੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਇਸ ਮੌਕੇ ਗੱਲਬਾਤ....
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜ਼ਨ ਦਿਵਸ
ਵਧੀਕ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਨੂੰ ਵੰਡੀਆਂ ਗਰਮ ਲੋਈਆਂ ਫਾਜ਼ਿਲਕਾ 16 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲੀ ਵਿਦਿਆਰਥਣਾਂ ਵੱਲੋਂ ਬਜ਼ੁਰਗਾਂ ਦੇ ਸਤਿਕਾਰ ਲਈ ਜਿੱਥੇ....
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
ਕਿਸਾਨ ਜਾਗਰੂਕਤਾਂ ਵੈਨਾਂ ਵੀ ਪਿੰਡਾਂ ਦੇ ਲੋਕਾਂ ਨੂੰ ਕਰ ਰਹੀਆਂ ਹਨ ਪਰਾਲੀ ਨਾ ਸਾੜਨ ਲਈ ਜਾਗਰੂਕ ਫਾਜ਼ਿਲਕਾ 17 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾਂ ਵੈਨਾਂ ਵੀ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ। ਮੁੱਖ....
ਨਹਿਰੂ ਸਟੇਡੀਅਮ ਵਿਖੇ ਰੰਗਾ-ਰੰਗ ਪ੍ਰੋਗਰਾਮ ਨਾਲ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਦਾ ਹੋਇਆ ਆਗਾਜ਼
ਸਪੀਕਰ ਸੰਧਵਾਂ, ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਕੀਤੀ ਵਿਸ਼ੇਸ਼ ਸ਼ਿਰਕਤ ਫਰੀਦਕੋਟ 17 ਅਕਤੂਬਰ : ਅੱਜ ਸੂਬੇ ਭਰ ਤੋਂ ਪਹੁੰਚੇ ਵਾਲੀਬਾਲ ਸਮੈਸ਼ਿੰਗ ਦੇ ਖਿਡਾਰੀਆਂ ਨੇ ਢੋਲ ਢਮੱਕੇ ਨਾਲ ਰੰਗ ਬਿਰੰਗੇ ਖੂਬਸੂਰਤ ਲਿਬਾਸਾਂ ਵਿੱਚ ਨਹਿਰੂ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਵਿੱਚ ਬੜੇ ਹੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਅੱਜ ਦੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਇੰਮਰੂਵਮੈਂਟ ਟਰੱਸਟ ਗੁਰਤੇਜ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ 100 ਯੂਨਿਟ ਖੂਨ ਹੋਇਆ ਇਕੱਤਰ
ਸਪੀਕਰ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਦਿੱਤੀਆਂ ਜਨਮ ਦਿਵਸ ਦੀਆਂ ਵਧਾਈਆਂ ਕੋਟਕਪੂਰਾ, 17 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ 50ਵੇਂ ਜਨਮ ਦਿਵਸ ਮੌਕੇ ਅੱਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ ਲਗਭਗ 100 ਯੂਨਿਟ ਖੂਨ ਇੱਕਤਰ ਕੀਤਾ ਗਿਆ ਅਤੇ ਜਿਸ ਨੂੰ ਮਾਹਿਰਾਂ ਦੀ ਨਿਗਰਾਨੀ ਹੇਠ ਫਰੀਦਕੋਟ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਭੇਜਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪਕੀਰ ਸ. ਕੁਲਤਾਰ ਸਿੰਘ ਸੰਧਵਾਂ ਨੇ....
19 ਅਕਤੂਬਰ ਨੂੰ ਪਿੰਡ ਅਰਾਈਆਂ ਵਾਲਾ ਕਲਾਂ ਵਿਖੇ ਲੱਗੇਗਾ ਸਵੈ-ਰੋਜ਼ਗਾਰ ਕੈਂਪ
ਫਰੀਦਕੋਟ 17 ਅਕਤੂਬਰ : ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ (ਡੀ.ਬੀ.ਈ.ਈ, ਫਰੀਦਕੋਟ) ਸ੍ਰੀ ਵਿਨੀਤ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ-ਸੀ.ਈ.ਓ (ਡੀ.ਬੀ.ਈ.ਈ, ਫਰੀਦਕੋਟ) ਡਾ. ਨਿਰਮਲ ਓਸੇਪਚਨ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਫਰੀਦਕੋਟ ਵੱਲੋ 19 ਅਕਤੂਬਰ ,2023 ਨੂੰ ਪਿੰਡ ਅਰਾਈਆਂ ਵਾਲਾ ਕਲਾਂ,ਪੰਚਾਇਤ ਘਰ ਵਿਖੇ ਸਵੈ-ਰੋਜ਼ਗਾਰ....
