ਮਾਲਵਾ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਫਾਜਿਲਕਾ 5 ਅਕਤੂਬਰ : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ....
ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਰੁਜਗਾਰ ਮੇਲਾ ਦਾ ਆਯੋਜਨ 6 ਅਕਤੂਬਰ 2023  ਦਿਨ ਸ਼ੁਕਰਵਾਰ ਨੂੰ
ਫਾਜ਼ਿਲਕਾ 5 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 6 ਅਕਤੂਬਰ 2023 ਨੂੰ ਸਵੇਰੇ 10 ਵਜੇ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮੰਜਿਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ....
ਕਿਰਾਏ ਤੇ ਖੇਤੀਬਾੜੀ ਸੰਦ ਲੈਣ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਹੈਲਪਲਾਈਨ ਨੰਬਰ 62839—31512 ਤੇ ਕਰਨ ਸੰਪਰਕ-ਡਿਪਟੀ ਕਮਿਸ਼ਨਰ
ਫਾਜ਼ਿਲਕਾ 5 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਰਾਲੀ ਦੇ ਰੱਖ ਰਖਾਵ ਅਤੇ ਹੱਲ ਲਈ ਜਿੱਥੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ 62839—31512 ਜਾਰੀ ਕੀਤਾ ਗਿਆ ਹੈ। ਜਿਸ ਤੇ ਜ਼ਿਲ੍ਹੇ ਦੇ ਖੇਤੀਬਾੜੀ ਸੰਦਾਂ ਦੀ ਜਾਣਕਾਰੀ ਲੈਣ ਵਾਲੇ ਚਾਹਵਾਨ ਕਿਸਾਨ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹੇ ਨੂੰ....
ਝੋਨੇ ਦੀ ਪਰਾਲੀ ਦੇ ਭੰਡਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜਿਲਕਾ ਵੱਲੋਂ ਲੈਂਡ ਬੈਂਕ ਸਥਾਪਿਤ
ਫਾਜ਼ਿਲਕਾ 5 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰ ਲਈ ਲੈਂਡ ਬੈਂਕ ਸਥਾਪਿਤ ਕਰ ਦਿੱਤੇ ਗਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲਈ ਜ਼ਿਲ੍ਹੇ ਦੀਆਂ ਸਮੂਹ ਬਲਾਕਾਂ ਵਿੱਚ ਬੰਜਰ ਪਈਆਂ ਜਮੀਨਾਂ ਨੂੰ ਵਰਤੋਂ ਵਿੱਚ ਲਿਆਂਦਾ ਗਿਆ ਹੈ । ਜ਼ਿਲ੍ਹੇ ਦੇ ਸਮੂਹ ਕਿਸਾਨ ਇਨ੍ਹਾਂ ਲੈਂਡ ਬੈਂਕਾਂ ਵਿੱਚ ਮੁਫਤ ਵਿੱਚ ਆਪਣੀ ਝੋਨੇ ਦੀ ਪਰਾਲੀ ਰੱਖ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਤੇ ਇਹ ਲੈਂਡ ਬੈਂਕ....
ਲੁਧਿਆਣਾ ਵਿਖੇ ਕੋਰ ਕਮੇਟੀ ਦੀ ਮੀਟਿੰਗ 'ਚ ਸਮੁੱਚੀ ਸਿੱਖ ਕੌਮ ਦੇ ਮਸਲੇ ਵਿਚਾਰੇ ਗਏ
ਲੁਧਿਆਣਾ, 05 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਯੂਨਾਈਟਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਸੰਸਾਰ ਜੇਤੂ ਸਿਕੰਦਰ ਨੂੰ ਠੱਲ ਪਾਉਣ ਵਾਲਾ ਪੰਜਾਬ ਮੁਗਲਾਂ ਅਤੇ ਅੰਗਰੇਜ਼ਾਂ ਤੋਂ ਆਜ਼ਾਦੀ ਲੈਣ ਵਾਲਾ ਪੰਜਾਬ ਅਤੇ ਸਿੱਖ ਕੌਮ ਅੱਜ ਗੈਰਾਂ ਦੇ ਹੱਥੋਂ ਅਪਮਾਨਿਤ ਹੋ ਰਹੀ ਹੈ। ਦਿੱਲੀ ਦਾ ਅੱਧਾ ਮੁੱਖ ਮੰਤਰੀ ਇੰਦਰਾ ਗਾਂਧੀ ਦੇ ਰਸਤੇ ਉੱਪਰ ਚੱਲ ਕੇ ਸਿੱਖਾਂ ਉੱਪਰ ਜ਼ੁਲਮ ਕਰਕੇ ਆਪਣੇ ਆਪ ਨੂੰ ਮਜਬੂਤ ਆਗੂ ਹੋਣ ਦਾ ਭਰਮ ਪਾਲ ਰਿਹਾ ਹੈ। ਪੰਜਾਬ ਦਾ....
ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਡੀ.ਐਸ.ਪੀ. ਦਾਖਾ ਨੂੰ ਮੰਗ ਪੱਤਰ ਦਿੱਤਾ
ਮੁੱਲਾਂਪੁਰ ਦਾਖਾ 5 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਸਮਾਜਿਕ ਜੱਥੇਬੰਦੀ ਬੇਗਮਪੁਰਾ ਟਾਈਗਰ ਫੋਰਸ ਲੁਧਿਆਣਾ ਦੇ ਆਗੂਆਂ ਪ੍ਰਧਾਨ ਗੁਰਮੀਤ ਸਿੰਘ ਪਮਾਲ, ਸੁਖਵਿੰਦਰ ਸਿੰਘ ਬੁਢੇਲ ਆਦਿ ਨੇ ਮਾਨਯੋਗ ਡੀ.ਐਸ.ਪੀ. ਦਾਖਾ ਨੂੰ ਮੰਗ ਦਿੰਦਿਆਂ ਬੂਹੇ ਬਾਰੀਆਂ ਫਿਲਮ ਦੀ ਅਦਾਕਾਰਾ ਨੀਰੂ ਬਾਜਵਾ ਅਤੇ ਲੇਖਕ ਜਗਦੀਪ ਵੜਿੰਗ ਵਲੋਂ ਐਸ.ਸੀ. ਸਮਾਜ ਨੂੰ ਨੀਵਾਂ ਦਿਖਾ ਕੇ ਸਭ ਦੇ ਰਹਿਬਰ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਸਰੂਪ ਲਗਾ ਕੇ ਤੌਹੀਨ ਕਰਨ ਵਾਲਿਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ....
ਸੁਨਾਮ ਦੇ ਪਿੰਡ ਛਾਜਲੀ ਦਾ ਜਵਾਨ ਕਾਰਗਿਲ ‘ਚ ਸ਼ਹੀਦ
ਸ਼ਹੀਦ ਜਵਾਨ ਦੇ ਦੇਸ਼ ਲਈ ਹੌਸਲੇ ਨੂੰ ਸਲਾਮ ਕਰਦਾ ਹਾਂ,ਪਰਿਵਾਰ ਨੂੰ ਦਿੱਤੀ ਜਾਵੇਗੀ ਹਰ ਸੰਭਵ ਸਹਾਇਤਾ : ਮੁੱਖ ਮੰਤਰੀ ਮਾਨ ਸੁਨਾਮ, 4 ਅਕਤੂਬਰ : ਸੁਨਾਮ ਦੇ ਪਿੰਡ ਛਾਜਲੀ ਦਾ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿੱਚ ਸ਼ਹੀਦ ਹੋ ਗਿਆ ਹੈ। ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਕਾਰਗਿਲ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਸੀ,ਜਿੱਥੇ ਉਹ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇਹ ਪਿੰਡ ਆਉਣ ਤੋਂ ਬਾਅਦ ਸ਼ਹੀਦ ਫੌਜੀ....
