ਮਾਲਵਾ

ਖੜ੍ਹੇ ਮੋਟਰਸਾਇਕਲ ਨਾਲ ਕਾਰ ਟਕਰਾਉਣ ਕਾਰਨ ਜੀਜੇ-ਸਾਲੇ ਦੀ ਮੌਤ
ਤਪਾ ਮੰਡੀ, 11 ਅਕਤੂਬਰ : ਬਰਨਾਲਾ-ਬਠਿੰਡਾ ਹਾਈਵੇ ਤੇ ਸਥਿਤ ਮਹਿਤਾ ਕੱਟ ਨੇੜੇ ਇੱਕ ਸਾਈਡ ਤੇ ਖੜ੍ਹੇ ਮੋਟਰਸਾਇਕਲ ‘ਚ ਕਾਰ ਟਕਰਾਉਣ ਕਾਰਨ ਜੀਜਾ-ਸਾਲੇ ਦੀ ਦਰਦਨਾਕ ਮੌਤ ਹੋਣ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬੁਰਜਖਾਲੜਾ (ਲੁਧਿਆਣਾ) ਅਪਣੀ ਭਣ ਦੇ ਘਰ ਪਿੰਡ ਘੁੜੈਲੀ ਆਇਆ ਹੋਇਆ ਸੀ ਅੱਜ ਸਵੇਰੇ 10 ਵਜੇ ਦੇ ਕਰੀਬ ਜੀਜਾ-ਸਾਲਾ ਮੋਟਰਸਾਇਕਲ ਤੇ ਸਵਾਰ ਹੋਕੇ ਦਵਾਈ ਲੈਣ ਲਈ ਬਰਨਾਲਾ ਜਾ ਰਹੇ ਸੀ, ਥੋੜ੍ਹੀ ਦੂਰ ਜਾਕੇ ਮੋਟਰਸਾਇਕਲ ਖੜ੍ਹ ਗਿਆ ਤਾਂ ਇੱਕ....
ਕਾਊਂਟਰ ਇੰਟੈਲੀਜੈਂਸ, ਜੰਮੂ-ਕਸ਼ਮੀਰ ਪੁਲਿਸ ਨੇ ਕਰੋੜਾਂ ਦੀ ਡਰੱਗ ਮਨੀ ਬਰਾਮਦ ਕੀਤੀ
ਮੁੱਲਾਂਪੁਰ ਦਾਖਾ 11 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਜੰਮੂ ਪੁਲਿਸ ਵੱਲੋਂ ਰਾਮਬਨ ਇਲਾਕੇ ਵਿੱਚ 300 ਕਰੋੜ ਰੁਪਏ ਦੀ ਕੀਮਤ ਦੇ 30 ਕਿਲੋਗ੍ਰਾਮ ਕੋਕੀਨ ਸਮੇਤ ਦੋ ਪੰਜਾਬ ਅਧਾਰਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ, ਲੁਧਿਆਣਾ ਕਾਊਂਟਰ ਇੰਟੈਲੀਜੈਂਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮੰਗਲਵਾਰ ਦੇਰ ਸ਼ਾਮ ਮੁੱਲਾਂਪੁਰ ਤੋਂ ਸਮੱਗਲਰਾਂ ਦੇ ਇੱਕ ਨਜ਼ਦੀਕੀ ਸਾਥੀ ਨੂੰ ਕਾਬੂ ਕੀਤਾ। ਲੁਧਿਆਣਾ ਦਿਹਾਤੀ ਦਾ ਦਾਖਾ ਇਲਾਕਾ andar ਅਧਿਕਾਰੀਆਂ ਨੇ ਵੱਡੀ ਮਾਤਰਾ ਵਿੱਚ....
