ਮਾਲਵਾ

ਆਪ ਆਗੂ ਸੰਜੇ ਸਿੰਘ ਦੀ ਗ੍ਰਿਫਤਾਰੀ ਭਾਜਪਾ ਦੀ ਬੌਖਲਾਹਟ ਦਾ ਨਤੀਜ਼ਾ : ਕਟਾਰੂਚੱਕ
ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਿਆ ਕਰਜ਼ਾ ਲਾਹੁਣ ਲਈ ਕਰ਼ਜਾ ਲਿੱਤਾ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਵਾਲਾ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਪੰਜਾਬ ਕੋਲ ਹੋਰਨਾਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਜੁਲਮ ਖਿਲਾਫ ਲੜਨ ਦੀ ਦਿੰਦੀ ਹੈ ਪ੍ਰੇਰਨਾ ਫ਼ਤਹਿਗੜ੍ਹ ਸਾਹਿਬ, 05 ਅਕਤੂਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸ਼੍ਰੀ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ....
ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਕਟਾਰੂਚੱਕ
ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਨਾਲੋ-ਨਾਲ ਲਿਫਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖਤਾ ਪ੍ਰਬੰਧ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵਾਂਗੇ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 1.77 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ ਮੁੱਖ ਮੰਤਰੀ ਭਗਵੰਤ ਮਾਨ ਖਰੀਦ ਪ੍ਰਕ੍ਰਿਆ ਤੇ ਰੱਖ ਰਹੇ ਤਿੱਖੀ ਨਜ਼ਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ....
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਕੋਟਲਾ ਬਜਵਾੜਾ ਦੀ ਟੀਮ ਰਹੀ ਜੇਤੂ
ਜ਼ਿਲ੍ਹਾ ਪੱਧਰ ਤੇ ਕਰਵਾਏ ਗਏ 25 ਖੇਡਾਂ ਦੇ ਮੁਕਾਬਲਿਆਂ ਵਿੱਚ 7000 ਖਿਡਾਰੀਆਂ ਨੇ ਵਿਖਾਏ ਆਪਣੀ ਖੇਡ ਪ੍ਰਤਿਭਾ ਦੇ ਜ਼ੋਹਰ ਫ਼ਤਹਿਗੜ੍ਹ ਸਾਹਿਬ, 05 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਲਗਭਗ 7000 ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦੇ ਜ਼ੋਹਰ ਵਿਖਾਏ ਅਤੇ ਇਨ੍ਹਾਂ ਵਿੱਚ ਹੋਏ ਫਸਵੇਂ ਮੁਕਾਬਲਿਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ....
ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ
ਬਰਨਾਲਾ, 5 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਪਿੰਡ ਮਹਿਲ ਕਲਾਂ ਦੇ ਆਸ਼ਾ ਵਰਕਰਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਡਾ. ਗੁਰਚਰਨ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ....
ਸੇਵੋਤਮ ਤਹਿਤ ਮਗਸੀਪਾ ਵੱਲੋਂ ਦੋ ਰੋਜ਼ਾ ਟ੍ਰੇਨਿੰਗ
ਬਰਨਾਲਾ, 5 ਅਕੂਤਬਰ : ਰੀਜਨਲ ਸੈਂਟਰ ਮਗਸੀਪਾ ਪਟਿਆਲਾ (ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਿਸਟ੍ਰੇਸ਼ਨ) ਵੱਲੋਂ ਸੇਵੋਤਮ ਤਹਿਤ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਲਈ ਸਥਾਨਕ ਰੈੱਡ ਕਰਾਸ ਭਵਨ, ਬਰਨਾਲਾ ਵਿਖੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵਾਸਤੇ ਦੋ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਸ਼ਿਕਾਇਤ ਨਿਵਾਰਣ (ਪੀ.ਜੀ.ਆਰ.ਐੱਸ.), ਲੋਕ ਸੂਚਨਾ ਅਧਿਕਾਰ (ਆਰ.ਟੀ.ਆਈ.) ਤੇ ਹੋਰ ਮਹੱਤਵਪੂਰਣ ਵਿਸ਼ਿਆਂ....
ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਬਰਨਾਲਾ, 5 ਅਕਤੂਬਰ : ਐਸਬੀਆਈ ਆਰਸੇਟੀ ਵਿੱਚ ਸੈਲਫ਼ ਹੈਲਪ ਗਰੁੱਪ ਦੇ ਮੈਂਬਰਾਂ ਦੀ ਐਫਐਲਸੀਆਰਪੀ ਦੀ ਟ੍ਰੇਨਿੰਗ ਖਤਮ ਹੋਈ। ਇਸ ਵਿੱਚ ਬੈਂਕਾਂ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਐਸਬੀਆਈ ਲੀਡ ਬੈਂਕ ਦੇ ਸਤੀਸ਼ ਕੁਮਾਰ ਸਿੰਗਲਾ ਨੇ 6 ਦਿਨਾਂ ਦੀ ਟ੍ਰੇਨਿੰਗ ਦੌਰਾਨ ਬੈਂਕਾਂ ਦੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਐਸ ਬੀ ਆਈ ਆਰਸੇਟੀ ਦੇ ਕੋਰਸ ਕੋਆਰਡੀਨੇਟਰ ਗੁਰਅੰਮ੍ਰਿਤਪਾਲ ਕੌਰ ਅਤੇ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ।
ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਕਰ ਰਹੀ ਹੈ ਲੋਕਾਂ ਦੀ ਸੇਵਾ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ 5 ਲੋੜਵੰਦਾਂ ਨੂੰ ਐਸ ਬੀ ਆਈ ਦੇ ਸਹਿਯੋਗ ਨਾਲ ਵੰਡੀਆਂ ਵ੍ਹੀਲ ਚੇਅਰਾਂ ਬਰਨਾਲਾ, 5 ਅਕਤੂਬਰ : ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਨਿਰੰਤਰ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਤਹਿਤ ਹੀ ਅੱਜ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ 5 ਲੋੜਵੰਦ ਵਿਅਕਤੀਆਂ ਨੂੰ ਵ੍ਹੀਲ ਚੇਅਰਾਂ ਵੰਡੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਸੀ. ਐੱਸ. ਆਰ. ਫ਼ੰਡਾਂ ਤਹਿਤ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਬਰਨਾਲਾ, 5 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ....
ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਬਰਨਾਲਾ, 5 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਜਿਲੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਹਰ ਰੋਜ ਸਵੇਰੇ 9.30 ਵਜੇ ਨੋਡਲ ਅਫਸਰਾਂ ਨਾਲ ਕਰਨਗੇ ਮੀਟਿੰਗ ਫਰੀਦਕੋਟ 5 ਅਕਤੂਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੀ ਫਸਲ ਦੀ ਖਰੀਦ ਮਿਤੀ 1 ਅਕਤੂਬਰ 2023 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਜਿਸ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਝੋਨੇ ਦੀ ਖਰੀਦ ਨੂੰ ਤੱਸਲੀਬਖਸ ਤਰੀਕੇ ਨਾਲ ਕਰਾਉਣ ਲਈ ਜਿਲੇ ਵਿੱਚ ਪੈਂਦੀਆਂ ਮੰਡੀਆਂ ਵਿੱਚ ਨੌਡਲ ਅਫਸਰ ਨਿਯੁਕਤ ਕੀਤੇ ਹਨ ਜੋ ਝੋਨੇ ਦੀ ਖਰੀਦ ਬਿਨ੍ਹਾਂ ਕਿਸੇ ਵਿਘਨ ਦੇ ਕਰਵਾਉਣ ਲਈ....