ਉਪ ਮੰਡਲ ਮੈਜਿਸਟਰੇਟ ਮੋਹਾਲੀ ਪਿੰਡ ਬਾਸਮਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧ ਪਿੰਡ ਪੱਧਰੀ ਕੈਂਪ ਚ ਜਾਗਰੂਕ ਕਰਨ ਪੁੱਜੇ
ਐਸ.ਏ.ਐਸ.ਨਗਰ, 4 ਅਕਤੂਬਰ : ਡਿਪਟੀ ਕਮਿਸ਼ਨਰ, ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਸੰਪਰਕ ਕਰਨ ਹਿੱਤ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਪਿੰਡਾਂ ਚ ਪਹੁੰਚ ਕਰਨ ਦੀਆਂ ਹਦਾਇਤਾਂ ਤਹਿਤ ਉਪ ਮੰਡਲ ਮੈਜਿਸਟਰੇਟ ਮੋਹਾਲੀ ਚੰਦਰ ਜੋਤੀ ਸਿੰਘ ਨੇ ਪਿੰਡ ਬਾਸਮਾਂ ਵਿਖੇ ਪਿੰਡ ਪੱਧਰੀ ਕੈਂਪ ਵਿੱਚ ਸ਼ਮੂਲੀਅਤ ਕੀਤੀ। ਬਾਸਮਾਂ ਅਤੇ ਨਜਦੀਕੀ ਪਿੰਡਾਂ ਦੇ ਕੈਂਪ ਵਿੱਚ ਭਾਗ ਲੈ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ....
ਸਰਕਾਰ ਵਲੋਂ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਲਈ 1300 ਤੋਂ ਵੱਧ ਸੁਰੱਖਿਆ ਗਾਰਡਾਂ ਦੀ ਨਿਯੁਕਤੀ : ਹਰਜੋਤ ਬੈਂਸ
ਕਿਹਾ! ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਕਰਵਾਉਣ ਲਈ 250 ਕਰੋੜ ਰੁਪਏ ਕੀਤੇ ਜਾਣਗੇ ਖਰਚ ਸੂਬੇ 'ਚ ਉੱਭਰਨਗੇ 63 ਨਵੇਂ ਸਕੂਲ ਆਫ਼ ਐਮੀਨੈਂਸ - ਸਿੱਖਿਆ ਮੰਤਰੀ ਲੁਧਿਆਣਾ, 04 ਅਕਤੂਬਰ : ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੂਬੇ ਵਿੱਚ ਮੌਜੂਦਾ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਲਈ 1378 ਸੁਰੱਖਿਆ ਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਸਥਾਨਕ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸੁਰੱਖਿਆ ਗਾਰਡਾਂ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ....
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਖੰਨਾ, 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ....
ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ : ਖੇਤੀਬਾੜੀ ਮੰਤਰੀ ਖੁੱਡੀਆਂ
ਕਿਹਾ! ਕਿਸਾਨਾਂ ਨੂੰ ਮੰਡੀਆਂ 'ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਖੰਨਾ, 04 ਅਕਤੂਬਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ, ਪਜੰਾਬ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨਾਂ ਦੇ....
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਗ੍ਰਿਫਤਾਰ
ਮਾਲੇਰਕੋਟਲਾ, 4 ਅਕਤੂਬਰ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ....
ਵਿਧਾਇਕ ਅਮਰਗੜ੍ਹ ਨੇ ਅਨਾਜ ਮੰਡੀ ਅਮਰਗੜ੍ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਮੰਡੀਆਂ ਵਿੱਚ ਪੁੱਜਣ ਵਾਲੀ ਜਿਨਸ ਦਾ ਇੱਕ-ਇੱਕ ਦਾਣਾ ਖਰੀਦਣ ਆਪ ਸਰਕਾਰ ਵਚਨਬੱਧ- ਪ੍ਰੋ ਜਸਵੰਤ ਸਿੰਘ ਗੱਜਣ ਮਾਜਰਾ ਮਾਲੇਰਕੋਟਲਾ 4 ਅਕਤੂਬਰ : ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਰਾ ਨੇ ਅੱਜ ਅਮਰਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ.ਡੀ.ਐਮ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਵੀ ਨਾਲ ਮੌਜੂਦ ਸਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ....
ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ, ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ ਮਾਲੇਰਕੋਟਲਾ 04 ਅਕਤੂਬਰ : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ (ਇੰਨ ਸੀਟੂ ਕਰਾਪ ਰੈਜੀਡਿਊ ਮੈਨੇਜ਼ਮੈਂਟ ਸਕੀਮ)ਅਧੀਨ ਤਿਆਰ ਕੀਤੀਆਂ 02 ਪ੍ਰਚਾਰ....
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ, 4 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ....