ਮਾਲਵਾ

ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਵੱਖ-ਵੱਖ ਖੇਡ ਮੈਦਾਨਾਂ 'ਚ ਕਰਵਾਏ ਜਾਣਗੇ : ਜ਼ਿਲ੍ਹਾ ਖੇਡ ਅਫ਼ਸਰ
ਲੁਧਿਆਣਾ, 27 ਸਤੰਬਰ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ 30 ਸਤੰਬਰ ਤੋਂ 05 ਅਕਤੂਬਰ, 2023 ਤੱਕ ਵੱਖ-ਵੱਖ ਉਮਰ ਵਰਗ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹ ਮੁਕਾਬਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਡ ਮੈਦਾਨਾਂ, ਇੰਡੋਰ ਬੈਡਮਿੰਟਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ, ਗੁਰੂ ਨਾਨਕ ਸਟੇਡੀਅਮ....
ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਵੱਲੋਂ ਜਾਰੀ ਕੀਤੀਆਂ ਸਰਕਾਰੀ ਗਰਾਂਟਾਂ ਦਾ ਰਿਕਾਰਡ ਕੀਤਾ ਤਲਬ  
ਬਠਿੰਡਾ, 26 ਸਤੰਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਦੇ ਮਾਡਲ ਟਾਊਨ 'ਚ ਪਲਾਟ ਖਰੀਦਣ ਸਬੰਧੀ ਗ੍ਰਿਫ਼ਤਾਰ ਕੀਤੇ ਸ਼ਹਿਰ ਦੇ ਇੱਕ ਉੱਘੇ ਹੋਟਲ ਦਾ ਮਾਲਕ ਅਤੇ ਇੱਕ ਸ਼ਰਾਬ ਕਾਰੋਬਾਰੀ ਦਾ ਮੁਲਾਜ਼ਮ ਹੁਣ ਵਿਜੀਲੈਂਸ ਕੋਲ ਇਸ ਖਰੀਦੋ ਫਰੋਖਤ ਦੌਰਾਨ ਕੀਤੀ ਕਥਿਤ ਚੱਕ ਥੱਲ ਦੇ ਗੁੱਝੇ ਭੇਦ ਖੋਲ੍ਹਣਗੇ। ਮੁਲਜ਼ਮ ਰਾਜੀਵ ਕੁਮਾਰ , ਅਮਨਦੀਪ ਸਿੰਘ ਅਤੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਲਾਗੇ ਪੈਂਦੇ ਜ਼ਿਲ੍ਹੇ ਵਿੱਚੋਂ ਗ੍ਰਿਫਤਾਰ ਕੀਤੇ ਤੀਸਰੇ ਮੁਲਜਮ ਵਿਕਾਸ ਅਰੋੜਾ 28....
ਸਰਕਾਰੀ ਸਕੂਲਾਂ 'ਚ ਹਾਈ ਸਪੀਡ ਵਾਈ-ਫਾਈ ਲਈ ਬੀ.ਐੱਸ.ਐੱਨ.ਐੱਲ ਨੂੰ 24 ਕਰੋੜ ਦੀ ਰਾਸ਼ੀ ਜਾਰੀ : ਹਰਜੋਤ ਬੈਂਸ
ਵਾਈ-ਫਾਈ ਲਈ ਸੇਵਾ ਸ਼ੁਰੂ ਕਰਨ ਲਈ 31 ਦਸੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ : ਹਰਜੋਤ ਬੈਂਸ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ : ਹਰਜੋਤ ਬੈਂਸ ਸਰਕਾਰੀ ਸਕੂਲਾਂ ਵਿਚ ਹਾਈ ਸਪੀਡ ਵਾਈ-ਫਾਈ ਲਈ ਬੀ.ਐੱਸ.ਐੱਨ.ਐੱਲ ਨੂੰ 24 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਵਿਚ 10 ਹਜ਼ਾਰ ਖਿਡਾਰੀਆਂ ਨੇ ਭਾਗ ਲਿਆ, 1 ਹਜ਼ਾਰ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ‘ਚ ਹਿੱਸਾ ਲੈ ਰਹੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸਿੱਖਿਆ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ
ਕਿਹਾ ਸਿਹਤ ਸੇਵਾਵਾਂ ਦੇ ਖੇਤਰ 'ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ ਸਮਾਣਾ ਹਲਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ ਸਿਵਲ ਹਸਪਤਾਲ 'ਚ ਨਵੀਆਂ ਮਸ਼ੀਨਾਂ : ਜੌੜਾਮਾਜਰਾ ਸਮਾਣਾ, 26 ਸਤੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਪਸਤਾਲ ਸਮਾਣਾ ਵਿਖੇ ਅਤਿ-ਆਧੁਨਿਕ ਸਿਹਤ ਮਸ਼ੀਨਰੀ ਮਰੀਜਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ....
