ਮਾਲਵਾ

'ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਕੇ ਉਦਯੋਗਪਤੀ ਆਪਣਾ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ ਸੁਰਭੀ ਮਲਿਕ
'ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਨ ਲਈ ਉਦਯੋਗਪਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਭਰੋਸਾ ਲੁਧਿਆਣਾ, 10 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿੱਚ ਮਿਤੀ 27 ਅਕਤੂਬਰ ਤੋਂ 05 ਨਵੰਬਰ, 2023 ਤੱਕ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਵਿੱਚ ਲੁਧਿਆਣਾ ਸ਼ਹਿਰ ਦੇ ਉਦਯੋਗਪਤੀ ਵੀ ਮੇਲੇ ਨੂੰ ਸਪਾਂਸਰ ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਦੀ....
ਬਲਾਕ ਸਿੱਧਵਾਂ ਬੇਟ-2 'ਚ 'ਮੇਰੀ ਮਿੱਟੀ ਮੇਰਾ ਦੇਸ਼' ਅਧੀਨ ਬਲਾਕ ਪੱਧਰੀ ਸਮਾਗਮ ਆਯੋਜਿਤ
ਵੱਖ-ਵੱਖ 51 ਸਕੂਲਾਂ ਦੇ ਹੈੱਡ ਟੀਚਰ ਆਪਣੇ-ਆਪਣੇ ਸਕੂਲ ਦੀ ਮਿੱਟੀ ਦਾ ਕਲਸ਼ ਤਿਆਰ ਕਰਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਲੁਧਿਆਣਾ, 10 ਅਕਤੂਬਰ : ਬਲਾਕ ਸਿੱਧਵਾਂ ਬੇਟ-2 ਲੁਧਿਆਣਾ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਅਧੀਨ ਅਮ੍ਰਿਤ ਵਾਟਿਕਾ ਲਈ 'ਅਮ੍ਰਿਤ ਕਲਸ਼' ਅਭਿਆਨ ਤਹਿਤ ਪ੍ਰੋਗਰਾਮ ਦਾ ਆਯੋਜਨ ਡੀ.ਈ.ਓ. ਐਲੀਮੈਂਟਰੀ ਬਲਦੇਵ ਸਿੰਘ ਜੋਧਾਂ ਅਤੇ ਬੀ.ਪੀ.ਈ.ਓ ਸਿੱਧਵਾਂ ਬੇਟ-2 ਹਰਦੇਵ ਸਿੰਘ ਦੀ ਅਗਵਾਈ ਹੇਠ ਹੋਇਆ। ਇਹ ਪ੍ਰੋਗਰਾਮ ਬਲਵੀਰ ਸਿੰਘ, ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ-ਅਬਾਦ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ’ਚ ਰੋਜ਼ਗਾਰ ਕੈਂਪ 13 ਨੂੰ 
ਸੰਗਰੂਰ, 10 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੇ.ਟੀ.ਐੱਮ ਕੰਪਨੀ ਨਾਲ ਸਹਿਯੋਗ ਕਰਕੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਕੈਂਪ 13 ਅਕਤੂਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ.ਕੰਪਲੈਕਸ ਨੇੜੇ ਸੁਵਿਧਾ ਕੇਂਦਰ ਸੰਗਰੂਰ ਵਿਖੇ ਫੀਲਡ ਅਫ਼ਸਰ ਦੀ ਆਸਾਮੀ ਲਈ ਲਗਾਇਆ ਜਾਵੇਗਾ। ਇਸ ਕੈਂਪ ਵਿੱਚ....
ਖੇਤੀਬਾੜੀ ਵਿਭਾਗ ਵੱਲੋ ਪਿੰਡ ਅੰਮੀਵਾਲਾ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਪਰਾਲੀ ਦੇ ਯੋਗ ਪ੍ਰਬੰਧਨ, ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ ਧਰਮਕੋਟ (ਕੋਟ ਈਸੇ ਖਾਂ), 10 ਅਕਤੂਬਰ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀਆਂ ਪਰਾਲੀ ਨਾ ਸਾੜਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰੋਜ਼ਾਨਾ ਪਿੰਡ ਪੱਧਰੀ ਕਿਸਾਨਾ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਬਾਰੇ ਨੁਕਸਾਨਾਂ, ਪਰਾਲੀ ਦੇ ਯੋਗ ਪ੍ਰਬੰਧਨ ਦੀਆਂ ਤਕਨੀਕਾਂ, ਵਾਤਾਵਰਨ....
ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੀ ਨਹੀਂ ਲਗਾ ਸਕੇਗਾ ਝੋਨੇ ਦੀ ਪਰਾਲੀ ਨੂੰ ਅੱਗ
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਪੱਤਰ ਜਰੀਏ ਜਾਰੀ ਕੀਤੀਆਂ ਸਖਤ ਹਦਾਇਤਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਹੋਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਮੋਗਾ, 10 ਅਕਤੂਬਰ : ਜਿੱਥੇ ਆਮ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ਿਲ੍ਹਾ ਪ੍ਰ਼ਸ਼ਾਸ਼ਨ ਪੂਰੀ ਸਖਤੀ ਵਰਤ ਰਿਹਾ ਹੈ, ਉੱਥੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਿਖਤੀ ਰੂਪ ਵਿੱਚ ਪਾਬੰਦ ਕਰ ਦਿੱਤਾ ਗਿਆ ਹੈ। ਡਿਪਟੀ....
ਮੋਗਾ ਵਿਖੇ ਕਿਸਾਨ ਬਜ਼ਾਰ ਦਾ ਸਫ਼ਲ ਆਯੋਜਨ, ਭਾਰੀ ਗਿਣਤੀ ਵਿੱਚ ਗ੍ਰਾਹਕਾਂ ਨੇ ਜਹਿਰ ਮੁਕਤ ਉਤਪਾਦਾਂ ਵਿੱਚ ਦਿਖਾਈ ਰੁਚੀ
35 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਕੀਤਾ ਕੁਦਰਤੀ ਤਰੀਕੇ ਨਾਲ ਬਣਾਏ ਉਤਪਾਦਾਂ ਦਾ ਮੰਡੀਕਰਨ ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਗਿਣਤੀ ਵਿੱਚ ਆਮ ਲੋਕਾਂ ਨੂੰ ਕਿਸਾਨ ਬਜ਼ਾਰ ਵਿੱਚ ਸ਼ਿਰਕਤ ਕਰਨ ਦੀ ਕੀਤੀ ਅਪੀਲ ਮੋਗਾ, 10 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਮੰਡੀ ਬੋਰਡ ਮੋਗਾ ਵੱਲੋਂ ਨਵੀਂ ਦਾਣਾ ਮੰਡੀ ਵਿੱਚ ਹਰੇਕ ਮਹੀਨੇ ਦੀ 10 ਤਾਰੀਖ ਨੂੰ ਕਿਸਾਨ ਬਜ਼ਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਿਸਾਨ ਬਜ਼ਾਰ ਇੱਕ ਸਾਲ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ। ਅਕਤੂਬਰ ਮਹੀਨੇ ਦੇ ਕਿਸਾਨ ਬਜ਼ਾਰ ਨੂੰ....
ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਵੱਲੋਂ ਸਮੂਹ ਗ੍ਰਾਮ ਰੋਜ਼ਗਾਰ ਸਹਾਇਕਾਂ ਨਾਲ ਮੀਟਿੰਗ
ਐਕਟਿਵ ਜਾਬਕਾਰਡ ਹੋਲਡਰਾਂ ਦੇ ਉਸਾਰੀ ਕਿਰਤੀ ਵਜੋਂ ਲਾਭਪਾਤਰੀ ਕਾਰਡ ਬਣਾਉਣ ਲਈ ਟ੍ਰੇਨਿੰਗ ਕਰਵਾਈ ਮੁਹੱਈਆ ਮਗਨਰੇਗਾ ਅਧੀਨ ਕੰਮ ਕਰਦਾ ਹਰੇਕ ਯੋਗ ਲਾਭਪਾਤਰੀ ਹੋਵੇ ਉਸਾਰੀ ਕਿਰਤੀ ਵਜੋਂ ਰਜਿਸਟਰਡ-ਵਧੀਕ ਡਿਪਟੀ ਕਮਿਸ਼ਨਰ ਮੋਗਾ, 10 ਅਕਤੂਬਰ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਵੱਲੋਂ ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਮੋਗਾ ਦੇ ਸਮੂਹ ਗ੍ਰਾਮ ਰੋਜ਼ਗਾਰ ਸਹਾਇਕਾਂ ਨਾਲ ਇੱਕ ਅਹਿਮ....