ਕੈਟਲ ਸ਼ੈੱਡ ਲਾਲੜੂ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕੀਤਾ ਜਾਵੇ: ਦਮਨਜੀਤ ਸਿੰਘ ਮਾਨ
ਵਧੀਕ ਡਿਪਟੀ ਕਮਿਸ਼ਨਰ ਨੇ ਐੱਸ.ਟੀ.ਪੀ. ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਉੱਤੇ ਵੇਸਟ ਵੰਡਰ ਪਾਰਕ ਬਣਾਉਣ ਲਈ ਕਿਹਾ ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਐਸ.ਏ.ਐਸ. ਨਗਰ, 11 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ....
ਡੀਬੀਈਈ ਵੱਲੋਂ 12 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ
ਐਸ.ਏ.ਐਸ.ਨਗਰ, 11 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਕੁਇਸ ਕੋਰਪ ਲਿਮਿਟਡ ਲਈ ਵੀਰਵਾਰ,11 ਅਕਤੂਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਸ਼ੁੱਕਰਵਾਰ 13 ਅਕਤੂਬਰ, 2023 ਨੂੰ ਲਾਈਫ਼ ਸਟਾਇਲ ਸਟੋਰ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸੇਲ ਐਸੋਸੀਏਟਸ/ਕੈਸ਼ੀਅਰ ਲਈ ਭਰਤੀ ਹੋਵੇਗੀ। ਜਿੱਥੇ 18 ਤੋਂ 35 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ....
ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਹੋਵੇਗੀ ਐਗਰੋ ਫੌਰੈਸਟਰੀ: ਗੀਤਿਕਾ ਸਿੰਘ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਵੱਖ-ਵੱਖ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਠਸਕਾ ਵਿਖੇ ਬਣਾਇਆ ਜਾਣਾ ਹੈ ਮਾਡਲ ਪਾਰਕ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਐਸ.ਏ.ਐਸ. ਨਗਰ, 11 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ....
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ
30 ਕਿਲੋਗ੍ਰਾਮ ਕੋਕੀਨ ਬਰਾਮਦੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ : ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਝੋਨੇ ਦੀ ਸੁਚਾਰੂ ਖ਼ਰੀਦ, ਨਾਲੋਂ-ਨਾਲ ਲਿਫ਼ਟਿੰਗ ਤੇ ਅਦਾਇਗੀ ਦੇ ਪੁਖ਼ਤਾ ਪ੍ਰਬੰਧ- ਚੇਅਰਮੈਨ ਮਾਰਕੀਟ ਕਮੇਟੀ ਸੰਦੌੜ
ਕਿਸਾਨ 17 ਫ਼ੀਸਦੀ ਤੋਂ ਵੱਧ ਮਾਤਰਾ ਵਾਲੇ ਝੋਨੇ ਨੂੰ ਕੱਟਣ ਦੀ ਕਾਹਲੀ ਨਾ ਕਰਨ - ਕਰਮਜੀਤ ਸਿੰਘ ਕੁਠਾਲਾ ਸੰਦੌੜ, 11 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸੁਚਾਰੂ ਖ਼ਰੀਦ, ਨਾਲੋਂ-ਨਾਲ ਲਿਫ਼ਟਿੰਗ ਅਤੇ ਖ਼ਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਧੀਆਂ-ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ....
ਪਰਾਲੀ ਸਾੜਨੋਂ ਰੋਕਣ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਤੱਕ ਪੁੱਜਾ
ਐਸ.ਡੀ.ਐਮਜ ,ਤਹਿਸੀਲਦਾਰਾਂ, ਬੀ.ਡੀ.ਪੀ.ਓਜ, ਖੇਤੀਬਾੜੀ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਿਆ ਐਸ.ਡੀ.ਐਮ ਅਹਿਮਦਗੜ੍ਹ ਨੇ ਪਿੰਡ ਜਾਡਲੀ ਖ਼ੁਰਦ ਦੇ ਕਿਸਾਨ ਕ੍ਰਿਪਾਲ ਸਿੰਘ ਦੇ ਖੇਤ ਵਿਖੇ ਪੁੱਜ ਕੇ ,ਕਿਸਾਨਾਂ ਅਤੇ ਹੋਰ ਪਿੰਡ ਨਿਵਾਸੀਆਂ ਨੂੰ ਅਗਾਂਹਵਧੂ ਕਿਸਾਨ ਤੋਂ ਸੇਧ ਲੈ ਕੇ ਬਿਨਾਂ ਅੱਗ ਲਗਾਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਕੀਤਾ ਪ੍ਰੇਰਿਤ ਮਾਲੇਰਕੋਟਲਾ 10 ਅਕਤੂਬਰ : ਮਾਲੇਰਕੋਟਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ....
ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਰਾਜਪੁਰਾ ਦੇ ਵੱਖ-ਵੱਖ ਪਿੰਡਾਂ 'ਚ ਕੀਤਾ ਜਾਗਰੂਕ
ਜਾਂਸਲਾ ਦੇ ਨੰਬਰਦਾਰ ਵੱਲੋਂ ਬੇਲਰ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਬਲਾਕ ਘਨੌਰ ਦੇ ਕਿਸਾਨ ਅਮਨਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਜਮੀਨ 'ਚ ਮਿਲਾਉਣ ਦੀ ਕੀਤੀ ਅਪੀਲ ਰਾਜਪੁਰਾ, 11 ਅਕਤੂਬਰ : ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਮਿਲਾਉਣ ਜਾਂ ਫਿਰ ਇਸ ਨੂੰ ਹੋਰਨਾਂ ਤਰੀਕਿਆਂ ਨਾਲ ਖੇਤਾਂ ਵਿੱਚੋਂ ਬਾਹਰ ਕੱਢਣ ਬਾਬਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਸਾਰਥਿਕ ਨਤੀਜੇ ਰਾਜਪੁਰਾ ਸਬ ਡਵੀਜਨ ਵਿੱਚ ਸਾਹਮਣੇ ਆਏ ਹਨ। ਇੱਥੇ ਘਨੌਰ ਬਲਾਕ ਦੇ ਪਿੰਡ ਸੇਖੂਪੁਰ ਦੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਹਸਪਤਾਲ ਵਿਖੇ " ਵਿਸ਼ਵ ਮਾਨਸਿਕ ਸਿਹਤ ਦਿਵਸ" ਮਨਾਇਆ ਗਿਆ। ਜਿਸ ਵਿੱਚ ਮਨੋਰੋਗਾਂ ਦੇ ਮਾਹਰ ਡਾਕਟਰਾਂ ਨੇ ਇਸ ਤੇਜੀ ਦੇ ਯੁੱਗ ਵਿੱਚ ਵੱਧ ਰਹੇ ਤਣਾਓ ਤੇ ਇਸ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵੋਕੇਟ ਜੇ.ਐਸ. ਸਿੱਧੂ ਨੇ ਮਨੋਰੋਗਾਂ ਤੋਂ ਪੀੜ੍ਹਤ ਵਿਅਕਤੀਆਂ ਨੂੰ....
ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਖੇੜਾ ਦੀ ਕੀਤੀ ਚੈਕਿੰਗ
ਮਰੀਜ਼ਾ ਨੂੰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ : ਸਿਵਲ ਸਰਜਨ ਫਤਿਹਗੜ੍ਹ ਸਾਹਿਬ, 11 ਅਕਤੂਬਰ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ ਖੇੜਾ ਦੀ ਅਚਨਚੇਤ ਚੈਕਿੰਗ ਕੀਤੀ ਇਸ ਚੈਕਿੰਗ ਦੌਰਾਨ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਕੇਸ਼ ਬਾਲੀ ਅਤੇ ਸਮੂਹ ਸਟਾਫ ਹਾਜ਼ਰ ਸੀ। ਸਿਵਲ ਸਰਜਨ ਨੇ ਇਸ ਮੌਕੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਹਸਪਤਾਲ ਦੇ ਜਨਰਲ ਵਾਰਡ, ਐਮਰਜੈਸੀ ਵਾਰਡ, ਜੱਚਾ....