ਜੇਲ੍ਹ ਦੇ 2 ਸੁਪਰਡੰਟਾਂ ਸਮੇਤ 6 ਜੇਲ੍ਹਰ ਸਸਪੈਂਡ 
ਮਾਨਸਾ, 26 ਸਤੰਬਰ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹ ਪੰਜਾਬ ਦੇ ਵਲੋਂ ਹੁਕਮ ਜਾਰੀ ਕਰਦਿਆਂ ਹੋਇਆ ਮਾਨਸਾ ਜੇਲ੍ਹ ਦੇ 2 ਸੁਪਰੰਡਟਾਂ ਸਮੇਤ 6 ਜੇਲ੍ਹਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ, ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਉਰਫ਼ ਸੁਭਾਸ਼ ਅਰੋੜਾ ਪੁੱਤਰ ਮੱਖਣ ਲਾਲ ਵਲੋਂ ਟੀਵੀ ਚੈਨਲਾਂ ਨੂੰ ਦਿੱਤੀ ਇੰਟਰਵਿਊ ਵਿਚ ਲਾਏ ਗਏ ਦੋਸ਼ਾਂ ਦੀ ਪੜਤਾਲ ਡਿਪਟੀ ਇੰਸਪੈਕਟਰ ਜਨਰਲ ਜੇਲ੍ਹਾਂ (ਹੈੱਡਕੁਆਟਰ) ਵੱਲੋਂ ਕੀਤੀ ਗਈ ਅਤੇ ਪੜਤਾਲ ਰਿਪੋਰਟ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ : ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਵੱਲੋਂ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਬਿਜਲੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਡਵਰਡ ਗੰਜ ਮਲੋਟ ਵਿਖੇ ਲਗਾਇਆ ਕੈਂਪ ਮਲੋਟ, 26 ਸਤੰਬਰ : ਲੰਬੇ ਸਮੇਂ ਤੋਂ ਲਟਕਦੇ ਬਿਜਲੀ ਦੇ ਮਸਲਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐਡਵਰਡ ਗੰਜ ਮਲੋਟ ਵਿੱਖੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਦੇ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਹਲਕੇ ਦੇ ਸਬੰਧਤ ਅਧਿਕਾਰੀ, ਨਿਗਰਾਨ ਇੰਜਨੀਅਰ....
ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਹਿਤ 91 ਨੋਡਲ ਅਫ਼ਸਰ ਤੇ 23 ਕਲੱਸਟਰ ਅਫਸਰ ਤਾਇਨਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਐੱਸ.ਏ.ਐੱਸ. ਨਗਰ, 26 ਸਤੰਬਰ : ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਤੇ 58 ਹੋਰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ।....
