ਮਾਲਵਾ

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 
ਕਿਸੇ ਵੀ ਤਰ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਹੋਣ ‘ਤੇ ਇਲਾਜ ਕਰਾਓ ਤੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਗੱਲ ਕਰੋ- ਡਾ. ਭੁੱਲਰ ਤਪਾ, 10 ਅਕਤੂਬਰ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਤੇ ਇਸ ਮੌਕੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਰਸਿੰਗ ਵਿਦਿਆਰਥੀਆਂ ਦੇ ਨਾਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ....
ਬਰਨਾਲਾ ਵਿੱਚ ਨੈੱਟਬਾਲ­, ਬੈਡਮਿੰਟਨ ਤੇ ਟੈਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸ਼ੁਰੂ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤਾ ਮੁਕਾਬਲਿਆਂ ਦਾ ਰਸਮੀ ਆਗਾਜ਼ 15 ਅਕਤੂਬਰ ਤੱਕ ਚੱਲਣਗੇ ਰਾਜ ਪੱਧਰੀ ਮੁਕਾਬਲੇ ਬਰਨਾਲਾ, 10 ਅਕਤੂਬਰ : ਸੂਬਾ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2023' ਦੇ ਰਾਜ ਪੱਧਰੀ ਨੈੱਟਬਾਲ­, ਬੈਡਮਿੰਟਨ ਤੇ ਟੈਬਲ ਟੈਨਿਸ ਦੇ ਮੁਕਾਬਲੇ ਅੱਜ ਸ਼ਾਨੋਂ-ਸ਼ੌਕਤ ਨਾਲ ਸ਼ੁਰੂ ਹੋ ਗਏ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਐੱਸ.ਡੀ ਕਾਲਜ ਬਰਨਾਲਾ....
ਸਫਾਈ ਦੀ ਮੁਹਿੰਮ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ
ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ ਫ਼ਰੀਦਕੋਟ 10 ਅਕਤੂਬਰ : ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਬੀਤੀ ਸ਼ਾਮ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਸਫਾਈ ਦੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਲਬੀਰ ਬਸਤੀ, ਅਮਰ ਆਸ਼ਰਮ ਅਤੇ ਡਾਲਫਿਨ ਚੌਂਕ ਦੇ ਨੇੜੇ ਕੂੜੇ ਦੇ ਢੇਰ....
ਫਰੀਦਕੋਟ-ਕੋਟਕਪੂਰਾ ਸੜਕ ਉੱਪਰ ਪੈਂਦੀਆਂ ਵੱਡੀਆਂ ਨਹਿਰਾਂ ਦੇ ਦੋਨਾਂ ਪੁਲਾਂ ਨੂੰ ਮੁੜ ਉਸਾਰਨ ਦੀ ਪ੍ਰਵਾਨਗੀ ਜਾਰੀ : ਵਿਧਾਇਕ ਸੇਖੋਂ
ਫ਼ਰੀਦਕੋਟ 10 ਅਕਤੂਬਰ : ਗੁਰਦਿੱਤ ਸਿੰਘ ਸੇਖੋਂ ਵਿਧਾਇਕ ਹਲਕਾ ਫਰੀਦਕੋਟ ਨੇ ਫਰੀਦਕੋਟ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੜੇ ਲੰਮੇ ਸਮੇਂ ਤੋਂ ਉਹਨਾਂ ਦੇ ਹਲਕੇ ਫਰੀਦਕੋਟ ਨਿਵਾਸੀਆਂ ਵੱਲੋਂ ਫਰੀਦਕੋਟ-ਕੋਟਕਪੂਰਾ ਰੋਡ ਉੱਪਰ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਉੱਪਰ ਤੰਗ ਪੁਲਾਂ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ। ਜਿਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਫਰੀਦਕੋਟ-ਕੋਟਕਪੂਰਾ ਸੜਕ ਨੇੜੇ ਸੱਭਿਆਚਾਰਿਕ ਕੇਂਦਰ ਉੱਪਰ ਪੈਂਦੀਆਂ ਵੱਡੀਆਂ ਨਹਿਰਾਂ ਦੇ ਦੋਨਾਂ ਪੁਲਾਂ ਨੂੰ ਮੁੜ....
