ਮਾਲਵਾ

ਆੜਤੀਆਂ ਦੀਆਂ ਸ਼ਿਕਾਇਤਾਂ ਅਤੇ ਰੋਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਟਰੱਕ ਯੂਨੀਅਨ ਕੀਤੀ ਭੰਗ 
ਅਮਨ ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦਿੱਤੀ ਜਾਵੇਗੀ : ਸਪੀਕਰ ਸੰਧਵਾਂ ਕੋਟਕਪੂਰਾ, 13 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆੜਤੀਆ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਆੜਤੀਆਂ, ਪੱਲੇਦਾਰਾਂ, ਮਜਦੂਰਾਂ, ਟਰੈਕਟਰ-ਟਰਾਲੀ ਚਾਲਕਾਂ, ਕਿਸਾਨਾਂ ਅਤੇ ਹੋਰ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਟਰੱਕ ਯੂਨੀਅਨ ਨੂੰ ਭੰਗ ਕਰਨ ਦਾ ਐਲਾਨ ਕੀਤਾ। ਇਹ ਐਲਾਨ ਕਰਦਿਆਂ ਉਨ੍ਹਾਂ ਆਖਿਆ ਕਿ ਕੋਈ ਵੀ ਜਥੇਬੰਦੀ ਜਾਂ ਯੂਨੀਅਨ ਜੇਕਰ ਅਮਨਸ਼ਾਂਤੀ ਲਈ ਖਤਰਾ ਸਿੱਧ ਹੋਵੇਗੀ ਤਾਂ....
ਮਾਨਸਾ ਜ਼ਿਲ੍ਹੇ ਦਾ ਫ਼ੌਜੀ ਜਵਾਨ ਜੰਮੂ ਕਸ਼ਮੀਰ ਵਿਚ ਹੋਇਆ ਸ਼ਹੀਦ, ਮੁੱਖ ਮੰਤਰੀ ਵੱਲੋਂ ਦੁੱਖ ਪ੍ਰਗਟਾਵਾ
ਮਾਨਸਾ 13 ਅਕਤੂਬਰ : ਮਾਨਸਾ ਨੇੜਲੇ ਪਿੰਡ ਕੋਟਲੀ ਦੇ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਵਿਚ ਗੋਲੀ ਲੱਗਣ ਨਾਲ ਸ਼ਹੀਦ‌ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ 10 ਦਸੰਬਰ 2022 ਨੂੰ ਹੀ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ ਅਤੇ 19 ਸਾਲਾਂ ਦਾ ਸੀ। ਉਹ ਤਕਰੀਬਨ ਡੇਢ ਮਹੀਨਾ ਪਹਿਲਾਂ ਹੀ ‌ਟਰੇਨਿੰਗ ਤੋਂ ਬਾਅਦ ਛੁੱਟੀ ਕੱਟਕੇ ਪਿੰਡ ਤੋਂ ਜੰਮੂ ਵਿਚ ਡਿਊਟੀ ਲਈ ਗਿਆ ਸੀ।ਉਹ ਫੌਜ ਵਿੱਚ ਅਗਨੀਵੀਰ ਯੋਜਨਾ ਅਨੁਸਾਰ ਭਰਤੀ ਹੋਇਆ ਸੀ। ਜਾਣਕਾਰੀ ਅਨੁਸਾਰ 11‌ਅਕਤੂਬਰ ਨੂੰ ਅਚਾਨਕ ਗੋਲੀ....