ਵਿਧਾਇਕ ਗਰੇਵਾਲ ਵਲੋ ਵਾਰਡ ਨੰਬਰ 23 'ਚ ਵਿਕਾਸ ਕਾਰਜਾਂ ਦਾ ਉਦਘਾਟਨ 
85 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀ ਬਦਲੇਗੀ ਨੁਹਾਰ : ਗਰੇਵਾਲ ਲੁਧਿਆਣਾ, 26 ਸਤੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 23 'ਚ ਸਥਿਤ ਅਰਬਨ ਅਸਸਟੇਟ ਫੇਸ-1 ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਅਨੁਸਾਰ ਵਾਰਡ ਨੰਬਰ 23 ਦੀਆਂ ਸੜਕਾਂ ਲੁੱਕ ਪਾ ਕੇ ਦੁਬਾਰਾ ਤੋਂ ਨਵੀਆਂ ਤੇ ਵਧੀਆ ਤਕਨੀਕ ਨਾਲ ਤਿਆਰ ਕੀਤੀਆਂ ਜਾਣਗੀਆਂ....
ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਅਚਨਚੇਤ ਚੈਕਿੰਗ
ਮੁਸਕਰਾਤਾ ਬਚਪਨ ਪ੍ਰੋਜੈਕਟ ਅਧੀਨ 03 ਬੱਚਿਆਂ ਦਾ ਕੀਤਾ ਰੈਸਕਿਊ ਲੁਧਿਆਣਾ, 26 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਮੁਸਕਰਾਤਾ ਬਚਪਨ ਪ੍ਰੋਜੈਕਟ ਅਧੀਨ ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜਦੂਰੀ ਦੀ ਰੋਕਥਾਮ ਲਈ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਇਹ ਕਾਰਵਾਈ ਮਨੂੰ ਵੈਸਨੋ ਢਾਬਾ, ਸਾਹਮਣੇ ਪੁਰਾਣੀ ਸਬਜੀ ਮੰਡੀ, ਕਾਰਾਬਾਰਾ ਰੋਡ....
ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ : ਵਧੀਕ ਡਿਪਟੀ ਕਮਿਸ਼ਨਰ
ਸਬੰਧਤ ਵਿਭਾਗਾਂ ਨੂੰ ਹਦਾਇਤ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਬਿਨਾ ਕਿਸੇ ਦੇਰੀ ਤੋਂ ਯੋਗ ਲਾਭਪਾਤਰੀਆਂ ਤੱਕ ਪੁੱਜ ਦਾ ਕਰਵਾਇਆ ਜਾਵੇ – ਸੁਰਿੰਦਰ ਸਿੰਘ ਜ਼ਿਲ੍ਹੇ ‘ਚ ਸਵੈਨਿਧੀ ਯੋਜਨਾ ਤਹਿਤ 2931 ਗਲੀ ਵਿਕ੍ਰੇਤਾਵਾਂ ਨੂੰ 02 ਕਰੋੜ 93 ਲੱਖ 10 ਹਜ਼ਾਰ ਰੁਪਏ ਦੀ ਵਰਕਿੰਗ ਕੈਪੀਟਲ ਕਰਜ਼ੇ ਦੇ ਤੌਰ ਤੇ ਵੱਖ ਵੱਖ ਬੈਂਕਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ ਮਾਲੇਰਕੋਟਲਾ, 26 ਸਤੰਬਰ : ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਦੀ ਸੁਵਿਧਾ: ਡਿਪਟੀ ਕਮਿਸ਼ਨਰ
ਵਧੇਰੇ ਜਾਣਕਾਰੀ ਜਾਂ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਮੈਡੀਕਲ ਹੈਲਪ ਲਾਈਨ ਨੰਬਰ 104 'ਤੇ ਸੰਪਰਕ ਕਰ ਸਕਦੇ ਨੇ ਲੋੜਵੰਦ- ਡਾ ਪੱਲਵੀ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੇ ਲਈ ‘ਆਯੂਸ਼ਮਾਨ ਐਪ' ਕਰਨ ਡਾਊਂਨ ਲੋਡ ਯੋਗ ਲਾਭਪਾਤਰੀ ਮਲੇਰਕੋਟਲਾ 26 ਸਤੰਬਰ : ਸਿਹਤ ਵਿਭਾਗ ਨਾਲ ਸਬੰਧਤ ਜ਼ਿਲ੍ਹੇ ਵਿੱਚ ਚੱਲ ਰਹੀਆ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ।ਇਸ ਮੌਕੇ ਸਰਕਾਰ ਵੱਲੋਂ ਚਲਾਈ ਜਾ ਰਹੀ....