ਡਿਪਟੀ ਕਮਿਸ਼ਨਰ ਵੱਲੋਂ ਬਲਬੀਰ ਬਸਤੀ ਦੇ ਆਮ ਆਦਮੀ ਕਲੀਨਿਕ ਦਾ ਦੌਰਾ
ਜਿਲ੍ਹੇ ਵਿੱਚ ਚਲਾਏ ਜਾ ਰਹੇ ਹਨ 12 ਕਲੀਨਿਕ, ਲੋੜ ਪੈਣ ਤੇ ਲੋਕ ਲੈ ਸਕਦੇ ਹਨ ਮੁੱਢਲੀਆਂ ਸਿਹਤ ਸਹੂਲਤਾਂ ਫਰੀਦਕੋਟ 5 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਿੱਥੇ ਦੀ ਫੀਲਡ ਵਿਜ਼ਿਟ ਦੌਰਾਨ ਬਲਬੀਰ ਬਸਤੀ ਦੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਉੱਥੇ ਉਨ੍ਹਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਇੱਥੋਂ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਸਟਾਫ਼ ਨੂੰ ਆਮ....
ਮੁਫ਼ਤ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਫਰੀਦਕੋਟ 05 ਅਕਤੂਬਰ : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ....
ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤ ਕੇ ਆਉਣ ਵਾਲੀ ਫਰੀਦਕੋਟ ਦੀ ਸਿਫਤ ਸਮਰਾ ਦਾ ਜਿਲ੍ਹਾ ਪ੍ਰਸ਼ਾਸ਼ਨ ਨੇ ਢੋਲ ਢਮੱਕੇ ਨਾਲ ਕੀਤਾ ਸਵਾਗਤ
ਨਹਿਰੂ ਸਟੇਡੀਅਮ ਵਿਖੇ ਸ਼ਾਨਦਾਰ ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨੇ ਸਿਫਤ ਸਮਰਾ ਨੂੰ ਦਿੱਤੀਆਂ ਵਧਾਈਆਂ ਫਰੀਦਕੋਟ 5 ਅਕਤੂਬਰ : ਏਸ਼ੀਅਨ ਗੇਮਜ਼ ਦੌਰਾਨ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਣ ਵਾਲੀ ਸਿਫਤ ਕੌਰ ਸਮਰਾ ਦਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਢੋਲ ਢਮੱਕੇ ਦੇ ਨਾਲ ਸਥਾਨਕ ਨਹਿਰੂ ਸਟੇਡੀਅਮ ਵਿਖੇ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫਰੀਦਕੋਟ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਸੇਖੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ....
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲਾ ਪੱਧਰੀ ਖੇਡਾਂ ਆਪਣੀਆਂ ਅਮਿੱਟ ਯਾਦਾ ਛੱਡਦੀਆਂ ਹੋਈਆਂ ਸਮਾਪਤ
ਫ਼ਰੀਦਕੋਟ 05 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 29-09-2023 ਤੋਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਚੱਲ ਰਹੀਆਂ ਸਨ ਜੋ ਅੱਜ ਆਪਣੀਆਂ ਅਮਿੱਟ ਯਾਦਾ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਅੱਜ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਮੈਡਮ ਬੇਅੰਤ ਕੌਰ (ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ੲਏ. ਫਰੀਦਕੋਟ ਜੀ ਦੀ ਪਤਨੀ) ਮੁੱਖ ਮਹਿਮਾਨ ਵਜੋਂ....
6 ਅਤੇ 9 ਅਕਤੂਬਰ 2023 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਕਿਸਾਨ ਜਾਗਰੂਕਤਾ ਕੈਂਪ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ
ਕਿਸਾਨਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਹ ਲੈਣ ਦੀ ਅਪੀਲ ਫਾਜ਼ਿਲਕਾ 5 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਲਾ ਨੂੰ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਕੀਤਾ ਸਕੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕੱਲ੍ਹ ਮਿਤੀ 6 ਅਕਤੂਬਰ 2023 ਦਿਨ ਸ਼ੁੱਕਰਵਾਰ ਨੂੰ....