ਸੀਆਈਏ ਸਟਾਫ -1, ਬਠਿੰਡਾ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਵਿੱਕੀ ਕੋਟਕਪੂਰਾ ਦੇ ਤਿੰਨ ਸਾਥੀ ਗ੍ਰਿਫਤਾਰ 
ਬਠਿੰਡਾ, 13 ਅਕਤੂਬਰ : ਪੁਲਿਸ ਦੇ ਸੀਆਈਏ ਸਟਾਫ -1 ਨੇ ਫਿਰੌਤੀਆਂ ਦੀ ਮੰਗ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਅਸਲੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੁਰਦਿੱਤ ਸਿੰਘ ਉਰਫ ਗੁੱਜਰ ਪੁੱਤਰ ਮਨਜੀਤ ਸਿੰਘ ਵਾਸੀ ਜਾਨੀਆ ਵਾਲਾ ਮੁਹੱਲਾ ਨੇੜੇ ਨੰਦੇਆਣਾ ਗੇਟ ਫਰੀਦਕੋਟ, ਸੁਨੀਲ ਕੁਮਾਰ ਪੁੱਤਰ ਨਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਟਾਵਰ ਵਾਲੀ ਗਲੀ ਫਰੀਦਕੋਟ ਅਤੇ ਰੋਹਿਤ ਕੁਮਾਰ ਪੁੱਤਰ ਫਕੀਰ ਚੰਦ ਵਾਸੀ ਘੰਟਾ ਘਰ ਗਲੀ ਨੰਬਰ 06 ਫਰੀਦਕੋਟ ਦੇ ਤੌਰ ਤੇ ਕੀਤੀ ਗਈ....
ਪੀਏਯੂ ਲੁਧਿਆਣਾ ਵਿਖੇ ਮੁੱਖ ਮੰਤਰੀ ਅਤੇ ਵਿਰੋਧੀ ਪਾਰਟੀਆਂ ਦੀ ਖੁੱਲ੍ਹੀ ਬਹਿਸ ਹੋਣ ਦੇ ਚਰਚੇ
ਲੁਧਿਆਣਾ, 12 ਅਕਤੂਬਰ : ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨੂੰ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਸੀ, ਇਸ ਨਾਲ ਸਬੰਧਿਤ ਅੱਜ ਇੱਕ ਨਵੀਂ ਗੱਲ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਦਿੱਤੇ ਸੱਦੇ ਤਹਿਤ ਅੱਜ ਪੀਏਯੂ ਲੁਧਿਆਣਾ ਵਿਖੇ ਇੱਕ ਹਾਲ ਦੀ ਬੁਕਿੰਗ ਕੀਤੇ ਜਾਣ ਦੀ ਚਰਚਾ ਹੈ। ਮੀਡੀਆ ਅਤੇ ਲੋਕਾਂ ਵਿੱਚ ਵੱਡੀ ਚਰਚਾ ਬਣੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ....
ਜਗਰਾਓਂ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 23 ਵਾਹਨ ਬਰਾਮਦ 
ਜਗਰਾਓਂ, 12 ਅਕਤੂਬਰ : ਪੰਜਾਬ ‘ਚ ਲੁਧਿਆਣਾ ਦੀ ਜਗਰਾਓਂ ਪੁਲਿਸ ਨੇ ਦੋ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਦੋਵਾਂ ਗਰੋਹਾਂ ਕੋਲੋਂ ਕੁੱਲ 23 ਵਾਹਨ ਬਰਾਮਦ ਕੀਤੇ ਹਨ। ਸ਼ਰਾਰਤੀ ਅਨਸਰ ਖੜ੍ਹੇ ਵਾਹਨਾਂ ਦੀ ਜਾਸੂਸੀ ਕਰਕੇ ਉਨ੍ਹਾਂ ਨੂੰ ਚੋਰੀ ਕਰਦੇ ਹਨ। ਇਸ ਮਗਰੋਂ ਚੋਰੀ ਕੀਤੇ ਵਾਹਨਾਂ ‘ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਦੂਜੇ ਲੋਕਾਂ ਨੂੰ ਵੇਚ ਦਿੰਦੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਐਸਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਸੀਆਈਏ ਇੰਚਾਰਜ ਹੀਰਾ....