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀਆਂ ਤਿਆਰੀਆਂ
ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹਰ ਤਰ੍ਹਾਂ ਦੀ ਤਿਆਰੀ ਤੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਦੀ ਦਿੱਕਤ ਨਾ ਆਵੇ- ਸੁਰਿੰਦਰ ਸਿੰਘ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ ਮਾਲੇਰਕੋਟਲਾ 26 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਰਵਾਈਆਂ ਜਾ ਰਹੀਆਂ ਖੇਡਾਂ ਤੇ ਸੂਬੇ ਦੇ....
ਵਿਧਾਇਕ ਸ਼ੈਰੀ ਕਲਸੀ ਵਲੋਂ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨਾਲ ਮੁਲਾਕਾਤ
ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤੀ ਚਰਚਾ ਬਟਾਲਾ, 26 ਸਤੰਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਵਿਚਾਲੇ ਸ਼ਹਿਰ ਦੀ ਸੁੰਦਰਤਾ, ਬਟਾਲਾ ਸ਼ਹਿਰ ਵਿਚਲੇ ਧਾਰਮਿਕ ਤੇ ਇਤਿਹਾਸਕ ਵਿਰਾਸਤ ਨੂੰ ਹੋਰ ਪ੍ਰਫੁਲਿਤ ਕਰਨ ਅਤੇ ਵਿਕਾਸ ਕਾਰਜਾਂ ਸਮੇਤ ਵੱਖ ਵੱਖ ਪਹਿਲੂਆਂ ਦੇ ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਧਾਰਮਿਕ ਅਤੇ....
ਤੰਦਰੁਸਤ ਮਨੁੱਖੀ ਸਰੀਰ ਲਈ ਖੇਡਾਂ ਬਹੁਤ ਜਰੂਰੀ: ਈਸ਼ਾ ਸਿੰਗਲ
ਏ.ਡੀ.ਸੀ. ਈਸ਼ਾ ਸਿੰਗਲ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ 1500 ਖਿਡਾਰੀਆਂ ਨੇ ਹੁਣ ਤੱਕ ਕਰਵਾਈ ਰਜਿਸਟਰੇਸ਼ਨ 05 ਅਕਤੂਬਰ ਤੱਕ ਚੱਲਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ 25 ਵੱਖ-ਵੱਖ ਖੇਡਾਂ ਦੇ ਤਿੰਨ ਫੇਸ ਵਿੱਚ ਕਰਵਾਏ ਜਾਣਗੇ ਮੁਕਾਬਲੇ ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੈਸ਼ਨਲ ਤੇ ਇੰਟਰਨੈਸ਼ਨਲ ਖੇਡਾਂ ਵਿੱਚ ਵੱਡੀਆਂ ਮੱਲ੍ਹਾਂ ਮਾਰਨ....
ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦਿਸ਼ਾ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਫਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ, ਆਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਸਿਆਸੀ ਜਲਸਿਆਂ, ਰੈਲੀਆਂ ਰੋਸ ਧਰਨੇ, ਸਮਾਜਕ, ਧਾਰਮਕ, ਵਪਾਰਕ ਸੰਸਥਾਵਾਂ ਵੱਲੋਂ ਵੱਖ ਵੱਖ ਪ੍ਰੋਗਰਾਮ/ਸਮਾਗਮਾਂ ਦੌਰਾਨ ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂ, ਵਿਆਹ ਸ਼ਾਦੀਆਂ ਮੌਕੇ....