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਉਪਜਾਊ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ - ਡਿਪਟੀ ਕਮਿਸ਼ਨਰ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 75 ਤੋਂ ਵਧੇਰੇ ਕਿਸਾਨਾਂ ਦਾ ਸਨਮਾਨ ਮੋਗਾ, 10 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ. ਬੁੱਧ ਸਿੰਘ ਵਾਲਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ....
ਖੇਤੀ ਮਾਹਰਾਂ ਨੇ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਪਿੰਡ ਪੋਲਾ ਵਿਖੇ ਲਗਾਇਆ ਜਾਗਰੂਕਤਾ ਕੈਂਪ ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੋਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਜਾਗਰੂਕਤਾ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ....
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪੋਲਿੰਗ ਬੂਥਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-01-2024 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ ਬੂਥ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਤੇ 04-11-2023 (ਸ਼ਨੀਵਾਰ), 05.11.2023 (ਐਤਵਾਰ), 02.12.2023 (ਸ਼ਨੀਵਾਰ) ਅਤੇ ਮਿਤੀ 03.12.2023....
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 130.53 ਕਰੋੜ ਰੁਪਏ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 70953 ਮੀਟਰਿਕ ਟਨ ਝੋਨੇ ਵਿੱਚੋਂ 67654 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 21809 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 70 ਹਜ਼ਾਰ 953 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 67 ਹਜ਼ਾਰ 654 ਮੀਟਰਿਕ ਟਨ ਝੋਨੇ ਦੀ....
ਪੰਜਾਬੀ ਭਾਸ਼ਾ 'ਚ ਨਾਮ ਬੋਰਡ ਲਿਖਣ ਲਈ 21 ਨਵੰਬਰ ਤੱਕ ਦਾ ਇੱਕ ਮੌਕਾ ਹੋਰ
ਬਰਨਾਲਾ,10 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਕਈ ਤਰ੍ਹਾਂ ਦੇ ਹੋਰ ਉਪਰਾਲੇ ਕਰਨ ਦੇ ਨਾਲ ਨਾਲ ਰਾਜ ਦੇ ਸਮੂਹ ਸਰਕਾਰੀ,ਅਰਧ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ(ਗੁਰਮੁਖੀ....
ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 23  ਅਕਤੂਬਰ ਨੂੰ: ਜ਼ਿਲ੍ਹਾ ਮੈਜਿਸਟ੍ਰੇਟ
ਲਾਈਸੈਂਸ ਲੈਣ ਲਈ ਸੇਵਾ ਕੇਂਦਰ 'ਤੇ 16 ਤੋਂ 18 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਆਰਜ਼ੀ ਲਾਇਸੈਂਸ ਧਾਰਕ ਹੀ ਵੇਚ ਸਕਣਗੇ ਪਟਾਕੇ ਬਰਨਾਲਾ, 10 ਅਕਤੂਬਰ : ਦੀਵਾਲੀ/ਗੁਰਪੁਰਬ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 23 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ....
ਸੰਘੇੜਾ ਵਾਸੀ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸਰੋਤ
ਪਿਛਲੇ ਤਿੰਨ ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ 50 ਏਕੜ ਦੀ ਖੇਤੀ ਰਸਾਇਣਾਂ ਦਾ ਖਰਚਾ ਘਟਿਆ, ਫ਼ਸਲ ਦਾ ਝਾੜ ਵਧਿਆ ਬਰਨਾਲਾ, 10 ਅਕਤੂਬਰ : ਜ਼ਿਲ੍ਹਾ ਬਰਨਾਲਾ ਦੇ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਦੇ ਵਾਸੀ ਦੋ ਭਰਾਵਾਂ ਦੀ ਜੋੜੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੀ ਹੈ। ਕਿਸਾਨ ਹਰਭਜਨ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਸ. ਗੁਰਮੇਲ ਸਿੰਘ ਵਾਸੀ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਕਰੀਬ 50 ਏਕੜ ਵਿੱਚ ਖੇਤੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ 3....
ਫਰਵਾਹੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸ਼ਾਖਾਵਾਂ ਦਾ ਦੌਰਾ
ਵੱਖ ਵੱਖ ਵਿਭਾਗਾਂ ਤੇ ਸ਼ਾਖਾਵਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ ਬਰਨਾਲਾ, 10 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੁਨਮਦੀਪ ਕੌਰ ਅਤੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਟੂਡੈਂਟਸ ਪੁਲਿਸ ਕੈਡਿਟ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਸੇਵਾ ਕੇਂਦਰ ਦੀਆਂ....