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏ.ਆਈ.ਜੀ. ਸੀ.ਆਈ. ਲਖਬੀਰ ਸਿੰਘ ਫਿਰੋਜ਼ਪੁਰ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ....
ਗਿਆਸਪੁਰਾ ਕਮਿਊਨਿਟੀ ਹੈਲਥ ਸੈਂਟਰ, ਜੱਚਾ ਬੱਚਾ ਹਸਪਤਾਲ 'ਚ ਹੋਵੇਗਾ ਤਬਦੀਲ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਬੀਤੇ ਕੱਲ੍ਹ ਹੈਲਥ ਸੈਂਟਰ ਦਾ ਕੀਤਾ ਗਿਆ ਨੀਰੀਖਣ ਪੰਜਾਬ ਸਰਕਾਰ ਵਲੋਂ ਸਿਹਤ ਨੀਤੀ ਅਤੇ ਹਲਕੇ ਦੇ ਚਿਰੌਕਣੀ ਮੰਗ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ, 12 ਅਕਤੂਬਰ : ਵਿਧਾਨ ਸਭਾ ਹਲਕਾ ਦੱਖਣੀ ਵਾਸੀਆਂ ਲਈ ਉਸ ਵੇਲੇ ਇੱਕ ਵੱਡੀ ਖੁਸ਼ਖਬਰੀ ਆਈ ਜਦੋਂ ਬੀਤੇ ਕੱਲ੍ਹ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਗਿਆਸਪੁਰਾ ਦੇ ਵਿੱਚ ਸਥਿਤ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕਰਦਿਆਂ ਫੈਸਲਾ ਕੀਤਾ ਕਿ ਕਮਿਊਨਿਟੀ ਹੈਲਥ ਸੈਂਟਰ ਨੂੰ ਜੱਚਾ....
ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਸਫ਼ਲਤਾ ਦੀ ਕਹਾਣੀ : ਵਿਧਾਇਕ ਸਿੱਧੂ
ਗਿੱਲ ਰੋਡ ਵਿਖੇ ਰੈਵੇਨਿਊ ਕੈਂਪ ਦੌਰਾਨ 3200 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸੁਵਿਧਾ ਕੈਂਪ ਦੌਰਾਨ ਬਿਨੈਕਾਰਾਂ ਨਾਲ ਕੀਤੀ ਗਈ ਗੱਲਬਾਤ ਲੋਕਾਂ ਦੀ ਸਹੂਲਤ ਲਈ ਸਬ-ਡਵੀਜਨਾਂ 'ਚ ਹਰ ਮਹੀਨੇ ਸੁਵਿਧਾ ਕੈਂਪ ਲਗਾਏ ਜਾਣਗੇ : ਡਿਪਟੀ ਕਮਿਸ਼ਨਰ ਲੁਧਿਆਣਾ, 12 ਅਕਤੂਬਰ : ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲਤਾ ਦੀ....
ਵਿਧਾਇਕ ਛੀਨਾ ਵਲੋਂ ਸੈਕਟਰ 40 'ਚ ਸੜਕਾਂ ਦੇ ਮੁਰੰਮਤ ਕਾਰਜ਼ਾਂ ਦਾ ਉਦਘਾਟਨ
ਕਿਹਾ! ਕਰੀਬ 39 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ 'ਤੇ, ਆਵਾਜਾਈ ਹੋਵੇਗੀ ਸੁਖਾਵੀਂ ਲੁਧਿਆਣਾ, 12 ਅਕਤੂਬਰ : ਮੁੱਖ ਪ੍ਰਸ਼ਾਸਕ, ਗਲਾਡਾ ਦੀਆਂ ਹਦਾਇਤਾ ਅਨੁਸਾਰ ਗਲਾਡਾ ਦੇ ਟੈਕਨੀਕਲ ਵਿੰਗ ਵੱਲੋਂ ਸੈਕਟਰ-40 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਠੇਕੇਦਾਰ ਨੂੰ ਅਲਾਟ ਕੀਤਾ ਗਿਆ। ਸੜਕਾਂ ਦੀ ਮੁਰੰਮਤ ਕਾਰਜ਼ਾਂ ਦਾ ਉਦਘਾਟਨ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਕੀਤਾ ਗਿਆ ਜਿਸ 'ਤੇ ਕਰੀਬ 38.91 ਲੱਖ ਰੁਪਏ ਦੀ ਲਾਗਤ ਆਵੇਗੀ। ਇਸ....