ਉਦਾਸੀ ਦੇ ਮਰੀਜਾਂ ਨੂੰ ਹੁਣ ਉਦਾਸ ਨਹੀਂ ਹੋਣ ਦਿੱਤਾ ਜਾਵੇਗਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 10 ਅਕਤੂਬਰ : ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਫਰੀਦਕੋਟ ਜ਼ਿਲ੍ਹੇ ਵਿੱਚ ਉਦਾਸੀ (ਡਿਪਰੈਸ਼ਨ) ਦੇ ਮਰੀਜਾਂ ਦੀ ਕਾਊਂਸਲਿੰਗ ਲਈ ਇੱਕ ਵੱਖਰਾ ਉਪਰਾਲਾ ਸਿਵਲ ਹਸਪਤਾਲ ਫਰੀਦਕੋਟ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਕਾਊਂਸਲਰਜ਼ ਖੁਸ਼ਪ੍ਰੀਤ ਕੌਰ, ਬਲਵਿੰਦਰ ਕੁਮਾਰ, ਗੁਰਲੀਨ ਕੌਰ, ਹਰਿੰਦਰ ਸਿੰਘ, ਜਰਨੈਲ ਸਿੰਘ ਦੀ ਡਿਊਟੀ ਸੋਮਵਾਰ ਤੋਂ ਸ਼ੁੱਕਰਵਾਰ....
ਨਰਮੇ ਦੇ ਸਫਲ ਉਤਪਾਦਕ ਕਿਸਾਨ ਦੀ ਸਫਲਤਾ ਦੀ ਕਹਾਣੀ
ਪਿੰਡ ਸਾਬੂਆਣਾ ਦਾ ਅਸ਼ਵਨੀ ਕੁਮਾਰ 5 ਏਕੜ ਵਿਚੋਂ ਹੁਣ ਤੱਕ 30 ਕੁਇੰਟਲ ਨਰਮਾ ਚੁੱਗ ਚੁੱਕਾ ਹੈ ਸਮੇਂ ਸਿਰ ਨਹਿਰੀ ਪਾਣੀ ਮਿਲਣ ਲਈ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ ਫਾਜ਼ਿਲਕਾ 10 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਕਿਸਾਨ ਮੇਲਿਆਂ ਵਿੱਚ ਖੇਤੀ ਗਿਆਨ ਪ੍ਰਾਪਤ ਕਰਕੇ ਫਾਜ਼ਿਲਕਾ ਦੀ ਬਲਾਕ ਖੁਈਆ ਸਰਵਰ ਦੇ ਪਿੰਡ ਸਾਬੂਆਣਾ ਦਾ ਸਫਲ ਕਿਸਾਨ ਅਸ਼ਵਨੀ ਕੁਮਾਰ ਨੇ ਆਪਣੀ 5 ਏਕੜ ਜਮੀਨ ਵਿੱਚ ਨਰਮੇ ਦੀਆਂ ਦੋ ਕਿਸਮਾਂ ਦੀ ਬਿਜਾਈ ਕੀਤੀ। ਕਿਸਾਨ ਨੇ ਦੋ ਏਕੜ ਵਿੱਚ ਅਜੀਤ 177 ਅਤੇ....
ਅਗਾਂਹਵਧੂ ਕਿਸਾਨ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਕਰਦਾ ਹੈ ਖੇਤਾਂ ਵਿੱਚ ਨਿਪਟਾਰਾ
ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਅਗਾਂਹਵਧੂ ਕਿਸਾਨ ਸਿੰਗਾਰ ਚੰਦ ਫਾਜ਼ਿਲਕਾ 10 ਅਕਤੂਬਰ : ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਨਾ ਸਾੜਨ ਵਾਲੇ ਫਾਜ਼ਿਲਕਾ ਦੇ ਪਿੰਡ ਕਮਰੇ ਵਾਲਾ ਸਫਲ ਅਗਾਂਹਵਧੂ....
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ, ਜ਼ਿਲ੍ਹੇ ਦੇ ਗ੍ਰੈਜੂਏਟ ਪ੍ਰਾਰਥੀ ਉਠਾਉਣ ਲਾਭ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ ਹੈ ਫਾਜ਼ਿਲਕਾ 10 ਅਕਤੂਬਰ : ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ....
ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ :ਸਿਵਲ ਸਰਜਨ
ਫਾਜ਼ਿਲਕਾ 10 ਅਕਤੂਬਰ : 9 ਅਕਤੂਬਰ ਤੋਂ 14 ਅਕਤੂਬਰ ਤੱਕ ਦੂਸਰਾ ਰਾਊਂਡ ਹੋਇਆ ਸ਼ੁਰੂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਫਾਜ਼ਿਲਕਾ ਡਾਕਟਰ ਸੈਨੁ ਦੁੱਗਲ ਦੇ ਦਿਸਾ ਨਿਰਦੇਸਾਂ ਅਧੀਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੀ ਅਗਵਾਈ ਹੇਠ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ਚ ਰਹਿ ਗਏ ਪਾੜੇ ਨੂੰ ਪੂਰਨ ਲਈ 9 ਅਕਤੂਬਰ ਤੋਂ 14 ਅਕਤੂਬਰ ਤੱਕ ਵਿਸੇਸ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ....
ਸਿਹਤ ਵਿਭਾਗ ਵਲੋ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਯੋਤੀ ਬੀ ਐਡ ਕਾਲਜ ਵਲੋ ਜਾਗਰੂਕਤਾ ਸੈਮੀਨਾਰ ਆਯੋਜਿਤ
ਫਾਜ਼ਿਲਕਾ 10 ਅਕਤੂਬਰ : ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਿਹਤ ਵਿਭਾਗ ਵਲੋ ਜਯੋਤੀ ਬੀ ਐਡ ਕਾਲਜ ਵਿਖੇ ਜਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਜਿਲਾ ਹਸਪਤਾਲ ਦੇ ਮਨੋਰੋਗ ਮਾਹਿਰ ਡਾਕਟਰ ਪ੍ਰੀਕਣਾਸ਼ੀ ਅਰੋੜਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਨਾ ਵਲੋ ਕਾਲਜ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਸਿਹਤ' ਪੂਰੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਦੀ ਅਵਸਥਾ ਹੈ ਨਾ ਕਿ ਸਿਰਫ ਬਿਮਾਰੀ ਅਤੇ....
ਪੰਜਾਬ ਸਰਕਾਰ ਲਈ ਕਿਸਾਨਾਂ ਦੀ ਤਰੱਕੀ ਪਹਿਲੀ ਤਰਜੀਹ : ਖੁੱਡੀਆਂ
ਫਾਜਿ਼ਲਕਾ ਤੇ ਅਰਨੀਵਾਲਾ ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿਚ ਕੀਤੀ ਸਿ਼ਰਕਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਗਦੀਪ ਕੰਬੋਜ਼ ਗੋਲਡੀ ਵੀ ਰਹੇ ਹਾਜਰ ਫਾਜਿਲ਼ਕਾ, 10 ਅਕਤੂਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸੂਬੇ ਦੇ ਕਿਸਾਨ ਸਭ ਤੋਂ ਵੱਡੀ ਤਰਜੀਹ ਹਨ ਅਤੇ ਕਿਸਾਨਾਂ ਦੀ ਤਰੱਕੀ ਲਈ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਹ ਅੱਜ ਇੱਥੇ ਮਾਰਕਿਟ....
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾਂ ਨੂੰ ਪਿਆ ਬੂਰ, ਮੁਹਾਰ ਸੋਨਾ ਦਾ ਸਕੂਲ ਹੋਇਆ ਅਪਗ੍ਰੇਡ
ਫਾਜਿ਼ਲਕਾ, 10 ਅਕਤੂਬਰ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾਂ ਨੂੰ ਬੂਰ ਪਿਆ ਹੈ। ਹਲਕੇ ਦੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸੀਨਿਅਰ ਸੈਕੰਡਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਹੈ। ਇਸ ਲਈ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਹੈ। ਵਿਧਾਇਕ....
ਕੂੜਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦਾ ਦੌਰਾ
ਪ੍ਰੋਗਰਾਮ ਵਿੱਚ ਲਾਈਵ ਸੈਸ਼ਨਜ਼, ਵੈਬੀਨਾਰ, ਫੀਲਡ ਵਿਜ਼ਿਟ ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਪ੍ਰੋਗਰਾਮ ਲਈ 21 ਸਕੂਲਾਂ ਦੇ 1150 ਵਿਦਿਆਰਥੀ ਕਰਵਾ ਚੁੱਕੇ ਹਨ ਰਜਿਸਟ੍ਰੇਸ਼ਨ ਐੱਸ.ਏ.ਐੱਸ. ਨਗਰ, 09 ਅਕਤੂਬਰ : ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਦੇ 53 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ, ਮੁਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ....
ਖੇਤੀਬਾੜੀ ਵਿਭਾਗ ਵੱਲੋ ਪਿੰਡ ਤਾਰੇਵਾਲਾ, ਦੌਧਰ ਸ਼ਰਕੀ, ਬਾਘਾਪੁਰਾਣਾ, ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ
ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਵਾਤਾਵਰਨ ਪੱਖੀ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ ਮੋਗਾ, 9 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਮੋਗਾ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ....
'ਸੰਕਲਪ ਸਪਤਾਹ'' ਦਾ ਸਮਾਪਨ ਸਮਾਰੋਹ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਿਆ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਵਿਸ਼ੇਸ਼ ਸ਼ਿਰਕਤ ਨਿਹਾਲ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਯਤਨ ਜਾਰੀ ਰਹਿਣਗੇ, ਜਲਦੀ ਬਣੇਗਾ ਐਸਪੀਰੇਸ਼ਨਲ ਬਲਾਕ ਤੋਂ ਇੰਸਪੀਰੇਸ਼ਨਲ ਬਲਾਕ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕੋਈ ਵੀ ਘਾਟ-ਵਿਧਾਇਕ ਬਿਲਾਸਪੁਰ ਨਿਹਾਲ ਸਿੰਘ ਵਾਲਾ, 9 ਅਕਤੂਬਰ: ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਐਲਾਨਿਆ ਗਿਆ ਹੈ।....