2007 ਆਈ.ਏ.ਐੱਸ ਬੈਚ ਦੇ ਅਧਿਕਾਰੀ ਨੇ ਸੰਭਾਲਿਆ ਡਵੀਜਨਲ ਕਮਿਸ਼ਨਰ ਦਾ ਅਹੁਦਾ
ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ ਫਰੀਦਕੋਟ 17 ਅਕਤੂਬਰ : ਫਾਜਿਲਕਾ ਜਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ, ਐਮ.ਡੀ ਵੇਰਕਾ, ਐਮ.ਡੀ. ਪੰਜਾਬ ਐਗਰੋ, ਚੰਡੀਗੜ੍ਹ ਪ੍ਰਸ਼ਾਸ਼ਨ ਤੋਂ ਇਲਾਵਾ ਗਮਾਡਾ ਅਤੇ ਪੁੱਡਾ ਵਿੱਚ ਉੱਚ ਅਹੁਦਿਆ ਤੇ ਸੇਵਾਵਾਂ ਨਿਭਾਉਣ ਉਪਰੰਤ 2007 ਬੈਚ ਦੇ ਆਈ.ਏ.ਐੱਸ ਬੈਚ ਅਫਸਰ ਸ. ਮਨਜੀਤ ਸਿੰਘ ਬਰਾੜ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਡਵੀਜਨਲ ਕਮਿਸ਼ਨਰ ਦੇ ਦਫਤਰ ਅਧੀਨ ਪੈਂਦੇ ਜਿਲ੍ਹੇ....
ਪੰਜਾਬ ਸਰਕਾਰ ਵੱਲੋਂ ਲੋੜਵੰਦ ਨੌਜਵਾਨਾਂ ਨੂੰ ਸਿਖਲਾਈ ਦੌਰਾਨ ਮਿਲੇਗੀ ਹਰ ਸਹੂਲਤ : ਕੈਬਨਿਟ ਮੰਤਰੀ ਬੈਂਸ
ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਉਪਰਾਲਾ ਸ਼ਲਾਘਾਯੋਗ : ਕੈਬਨਿਟ ਮੰਤਰੀ ਬੈਂਸ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ “ਦੀ ਮਰੂਨ ਬੈਰਿਟ ਸਰੀਰਕ ਫਿਟਨਸ ਅਕੈਡਮੀ” ਬ੍ਰਹਮਪੁਰ ਵਿਖੇ ਨੌਜਵਾਨਾ ਦਾ ਉਤਸ਼ਾਹ ਵਧਾਇਆ ਨੰਗਲ , 16 ਅਕਤੂਬਰ : ਪੰਜਾਬ ਦੇ ਨੌਜਵਾਨ ਅੱਜ ਦੇਸ਼ ਦੀ ਸੇਵਾ ਲਈ ਸੁਰੱਖਿਆ ਦਲਾਂ ਵਿੱਚ ਭਰਤੀ ਹੋਣ ਲਈ ਪੂਰੇ ਉਤਸ਼ਾਹ ਨਾਲ ਸਿਖਲਾਈ ਪ੍ਰਾਪਤ ਕਰ ਰਹੇ ਹਨ। ਜਿਹੜੇ ਨੋਜਵਾਨ ਸਿਖਲਾਈ ਦੌਰਾਨ ਲੋੜੀਦੀਆਂ ਸਹੂਲਤਾਂ ਪ੍ਰਾਪਤ ਕਰਨ ਤੋਂ ਸੱਖਣੇ ਹਨ, ਉਨ੍ਹਾਂ ਲਈ ਸਰਕਾਰ ਵੱਲੋਂ ਸਾਰੀਆ....