ਕਿਸਾਨਾਂ ਵੀਰ ਲੋਕ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਪਰਾਲੀ ਸਾੜਨ ਤੋਂ ਕਰਨ ਗੁਰੇਜ਼ - ਵਧੀਕ ਡਿਪਟੀ ਕਮਿਸ਼ਨਰ
ਕਿਹਾ! ਏ.ਪੀ. ਰਿਫਾਇਨਰੀ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਕਿਸਾਨਾਂ ਦੀ ਪਰਾਲੀ ਸਾਂਭਣਾ ਸ਼ਲਾਘਾਯੋਗ ਕਦਮ ਪਿੰਡ ਟੱਪਰ ਨੇੜੇ 20 ਏਕੜ ਜ਼ਮੀਨ 'ਚ ਸਾਂਭੀ ਜਾ ਰਹੀ ਪਰਾਲੀ, ਪੰਜ ਬੇਲਰ ਵੀ ਖਰੀਦੇ 150 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੰਪਨੀ ਵਲੋਂ ਕਿਸਾਨਾਂ ਤੋਂ ਖਰੀਦੀ ਜਾ ਰਹੀ ਪਰਾਲੀ ਜਗਰਾਉਂ, 12 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਪਰਾਲੀ ਦੇ ਧੂੰਏਂ ਕਾਰਨ ਹੋਣ ਵਾਲੀਆਂ ਖਤਰਨਾਕ ਬਿਮਾਰੀਆਂ ਜਿਵੇਂ ਕਿ....
ਵਿਧਾਇਕ ਮਾਲੇਰਕੋਟਲਾ ਵੱਲੋਂ ਰਾਜ ਪੱਧਰੀ ਵਾਲੀਬਾਲ ਸ਼ੂਟਿੰਗ ਮਹਾਂਕੁੰਭ ਦਾ ਕੀਤਾ ਆਗਾਜ਼
ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਵਿੱਚ ਖੇਡ ਸਭਿਆਚਾਰ ਪੈਦਾ ਕਰਕੇ ਨਵੇਂ ਯੁੱਗ ਦੀ ਸੁਰੂਅਤ ਕਰਨ ਵੱਲ ਵਧਦੇ ਕਦਮ- ਵਿਧਾਇਕ ਮਾਲੇਰਕੋਟਲਾ ਖਿਡਾਰੀਆਂ ਦੀ ਪਨੀਰੀ ਪੈਦਾ ਕਰਨ ਵਿੱਚ ਸਹਾਇਕ ਹੋਣਗੀਆਂ ਖੇਡਾ ਵਤਨ ਪੰਜਾਬ ਦੀਆਂ- ਡਾ ਜਮੀਲ ਉਰ ਰਹਿਮਾਨ ਰਾਜ ਭਰ ਤੋਂ ਆਏ ਵਾਲੀਬਾਲ ਸ਼ੂਟਿੰਗ ਦੇ ਖਿਡਾਰੀਆਂ ਨੇ ਦਿਖਾਏ ਜੌਹਰ ਮਾਲੇਰਕੋਟਲਾ 12 ਅਕਤੂਬਰ : 'ਖੇਡਾਂ ਵਤਨ ਪੰਜਾਬ ਦੀਆਂ 2023 ' ਤਹਿਤ ਰਾਜ ਪੱਧਰੀ ਵਾਲੀਬਾਲ ਸ਼ੂਟਿੰਗ ਦੇ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ....