ਐਸ.ਜੀ.ਪੀ.ਸੀ. ਚੋਣਾਂ ਲਈ 21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟਰੇਸ਼ਨ
ਕੇਸਾਧਾਰੀ ਸਿੱਖ ਵੋਟ ਬਣਾਉਣ ਲਈ ਫਾਰਮ ਨੰ: 1 ਭਰ ਕੇ ਦਿਹਾਤੀ ਖੇਤਰ ਵਿੱਚ ਪਟਵਾਰੀਆਂ ਤੇ ਸ਼ਹਿਰੀ ਖੇਤਰ ਵਿੱਚ ਐਸ.ਡੀ.ਐਮ. ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦੇ ਹਨ ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਗੁਰਦੁਆਰਾ ਚੋਣ ਕਮਿਸ਼ਨ ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੇ ਸ਼੍ਰੋਮਣੀ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 78152 ਮੀਟਰਿਕ ਟਨ ਝੋਨੇ ਦੀ ਹੋਈ ਆਮਦ: ਡਿਪਟੀ ਕਮਿਸ਼ਨਰ
ਖਰੀਦ ਏਜੰਸੀਆਂ ਵੱਲੋਂ 74926 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 150.97 ਕਰੋੜ ਰੁਪਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਕਿਸਾਨ ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 78152 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 74926....
"ਮਿਸ਼ਨ ਇੰਦਰਧਨੁੱਸ਼ 0-5" ਦੇ ਦੂਸਰੇ ਗੇੜ੍ਹ ਵਿੱਚ ਜ਼ਿਲ੍ਹੇ ਦੇ ਸੌ ਫੀਸਦੀ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਟੀਕਾਕਰਣ - ਡਾ ਰਾਜੇਸ਼ ਕੁਮਾਰ
ਫਤਿਹਗੜ੍ਹ ਸਾਹਿਬ , 11 ਅਕਤੂਬਰ : ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਲਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਮਿਸ਼ਨ ਇੰਦਰਧਨੁਸ਼-0-5 ਅਧੀਨ ਜ਼ਿਲ੍ਹੇ ਦੇ 100 ਫੀਸਦੀ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਕਾਰਣ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ 14 ਅਕਤੂਰ ਤੱਕ ਟੀਕਾਕਾਰਣ ਕੀਤਾ ਜਾ ਸਕੇ। ਇਹ ਜਾਣਕਾਰੀ ਜਿਲਾ ਟੀਕਾਕਨ ਅਫ਼ਸਰ ਡਾ ਰਾਜੇਸ਼ ਕੁਮਾਰ ਨੇ ਸੰਗਤਪੁਰ....
ਪਰਾਲੀ ਪ੍ਰਬੰਧਨ: ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾਣ ਕੈਂਪ- ਗੋਪਾਲ ਸਿੰਘ 
ਬਰਨਾਲਾ, 11 ਅਕਤੂਬਰ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਲਈ ਠੋਸ ਰਣਨੀਤੀ ਉਲੀਕਣ ਲਈ ਉੱਪ ਮੰਡਲ ਮੈਜਿਸਟ੍ਰੇਟ, ਬਰਨਾਲਾ ਸ੍ਰੀ ਗੋਪਾਲ ਸਿੰਘ ਵੱਲੋਂ ਅੱਜ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਸੱਦੀ ਗਈ। ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨੂੰ ਨਵੀਂ ਅਤੇ ਹੋਰ ਜਰੂਰੀ ਮਸ਼ੀਨਰੀ ਸਮੇਂ ਸਿਰ ਲੋੜਵੰਦ ਕਿਸਾਨਾਂ ਨੂੰ ਮਿਲਣੀ ਯਕੀਨੀ....