ਆਉਂਦੀਆਂ ਪੀੜੀਆਂ ਲਈ ਕੁਦਰਤੀ ਸਰੋਤ ਵਿਰਾਸਤ ਵਜੋਂ ਛੱਡਣਾ ਸਾਡਾ ਸਾਰਿਆ ਦੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ : ਡਾ ਪੱਲਵੀ
ਜਾਗਰੂਕਤਾ ਕੈਂਪ ਆਯੋਜਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਫ਼ਸਲਾਂ ਦੇ ਰਹਿੰਦ ਖੂੰਹਦ ਅੱਗਾਂ ਨੂੰ ਲਗਾਉਣ ਦੇ ਰੁਝਾਨ ਨੂੰ ਘਟਾ ਕੇ ਜ਼ਿਲ੍ਹੇ ਵਿੱਚ ਅੱਗ ਲਗਾਉਂਣ ਦੀਆਂ ਘਟਨਾਵਾਂ ਨੂੰ ਜੀਰੋ (ਨਿਲ )ਕਰਨਾ - ਡਿਪਟੀ ਕਮਿਸ਼ਨਰ ਝੋਨੇ ਦੀ ਨਾੜ/ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਅੱਗ ਲਗਾਉਣਾ ਆਪਣੇ ਪੈਸੇ ਨੂੰ ਅੱਗ ਲਗਾਉਣ ਦੇ ਬਰਾਬਰ-ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਤੱਖਰ ਕਲਾਂ ਵਿਖੇ ਜਾ ਕੇ ਪਿੰਡ ਵਾਸੀਆਂ ਨੂੰ ਮਿਲੇ ਡਿਪਟੀ ਕਮਿਸ਼ਨਰ ਅਤੇ ਪਰਾਲੀ ਨੂੰ ਅੱਗ ਨਾ....
ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਭੂਦਨ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਗੁਰੂ ਸਾਹਿਬ ਦੇ ਸੰਦੇਸ਼ ਦਾ ਸਤਿਕਾਰ ਕਰਨ ਦੀ ਕੀਤੀ ਅਪੀਲ ਪਿੰਡ ਵਾਸੀਆਂ ਵੱਲੋਂ ਸਾਂਝੀਆਂ ਅਤੇ ਜਾਇਜ ਮੰਗਾਂ ਨੂੰ ਡਿਪਟੀ ਕਮਿਸ਼ਨਰ ਨੇ ਧਿਆਨ ਨਾਲ ਸੁਣਿਆ ਅਤੇ ਮੰਗਾਂ ਨੂੰ ਜਲਦ ਪੂਰਾ ਕਰਨ ਦਾ....
ਪਰਾਲੀ ਦੀ ਸੁਚੱਜੀ ਸੰਭਾਲ ਲਈ 6.47 ਕਰੋੜ ਦੀ ਸਬਸਿਡੀ ਤੇ ਦਿੱਤੀਆਂ 588 ਖੇਤੀ ਮਸ਼ੀਨਾ: ਡਿਪਟੀ ਕਮਿਸ਼ਨਰ
ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਕਿਸਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 79932 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਗਈ ਅਪੀਲ ਫ਼ਤਹਿਗੜ੍ਹ ਸਾਹਿਬ, 12 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ....
ਸੀ.ਐਮ.ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਸ਼ਾਲਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ: ਪਰਨੀਤ ਸ਼ੇਰਗਿੱਲ 
7669 400 500 'ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਯੋਗਸ਼ਾਲਾ ਵਿਚ ਸ਼ਮੂਲੀਅਤ ਲੋਕਾਂ ਵਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਫ਼ਤਹਿਗੜ੍ਹ ਸਾਹਿਬ, 12 ਅਕਤੂਬਰ : ਸੀ.ਐਮ.ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ....